BREAKING NEWS
ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾਵਰਕਰਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਪੰਜਾਬ

ਪੰਜਾਬ ਵਿੱਚ ਬਰਾਬਰ ਵਿਕਾਸ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਮਾਨ

ਕੌਮੀ ਮਾਰਗ ਬਿਊਰੋ | April 01, 2026 09:37 PM

ਚੰਡੀਗੜ੍ਹ-ਪੰਜਾਬ ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਚਾਰ ਸਾਲਾਂ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਇਹ ਦਰਸਾਇਆ ਗਿਆ ਕਿ ਕਿਵੇਂ ਨਿਰੰਤਰ ਨੀਤੀਗਤ ਦਖਲਅੰਦਾਜ਼ੀ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਬਦਲਿਆ ਹੈ, ਜ਼ਮੀਨੀ ਪੱਧਰ `ਤੇ ਪ੍ਰਸ਼ਾਸਨ ਨੂੰ ਮਜ਼ਬੂਤ ਕੀਤਾ ਹੈ ਅਤੇ ਪੇਂਡੂ ਖ਼ੇਤਰ ਵਿੱਚ ਰੋਜ਼ਗਾਰ ਦੇ ਮੌਕੇ ਵਧਾਏ ਹਨ।

ਪੇਂਡੂ ਵਿਕਾਸ ਨੂੰ ਸਮੁੱਚੇ ਵਿਕਾਸ ਦੇ ਕੇਂਦਰੀ ਥੰਮ੍ਹ ਵਜੋਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੇ ਪਹਿਲੇ ਜਾਤੀ ਸਮਾਜਿਕ-ਆਰਥਿਕ ਸਰਵੇਖਣ ਦੀ ਸ਼ੁਰੂਆਤ ਤੋਂ ਲੈ ਕੇ ਵੱਡੇ ਪੱਧਰ `ਤੇ ਬੁਨਿਆਦੀ ਢਾਂਚਾ ਸਿਰਜਣ, ਪਾਰਦਰਸ਼ੀ ਭੂਮੀ ਪ੍ਰਬੰਧਨ ਰਾਹੀਂ ਮਾਲੀਆ ਪੈਦਾ ਕਰਨ ਅਤੇ ਨੌਜਵਾਨ-ਕੇਂਦ੍ਰਿਤ ਵਿਕਾਸ ਪ੍ਰੋਗਰਾਮਾਂ ਸਮੇਤ ਮੁੱਖ ਪਹਿਲਕਦਮੀਆਂ ਦੀ ਰੂਪ-ਰੇਖਾ ਪੇਸ਼ ਕੀਤੀ।

ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਜਾਤੀ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਨੂੰ ਬਰਾਬਰੀ ਤੇ ਨੀਤੀ ਨਿਰਮਾਣ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਕਾਰਵਾਈ ਨੂੰ ਗੁਪਤ ਰੱਖਦਿਆਂ ਸਾਰੇ ਭਾਈਚਾਰਿਆਂ ਦੇ ਜੀਵਨ ਪੱਧਰ ਦਾ ਮੁਲਾਂਕਣ ਕਰਨਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਰਿਪੋਰਟ ਕਾਰਡ ਇਕ ਵਿਆਪਕ ਸ਼ਾਸਨ ਢਾਂਚੇ ਦਾ ਹਿੱਸਾ ਹੈ, ਜਿਸ ਤਹਿਤ ‘ਆਪ` ਸਰਕਾਰ ਸਿੱਖਿਆ, ਸਿਹਤ ਸੰਭਾਲ, ਸਿੰਜਾਈ, ਖੇਤੀਬਾੜੀ ਅਤੇ ਹੋਰ ਮੁੱਖ ਖੇਤਰਾਂ ਵਿੱਚ ਸੈਕਟਰ-ਵਾਰ ਪ੍ਰਦਰਸ਼ਨ ਦੇ ਨਾਲ-ਨਾਲ ਜਵਾਬਦੇਹੀ, ਪਾਰਦਰਸ਼ਤਾ ਅਤੇ ਨਤੀਜਿਆਂ `ਤੇ ਆਪਣਾ ਧਿਆਨ ਕੇਂਦਰਿਤ ਕਰ ਰਹੀ ਹੈ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਪਿੰਡਾਂ ਦਾ ਸੰਪੂਰਨ ਵਿਕਾਸ ਹੋਇਆ ਹੈ, ਜਿਸ ਵਿੱਚ ਵੱਡੇ ਪੱਧਰ `ਤੇ ਉਸਾਰੀ ਕਾਰਜ, ਛੱਪੜਾਂ ਦੀ ਸਫ਼ਾਈ ਸ਼ਾਮਲ ਹੈ ਕਿਉਂਕਿ ਸੂਬੇ ਨੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਅਤੇ ਹੋਰ ਤਰੀਕਿਆਂ ਨਾਲ ਪੈਸਾ ਕਮਾਇਆ ਹੈ।"

