BREAKING NEWS
ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾਵਰਕਰਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਪੰਜਾਬ

ਮਲੋਟ ਫਿਰੋਜ਼ਪੁਰ ਬੈਲਟ ਵਿੱਚ ਗੜੇ ਮਾਰ ਨਾਲ ਤਬਾਹ ਹੋਈਆਂ ਫਸਲਾਂ ਦਾ ਸਰਕਾਰ ਦੇਵੇ ਮੁਆਵਜ਼ਾ: ਮਨਜੀਤ ਧਨੇਰ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | April 01, 2026 09:32 PM

ਚੰਡੀਗੜ੍ਹ-ਬੀਤੀ ਰਾਤ ਪੰਜਾਬ ਦੇ ਮਲੋਟ ਤੋਂ ਲੈ ਕੇ ਮੁਕਤਸਰ, ਅਬੋਹਰ, ਗੁਰੂ ਹਰ ਸਹਾਇ ਤੋਂ ਫਿਰੋਜ਼ਪੁਰ ਤੱਕ ਗੜਿਆਂ ਨੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਇਸ ਨਾਲ ਸਰ੍ਹੋਂ ਬਿੱਲਕੁੱਲ ਝੜ ਗਈ ਹੈ, ਕਣਕਾਂ ਦੀਆਂ ਬੱਲੀਆਂ ਟੁੱਟ ਗਈਆਂ ਹਨ ਅਤੇ ਸਬਜ਼ੀਆਂ ਦਾ ਨਾਸ਼ ਹੋ ਗਿਆ ਹੈ। ਇਸ ਬੈਲਟ ਵਿੱਚ ਪਹਿਲਾਂ ਵੀ ਹੜ੍ਹਾਂ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਸੀ। ਸੰਯੁਕਤ ਕਿਸਾਨ ਮੋਰਚੇ ਵੱਲੋਂ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜੇ ਦੀ ਮੰਗ ਕੀਤੀ ਗਈ ਸੀ। ਪ੍ਰੰਤੂ ਸਰਕਾਰ ਨੇ ਕੁਝ ਕਿਸਾਨਾਂ ਨੂੰ 20, 000 ਰੁਪਏ ਦੇ ਕੇ ਬੁੱਤਾ ਸਾਰ ਲਿਆ ਹੈ। ਹੁਣ ਫਿਰ ਇਹਨਾਂ ਕਿਸਾਨਾਂ ਤੇ ਕੁਦਰਤ ਦੀ ਮਾਰ ਪਈ ਹੈ ਅਤੇ ਦੂਜੀ ਵਾਰ ਫਸਲ ਤਬਾਹ ਹੋ ਗਈ ਹੈ। ਪੰਜਾਬ ਸਰਕਾਰ ਆਪਣਾ ਫਰਜ਼ ਪਛਾਣ ਕੇ ਤੁਰੰਤ ਗਿਰਦਾਵਰੀ ਕਰਵਾਵੇ ਅਤੇ ਕਿਸਾਨਾਂ ਨੂੰ ਬਣਦਾ ਯੋਗ ਮੁਆਵਜਾ ਦੇਵੇ।

ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ , ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਸੀ ਕਿ ਗਿਰਦਾਵਰੀ ਬਾਅਦ ਵਿੱਚ ਅਤੇ ਮੁਆਵਜ਼ਾ ਪਹਿਲਾਂ ਦਿੱਤਾ ਜਾਵੇਗਾ ਪ੍ਰੰਤੂ ਹੁਣ ਕਿਸਾਨਾਂ ਨੂੰ ਛੋਟੀ ਛੋਟੀ ਗੱਲ ਤੇ ਸੰਘਰਸ਼ ਕਰਨਾ ਪੈਂਦਾ ਹੈ ਅਤੇ ਪੰਜਾਬ ਸਰਕਾਰ ਗੱਪਾਂ ਦੇ ਕੜਾਹ ਤੋਂ ਇਲਾਵਾ ਕੁੱਝ ਨਹੀਂ ਕਰ ਰਹੀ।

