BREAKING NEWS
ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨ

ਨੈਸ਼ਨਲ

ਬਾਦਲ ਅਕਾਲੀ ਦਲ ਨੂੰ ਵੱਡਾ ਝਟਕਾ, ਸਰਦਾਰ ਸੁਖਦੇਵ ਸਿੰਘ ਰਿਆਤ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ’ਚ ਹੋਏ ਸ਼ਾਮਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 05, 2026 06:59 PM

ਨਵੀਂ ਦਿੱਲੀ- ਦਿੱਲੀ ਦੀ ਸਿੱਖ ਰਾਜਨੀਤੀ ਵਿਚ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ 25 ਸਾਲਾਂ ਤੋਂ ਪਾਰਟੀ ਨਾਲ ਜੁੜ ਕੇ ਵੱਡੀਆਂ ਸੇਵਾਵਾਂ ਨਿਭਾਉਣ ਵਾਲੇ ਰਾਮਗੜ੍ਹੀਆ ਆਲ ਇੰਡੀਆ ਵਿਸ਼ਕਰਮਾ ਫੈਡਰੇਸ਼ਨ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਰਿਆਤ ਅੱਜ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋ ਗਏ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਪਾਰਟੀ ਦੇ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਐਮ ਪੀ ਐਸ ਚੱਢਾ ਨੇ ਸਰਦਾਰ ਰਿਆਤ ਤੇ ਉਹਨਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਆਖਿਆ ਤੇ ਨਾਲ ਹੀ ਉਹਨਾਂ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ। ਉਹਨਾਂ ਨੇ ਇਸ ਮੌਕੇ ਬੀਬੀ ਰਣਜੀਤ ਕੌਰ ਤੇ ਸਰਦਾਰ ਸੁਖਦੇਵ ਸਿੰਘ ਬੱਬਰ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਹਨਾਂ ਨੇ ਸਰਦਾਰ ਰਿਆਤ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਵਿਚ ਅਹਿਮ ਰੋਲ ਅਦਾ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਰਦਾਰ ਸੁਖਦੇਵ ਸਿੰਘ ਰਿਆਤ ਤੇ ਸਾਥੀਆਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਉਂਦੀਆਂ ਚੋਣਾਂ ਵਿਚ ਪਾਰਟੀ ਭਾਰੀ ਬਹੁਮਤ ਨਾਲ ਲਾਮਿਸਾਲ ਜਿੱਤ ਦਰਜ ਕਰੇਗੀ ਅਤੇ ਸਰਦਾਰ ਰਿਆਤ ਦੇ ਆਉਣ ਨਾਲ ਘੱਟੋ ਘੱਟ 10 ਸੀਟਾਂ ਦਾ ਹੋਰ ਇਜਾਫਾ ਹੋਵੇਗਾ।
ਇਸ ਮੌਕੇ ਉਹਨਾਂ ਇਹ ਵੀ ਦੱਸਿਆ ਕਿ ਕਿਵੇਂ 2021 ਦੀਆਂ ਚੋਣਾਂ ਵਿਚ ਦਿੱਲੀ ਦੀ ਸੰਗਤ ਨੇ ਕੋਰੋਨਾ ਕਾਲ ਤੇ ਕਿਸਾਨ ਅੰਦੋਲਨ ਵੇਲੇ ਸੇਵਾ ਕਰਨ ਦੇ ਨਾਲ-ਨਾਲ ਪ੍ਰਦਾਨ ਕੀਤੀਆਂ ਸਿਹਤ ਤੇ ਸਿੱਖਿਆ ਖੇਤਰ ਵਿਚ ਸੇਵਾਵਾਂ ਤੇ ਧਾਰਮਿਕ ਕਾਰਜਾਂ ਵਿਚ ਨਿਭਾਈ ਭੂਮਿਕਾ ਬਦਲੇ ਸਾਡੀ ਝੋਲੀ ਜਿੱਤ ਪਾਈ ਤੇ ਸਾਡੇ 30 ਮੈਂਬਰ ਚੋਣਾਂ ਜਿੱਤੇ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਉਸ ਵੇਲੇ ਦੀ ਪੰਜਾਬ ਦੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਸਾਡੇ ’ਤੇ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ.ਕੇ. ਨਾਲ ਸਾਂਝ ਪਾਉਣ ਵਾਸਤੇ ਦਬਾਅ ਬਣਾਇਆ ਪਰ ਅਸੀਂ ਉਹ ਗੱਲ ਮੰਨਣ ਦੀ ਥਾਂ ਦਿੱਲੀ ਦੀ ਸੰਗਤ ਦੇ ਫਤਵੇ ਦਾ ਸਤਿਕਾਰ ਕਰਨ ਦਾ ਫੈਸਲਾ ਲਿਆ ਤੇ ਨਿਰੋਲ ਧਾਰਮਿਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ ਗਠਨ ਕੀਤਾ। ਉਹਨਾਂ ਕਿਹਾ ਕਿ ਸਾਡੀ ਪਾਰਟੀ ਨੂੰ ਸੰਗਤ ਨੇ ਵੱਡਾ ਹੁੰਗਾਰਾ ਦਿੱਤਾ ਤੇ ਅਸੀਂ ਕਿਸੇ ਵੀ ਤਰੀਕੇ ਦੀ ਰਾਜਨੀਤੀ ਕਰਨ ਦੀ ਥਾਂ ਸੰਗਤ ਦੀ ਸੇਵਾ ਦੇ ਵਿਸ਼ਵਾਸ ਨਾਲ ਕਾਰਜ ਕਰ ਰਹੇ ਹਾਂ ਤੇ ਪਿਛਲੇ 4 ਸਾਲਾਂ ਵਿਚ ਬਹੁਤ ਅਹਿਮ ਕਾਰਜ ਕੀਤੇ ਗਏ ਹਨ।