ਮੁੱਖ ਮੰਤਰੀ ਨੇ ਕਿਹਾ, “ਸੂਬੇ ਦੇ ਸਖ਼ਤ ਯਤਨਾਂ ਸਦਕਾ ਪੰਚਾਇਤ ਚੋਣਾਂ ਵਿੱਚ ਸਰਬਸੰਮਤੀ ਵਿੱਚ ਵਾਧਾ ਹੋਇਆ ਹੈ। ਪੰਜਾਬ ਵਿੱਚ 13, 236 ਪੰਚਾਇਤਾਂ ਲਈ ਚੋਣਾਂ 2024 ਵਿੱਚ ਹੋਈਆਂ ਸਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ। 2018 ਵਿੱਚ ਲਗਪਗ 1, 870 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ ਪਰ 2024 ਵਿੱਚ 2, 970 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “1, 100 ਵੱਧ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ, ਜਿਸ ਨਾਲ ਪਿੰਡਾਂ ਵਿੱਚ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਦਾ ਹੈ।”

ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਸਰਪੰਚਾਂ ਦਾ ਮਾਣਭੱਤਾ 1, 200 ਤੋਂ ਵਧਾ ਕੇ 2, 000 ਪ੍ਰਤੀ ਮਹੀਨਾ ਕਰ ਦਿੱਤਾ ਹੈ।”


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੇਂਡੂ ਵਿਕਾਸ ਲਈ 15ਵੇਂ ਵਿੱਤ ਕਮਿਸ਼ਨ ਤਹਿਤ 2025-26 ਵਿੱਚ ਪੇਂਡੂ ਵਿਕਾਸ `ਤੇ 2, 367.64 ਕਰੋੜ ਰੁਪਏ ਖਰਚ ਕੀਤੇ ਗਏ ਸਨ, ਜੋ 2024-25 ਦੇ ਮੁਕਾਬਲੇ ਦੁੱਗਣੇ ਸਨ। 2017-22 ਦੌਰਾਨ ਪੰਜ ਸਾਲਾਂ ਵਿੱਚ ਪਿੰਡਾਂ ਦੇ ਵਿਕਾਸ `ਤੇ 1, 883 ਕਰੋੜ ਰੁਪਏ ਖਰਚੇ ਗਏ ਸਨ, ਜਦੋਂ ਕਿ ਸੂਬਾ ਸਰਕਾਰ ਨੇ ਇਸ ਨੇਕ ਕਾਰਜ ਲਈ ਪਿਛਲੇ ਚਾਰ ਸਾਲਾਂ ਵਿੱਚ 3, 847 ਕਰੋੜ ਰੁਪਏ ਖਰਚ ਕੀਤੇ ਹਨ।”

