BREAKING NEWS
ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾਵਰਕਰਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਦਾ ਵਜਿਆ ਬਿਗਲ, ਸਿਰਸਾ, ਕਾਲਕਾ, ਕਾਹਲੋਂ ਨੇ ਕੀਤਾ ਬੀਬੀ ਰਣਜੀਤ ਦੇ ਦਫਤਰ ਦਾ ਉਦਘਾਟਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 01, 2026 09:37 PM

ਨਵੀਂ ਦਿੱਲੀ - ਦਿੱਲੀ ਦੇ ਕੈਬਿਨੇਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ, ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਦੇ ਸ਼ਾਹਪੁਰੇ ਵਿਖ਼ੇ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਦੇ ਦਫਤਰ ਦਾ ਉਦਘਾਟਨ ਕਰਕੇ ਗੁਰਦੁਆਰਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਇਸ ਮੌਕੇ ਸਰਦਾਰ ਕਾਹਲੋਂ ਨੇ ਦਿੱਲੀ ਕਮੇਟੀ ਦੀਆਂ ਪ੍ਰਾਪਤੀਆਂ ਬਾਰੇ ਹਾਜ਼ਰੀਨ ਸੰਗਤਾਂ ਨੂੰ ਵਿਸਥਾਰ ਨਾਲ ਦਸਿਆ ਸੀ ਉਪਰੰਤ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਉਨ੍ਹਾਂ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਦਸਿਆ। ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਵੀ ਕਮੇਟੀ ਦੇ ਕਾਰਜਾਂ ਦੇ ਨਾਲ ਬੀਬੀ ਰਣਜੀਤ ਕੌਰ ਵਲੋਂ ਕੀਤੀ ਜਾ ਰਹੀ ਸਮਾਜਸੇਵਾ ਬਾਰੇ ਦਸਿਆ ਉਪਰੰਤ ਇੰਨ੍ਹਾ ਵਲੋਂ ਰਿਬਨ ਕੱਟਕੇ ਦਫਤਰ ਦਾ ਉਦਘਾਟਨ ਕੀਤਾ ਗਿਆ। ਇਥੇ ਦਸਣਯੋਗ ਹੈ ਕਿ ਬੀਬੀ ਰਣਜੀਤ ਕੌਰ ਨੇ ਸਿੱਖਾਂ ਦੇ ਰਾਮਗੜ੍ਹੀਆ ਕੋ ਆਪ੍ਰੇਟਿਵ ਬੈੰਕ ਨੂੰ ਵਡੀ ਮਿਹਨਤ ਕਰਕੇ ਬੰਦ ਹੋਣ ਤੋਂ ਬਚਾਇਆ ਹੈ ਜਿਸ ਬਾਰੇ ਸਮੂਹ ਬੁਲਾਰੇਆ ਨੇ ਉਨ੍ਹਾਂ ਦੀ ਇਸ ਘਾਲਣਾ ਦਾ ਜਿਕਰ ਕੀਤਾ ਸੀ। ਬੀਬੀ ਰਣਜੀਤ ਕੌਰ ਆਪਣੇ ਇਲਾਕੇ ਅੰਦਰ ਹਰਮਨਪਿਆਰੇ ਸਿੱਖ ਨੇਤਾ ਹਨ ਜੋ ਹਰ ਕਿਸੇ ਦੇ ਸੁਖ ਦੁੱਖ ਵਿਚ ਸ਼ਾਮਿਲ ਹੁੰਦੇ ਹਨ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਣ ਤੋਂ ਪਿੱਛੇ ਨਹੀਂ ਹਟਦੇ ਹਨ। ਇਸ ਸਮੇਂ ਓਹ ਦਿੱਲੀ ਕਮੇਟੀ ਅਧੀਨ ਚਲ ਰਹੇ ਗੁਰੂ ਤੇਗ ਬਹਾਦਰ ਕੌਲਜ ਦੇ ਚੇਅਰਮੈਨ ਵੀ ਹਨ। ਇਸ ਮੌਕੇ ਬੀਬੀ ਰਣਜੀਤ ਕੌਰ ਵਲੋਂ ਇਲਾਕੇ ਦੇ ਕੁਝ ਸੱਜਣਾ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ ਗਿਆ ਸੀ ਜਿਨ੍ਹਾਂ ਨੂੰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਨਮਾਨਿਤ ਕਰਦਿਆਂ ਜੀਅ ਆਇਆ ਆਖਿਆ ਸੀ। ਬੀਬੀ ਰਣਜੀਤ ਕੌਰ ਦੇ ਦਫਤਰ ਦੇ ਉਦਘਾਟਨ ਮੌਕੇ ਸਰਦਾਰ ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ, ਗੁਰਮੀਤ ਸਿੰਘ ਭਾਟੀਆ, ਸੁਖਦੇਵ ਸਿੰਘ ਰਾਇਤ, ਹਰਮਿੰਦਰ ਸਿੰਘ, ਕੌਂਸਲਰ ਬੀਬੀ ਸ਼ਿਲਪੀ ਕੌਰ ਸਮੇਤ ਵਡੀ ਗਿਣਤੀ ਵਿਚ ਸੰਗਤਾਂ ਹਾਜਿਰ ਸਨ। ਪ੍ਰੋਗਰਾਮ ਦੌਰਾਨ ਬੀਬੀ ਰਣਜੀਤ ਕੌਰ ਵਲੋਂ ਹਾਜ਼ਰੀ ਭਰ ਰਹੇ ਪਤਵੰਤੇ ਸੱਜਣਾ ਦਾ ਸਨਮਾਨ ਕੀਤਾ ਗਿਆ ਤੇ ਅੰਤ ਵਿਚ ਉਨ੍ਹਾਂ ਵਲੋਂ ਇਸ ਮੌਕੇ ਹਾਜ਼ਿਰੀ ਭਰ ਕੇ ਉਨ੍ਹਾਂ ਦਾ ਉਤਸ਼ਾਹ ਵਧਾਉਣ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਸੀ।

