BREAKING NEWS
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਪੰਜਾਬ

ਪਿਛਲੀ ਅਕਾਲੀ ਦਲ ਦੀ ਸਰਕਾਰ ਵੱਲੋਂ ਬੇਅਦਬੀ ਮਾਮਲੇ ’ਤੇ ਪਾਸ ਕੀਤੇ ਬਿੱਲ ਨੂੰ ਮਨਜ਼ੂਰੀ ਦੇਵੇ ਕੇਂਦਰ-ਹਰਸਿਮਰਤ ਕੌਰ ਬਾਦਲ

ਕੌਮੀ ਮਾਰਗ ਬਿਊਰੋ | April 02, 2026 08:38 PM

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ 2016 ਦੌਰਾਨ ਅਕਾਲੀ ਦਲ ਦੀ ਸਰਕਾਰ ਵੇਲੇ ਵਿਧਾਨ ਸਭਾ ਵਿਚ ਬੇਅਦਬੀ ਮਾਮਲੇ ’ਤੇ ਪਾਸ ਕੀਤੇ ਗਏ ਬਿੱਲ ਨੂੰ ਕੇਂਦਰ ਸਰਕਾਰ ਤੁਰੰਤ ਮਨਜ਼ੂਰੀ ਦੇਵੇ।

ਸੰਸਦ ਵਿਚ ਬੋਲਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਅਤੇ ਇਸਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਾਣ ਨਾਲ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਆਪਣੀ ਮਾਂ ਕਹਿਣ ਦੀ ਵੀ ਨਿਖੇਧੀ ਕੀਤੀ। ਇੰਦਰਾ ਗਾਂਧੀ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਸਭ ਤੋਂ ਵੱਡੀ ਬੇਅਦਬੀ ਕਰਾਰ ਦਿੰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਇਸ ਹਮਲੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਸੈਂਕੜੇ ਸਰੂਪ ਤਬਾਹ ਹੋਏ ਪਰ ਰਾਜਾ ਵੜਿੰਗ ਨੇ ਕਦੇ ਵੀ ਇਸ ਬਾਰੇ ਗੱਲ ਨਹੀਂ ਕੀਤੀ ਤੇ ਇਸ ’ਤੇ ਨਿਆਂ ਮੰਗਣ ਦੀ ਗੱਲ ਤਾਂ ਭੁੱਲ ਹੀ ਜਾਓ।


ਸਰਦਾਰਨੀ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਵੀ ਬੇਅਦਬੀਆਂ ਕਰਵਾ ਕੇ ਸਮਾਜ ਨੂੰ ਵੰਡਣ ਲਈ ਜ਼ਿੰਮੇਵਾਰ ਹੈ। ਉਹਨਾਂ ਦੱਸਿਆ ਕਿ ਕਿਵੇਂ ਪੰਜਾਬ ਵਿਚ ਆਪ ਦੇ ਦਾਖਲੇ ਤੋਂ ਬਾਅਦ ਬੇਅਦਬੀ ਦਾ ਦੌਰ ਸ਼ੁਰੂ ਹੋਇਆ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਸਰਕਾਰ ਦੇ ਪਿਛਲੇ 10 ਸਾਲਾਂ ਦੇ ਰਾਜ ਵਿਚ ਬੇਅਦਬੀ ਦੀਆਂ 597 ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਸਿਰਫ 44 ਮਾਮਲਿਆਂ ਵਿਚ ਸਜ਼ਾਵਾਂ ਹੋਈਆਂ ਹਨ ਜੋ ਕਿ 7 ਫੀਸਦੀ ਦੀ ਔਸਤ ਬਣਦੀ ਹੈ।


ਬਠਿੰਡਾ ਦੇ ਐਮ ਪੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ 30 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ, ਦੀ ਵੀ ਰਿਹਾਈ ਮੰਗੀ। ਉਹਨਾਂ ਨੇ ਕੇਂਦਰ ਸਰਕਾਰ ਨੂੰ ਚੇਤੇ ਕਰਵਾਇਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਗ੍ਰਹਿ ਮੰਤਰਾਲੇ ਨੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਉਹ ਭਾਈ ਰਾਜੋਆਣਾ ਦੀ ਰਿਹਾਈ ਬਾਰੇ ਫੌਰੀ ਫੈਸਲਾ ਲਵੇ ਅਤੇ ਅਪੀਲ ਕੀਤੀ ਕਿ ਫੈਸਲਾ ਤੁਰੰਤ ਲਿਆ ਜਾਵੇ।

Have something to say? Post your comment

 
 
 
 

ਪੰਜਾਬ

'ਆਪ' ਨੇ ਰਾਜ ਸਭਾ ਵਿੱਚ ਅਸ਼ੋਕ ਮਿੱਤਲ ਨੂੰ ਪਾਰਟੀ ਦਾ ਨਵਾਂ ਡਿਪਟੀ ਲੀਡਰ ਨਾਮਜ਼ਦ ਕੀਤਾ, ਰਾਘਵ ਚੱਢਾ ਨੂੰ ਹਟਾ ਦਿੱਤਾ

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਭਗਵੰਤ ਮਾਨ

ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਿਪਟੀ ਕਮਿਸ਼ਨਰ ਮਾਨਸਾ ਨੇ ਨਵੀਂ ਬਣਾਈ ਸੜਕ ਦੇ ਟੁੱਟਣ ਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ

ਚੰਡੀਗੜ੍ਹ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਮਾੜੀ ਹੈ: ਹਰਪਾਲ ਸਿੰਘ ਚੀਮਾ

ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 13 ਅਪ੍ਰੈਲ ਨੂੰ ਸੱਦਿਆ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ-50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ -ਡਾ. ਬਲਬੀਰ ਸਿੰਘ