ਮੁੱਖ ਮੰਤਰੀ ਨੇ ਕਿਹਾ, “ਪੰਚਾਇਤ ਇਮਾਰਤਾਂ, ਲਾਇਬ੍ਰੇਰੀਆਂ, ਆਂਗਨਵਾੜੀ ਕੇਂਦਰਾਂ, ਖੇਡ ਮੈਦਾਨਾਂ, ਗਲੀਆਂ, ਨਾਲੀਆਂ ਅਤੇ ਹੋਰ ਵਿਕਾਸ ਕਾਰਜਾਂ `ਤੇ 1, 030.94 ਕਰੋੜ ਰੁਪਏ ਖਰਚ ਕੀਤੇ ਗਏ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਮਨਰੇਗਾ ਸਕੀਮ ਵਿੱਚ ਤਰਕਹੀਣ ਸੋਧਾਂ ਦਾ ਸਖ਼ਤ ਵਿਰੋਧ ਕਰਦਾ ਹੈ। ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਕੀਤੀਆਂ ਤਬਦੀਲੀਆਂ ਦਾ ਵਿਰੋਧ ਕੀਤਾ ਸੀ, ਜੋ ਪੇਂਡੂ ਰੋਜ਼ਗਾਰ ਨੂੰ ਘਟਾ ਸਕਦੀਆਂ ਹਨ। ਅਜਿਹੀਆਂ ਪਾਬੰਦੀਆਂ-ਆਧਾਰਤ ਸੋਧਾਂ ਗੈਰ-ਵਾਜਬ ਹਨ ਕਿਉਂਕਿ ਇਹ ਸੋਧਾਂ ਅਜਿਹੀਆਂ ਯੋਜਨਾਵਾਂ ਦੇ ਇਰਾਦੇ `ਤੇ ਗੰਭੀਰ ਸਵਾਲੀਆ ਨਿਸ਼ਾਨ ਲਗਾਉਂਦੀਆਂ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਪੇਂਡੂ ਪਰਿਵਾਰਾਂ ਲਈ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਕਰਨ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਇਸ ਸਾਲ 76 ਹਜ਼ਾਰ ਘਰਾਂ ਲਈ ਪ੍ਰਵਾਨਗੀ ਦਿੱਤੀ ਗਈ ਸੀ, ਜਿਨ੍ਹਾਂ ਵਿੱਚ 30 ਹਜ਼ਾਰ ਹੜ੍ਹ ਪ੍ਰਭਾਵਿਤ ਪਰਿਵਾਰ ਸ਼ਾਮਲ ਸਨ।”


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਜਾਤੀ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਸਾਰੀਆਂ ਜਾਤੀਆਂ ਅਤੇ ਉਪ-ਜਾਤੀਆਂ ਦੇ ਜੀਵਨ ਪੱਧਰ ਦਾ ਮੁਲਾਂਕਣ ਕਰਨਾ ਹੈ ਤਾਂ ਜੋ ਉਨ੍ਹਾਂ ਦੀ ਭਲਾਈ ਲਈ ਨੀਤੀਆਂ ਬਣਾਈਆਂ ਜਾ ਸਕਣ। ਇਸ ਉਦੇਸ਼ ਲਈ 250 ਕਰੋੜ ਦਾ ਬਜਟ ਰੱਖਿਆ ਗਿਆ ਹੈ, ਜਿਸ ਵਿੱਚ 28, 000 ਗਿਣਤੀਕਾਰ ਤਾਇਨਾਤ ਕੀਤੇ ਜਾਣਗੇ ਅਤੇ ਹਰੇਕ ਨੂੰ 62, 500 ਮਾਣਭੱਤਾ ਮਿਲੇਗਾ।”

ਉਨ੍ਹਾਂ ਕਿਹਾ, “ਨਸ਼ਿਆਂ ਵਿਰੁੱਧ ਜੰਗ ਨੂੰ ਸੂਬੇ ਦੇ ਸਾਰੇ ਪਿੰਡਾਂ ਨੇ ਆਪਣਾ ਸਮਰਥਨ ਦਿੱਤਾ ਹੈ। ਮੈਂ ਪੰਚਾਇਤਾਂ ਅਤੇ ਵਲੰਟੀਅਰਾਂ ਦਾ ਨਸ਼ਾ ਵਿਰੋਧੀ ਯਤਨਾਂ ਦਾ ਸਰਗਰਮੀ ਨਾਲ ਜੁੜਨ ਲਈ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਕਿਉਂਕਿ ਪਹਿਲਾਂ ਹੀ 1.25 ਲੱਖ ਮੈਂਬਰ ਇਸ ਮੁਹਿੰਮ ਵਿੱਚ ਸ਼ਾਮਲ ਹੋ ਚੁੱਕੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “12 ਹਜ਼ਾਰ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਵਲੰਟੀਅਰ ‘ਪਿੰਡ ਦੇ ਸਰਪ੍ਰਸਤ’ ਵਜੋਂ ਕੰਮ ਕਰ ਰਹੇ ਹਨ। ਬਹੁਤ ਸਾਰੇ ਨਸ਼ਾ ਤਸਕਰਾਂ ਨੂੰ ਇਨ੍ਹਾਂ ਕਮੇਟੀਆਂ ਦੀਆਂ ਰਿਪੋਰਟਾਂ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਜਾਂਦਾ ਹੈ।”

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤਹਿਤ 23 ਜ਼ਿਲ੍ਹਿਆਂ ਦੀਆਂ 100 ਅਗਾਂਹਵਧੂ ਮਹਿਲਾ ਉੱਦਮੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ 25, 000 ਰੁਪਏ ਪ੍ਰਤੀ ਵਿਅਕਤੀ ਵੀ ਦਿੱਤੇ ਗਏ।”

