BREAKING NEWS
ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾਵਰਕਰਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਪੰਜਾਬ

ਭਾਰਤ ਸਰਕਾਰ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ ਦਾਖ਼ਲਾ ਫੀਸ ਵਸੂਲਣ ਦੇ ਫੈਸਲੇ ਵਿੱਚੋਂ ਸਿੱਖ ਸ਼ਰਧਾਲੂਆਂ ਨੂੰ ਰੱਖੇ ਬਾਹਰ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 01, 2026 07:35 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ ਦਾਖ਼ਲਾ ਫੀਸ ਲਏ ਜਾਣ ਦੇ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਇਸ ਫੈਸਲੇ ਤੋਂ ਬਾਹਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣਾ ਹਰ ਸਿੱਖ ਦੀ ਆਸਥਾ ਹੈ। ਸਰਕਾਰ ਵੱਲੋਂ ਕੀਤੇ ਅਜਿਹੇ ਫੈਸਲੇ ਨਾਲ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ’ਤੇ ਵੀ ਅਸਰ ਪਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ 200 ਰੁਪਏ ਜਾਣ ਅਤੇ 200 ਰੁਪਏ ਆਉਣ ਸਮੇਂ ਦਾਖ਼ਲਾ ਫੀਸ ਲੈਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵੰਡ ਸਮੇਂ ਵਿਛੜ ਗਏ ਗੁਰਧਾਮਾਂ ਦੇ ਦਰਸ਼ਨਾਂ ਦੀ ਤਾਂਘ ਹਰ ਸਿੱਖ ਦੇ ਮਨ ਵਿਚ ਹਮੇਸ਼ਾ ਰਹਿੰਦੀ ਹੈ, ਜਿਸ ਲਈ ਸੰਗਤਾਂ ਅਰਦਾਸ ਕਰਦੀਆਂ ਹਨ। ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਗੁਰਪੁਰਬ ਅਤੇ ਇਤਿਹਾਸਕ ਦਿਹਾੜਿਆਂ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਂਦੇ ਹਨ। ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਤੋਂ ਦਾਖ਼ਲਾ ਫੀਸ ਵਸੂਲੇ ਜਾਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਕਿਸਤਾਨ ਸਰਕਾਰ ਵੱਲੋਂ ਲਈ ਜਾਂਦੀ 20 ਡਾਲਰ ਫੀਸ ਨੂੰ ਖ਼ਤਮ ਕੀਤੇ ਜਾਣ ਦੀ ਮੰਗ ਕਰਦੀ ਆ ਰਹੀ ਹੈ। ਹੁਣ ਭਾਰਤ ਸਰਕਾਰ ਵੱਲੋਂ ਕੀਤੇ ਗਏ ਨਵੇਂ ਫੈਸਲੇ ਨਾਲ ਸਿੱਖ ਸ਼ਰਧਾਲੂ ਪ੍ਰਭਾਵਿਤ ਹੋਣਗੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹਾ ਕੋਈ ਵੀ ਫੈਸਲਾ ਲਾਗੂ ਨਾ ਕੀਤਾ ਜਾਵੇ, ਜਿਸ ਨਾਲ ਸਿੱਖ ਸ਼ਰਧਾਲੂਆਂ ਦੀ ਆਸਥਾ ਨੂੰ ਸੱਟ ਵੱਜੇ। ਉਨ੍ਹਾਂ ਸਰਕਾਰ ਨੂੰ ਤਾਜ਼ਾ ਫੈਸਲਾ ਤੁਰੰਤ ਵਾਪਸ ਲੈਣ ਦੀ ਅਪੀਲ ਵੀ ਕੀਤੀ।

Have something to say? Post your comment

 
 
 
 

ਪੰਜਾਬ

ਚੰਡੀਗੜ੍ਹ ਧਮਾਕਾ ਨਿੰਦਣਯੋਗ, ਭਾਜਪਾ ਦੀ ਦੋਸ਼ਾਰੋਪਣ ਦੀ ਰਾਜਨੀਤੀ ਵੀ ਬਰਾਬਰ ਮੰਦਭਾਗੀ: ਬਲਤੇਜ ਪੰਨੂ

ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਅੱਗੇ ਧਰਨਾ 6 ਅਪ੍ਰੈਲ ਨੂੰ

ਮਲੋਟ ਫਿਰੋਜ਼ਪੁਰ ਬੈਲਟ ਵਿੱਚ ਗੜੇ ਮਾਰ ਨਾਲ ਤਬਾਹ ਹੋਈਆਂ ਫਸਲਾਂ ਦਾ ਸਰਕਾਰ ਦੇਵੇ ਮੁਆਵਜ਼ਾ: ਮਨਜੀਤ ਧਨੇਰ

ਵੜਿੰਗ ਵੱਲੋਂ ਭਾਜਪਾ ਦਫ਼ਤਰ ਦੇ ਬਾਹਰ ਧਮਾਕੇ ਦੀ ਨਿੰਦਾ

ਫੂਲਕਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜੀਫੇ ਜਾਰੀ

ਜਥੇਦਾਰ ਸ੍ਰੀ ਅਕਾਲ ਤਖਤ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕਰਨ ਕਿ ਰਾਸ਼ਟਰਪਤੀ ਕੋਲ ਮੇਰੀ ਮਰਸੀ ਪਟੀਸ਼ਨ ਨੂੰ ਵਾਪਸ ਲਿਆ ਜਾਵੇ-ਭਾਈ ਰਾਜੋਆਣਾ

ਪੰਜਾਬ ਵਿੱਚ ਬਰਾਬਰ ਵਿਕਾਸ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਭਾਜਪਾ ਸੂਬਾ ਪ੍ਰਧਾਨ ਵੱਲੋਂ ਅੰਬੇਡਕਰ ਜੀ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਦੀ ਸਖਤ ਨਿੰਦਾ