BREAKING NEWS
ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 05, 2026 06:39 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਵਾਸਤੇ ਭਲਕੇ 6 ਅਪ੍ਰੈਲ ਨੂੰ ਬੁਲਾਈ ਗਈ ਪੰਥਕ ਇਕੱਤਰਤਾ ਵਿੱਚ ਸਮੂਹ ਜਥੇਬੰਦੀਆਂ ਦੇ ਆਗੂਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਆਰੰਭ ਹੋਵੇਗੀ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਮੁੱਚੀ ਕੌਮ ਲਈ ਬੇਹੱਦ ਅਹਿਮ ਤੇ ਸੰਜੀਦਾ ਮਾਮਲਾ ਹੈ, ਜਿਸ ਪ੍ਰਤੀ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਵਿਚਾਰ ਕਰਕੇ ਸਾਂਝੀ ਪੰਥਕ ਰਾਇ ਕਾਇਮ ਕਰਨੀ ਜਰੂਰੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤਿ ਗੁਰੂ ਹਨ ਜਿਸ ਪ੍ਰਤੀ ਬਣਾਏ ਜਾਣ ਵਾਲੇ ਕਾਨੂੰਨ ਦੇ ਵਿਸਤ੍ਰਿਤ ਪੱਖਾਂ ਉਪਰ ਵਿਆਪਕ ਚਰਚਾ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਰਿਸੇ ਮਨਸ਼ਾ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਬੈਠਕ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਦੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਸਮੇਤ ਪ੍ਰਮੁੱਖ ਸਿੱਖ ਜਥੇਬੰਦੀਆਂ ਨੂੰ ਸਦਾ ਪੱਤਰ ਭੇਜੇ ਜਾ ਚੁੱਕੇ ਹਨ।

Have something to say? Post your comment

 
 
 
 

ਪੰਜਾਬ

ਰਾਘਵ ਚੱਢਾ ਨੂੰ ਅਰਵਿੰਦ ਕੇਜਰੀਵਾਲ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ- ਸਿਹਤ ਮੰਤਰੀ ਬਲਬੀਰ ਸਿੰਘ

ਮਾਨ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 100 ਮਿਡੀ ਅਤੇ 309 ਸਾਧਾਰਨ ਬੱਸਾਂ ਸ਼ਾਮਲ ਕਰਨ ਲਈ 125 ਕਰੋੜ ਰੁਪਏ ਦਾ ਨਿਵੇਸ਼: ਹਰਪਾਲ ਸਿੰਘ ਚੀਮਾ

ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਵਾਲੀ ਸਰਕਾਰ ਵਿਰੁੱਧ ਹੁਣ ਆਰ-ਪਾਰ ਦੀ ਲੜਾਈ ਲੜੀ ਜਾਵੇਗੀ

ਬਡਹੇੜੀ ਵੱਲੋਂ ਲੰਬੜਦਾਰਾਂ ਦਾ ਮਾਣ ਭੱਤਾ ਵਧਾਉਣ ਲਈ ਰਾਜਪਾਲ ਅਤੇ ਪ੍ਰਸ਼ਾਸਨ ਦਾ ਕੀਤਾ ਧੰਨਵਾਦ

ਭਾਈ ਅਜਨਾਲਾ ਨੇ ਨਾਮਧਾਰੀ ਮੁਖੀ ਨੂੰ ਦਿੱਤਾ ਠੋਕਵਾਂ ਉੱਤਰ ਸਭ ਸਿਖਨ ਕੋ ਹੁਕਮ ਹੈ ਗੁਰੂ ਮਾਨਿਯੋ ਗ੍ਰੰਥ

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

ਮੁੱਖ ਮੰਤਰੀ ਮਾਨ ਵੱਲੋਂ ਬਠਿੰਡਾ ਦੇ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਗਗਨਦੀਪ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ ਮਿਲਣ ਤੱਕ ਭਾਜਪਾ ਆਪਣੀ ਲੜਾਈ ਜਾਰੀ ਰੱਖੇਗੀ – ਸੁਨੀਲ ਜਾਖੜ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਫ਼ਿਲਮ ਫੈਸਟੀਵਲ ’ਚ ਓਵਰ ਆਲ ਟਰਾਫ਼ੀ ’ਤੇ ਕੀਤਾ ਕਬਜ਼ਾ

ਰਾਘਵ ਚੱਢਾ ਨੇ ਪੰਜਾਬ ਦੇ ਲੋਕਾਂ ਅਤੇ ਆਮ ਆਦਮੀ ਪਾਰਟੀ ਨਾਲ ਧੋਖਾ ਕੀਤਾ: ਹਰਪਾਲ ਸਿੰਘ ਚੀਮਾ