ਉਨ੍ਹਾਂ ਕਿਹਾ, “117 ਹਲਕਿਆਂ ਵਿੱਚ 11, 700 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਹੈ ਅਤੇ 2, 300 ਔਰਤਾਂ ਨੂੰ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਸਨਮਾਨਿਤ ਕੀਤਾ ਗਿਆ। ਮਿਸ਼ਨ ਤਹਿਤ, 58, 303 ਸਵੈ-ਸਹਾਇਤਾ ਸਮੂਹ ਬਣਾਏ ਗਏ ਹਨ ਅਤੇ 5.89 ਲੱਖ ਪਰਿਵਾਰਾਂ ਨੂੰ ਜੋੜਿਆ ਗਿਆ ਹੈ, ਜਿਨ੍ਹਾਂ ਨੂੰ 147 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।”

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਆਰ.ਡੀ.ਐਫ., ਜੀ.ਐਸ.ਟੀ., ਐਨ.ਐਚ.ਐਮ. ਅਤੇ ਹੋਰ ਗ੍ਰਾਂਟਾਂ ਨੂੰ ਕੇਂਦਰ ਨੇ ਰੋਕਿਆ ਹੋਇਆ ਹੈ। ਇਸ ਦਾ ਇਕੋ ਇਕ ਕਾਰਨ ਇਹ ਹੈ ਕਿ ਪੰਜਾਬ ਵਿੱਚ ਭਾਜਪਾ ਨੂੰ ਵੋਟ ਨਹੀਂ ਮਿਲਦੀ, ਜਿਸ ਕਾਰਨ ਕੇਂਦਰ ਸਰਕਾਰ ਪੰਜਾਬ ਨਾਲ ਬੇਇਨਸਾਫ਼ੀ ਕਰ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ, “ਕੇਂਦਰ ਵੱਲੋਂ ਅਲਾਟ ਕੀਤਾ ਗਿਆ ਆਫ਼ਤ ਪ੍ਰਬੰਧਨ ਫੰਡ ਬਹੁਤ ਘੱਟ ਹੈ ਅਤੇ ਜਨਤਾ ਦੇ ਵਡੇਰੇ ਹਿੱਤ ਵਿੱਚ ਇਸ ਵਿੱਚ ਸੋਧ ਕਰਨ ਦੀ ਲੋੜ ਹੈ। ਸੂਬਾ ਇਸ ਵਿਤਕਰੇ ਦਾ ਸਖ਼ਤ ਵਿਰੋਧ ਕਰੇਗਾ ਅਤੇ ਸੂਬੇ ਦਾ ਜਾਇਜ਼ ਹਿੱਸਾ ਪ੍ਰਾਪਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੁੱਦੇ ਨੂੰ ਕਾਨੂੰਨੀ ਅਤੇ ਪ੍ਰਸ਼ਾਸਕੀ ਤੌਰ `ਤੇ ਹਰ ਪਲੇਟਫਾਰਮ `ਤੇ ਚੁੱਕਿਆ ਜਾਵੇਗਾ।”

ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਕਾਂਗਰਸ ਦੇ ਆਗੂ ਆਪਣੀ ਪਾਰਟੀ ਦੀ ਅਗਵਾਈ ਵਾਲੀ ਹਿਮਾਚਲ ਸਰਕਾਰ ਦੁਆਰਾ ਐਂਟਰੀ ਟੈਕਸ ਲਗਾਉਣ `ਤੇ ਚੁੱਪ ਧਾਰੀ ਬੈਠੇ ਹਨ, ਜਦੋਂ ਕਿ ਇਹ ਮੁੱਦਾ ਪੰਜਾਬੀਆਂ ਦੇ ਇਕ ਵੱਡੇ ਹਿੱਸੇ ਨਾਲ ਸਬੰਧਤ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਪਾਸੇ ਸੂਬਾ ਸਰਕਾਰ ਟੋਲ ਟੈਕਸ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਨੂੰ ਰਾਹਤ ਦੇ ਰਹੀ ਹੈ, ਜਦੋਂ ਕਿ ਦੂਜੇ ਪਾਸੇ ਗੁਆਂਢੀ ਸੂਬੇ ਲੋਕਾਂ `ਤੇ ਬੇਲੋੜਾ ਟੈਕਸ ਲਗਾ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਕਣਕ ਦੀ ਫਸਲ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ ਅਤੇ ਇਸ ਲਈ ਵਿਆਪਕ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਸੁਚਾਰੂ ਖਰੀਦ ਨੂੰ ਖਤਰੇ ਵਿੱਚ ਪਾਉਣ ਲਈ ਅਪਣਾਈ ਜਾ ਰਹੀ ਬਲੈਕਮੇਲਿੰਗ ਦੀ ਰਣਨੀਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਤਾਕਤਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।”


