BREAKING NEWS
ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾਵਰਕਰਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਪੰਜਾਬ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਮਾਨ

ਕੌਮੀ ਮਾਰਗ ਬਿਊਰੋ | March 31, 2026 06:45 PM

ਸੰਗਰੂਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ ਵਿੱਚ ਪੁਲਿਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਨਤ ਤਕਨਾਲੋਜੀ ਨਾਲ ਲੈਸ ਇਹ ਵਾਹਨ ਡਾਇਲ-112 ਅਧੀਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਗਏ ਹਨ ਜੋ ਐਮਰਜੈਂਸੀ ਹਾਲਾਤਾਂ ਦੌਰਾਨ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ। ਇਹ ਤੁਰੰਤ, ਤਕਨਾਲੋਜੀ-ਅਧਾਰਤ ਕਾਨੂੰਨ ਲਾਗੂਕਰਨ ਦੀ ਦਿਸ਼ਾ ਵੱਲ ਇਕ ਅਹਿਮ ਪੁਲਾਂਘ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਪੁਲਿਸ ਵਾਹਨਾਂ ਲਈ 327.70 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਜਿਸ ਨਾਲ ਨਾ ਸਿਰਫ ਫੋਰਸ ਦੇ ਆਧੁਨਿਕੀਕਰਨ ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ ਸਗੋਂ ਨਸ਼ਾ ਤਸਕਰਾਂ 'ਤੇ ਵੀ ਨਕੇਲ ਕਸੀ ਗਈ ਹੈ। ਬਿਹਤਰ ਸੁਰੱਖਿਆ ਨਿਵੇਸ਼ਕਾਂ ਦੇ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ਹੈ ਜੋ ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਆਪਣਾ ਦੂਜਾ ਸਭ ਤੋਂ ਵੱਡੇ ਪਲਾਂਟ ਸਥਾਪਤ ਕਰਨ ਲਈ ਕੀਤੇ ਜਾ ਰਹੇ ਵੱਡੇ ਨਿਵੇਸ਼ਾਂ ਤੋਂ ਸਪੱਸ਼ਟ ਹੁੰਦਾ ਹੈ।

ਸੰਗਰੂਰ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਕਿਹਾ, “ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਆਖਰੀ ਵਾਰ ਵਜੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਦਾ ਸਮਾਜਿਕ ਬਾਈਕਾਟ ਕਰਨਾ ਜ਼ਰੂਰੀ ਹੈ।” ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ ਉਨ੍ਹਾਂ ਨਾਲ ਬਿਲਕੁਲ ਵੀ ਨਰਮੀ ਨਹੀਂ ਵਰਤਣੀ ਚਾਹੀਦੀ। ਉਨ੍ਹਾਂ ਕਿਹਾ, “ਅਜਿਹੇ ਤੱਤਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਅਤੇ ਇਹਨਾਂ ਦਾ ਸਮਾਜਿਕ ਬਾਈਕਾਟ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਅਹਿਮ ਭੂਮਿਕਾ ਨਿਭਾਏਗਾ।”

ਸਰਕਾਰ ਦੀ ਸਖ਼ਤ ਕਾਰਵਾਈ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੇ ਵਪਾਰ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸਜ਼ਾ ਦਰ 87 ਫੀਸਦ ਤੱਕ ਪਹੁੰਚ ਗਈ ਹੈ ਜੋ ਕਿ ਕਿਸੇ ਵੀ ਹੋਰ ਸੂਬੇ ਨਾਲੋਂ ਕਿਤੇ ਵੱਧ ਹੈ।” ਉਨ੍ਹਾਂ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਪੰਜਾਬ ਵਿੱਚ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਕੀਤੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਸਾਬਤ ਹੋ ਰਹੀ ਹੈ ਜਿਸ ਤਹਿਤ ਸਪਲਾਈ ਚੇਨ ਤੋੜ ਕੇ ਅਤੇ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਇਸ ਗੈਰ-ਕਾਨੂੰਨੀ ਵਪਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਗਈ ਹੈ।”