ਸੂਬਾ ਕਮੇਟੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਫਸਲ ਬੀਮਾ ਯੋਜਨਾ ਸੰਯੁਕਤ ਕਿਸਾਨ ਮੋਰਚੇ ਦੀ ਮੰਗ ਅਨੁਸਾਰ ਬਣਾਉਣੀ ਚਾਹੀਦੀ ਹੈ। ਜਿਸ ਵਿੱਚ ਪ੍ਰਤੀ ਏਕੜ ਇਕਾਈ ਮੰਨ ਕੇ ਮੁਆਵਜ਼ਾ ਦਿੱਤਾ ਜਾਵੇ ਅਤੇ ਪ੍ਰੀਮੀਅਮ ਸਰਕਾਰ ਭਰੇ। ਜਿਹੜੀ ਫਸਲ ਬੀਮਾ ਯੋਜਨਾ ਹੁਣ ਚੱਲ ਰਹੀ ਹੈ ਉਹ ਲੁੱਟ ਖਸੱਟ ਤੋਂ ਇਲਾਵਾ ਕੁਝ ਨਹੀਂ ਹੈ। ਪਿਛਲੇ ਸਮੇਂ ਵਿੱਚ ਸਾਲ 2016-17 ਤੋਂ 2022- 23 ਤੱਕ ਫਸਲ ਬੀਮਾ ਯੋਜਨਾ ਦੇ ਨਾਮ ਤੇ ਪਰਾਈਵੇਟ ਕੰਪਨੀਆਂ ਨੇ 57, 619 ਕਰੋੜ 32 ਲੱਖ ਰੁਪਏ ਦਾ ਮੁਨਾਫਾ ਕਮਾਇਆ ਹੈ।

ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਸਾਰੀਆਂ ਫਸਲਾਂ ਦੀ ਐਮਐਸਪੀ ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਕੀਤੀ ਜਾਵੇ ਅਤੇ ਐਮਐਸਪੀ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ- 2 + 50% ਦੇ ਹਿਸਾਬ ਨਾਲ ਦਿੱਤੀ ਜਾਵੇ।

 

Have something to say? Post your comment

 
 
 
 

ਪੰਜਾਬ

ਚੰਡੀਗੜ੍ਹ ਧਮਾਕਾ ਨਿੰਦਣਯੋਗ, ਭਾਜਪਾ ਦੀ ਦੋਸ਼ਾਰੋਪਣ ਦੀ ਰਾਜਨੀਤੀ ਵੀ ਬਰਾਬਰ ਮੰਦਭਾਗੀ: ਬਲਤੇਜ ਪੰਨੂ

ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਅੱਗੇ ਧਰਨਾ 6 ਅਪ੍ਰੈਲ ਨੂੰ

ਵੜਿੰਗ ਵੱਲੋਂ ਭਾਜਪਾ ਦਫ਼ਤਰ ਦੇ ਬਾਹਰ ਧਮਾਕੇ ਦੀ ਨਿੰਦਾ

ਫੂਲਕਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜੀਫੇ ਜਾਰੀ

ਭਾਰਤ ਸਰਕਾਰ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ ਦਾਖ਼ਲਾ ਫੀਸ ਵਸੂਲਣ ਦੇ ਫੈਸਲੇ ਵਿੱਚੋਂ ਸਿੱਖ ਸ਼ਰਧਾਲੂਆਂ ਨੂੰ ਰੱਖੇ ਬਾਹਰ- ਐਡਵੋਕੇਟ ਧਾਮੀ

ਜਥੇਦਾਰ ਸ੍ਰੀ ਅਕਾਲ ਤਖਤ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕਰਨ ਕਿ ਰਾਸ਼ਟਰਪਤੀ ਕੋਲ ਮੇਰੀ ਮਰਸੀ ਪਟੀਸ਼ਨ ਨੂੰ ਵਾਪਸ ਲਿਆ ਜਾਵੇ-ਭਾਈ ਰਾਜੋਆਣਾ

ਪੰਜਾਬ ਵਿੱਚ ਬਰਾਬਰ ਵਿਕਾਸ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਭਾਜਪਾ ਸੂਬਾ ਪ੍ਰਧਾਨ ਵੱਲੋਂ ਅੰਬੇਡਕਰ ਜੀ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਦੀ ਸਖਤ ਨਿੰਦਾ