BREAKING NEWS
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਨੈਸ਼ਨਲ

ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਵਲੋਂ ਆਤਮਰਸ ਕੀਰਤਨ ਦਰਬਾਰ ਨਾਲ ਗੁਰਮਤਿ ਪ੍ਰਚਾਰ ਲਹਿਰ ਕੀਤੀ ਗਈ ਆਰੰਭ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 03, 2026 07:31 PM

ਨਵੀਂ ਦਿੱਲੀ -ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਵਲੋਂ ਲੁਧਿਆਣਾ ਅੰਦਰ ਭਾਈ ਰਣਧੀਰ ਸਿੰਘ ਕਲੋਨੀ ਵਿਚ ਸਥਿਤ ਗੁਰਦੁਆਰਾ ਸਿੰਘ ਸਭਾ ਵਿਖ਼ੇ ਗੁਰਮਤਿ ਪ੍ਰਚਾਰ ਲਹਿਰ ਆਰੰਭ ਕਰਦਿਆਂ ਐਸਜੀਪੀਸੀ ਦੇ ਸਹਿਯੋਗ ਨਾਲ ਆਤਮ ਰਸ ਕੀਰਤਨ ਦਰਬਾਰ ਆਯੋਜਿਤ ਕੀਤਾ। ਇਸ ਮੌਕੇ ਸ਼੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਉਂਕਾਰ ਸਿੰਘ ਪ੍ਰਧਾਨ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਦਰਬਾਰ ਸਾਹਿਬ, ਭਾਈ ਅਮਨਦੀਪ ਸਿੰਘ, ਭਾਈ ਕਰਨੈਲ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਸਤਿੰਦਰਬੀਰ ਸਿੰਘ, ਭਾਈ ਜਬਰਤੋੜ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਗੁਰਕੀਰਤ ਸਿੰਘ, ਭਾਈ ਤਜਿੰਦਰ ਸਿੰਘ, ਭਾਈ ਪਲਵਿੰਦਰ ਸਿੰਘ, ਭਾਈ ਬਿਕਰਮਜੀਤ ਸਿੰਘ ਅਤੇ ਭਾਈ ਗੁਰਵਿੰਦਰ ਸਿੰਘ ਅਨੰਦਪੁਰੀ ਨੇ ਹਾਜ਼ਿਰੀ ਭਰ ਕੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਸੀ। ਇਸ ਮੌਕੇ ਸ਼੍ਰੋਮਣੀ ਰਾਗੀ ਸਭਾ ਦੇ ਪ੍ਰਧਾਨ ਨੇ ਦਸਿਆ ਅਸੀਂ ਬੀਤੇ ਸਾਲ ਵੀ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੋੜਨ ਲਈ ਦੇਸ਼ ਦੇ ਵੱਖ ਵੱਖ ਸ਼ਹਿਰਾ ਅੰਦਰ ਗੁਰਮਤਿ ਪ੍ਰਚਾਰ ਕੀਰਤਨ ਲਹਿਰ ਚਲਾਈ ਸੀ ਜਿਸ ਵਿਚ ਵਡੀ ਗਿਣਤੀ ਅੰਦਰ ਸੰਗਤਾਂ ਨੇ ਗੁਰਬਾਣੀ ਨਾਲ ਜੁੜ ਕੇ ਇਲਾਹੀ ਲਾਹਾ ਲਿਆ ਸੀ, ਜਿਸ ਨੂੰ ਦੇਖਦਿਆਂ ਰਾਗੀ ਸਭਾ ਨੇ ਰਾਗੀ ਜਥੇਆਂ ਨਾਲ ਵਿਚਾਰ ਉਪਰੰਤ ਇਸ ਨੂੰ ਮੁੜ ਸ਼ੁਰੂ ਕੀਤਾ ਗਿਆ ਹੈ ਜਿਸ ਨੂੰ ਵੱਡੇ ਪੱਧਰ ਤੇ ਪ੍ਰਚਾਰਨ ਲਈ ਦੇਸ਼ ਦੇ ਵੱਖ ਵੱਖ ਸ਼ਹਿਰਾ ਵਿਚ ਕੀਰਤਨ ਦਰਬਾਰ ਕਰਵਾਏ ਜਾਣਗੇ। ਇਸ ਮੌਕੇ ਉਨ੍ਹਾਂ ਨਾਮਧਾਰੀ ਧੜੇ ਦੇ ਇਕ ਮੁੱਖੀ ਠਾਕੁਰ ਦਿੱਲੀਪ ਸਿੰਘ ਵਲੋਂ ਚਵਰ ਤਖਤ ਦੇ ਮਾਲਿਕ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਦੇ ਸਖ਼ਤ ਨਿਖੇਧੀ ਕੀਤੀ ਅਤੇ ਕਿਹਾ ਪੰਥ ਅੰਦਰ ਇਸ ਦਾ ਵੱਡੇ ਪੱਧਰ ਤੇ ਵਿਰੋਧ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਇੰਨ੍ਹਾ ਵਲੋਂ ਪਹਿਲਾਂ ਵੀ ਗੁਰੂ ਸਾਹਿਬਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤੀ ਜਾਂਦੀ ਰਹੀ ਹੈ ਇਸ ਲਈ ਅਸੀਂ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ, ਐਸਜੀਪੀਸੀ ਪ੍ਰਧਾਨ ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਧਾਮੀ, ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਲਕਾ, ਪੰਥ ਦੀ ਸਮੁੱਚੀ ਸੰਪਰਦਾਵਾਂ, ਜੱਥੇਬੰਦੀਆਂ ਨੂੰ ਅਪੀਲ ਕਰਦੇ ਹਾਂ ਕਿ ਇਸ ਅਤਿ ਗੰਭੀਰ ਮੁੱਦੇ ਉਪਰ ਪੰਥਕ ਰਹਿਤ ਮਰਿਆਦਾ ਅਨੁਸਾਰ ਦਿੱਲੀਪ ਸਿਹੁੰ ਉਪਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਏ । ਅੰਤ ਵਿਚ ਉਨ੍ਹਾਂ ਕਿਹਾ ਜਿਨ੍ਹਾਂ ਨੇ ਵੀ ਗੁਰੂ ਸਾਹਿਬ ਦੀ ਨਿੰਦਿਆਂ ਕੀਤੀ ਹੈ ਪੰਥ ਨੇ ਓਸ ਦੀ ਭਾਜੀ ਮੋੜੀ ਹੈ ਤੇ ਸਾਨੂੰ ਵਿਸ਼ਵਾਸ ਹੈ ਕਿ ਜਲਦ ਹੀ ਕੌਈ ਸੂਰਮਾ ਉੱਠੇਗਾ ਤੇ ਇਸ ਦਿੱਲੀਪ ਸਿੰਘ ਨੂੰ ਵੀ ਮਤ ਦੇਵੇਗਾ ।

