BREAKING NEWS
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਪੰਜਾਬ

ਪੰਜਾਬ ਸਰਕਾਰ ਗੁਰੂ ਜੀ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆਂ ਦੇ ਕੋਨੇ-ਕੋਨੇ ’ਚ ਪਹੁੰਚਾਉਣ ਲਈ ਕਰ ਰਹੀ ਅਣਥਕ ਯਤਨ : ਮੋਹਿੰਦਰ ਭਗਤ

ਕੌਮੀ ਮਾਰਗ ਬਿਊਰੋ | April 03, 2026 08:51 PM

ਜਲੰਧਰ-ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ, ਜੋ ਸਾਨੂੰ ਜਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੰਦੀਆਂ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਅਣਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਗਏ ਹਨ।

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦਮੜੀ ਯਾਤਰਾ ਲਈ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਕੌਮਾਂ ਹਮੇਸ਼ਾ ਅੱਗੇ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ, ਸੰਤਾਂ ਨੂੰ ਯਾਦ ਰੱਖਦੀਆਂ ਹੋਈਆਂ ਉਨ੍ਹਾਂ ਵੱਲੋਂ ਪਾਏ ਪੂਰਨਿਆਂ 'ਤੇ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਸਾਡੇ ਮਹਾਨ ਗੁਰੂਆਂ ਅਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਸ ਮੌਕੇ ਸੰਤ ਸਤਵਿੰਦਰ ਹੀਰਾ, ਭੈਣ ਸੰਤੋਸ਼, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਤੋਂ ਇਲਾਵਾ ਸੰਤ ਸਮਾਜ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਨੇ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਗੁਰਦਵਾਰਾ ਅੰਬ ਸਾਹਿਬ ਮਾਮਲੇ ਚ ਦੋ ਮੁਲਾਜ਼ਮ ਹੋਰ ਮੁਅੱਤਲ

ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਨੇ ਅੱਜ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ੍ਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਨਵੇ ਆਹੁਦੇ ਦੀ ਮੁਬਾਰਕਬਾਦ ਦਿੱਤੀ

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ- ਭਗਵੰਤ ਮਾਨ

'ਆਪ' ਨੇ ਰਾਜ ਸਭਾ ਵਿੱਚ ਅਸ਼ੋਕ ਮਿੱਤਲ ਨੂੰ ਪਾਰਟੀ ਦਾ ਨਵਾਂ ਡਿਪਟੀ ਲੀਡਰ ਨਾਮਜ਼ਦ ਕੀਤਾ, ਰਾਘਵ ਚੱਢਾ ਨੂੰ ਹਟਾ ਦਿੱਤਾ

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਭਗਵੰਤ ਮਾਨ

ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਿਪਟੀ ਕਮਿਸ਼ਨਰ ਮਾਨਸਾ ਨੇ ਨਵੀਂ ਬਣਾਈ ਸੜਕ ਦੇ ਟੁੱਟਣ ਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ

ਪਿਛਲੀ ਅਕਾਲੀ ਦਲ ਦੀ ਸਰਕਾਰ ਵੱਲੋਂ ਬੇਅਦਬੀ ਮਾਮਲੇ ’ਤੇ ਪਾਸ ਕੀਤੇ ਬਿੱਲ ਨੂੰ ਮਨਜ਼ੂਰੀ ਦੇਵੇ ਕੇਂਦਰ-ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਮਾੜੀ ਹੈ: ਹਰਪਾਲ ਸਿੰਘ ਚੀਮਾ