BREAKING NEWS
ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾਵਰਕਰਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜੀਫੇ ਜਾਰੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 01, 2026 09:22 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2025-26 ਲਈ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਜੀਫ਼ਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਸੌਂਪੇ।
ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਕਾਰਜਸ਼ੀਲ ਰਹੀ ਹੈ। ਜਿਥੇ ਦੇਸ਼ ਭਰ ਅੰਦਰ ਗੁਰਮਤਿ ਸਮਾਗਮਾਂ ਰਾਹੀਂ ਸਿੱਖੀ ਪ੍ਰਚਾਰ ਕੀਤਾ ਜਾਂਦਾ ਹੈ, ਉਥੇ ਹੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਲਈ ਵਜੀਫਾ ਰਾਸ਼ੀ ਦੀ ਯੋਜਨਾ ਵੀ ਚਲਾਈ ਜਾ ਰਹੀ ਹੈ। ਇਸ ਤਹਿਤ ਹਰ ਸਾਲ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਫੀਸਾਂ ਲਈ ਕਰੋੜਾਂ ਰੁਪਏ ਵਜੀਫੇ ਵਜੋਂ ਦਿੱਤੇ ਜਾਂਦੇ ਹਨ। ਇਸ ਵਾਰ 3743 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਧਾਰਮਿਕ ਪ੍ਰੀਖਿਆ ਰਾਹੀਂ ਵੀ ਵਿਸ਼ੇਸ਼ ਤੌਰ ’ਤੇ ਵਜੀਫੇ ਦਿੱਤੇ ਜਾਂਦੇ ਹਨ। ਉਨ੍ਹਾਂ ਵਜੀਫਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਗੁਰਸਿੱਖੀ ਜੀਵਨ ਵਿਚ ਪ੍ਰਪੱਕ ਰਹਿਣ ਲਈ ਪ੍ਰੇਰਣਾ ਕੀਤੀ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ, ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਨੌਜੁਆਨ ਲਾਭ ਲੈ ਸਕਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ, ਡਾ. ਗੁਰਜੀਤ ਸਿੰਘ, ਡਾ. ਰੁਪਿੰਦਰ ਸਿੰਘ, ਬੀਬੀ ਮਨਿੰਦਰਪਾਲ ਕੌਰ, ਸ੍ਰੀਮਤੀ ਮਮਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਜੋਗੇਸ਼ਵਰ ਸਿੰਘ, ਚੀਫ਼ ਅਕਾਊਂਟੈਂਟ ਸ. ਮਨਿੰਦਰਪਾਲ ਸਿੰਘ ਆਦਿ ਮੌਜੂਦ ਸਨ।

 

Have something to say? Post your comment

 
 
 
 

ਪੰਜਾਬ

ਚੰਡੀਗੜ੍ਹ ਧਮਾਕਾ ਨਿੰਦਣਯੋਗ, ਭਾਜਪਾ ਦੀ ਦੋਸ਼ਾਰੋਪਣ ਦੀ ਰਾਜਨੀਤੀ ਵੀ ਬਰਾਬਰ ਮੰਦਭਾਗੀ: ਬਲਤੇਜ ਪੰਨੂ

ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਅੱਗੇ ਧਰਨਾ 6 ਅਪ੍ਰੈਲ ਨੂੰ

ਮਲੋਟ ਫਿਰੋਜ਼ਪੁਰ ਬੈਲਟ ਵਿੱਚ ਗੜੇ ਮਾਰ ਨਾਲ ਤਬਾਹ ਹੋਈਆਂ ਫਸਲਾਂ ਦਾ ਸਰਕਾਰ ਦੇਵੇ ਮੁਆਵਜ਼ਾ: ਮਨਜੀਤ ਧਨੇਰ

ਵੜਿੰਗ ਵੱਲੋਂ ਭਾਜਪਾ ਦਫ਼ਤਰ ਦੇ ਬਾਹਰ ਧਮਾਕੇ ਦੀ ਨਿੰਦਾ

ਫੂਲਕਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ

ਭਾਰਤ ਸਰਕਾਰ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ ਦਾਖ਼ਲਾ ਫੀਸ ਵਸੂਲਣ ਦੇ ਫੈਸਲੇ ਵਿੱਚੋਂ ਸਿੱਖ ਸ਼ਰਧਾਲੂਆਂ ਨੂੰ ਰੱਖੇ ਬਾਹਰ- ਐਡਵੋਕੇਟ ਧਾਮੀ

ਜਥੇਦਾਰ ਸ੍ਰੀ ਅਕਾਲ ਤਖਤ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕਰਨ ਕਿ ਰਾਸ਼ਟਰਪਤੀ ਕੋਲ ਮੇਰੀ ਮਰਸੀ ਪਟੀਸ਼ਨ ਨੂੰ ਵਾਪਸ ਲਿਆ ਜਾਵੇ-ਭਾਈ ਰਾਜੋਆਣਾ

ਪੰਜਾਬ ਵਿੱਚ ਬਰਾਬਰ ਵਿਕਾਸ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਭਾਜਪਾ ਸੂਬਾ ਪ੍ਰਧਾਨ ਵੱਲੋਂ ਅੰਬੇਡਕਰ ਜੀ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਦੀ ਸਖਤ ਨਿੰਦਾ