BREAKING NEWS
ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾਵਰਕਰਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਪੰਜਾਬ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 31, 2026 08:15 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਪਲਵਿੰਦਰ ਸਿੰਘ ਤੇ ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੇਵਾ ਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਭਾਈ ਅਜੈਬ ਸਿੰਘ ਅਭਿਆਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾਉਣ ਵਾਲੇ ਬਹੁਤ ਸਾਰੇ ਪਰਿਵਾਰ ਉਨ੍ਹਾਂ ਸ਼ਹੀਦਾਂ ਦੀ ਵਿਰਾਸਤ ਹਨ, ਜਿਨ੍ਹਾਂ ਨੇ ਕੌਮ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸੇਵਾਮੁਕਤ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਮੇਜਰ ਸਿੰਘ, ਸ. ਪ੍ਰਜਿੰਦਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਬਲਦੇਵ ਸਿੰਘ, ਸ. ਗੁਰਪ੍ਰੀਤ ਸਿੰਘ ਰੋਡੇ, ਸ. ਰਾਜਪਾਲ ਸਿੰਘ, ਸ. ਓਂਕਾਰ ਸਿੰਘ, ਮੈਨੇਜਰ ਸ. ਗੁਰਦੀਪ ਸਿੰਘ ਕੰਗ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਭਾਜਪਾ ਸੂਬਾ ਪ੍ਰਧਾਨ ਵੱਲੋਂ ਅੰਬੇਡਕਰ ਜੀ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਦੀ ਸਖਤ ਨਿੰਦਾ

ਮਾਮਲਾ ਸਿੱਖ ਰੈਫਰੈਂਸ ਲਾਇਬਰੇਰੀ ਦਾ -ਹਾਈਕੋਰਟ ਨੇ ਕੇਂਦਰ,ਪੰਜਾਬ ਸਰਕਾਰ, ਭਾਰਤੀ ਫੌਜ਼, ਸੀ ਬੀ ਆਈ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਮਾਨ

ਬੇਅਦਬੀ ਬਾਰੇ ਕਾਨੂੰਨ ਬਣਾਉਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਦੀ 6 ਅਪ੍ਰੈਲ ਨੂੰ ਸੱਦੀ ਇਕੱਤਰਤਾ

ਸਿੱਖ ਦੇਸ਼ ਦੁਨੀਆ ਦੇ ਵੱਖ-ਵੱਖ ਕੋਨਿਆਂ ਵਿੱਚ ਵੱਸਦੇ ਹਨ ਪਰੰਤੂ ਉਹ ਇੱਕ ਪਰਿਵਾਰ ਹਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕਈ ਅਕਾਲੀ ਬਣੇ ਭਾਜਪਾਈ

ਪੁਲਿਸ ਜਾਂਚ ਡੀਐਮ ਗਗਨਦੀਪ ਰੰਧਾਵਾ ਦੇ ਕੇਸ ਨੂੰ ਕਮਜੋਰ ਕਰਨ ਵਿਚ ਰੂਝੀ-ਸੁਨੀਲ ਜਾਖੜ

ਖਾਲਸਾ ਯੂਨੀਵਰਸਿਟੀ ਵੱਲੋਂ ਫਾਰਮੇਸੀ ਵਿਖੇ ਐੱਚ. ਆਈ. ਵੀ. ਜਾਗਰੂਕਤਾ ’ਤੇ ਲੈਕਚਰ ਕਰਵਾਇਆ ਗਿਆ

ਨਵੇਂ ਪ੍ਰਾਜੈਕਟ ਨਾਲ 83 ਪਿੰਡਾਂ ਦੀ 40,066 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ ਦਾ ਤੋਹਫਾ-ਭਗਵੰਤ ਸਿੰਘ ਮਾਨ