BREAKING NEWS
ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | April 04, 2026 10:08 PM

ਚੰਡੀਗੜ੍ਹ-ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਚੰਡੀਗੜ੍ਹ ਗ੍ਰਨੇਡ ਹਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ ਪਿਸਤੌਲ ਸਮੇਤ ਗੋਲੀ-ਸਿੱਕੇ ਨਾਲ ਗ੍ਰਿਫ਼ਤਾਰ ਕਰਕੇ ਇਸ ਵਾਰਦਾਤ ਦੀ ਗੁੱਥੀ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਮਾਜਰੀ (ਐਸ.ਬੀ.ਐਸ. ਨਗਰ ) ਦੇ ਬਲਵਿੰਦਰ ਲਾਲ ਉਰਫ਼ ਸ਼ੰਮੀ, ਪਿੰਡ ਭਰਾਪੁਰ (ਐਸ.ਬੀ.ਐਸ. ਨਗਰ )ਦੇ ਜਸਵੀਰ ਸਿੰਘ ਉਰਫ਼ ਜੱਸੀ, ਪਿੰਡ ਸੁਜਾਵਲਪੁਰ (ਐਸਬੀਐਸ ਨਗਰ) ਦੇ ਚਰਨਜੀਤ ਸਿੰਘ ਉਰਫ਼ ਚੰਨੀ, ਪਿੰਡ ਠਾਣਾ (ਸ਼ਿਮਲਾ) ਦੇ ਰੂਬਲ ਚੌਹਾਨ ਅਤੇ ਧੂਰੀ (ਸੰਗਰੂਰ) ਦੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਸੀ ਅਤੇ ਇਹ ਪੁਰਤਗਾਲ ਅਤੇ ਜਰਮਨੀ ਵਿੱਚ ਸਥਿਤ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਉਕਤ ਦੋਸ਼ੀ ਇੱਕ ਢਾਂਚਾਗਤ ਨੈੱਟਵਰਕ, ਜਿਸ ਵਿੱਚ ਹਮਲੇ ਨੂੰ ਅੰਜਾਮ ਦੇਣ ਲਈ ਕਈ ਕੱਟਆਊਟ ਅਤੇ ਸਬ-ਮਾਡਿਊਲ ਸ਼ਾਮਲ ਸਨ, ਦਾ ਹਿੱਸਾ ਸਨ।

ਡੀਜੀਪੀ ਨੇ ਕਿਹਾ ਕਿ ਹਮਲੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਦੀ ਵੀ ਪਛਾਣ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 37 ਵਿਖੇ ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਬਾਹਰ ਇੱਕ ਗ੍ਰਨੇਡ ਹਮਲਾ ਹੋਇਆ ਸੀ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਏ.ਆਈ.ਜੀ. ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਦੀਪਕ ਪਾਰੀਕ ਨੇ ਦੱਸਿਆ ਕਿ ਜਾਂਚ ਵਿੱਚ ਹੋਰ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਵੱਲੋਂ ਹੈਂਡ ਗ੍ਰਨੇਡ, ਹਥਿਆਰ ਅਤੇ ਜ਼ਿੰਦਾ ਕਾਰਤੂਸਾਂ ਵਾਲੀ ਇੱਕ ਖੇਪ ਟਰਾਂਸਪੋਰਟ ਕੀਤੀ ਗਈ ਸੀ, ਜੋ ਕਈ ਕਾਰਕੁੰਨਾਂ ਰਾਹੀਂ ਹੁੰਦੀ ਹੋਈ ਅੰਤਿਮ ਦੋਸ਼ੀਆਂ ਨੂੰ ਪ੍ਰਾਪਤ ਹੋਈ ਸੀ।

ਏ.ਆਈ.ਜੀ. ਨੇ ਕਿਹਾ ਕਿ ਪੁਰਤਗਾਲ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੇ ਹਮਲੇ ਨੂੰ ਅੰਜਾਮ ਦੇਣ ਲਈ ਤਾਲਮੇਲ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਹਮਲੇ ਵਿੱਚ ਸ਼ਾਮਲ ਫਰਾਰ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

ਇਸ ਸਬੰਧ ਵਿੱਚ ਐਫਆਈਆਰ ਨੰਬਰ 4 ਮਿਤੀ 03/04/26 ਨੂੰ ਅਸਲਾ ਐਕਟ ਦੀ ਧਾਰਾ 25(1) (2) ਅਤੇ ਬੀਐਨਐਸ ਦੀ ਧਾਰਾ 61(2) ਦੇ ਤਹਿਤ ਪੁਲਿਸ ਸਟੇਸ਼ਨ ਐਸਐਓਸੀ ਐਸਬੀਐਸ ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਮਾਨ ਵੱਲੋਂ ਬਠਿੰਡਾ ਦੇ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਗਗਨਦੀਪ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ ਮਿਲਣ ਤੱਕ ਭਾਜਪਾ ਆਪਣੀ ਲੜਾਈ ਜਾਰੀ ਰੱਖੇਗੀ – ਸੁਨੀਲ ਜਾਖੜ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਫ਼ਿਲਮ ਫੈਸਟੀਵਲ ’ਚ ਓਵਰ ਆਲ ਟਰਾਫ਼ੀ ’ਤੇ ਕੀਤਾ ਕਬਜ਼ਾ

ਰਾਘਵ ਚੱਢਾ ਨੇ ਪੰਜਾਬ ਦੇ ਲੋਕਾਂ ਅਤੇ ਆਮ ਆਦਮੀ ਪਾਰਟੀ ਨਾਲ ਧੋਖਾ ਕੀਤਾ: ਹਰਪਾਲ ਸਿੰਘ ਚੀਮਾ

ਪੰਜਾਬ ਵਿਕਾਸ ਦੇ ਰਾਹ 'ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ

ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾ

ਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂ

ਪੰਜਾਬ ਸਰਕਾਰ ਗੁਰੂ ਜੀ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆਂ ਦੇ ਕੋਨੇ-ਕੋਨੇ ’ਚ ਪਹੁੰਚਾਉਣ ਲਈ ਕਰ ਰਹੀ ਅਣਥਕ ਯਤਨ : ਮੋਹਿੰਦਰ ਭਗਤ