BREAKING NEWS
ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾਵਰਕਰਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਨੈਸ਼ਨਲ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਵਿਖ਼ੇ ਵਿਸਾਖੀ ਪੁਰਬ ਨੂੰ ਸਮਰਪਿਤ ਲੜੀਵਾਰ ਪ੍ਰੋਗਰਾਮ 2 ਅਪ੍ਰੈਲ ਤੋਂ 18 ਅਪ੍ਰੈਲ ਤਕ ਹੋਣਗੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 31, 2026 11:30 PM

ਨਵੀਂ ਦਿੱਲੀ - ਪਛਮੀ ਦਿੱਲੀ ਦੇ ਫਤਹਿ ਨਗਰ ਵਿਖ਼ੇ ਬਣੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਵਿਖ਼ੇ ਵਿਸਾਖੀ ਪੁਰਬ ਨੂੰ ਸਮਰਪਿਤ ਲੜੀਵਾਰ ਪ੍ਰੋਗਰਾਮ 2 ਅਪ੍ਰੈਲ ਤੋਂ 18 ਅਪ੍ਰੈਲ ਤਕ ਹੋ ਰਹੇ ਹਨ । ਇਸ ਬਾਰੇ ਜਾਣਕਾਰੀ ਦੇਂਦਿਆ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਅਮਨਦੀਪ ਸਿੰਘ, ਭਾਈ ਗੁਰਦੇਵ ਸਿੰਘ ਅਤੇ ਭਾਈ ਇਕਬਾਲ ਸਿੰਘ ਨੇ ਦਸਿਆ ਕਿ ਇਸ ਮੌਕੇ ਅਖੰਡ ਪਾਠ ਸਾਹਿਬ ਦੀ ਸ਼ੁਰੂਆਤ 12 ਅਪ੍ਰੈਲ ਨੂੰ ਸਵੇਰੇ ਹੋਵੇਗੀ ਅਤੇ ਉਨ੍ਹਾਂ ਦੇ ਭੋਗ 14 ਅਪ੍ਰੈਲ ਨੂੰ ਸਵੇਰੇ ਪਾਏ ਜਾਣਗੇ ਜਿਸ ਉਪਰੰਤ ਸਵੇਰੇ 5.30 ਵਜੇ ਤੋਂ ਰਾਤ 11 ਵਜੇ ਤਕ ਵਿਸ਼ੇਸ਼ ਕੀਰਤਨ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦਸਿਆ ਇਸ ਮੌਕੇ ਪੰਥ ਪ੍ਰਸਿੱਧ ਰਾਗੀ ਜੱਥੇ ਭਾਈ ਮਨਿੰਦਰ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਨਿਰਮਲ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਪਵਨਦੀਪ ਸਿੰਘ ਕਾਨਪੁਰੀ, ਭਾਈ ਜਗਤਾਰ ਸਿੰਘ ਲਾਡੀ ਖਰੜ, ਭਾਈ ਜਗਤੇਸ਼ਵਰ ਸਿੰਘ ਪਟਿਆਲਾ ਅਤੇ ਭਾਈ ਜਗਜੀਤ ਸਿੰਘ ਹਜੂਰੀ ਰਾਗੀ ਸ਼ਹੀਦਾਂ ਸਾਹਿਬ ਸਮੇਤ ਹੋਰ ਵੀ ਕੀਰਤਨੀ ਜੱਥੇ ਹਾਜ਼ਿਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਉਨ੍ਹਾਂ ਦਸਿਆ ਗੁਰਦੁਆਰਾ ਸਾਹਿਬ ਵਿਖੇ ਬੀਤੇ ਦਿਨੀਂ ਨਿਤਨੇਮ ਦੀ ਸੰਥਿਆ ਦੀ ਸਮਾਪਤੀ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਅਤੇ ਸੰਥਿਆ ਸ਼ੁਰੂ ਹੋ ਗਈ ਹੈ ਜਿਸ ਵਿਚ ਸੈਕੜੇ ਪ੍ਰਾਣੀ ਹਾਜ਼ਿਰੀ ਭਰ ਕੇ ਗੁਰਬਾਣੀ ਨਾਲ ਜੁੜ ਰਹੇ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗਮੋਹਨ ਸਿੰਘ ਆਨੰਦ ਅਤੇ ਸਕੱਤਰ ਮਨਮੋਹਨ ਸਿੰਘ ਨੇ ਗੁਰਦੁਆਰਾ ਸਾਹਿਬ ਵਿਖ਼ੇ ਚਲ ਰਹੀ ਕਾਰ ਸੇਵਾ ਅਤੇ ਜਰੂਰਤਮੰਦ ਲੋਕਾਂ ਦੀ ਕੀਤੀ ਜਾ ਰਹੀ ਮਦਦ ਬਾਰੇ ਦਸਿਆ। ਉਨ੍ਹਾਂ ਦਸਿਆ ਕਿ ਵਿਸਾਖੀ ਪੁਰਬ ਨੂੰ ਸਮਰਪਿਤ ਦੰਦਾਂ ਦੇ ਚੈਕਅਪ ਲਈ ਫ੍ਰੀ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਸੰਗਤਾਂ ਹਾਜ਼ਿਰੀ ਭਰ ਕੇ ਆਪਣੇ ਦੰਦਾਂ ਦਾ ਇਲਾਜ ਕਰਵਾ ਸਕਦੇ ਹਨ ।