Have something to say? Post your comment

 
 
 
 

ਨੈਸ਼ਨਲ

ਸੀਬੀਆਈ ਨੇ 3,750 ਕਰੋੜ ਰੁਪਏ ਦੇ ਐਲਆਈਸੀ ਘੁਟਾਲੇ ਵਿੱਚ ਅਨਿਲ ਅੰਬਾਨੀ ਅਤੇ ਆਰਕਾਮ ਵਿਰੁੱਧ ਕੇਸ ਦਰਜ ਕੀਤਾ

ਪ੍ਰਿਯੰਕਾ ਗਾਂਧੀ ਨੇ ਅਸਾਮ ਦੀ 'ਡਬਲ-ਇੰਜਣ' ਸਰਕਾਰ ਦੀ ਕੀਤੀ ਨਿੰਦਾ , ਇਸਨੂੰ 'ਡਬਲ ਗੁਲਾਮੀ' ਮਾਡਲ ਕਿਹਾ

ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਸਿੰਘ ਸਭਾ ਡਰਬੀ ਵਿਖੇ ਹੋਏ ਆਰੰਭ

ਸਾਬਕਾ ਫੌਜੀ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ 'ਤੇ ਰਾਹੁਲ ਗਾਂਧੀ ਨੇ ਉੱਤਰਾਖੰਡ ਸਰਕਾਰ 'ਤੇ ਨਿਸ਼ਾਨਾ ਸਾਧਿਆ

ਨੈਸ਼ਨਲ ਅਕਾਲੀ ਦਲ ਨੇ ਫੀਸਾਂ ਵਿੱਚ ਵਾਧੇ ਅਤੇ ਮਨਮਾਨੀਆਂ ਕਾਰਵਾਈਆਂ ਤੇ ਜਤਾਈ ਨਾਰਾਜ਼ਗੀ, ਅੰਦੋਲਨ ਸ਼ੁਰੂ ਕਰਣ ਦੀ ਦਿੱਤੀ ਧਮਕੀ

ਅਖੰਡ ਕੀਰਤਨੀ ਜੱਥੇ ਵਲੋਂ ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਵਿਖ਼ੇ ਸਾਲਾਨਾ ਸਮਾਗਮ ਹੋਏ ਸੰਪੂਰਨ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਵਿਖ਼ੇ ਵਿਸਾਖੀ ਪੁਰਬ ਨੂੰ ਸਮਰਪਿਤ ਲੜੀਵਾਰ ਪ੍ਰੋਗਰਾਮ 2 ਅਪ੍ਰੈਲ ਤੋਂ 18 ਅਪ੍ਰੈਲ ਤਕ ਹੋਣਗੇ

ਐਸਜੀਪੀਸੀ ਵਲੋਂ ਉਲੀਕੀ ਗਈ 6 ਅਪ੍ਰੈਲ ਦੀ ਮੀਟਿੰਗ ਵਿਚ ਸਿੱਖ ਜੱਥੇਬੰਦੀਆਂ ਨੂੰ ਵਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ-ਪਰਮਜੀਤ ਸਿੰਘ ਵੀਰਜੀ

ਪ੍ਰਿਯੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਸਾਧਿਆ ਨਿਸ਼ਾਨਾ , ਪੱਛਮੀ ਏਸ਼ੀਆ ਸੰਕਟ 'ਤੇ ਕੀਤੀ ਬਹਿਸ ਦੀ ਮੰਗ 

ਰਾਹੁਲ ਗਾਂਧੀ ਨੂੰ ਕਈ ਵਾਰ ਨਕਸਲੀ ਹਮਦਰਦਾਂ ਨਾਲ ਦੇਖਿਆ ਗਿਆ - ਅਮਿਤ ਸ਼ਾਹ