BREAKING NEWS
ਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾਵਰਕਰਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾਸਰਕਾਰ ਦੀ ਇਸ ਲੜਾਈ ਵਿੱਚ ਪੰਜਾਬ ਦੀ ਜਨਤਾ ਦਾ ਬੇਖੌਫ਼ ਅੱਗੇ ਆਉਣਾ ਏਜੀਟੀਐਫ ਅਤੇ ਮਾਨ ਸਰਕਾਰ 'ਤੇ ਭਰੋਸੇ ਨੂੰ ਦਰਸਾਉਂਦਾ ਹੈ: ਪੰਨੂ

ਪੰਜਾਬ

ਸਿੱਖ ਦੇਸ਼ ਦੁਨੀਆ ਦੇ ਵੱਖ-ਵੱਖ ਕੋਨਿਆਂ ਵਿੱਚ ਵੱਸਦੇ ਹਨ ਪਰੰਤੂ ਉਹ ਇੱਕ ਪਰਿਵਾਰ ਹਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕੌਮੀ ਮਾਰਗ ਬਿਊਰੋ | March 30, 2026 09:09 PM

ਰਾਜੌਰੀ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਜੰਮੂ ਦੌਰੇ ਮੌਕੇ ਰਾਜੌਰੀ ਖੇਤਰ ਦੇ ਬਥੂਨੀ ਪਿੰਡ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਦੀ ਯਾਦਗਾਰ ਵਜੋਂ ਸਥਾਨਕ ਸੰਗਤ ਵੱਲੋਂ ਤਿਆਰ ਕੀਤੀ ਗਈ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਗੁਰਦੁਆਰਾ ਯਾਦਗਾਰ ਭਾਈ ਮੱਖਣ ਸ਼ਾਹ ਲੁਬਾਣਾ ਜੀ ਦੀ ਪ੍ਰਬੰਧਕ ਕਮੇਟੀ ਅਤੇ ਸਿੱਖ ਨੌਜਵਾਨ ਸਭਾ ਜੰਮੂ ਕਸ਼ਮੀਰ ਵੱਲੋਂ ਸਾਂਝੇ ਤੌਰ ਉੱਤੇ ਖੁਆਰ ਹੋਏ ਸਭ ਮਿਲੈਂਗੇ ਲਹਿਰ ਤਹਿਤ ਬਥੂਨੀ ਪਿੰਡ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੀ ਸਿੱਖ ਸੰਗਤ ਨੇ ਭਰਵੀਂ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਐਤਵਾਰ ਰਾਤ ਬਥੂਨੀ ਪੁੱਜਣ ਉੱਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਭਰਵਾਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਵਸੋਂ ਮੌਜੂਦ ਹੈ। ਸੰਨ 1947-48 ਵਿੱਚ ਇੱਥੇ ਕਬਾਈਲੀਆਂ ਨੇ ਹਮਲਾ ਕੀਤਾ ਸੀ ਉਦੋਂ ਸੈਂਕੜੇ ਸਿੱਖ ਆਪਣੇ ਇਲਾਕੇ ਅਤੇ ਧਰਮ ਦੀ ਰਾਖੀ ਕਰਦੇ ਹੋਏ ਸ਼ਹੀਦੀਆਂ ਪ੍ਰਾਪਤ ਕਰ ਗਏ ਸਨ। ਉਨ੍ਹਾਂ ਇਲਾਕੇ ਦੀ ਸਿੱਖ ਸੰਗਤ ਨੂੰ ਆਪਸ ਵਿੱਚ ਮਿਲਜੁਲ ਕੇ ਚੜ੍ਹਦੀ ਕਲਾ ਨਾਲ ਰਹਿਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਖ਼ਾਲਸਾ ਇਹ ਅਰਦਾਸ ਕਰਦਾ ਹੈ ਕਿ ਜਿੱਥੇ ਜਿੱਥੇ ਵੀ ਖ਼ਾਲਸਾ ਵੱਸਦਾ ਹੈ ਅਕਾਲ ਪੁਰਖ ਉਨ੍ਹਾਂ ਦੀ ਆਪ ਰੱਖਿਆ ਕਰੇ, ਭਾਵੇਂ ਸਿੱਖ ਦੇਸ਼ ਦੁਨੀਆ ਦੇ ਵੱਖ-ਵੱਖ ਕੋਨਿਆਂ ਵਿੱਚ ਵੱਸਦੇ ਹਨ ਪਰੰਤੂ ਉਹ ਇੱਕ ਪਰਿਵਾਰ ਹਨ। ਉਨ੍ਹਾਂ ਸੰਗਤ ਨੂੰ ਇੱਕ ਦੂਜੇ ਦਾ ਸਾਥ ਦੇਣ ਦੀ ਪ੍ਰੇਰਣਾ ਵੀ ਕੀਤੀ।

 

Have something to say? Post your comment

 
 
 
 

ਪੰਜਾਬ

ਬੇਅਦਬੀ ਬਾਰੇ ਕਾਨੂੰਨ ਬਣਾਉਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਦੀ 6 ਅਪ੍ਰੈਲ ਨੂੰ ਸੱਦੀ ਇਕੱਤਰਤਾ

ਕਈ ਅਕਾਲੀ ਬਣੇ ਭਾਜਪਾਈ

ਪੁਲਿਸ ਜਾਂਚ ਡੀਐਮ ਗਗਨਦੀਪ ਰੰਧਾਵਾ ਦੇ ਕੇਸ ਨੂੰ ਕਮਜੋਰ ਕਰਨ ਵਿਚ ਰੂਝੀ-ਸੁਨੀਲ ਜਾਖੜ

ਖਾਲਸਾ ਯੂਨੀਵਰਸਿਟੀ ਵੱਲੋਂ ਫਾਰਮੇਸੀ ਵਿਖੇ ਐੱਚ. ਆਈ. ਵੀ. ਜਾਗਰੂਕਤਾ ’ਤੇ ਲੈਕਚਰ ਕਰਵਾਇਆ ਗਿਆ

ਨਵੇਂ ਪ੍ਰਾਜੈਕਟ ਨਾਲ 83 ਪਿੰਡਾਂ ਦੀ 40,066 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ ਦਾ ਤੋਹਫਾ-ਭਗਵੰਤ ਸਿੰਘ ਮਾਨ

ਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨ

ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ

882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਵਰਕਰਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇ

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