ਪੁਲਿਸ ਦੇ ਆਧੁਨਿਕੀਕਰਨ ਬਾਰੇ ਗੱਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ, ਐਮਰਜੈਂਸੀ ਰਿਸਪਾਂਸ ਵਾਹਨ ਪਹਿਲਕਦਮੀ ਤਹਿਤ 508 ਨਵੀਆਂ ਬੋਲੇਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾ ਰਿਹਾ ਹੈ ਅਤੇ ਡਾਇਲ-112 ਤਹਿਤ ਜਨਤਕ ਸੇਵਾ ਲਈ ਸਮਰਪਿਤ ਹਨ।” ਉਨ੍ਹਾਂ ਕਿਹਾ, “ਇਹ ਵਾਹਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ ਜੋ ਨਾਗਰਿਕਾਂ ਨੂੰ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ।”

ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਡਾਇਲ-112 ਫਲੀਟ ਵਿੱਚ ਵਾਹਨਾਂ ਦੀ ਗਿਣਤੀ ਵਧ ਕੇ 764 ਹੋ ਗਈ ਹਨ, ਜੋ ਸਾਰੇ ਜੀਪੀਐਸ ਟਰੈਕਰਸ, ਡੈਸ਼ ਕੈਮਰੇ ਅਤੇ ਮੋਬਾਈਲ ਡਾਟਾ ਸਿਸਟਮ ਸਮੇਤ ਅਤਿ-ਆਧੁਨਿਕ ਤਕਨਾਲੋਜੀਆਂ ਨਾਲ ਲੈਸ ਹਨ। ਬਿਹਤਰ ਕੁਸ਼ਲਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਡਾਇਲ-112 'ਤੇ ਰੋਜ਼ਾਨਾ 15, 000 ਕਾਲਾਂ ਪ੍ਰਾਪਤ ਹੁੰਦੀਆਂ ਹਨ, ਜਿਨ੍ਹਾਂ ਵਿੱਚੋਂ ਲਗਭਗ 1, 500 ਕਾਲਾਂ ਲਈ ਸਹਾਇਤਾ ਵਜੋਂ ਤੁਰੰਤ ਵਾਹਨ ਭੇਜੇ ਜਾਂਦੇ ਹਨ ਅਤੇ ਪ੍ਰਕਿਰਿਆ ਸਮਾਂ 30-45 ਮਿੰਟਾਂ ਤੋਂ ਘਟਾ ਕੇ ਸਿਰਫ਼ 13-14 ਮਿੰਟ ਰਹਿ ਗਿਆ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੁਲਿਸ ਭਲਾਈ ਲਈ ਬਹੁਤ ਘੱਟ ਫੰਡ ਅਲਾਟ ਕੀਤੇ ਸਨ ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 327.69 ਕਰੋੜ ਰੁਪਏ ਦਾ ਨਿਵੇਸ਼ ਕਰਕੇ ਸਾਲ 2022 ਤੋਂ ਹੁਣ ਤੱਕ 2, 904 ਨਵੇਂ ਵਾਹਨ ਖਰੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਹਰ ਪੁਲਿਸ ਸਟੇਸ਼ਨ ਕੋਲ ਘੱਟੋ-ਘੱਟ ਇੱਕ ਨਵਾਂ ਵਾਹਨ ਹੈ।

ਉਨ੍ਹਾਂ ਕਿਹਾ ਕਿ ਦੂਜੀਆਂ ਸਿਆਸੀ ਪਾਰਟੀਆਂ ਸਿਰਫ਼ ਸੱਤਾ ਹਥਿਆਉਣ 'ਤੇ ਧਿਆਨ ਦਿੰਦੀਆਂ ਹਨ, ਉੱਥੇ ਹੀ ਸਾਡੀ ਸਰਕਾਰ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਖੇਤਰ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਮੌਕਾਪ੍ਰਸਤ ਰਾਜਨੀਤੀ ਨੂੰ ਛੱਡ ਕੇ ਇੱਕ ਅਜਿਹੀ ਸਰਕਾਰ ਚੁਣੀ ਹੈ ਜੋ ਉਨ੍ਹਾਂ ਲਈ ਕੰਮ ਕਰਦੀ ਹੈ।

ਵਿਰੋਧੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਆਗੂ ਲੋਕਾਂ ਨੂੰ ਜੁਮਲਿਆਂ ਵਿੱਚ ਫਸਾ ਕੇ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖ ਰਹੇ ਹਨ, ਪਰ ਲੋਕ ਉਨ੍ਹਾਂ ਦੇ ਟਰੈਕ ਰਿਕਾਰਡ ਤੋਂ ਪੂਰੀ ਤਰ੍ਹਾਂ ਜਾਣੂ ਹਨ। ਉਨ੍ਹਾਂ ਅੱਗੇ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਵੀ ਕਦੇ ਸੁਖਬੀਰ ਸਿੰਘ ਬਾਦਲ ਨੂੰ ਸਮੁੱਚੀ ਲੀਡਰਸ਼ਿਪ ਦੀਆਂ ਜ਼ਿੰਮੇਵਾਰੀਆਂ ਨਹੀਂ ਸੌਂਪੀਆਂ ਸਨ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਰਿੰਦਰ ਗੋਇਲ ਦੇ ਨਾਲ ਡੀ.ਜੀ.ਪੀ. ਜਨਰਲ ਗੌਰਵ ਯਾਦਵ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਭਾਜਪਾ ਸੂਬਾ ਪ੍ਰਧਾਨ ਵੱਲੋਂ ਅੰਬੇਡਕਰ ਜੀ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਦੀ ਸਖਤ ਨਿੰਦਾ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਮਾਮਲਾ ਸਿੱਖ ਰੈਫਰੈਂਸ ਲਾਇਬਰੇਰੀ ਦਾ -ਹਾਈਕੋਰਟ ਨੇ ਕੇਂਦਰ,ਪੰਜਾਬ ਸਰਕਾਰ, ਭਾਰਤੀ ਫੌਜ਼, ਸੀ ਬੀ ਆਈ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਬਾਰੇ ਕਾਨੂੰਨ ਬਣਾਉਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਦੀ 6 ਅਪ੍ਰੈਲ ਨੂੰ ਸੱਦੀ ਇਕੱਤਰਤਾ

ਸਿੱਖ ਦੇਸ਼ ਦੁਨੀਆ ਦੇ ਵੱਖ-ਵੱਖ ਕੋਨਿਆਂ ਵਿੱਚ ਵੱਸਦੇ ਹਨ ਪਰੰਤੂ ਉਹ ਇੱਕ ਪਰਿਵਾਰ ਹਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕਈ ਅਕਾਲੀ ਬਣੇ ਭਾਜਪਾਈ

ਪੁਲਿਸ ਜਾਂਚ ਡੀਐਮ ਗਗਨਦੀਪ ਰੰਧਾਵਾ ਦੇ ਕੇਸ ਨੂੰ ਕਮਜੋਰ ਕਰਨ ਵਿਚ ਰੂਝੀ-ਸੁਨੀਲ ਜਾਖੜ

ਖਾਲਸਾ ਯੂਨੀਵਰਸਿਟੀ ਵੱਲੋਂ ਫਾਰਮੇਸੀ ਵਿਖੇ ਐੱਚ. ਆਈ. ਵੀ. ਜਾਗਰੂਕਤਾ ’ਤੇ ਲੈਕਚਰ ਕਰਵਾਇਆ ਗਿਆ

ਨਵੇਂ ਪ੍ਰਾਜੈਕਟ ਨਾਲ 83 ਪਿੰਡਾਂ ਦੀ 40,066 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ ਦਾ ਤੋਹਫਾ-ਭਗਵੰਤ ਸਿੰਘ ਮਾਨ