Have something to say? Post your comment

 
 
 
 

ਨੈਸ਼ਨਲ

ਸਾਬਕਾ ਫੌਜੀ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ 'ਤੇ ਰਾਹੁਲ ਗਾਂਧੀ ਨੇ ਉੱਤਰਾਖੰਡ ਸਰਕਾਰ 'ਤੇ ਨਿਸ਼ਾਨਾ ਸਾਧਿਆ

ਨੈਸ਼ਨਲ ਅਕਾਲੀ ਦਲ ਨੇ ਫੀਸਾਂ ਵਿੱਚ ਵਾਧੇ ਅਤੇ ਮਨਮਾਨੀਆਂ ਕਾਰਵਾਈਆਂ ਤੇ ਜਤਾਈ ਨਾਰਾਜ਼ਗੀ, ਅੰਦੋਲਨ ਸ਼ੁਰੂ ਕਰਣ ਦੀ ਦਿੱਤੀ ਧਮਕੀ

ਅਖੰਡ ਕੀਰਤਨੀ ਜੱਥੇ ਵਲੋਂ ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਵਿਖ਼ੇ ਸਾਲਾਨਾ ਸਮਾਗਮ ਹੋਏ ਸੰਪੂਰਨ

ਐਸਜੀਪੀਸੀ ਵਲੋਂ ਉਲੀਕੀ ਗਈ 6 ਅਪ੍ਰੈਲ ਦੀ ਮੀਟਿੰਗ ਵਿਚ ਸਿੱਖ ਜੱਥੇਬੰਦੀਆਂ ਨੂੰ ਵਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ-ਪਰਮਜੀਤ ਸਿੰਘ ਵੀਰਜੀ

ਪ੍ਰਿਯੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਸਾਧਿਆ ਨਿਸ਼ਾਨਾ , ਪੱਛਮੀ ਏਸ਼ੀਆ ਸੰਕਟ 'ਤੇ ਕੀਤੀ ਬਹਿਸ ਦੀ ਮੰਗ 

ਰਾਹੁਲ ਗਾਂਧੀ ਨੂੰ ਕਈ ਵਾਰ ਨਕਸਲੀ ਹਮਦਰਦਾਂ ਨਾਲ ਦੇਖਿਆ ਗਿਆ - ਅਮਿਤ ਸ਼ਾਹ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 243ਵੇਂ ਦਿੱਲੀ ਫਤਿਹ ਦਿਵਸ ਦੇ ਦੂਜੇ ਦਿਨ ਜਰਨੈਲੀ ਮਾਰਚ ਸਜਾਇਆ ਗਿਆ

ਅਮਰੀਕਾ ਵਿੱਚ 'ਨੋ ਕਿੰਗਜ਼' ਅੰਦੋਲਨ ਤੇਜ਼, ਟਰੰਪ ਵਿਰੁੱਧ ਹਜ਼ਾਰਾਂ ਲੋਕ ਸੜਕਾਂ 'ਤੇ ਉਤਰੇ

ਸਰਕਾਰ ਨੂੰ ਮਹਿੰਗਾਈ ਅਤੇ ਕਾਲਾਬਾਜ਼ਾਰੀ ਵਿਰੁੱਧ 'ਜੰਗੀ ਪੱਧਰ' 'ਤੇ ਕਰਨੀ ਚਾਹੀਦੀ ਹੈ ਕਾਰਵਾਈ: ਨੈਸ਼ਨਲ ਅਕਾਲੀ ਦਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲਾਲ ਕਿਲ੍ਹੇ ’ਤੇ 243ਵੇਂ ਦਿੱਲੀ ਫਤਿਹ ਦਿਵਸ ਸਮਾਗਮ ਸ਼ੁਰੂ