 

Have something to say? Post your comment

 
 
 
 

ਨੈਸ਼ਨਲ

ਨਾਮਧਾਰੀ ਮੁੱਖੀ ਦਲੀਪ ਸਿੰਘ  ਦੇ ਬਿਆਨ ਦੀ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਵਿਸਾਖੀ ਪੁਰਬ ਨੂੰ ਸਮਰਪਿਤ ਕਰਵਾਏ ਗਏ ਨਾਮ ਰਸ ਕੀਰਤਨ ਸਮਾਗਮ

ਰਾਘਵ ਚੱਢਾ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ: ਫਤਿਹ ਜੰਗ ਬਾਜਵਾ

ਆਤਿਸ਼ੀ ਨੇ ਰਾਘਵ ਚੱਢਾ 'ਤੇ ਪਲਟਵਾਰ ਕਰਦੇ ਹੋਏ ਪੁੱਛਿਆ, "ਤੁਸੀਂ ਸਰਕਾਰ ਨੂੰ ਸਵਾਲ ਕਰਨ ਤੋਂ ਕਿਉਂ ਡਰਦੇ ਹੋ?"

ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਵਲੋਂ ਆਤਮਰਸ ਕੀਰਤਨ ਦਰਬਾਰ ਨਾਲ ਗੁਰਮਤਿ ਪ੍ਰਚਾਰ ਲਹਿਰ ਕੀਤੀ ਗਈ ਆਰੰਭ

ਸਰਦਾਰਨੀ ਕੁਲਵੰਤ ਕੌਰ ਸਰਪਾਲ ਦੀ ਅੰਤਿਮ ਅਰਦਾਸ ਮੌਕੇ ਸੰਗਤਾਂ ਨੇ ਭੇਂਟ ਕੀਤੀ ਸ਼ਰਧਾਂਜਲੀ

ਫੂਲਕਾ ਚੰਗੇ ਕਾਨੂੰਨਦਾਨ -ਉਨ੍ਹਾਂ ਵੱਲੋਂ ਗਿਰਗਟ ਵਾਂਗ ਰੰਗ ਬਦਲਣ ਦੇ ਅਮਲ ਅਤਿ ਦੁੱਖਦਾਇਕ : ਮਾਨ

ਏਸ਼ੀਅਨ ਕਲੀਅਰਿੰਗ ਯੂਨੀਅਨ ਰਾਹੀਂ ਬਾਰਟਰ- ਅਧਾਰਤ ਭੁਗਤਾਨ ਵਿਧੀ ਨੂੰ ਬਾਸਮਤੀ ਚੌਲਾਂ ਦੇ ਬਰਾਮਦ ਦੀ ਸੁਰੱਖਿਆ ਲਈ ਅਪੀਲ:  ਸਾਹਨੀ

ਕੇਂਦਰ ਸਰਕਾਰ ਨੇ ਟਰਾਈ ਨੂੰ ਢਾਂਚੇ ਤੋਂ ਹਟਾ ਕੇ ਟੀਵੀ ਰੇਟਿੰਗ ਨਿਗਰਾਨੀ ਦਾ ਪੂਰਾ ਕੰਟਰੋਲ ਲਿਆ ਆਪਣੇ ਹੱਥ ਵਿੱਚ

ਸੀਬੀਆਈ ਨੇ 3,750 ਕਰੋੜ ਰੁਪਏ ਦੇ ਐਲਆਈਸੀ ਘੁਟਾਲੇ ਵਿੱਚ ਅਨਿਲ ਅੰਬਾਨੀ ਅਤੇ ਆਰਕਾਮ ਵਿਰੁੱਧ ਕੇਸ ਦਰਜ ਕੀਤਾ