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਇਕ ਵਧੀਆ ਸਰਕਾਰ ਕੰਮ ਕਰ ਰਹੀ ਹੈ, ਜਦੋਂ ਕਿ ਪਹਿਲਾਂ ਵਾਲੀਆਂ ਸਰਕਾਰਾਂ ਲੋਕਾਂ ਨੂੰ ਲੁੱਟਣ ਤੱਕ ਸੀਮਤ ਸਨ।”

ਉਨ੍ਹਾਂ ਕਿਹਾ, “ਪੰਜਾਬ ਸਰਕਾਰ ਕਿਸਾਨਾਂ ਦੀ ਜ਼ਮੀਨ ਵਿੱਚੋਂ ਲੰਘਦੀਆਂ ਹਾਈ ਟੈਨਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਸੰਭਾਵਨਾ ਦੀ ਪੜਚੋਲ ਕਰ ਰਹੀ ਹੈ ਅਤੇ ਰਣਨੀਤੀ ਬਣਾਈ ਜਾ ਰਹੀ ਹੈ। ਇਹ ਕਿਸਾਨਾਂ ਲਈ ਰਾਹਤ ਹੋਵੇਗੀ ਕਿਉਂਕਿ ਇਹ ਤਾਰਾਂ ਫਸਲਾਂ ਲਈ ਬਹੁਤ ਵੱਡਾ ਖ਼ਤਰਾ ਖੜ੍ਹਾ ਕਰਦੀਆਂ ਹਨ।”

ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਹੋਰ ਵੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਚੰਡੀਗੜ੍ਹ ਧਮਾਕਾ ਨਿੰਦਣਯੋਗ, ਭਾਜਪਾ ਦੀ ਦੋਸ਼ਾਰੋਪਣ ਦੀ ਰਾਜਨੀਤੀ ਵੀ ਬਰਾਬਰ ਮੰਦਭਾਗੀ: ਬਲਤੇਜ ਪੰਨੂ

ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਅੱਗੇ ਧਰਨਾ 6 ਅਪ੍ਰੈਲ ਨੂੰ

ਮਲੋਟ ਫਿਰੋਜ਼ਪੁਰ ਬੈਲਟ ਵਿੱਚ ਗੜੇ ਮਾਰ ਨਾਲ ਤਬਾਹ ਹੋਈਆਂ ਫਸਲਾਂ ਦਾ ਸਰਕਾਰ ਦੇਵੇ ਮੁਆਵਜ਼ਾ: ਮਨਜੀਤ ਧਨੇਰ

ਵੜਿੰਗ ਵੱਲੋਂ ਭਾਜਪਾ ਦਫ਼ਤਰ ਦੇ ਬਾਹਰ ਧਮਾਕੇ ਦੀ ਨਿੰਦਾ

ਫੂਲਕਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜੀਫੇ ਜਾਰੀ

ਭਾਰਤ ਸਰਕਾਰ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ ਦਾਖ਼ਲਾ ਫੀਸ ਵਸੂਲਣ ਦੇ ਫੈਸਲੇ ਵਿੱਚੋਂ ਸਿੱਖ ਸ਼ਰਧਾਲੂਆਂ ਨੂੰ ਰੱਖੇ ਬਾਹਰ- ਐਡਵੋਕੇਟ ਧਾਮੀ

ਜਥੇਦਾਰ ਸ੍ਰੀ ਅਕਾਲ ਤਖਤ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕਰਨ ਕਿ ਰਾਸ਼ਟਰਪਤੀ ਕੋਲ ਮੇਰੀ ਮਰਸੀ ਪਟੀਸ਼ਨ ਨੂੰ ਵਾਪਸ ਲਿਆ ਜਾਵੇ-ਭਾਈ ਰਾਜੋਆਣਾ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਭਾਜਪਾ ਸੂਬਾ ਪ੍ਰਧਾਨ ਵੱਲੋਂ ਅੰਬੇਡਕਰ ਜੀ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਦੀ ਸਖਤ ਨਿੰਦਾ