 

Have something to say? Post your comment

 
 
 
 

ਨੈਸ਼ਨਲ

ਰਾਘਵ ਚੱਢਾ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ: ਫਤਿਹ ਜੰਗ ਬਾਜਵਾ

ਆਤਿਸ਼ੀ ਨੇ ਰਾਘਵ ਚੱਢਾ 'ਤੇ ਪਲਟਵਾਰ ਕਰਦੇ ਹੋਏ ਪੁੱਛਿਆ, "ਤੁਸੀਂ ਸਰਕਾਰ ਨੂੰ ਸਵਾਲ ਕਰਨ ਤੋਂ ਕਿਉਂ ਡਰਦੇ ਹੋ?"

ਸਰਦਾਰਨੀ ਕੁਲਵੰਤ ਕੌਰ ਸਰਪਾਲ ਦੀ ਅੰਤਿਮ ਅਰਦਾਸ ਮੌਕੇ ਸੰਗਤਾਂ ਨੇ ਭੇਂਟ ਕੀਤੀ ਸ਼ਰਧਾਂਜਲੀ

ਫੂਲਕਾ ਚੰਗੇ ਕਾਨੂੰਨਦਾਨ -ਉਨ੍ਹਾਂ ਵੱਲੋਂ ਗਿਰਗਟ ਵਾਂਗ ਰੰਗ ਬਦਲਣ ਦੇ ਅਮਲ ਅਤਿ ਦੁੱਖਦਾਇਕ : ਮਾਨ

ਏਸ਼ੀਅਨ ਕਲੀਅਰਿੰਗ ਯੂਨੀਅਨ ਰਾਹੀਂ ਬਾਰਟਰ- ਅਧਾਰਤ ਭੁਗਤਾਨ ਵਿਧੀ ਨੂੰ ਬਾਸਮਤੀ ਚੌਲਾਂ ਦੇ ਬਰਾਮਦ ਦੀ ਸੁਰੱਖਿਆ ਲਈ ਅਪੀਲ:  ਸਾਹਨੀ

ਕੇਂਦਰ ਸਰਕਾਰ ਨੇ ਟਰਾਈ ਨੂੰ ਢਾਂਚੇ ਤੋਂ ਹਟਾ ਕੇ ਟੀਵੀ ਰੇਟਿੰਗ ਨਿਗਰਾਨੀ ਦਾ ਪੂਰਾ ਕੰਟਰੋਲ ਲਿਆ ਆਪਣੇ ਹੱਥ ਵਿੱਚ

ਸੀਬੀਆਈ ਨੇ 3,750 ਕਰੋੜ ਰੁਪਏ ਦੇ ਐਲਆਈਸੀ ਘੁਟਾਲੇ ਵਿੱਚ ਅਨਿਲ ਅੰਬਾਨੀ ਅਤੇ ਆਰਕਾਮ ਵਿਰੁੱਧ ਕੇਸ ਦਰਜ ਕੀਤਾ

ਪ੍ਰਿਯੰਕਾ ਗਾਂਧੀ ਨੇ ਅਸਾਮ ਦੀ 'ਡਬਲ-ਇੰਜਣ' ਸਰਕਾਰ ਦੀ ਕੀਤੀ ਨਿੰਦਾ , ਇਸਨੂੰ 'ਡਬਲ ਗੁਲਾਮੀ' ਮਾਡਲ ਕਿਹਾ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਦਾ ਵਜਿਆ ਬਿਗਲ, ਸਿਰਸਾ, ਕਾਲਕਾ, ਕਾਹਲੋਂ ਨੇ ਕੀਤਾ ਬੀਬੀ ਰਣਜੀਤ ਦੇ ਦਫਤਰ ਦਾ ਉਦਘਾਟਨ

ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਸਿੰਘ ਸਭਾ ਡਰਬੀ ਵਿਖੇ ਹੋਏ ਆਰੰਭ