BREAKING NEWS
ਬਾਜਵਾ ਨੇ ਊਧਮ ਸਿੰਘ ਅਤੇ ਠੀਕਰੀਵਾਲਾ ਦੀ ਧਰਤੀ ਦਾ ਅਪਮਾਨ ਕੀਤਾ, ਬਿਨਾਂ ਸ਼ਰਤ ਮਾਫੀ ਮੰਗਣ: ਧਾਲੀਵਾਲਮੋਹਾਲੀ ਆਈ.ਟੀ. ਸਿਟੀ ਵਿੱਚ ਅਤਿ-ਆਧੁਨਿਕ ਈ.ਸੀ.ਸੀ. ਪ੍ਰਾਜੈਕਟ ਨਾਲ ਮਾਈਸ ਹੱਬ ਵਜੋਂ ਉੱਭਰ ਰਿਹੈ ਪੰਜਾਬ : ਸੰਜੀਵ ਅਰੋੜਾਵੇਰਕਾ ਦਾ ਕਾਇਆ ਕਲਪ ਕਰਨ ਦੀ ਮੁਹਿਮ ਵਿੱਢਣ ਦੀ ਤਿਆਰੀ ਵਿੱਚ ਭਗਵੰਤ ਸਰਕਾਰਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂ

ਪੰਜਾਬ

ਬਡਹੇੜੀ ਵੱਲੋਂ ਲੰਬੜਦਾਰਾਂ ਦਾ ਮਾਣ ਭੱਤਾ ਵਧਾਉਣ ਲਈ ਰਾਜਪਾਲ ਅਤੇ ਪ੍ਰਸ਼ਾਸਨ ਦਾ ਕੀਤਾ ਧੰਨਵਾਦ

ਕੌਮੀ ਮਾਰਗ ਬਿਊਰੋ | April 05, 2026 06:59 PM

ਚੰਡੀਗੜ੍ਹ ਲੰਬੜਦਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਕੇਂਦਰੀ ਸ਼ਾਸਤ ਪ੍ਰਦੇਸ਼ ਦੇ ਪਿੰਡਾਂ ਲੰਬੜਦਾਰਾਂ ਦਾ ਮਾਣ ਭੱਤਾ ਪੰਜਾਬ ਦੀ ਤਰਜ਼ ‘ਤੇ ਵਾਧਾ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਅਤੇ ਅਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇਸ ਸੰਬੰਧੀ ਮੰਗ ਕੀਤੀ ਜਾ ਰਹੀ ਸੀ ਜੋ ਮੰਨ ਲਈ ਗਈ ਹੈ ਅਤੇ ਸਾਰੀ ਰਕਮ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ ਪ੍ਰਸ਼ਾਸਨ ਵੱਲੋਂ ਲੰਬੜਦਾਰਾਂ ਦੀ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ ਹਨ ਜਿਹਨਾਂ ਪਿੰਡਾਂ ਦੇ ਲੰਬੜਦਾਰਾਂ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਗਈ ਹੈ । ਪਿੰਡ ਹੱਲੋਮਾਜਰਾ ਅਤੇ ਬਹਿਲਾਣਾ ਦੇ ਬਜ਼ੁਰਗ ਲੰਬੜਦਾਰ ਬਚਿੱਤਰ ਸਿੰਘ ਅਤੇ ਗੁਰਬਚਨ ਸਿੰਘ ਨੇ ਬੇਨਤੀ ਕੀਤੀ ਸੀ ਕਿ ਸਿਹਤ ਠੀਕ ਨਾ ਹੋਣ ਕਰਕੇ ਉਹ ਆਪਣੀ ਜਿੰਮੇਵਾਰੀ ਚੰਗੀ ਤਰ੍ਹਾਂ ਨਹੀਂ ਨਿਭਾ ਸਕਦੇ ਉਹਨਾਂ ਦੀਆਂ ਸੇਵਾਵਾਂ ਨਿਭਾਉਣ ਲਈ ਉਨ੍ਹਾਂ ਦੇ ਸਰਬਰਾਹ ਕਪਤਾਨ ਸਿੰਘ ਪੁੱਤਰ ਸਵਰਗੀ ਕੇਸਰ ਸਿੰਘ ਅਤੇ ਅਮਰੀਕ ਸਿੰਘ ਸਿੰਘ ਪੁੱਤਰ ਸ੍ਰੀ ਗੁਰਬਚਨ ਸਿੰਘ ਨੂੰ ਕ੍ਰਮਵਾਰ ਚਾਰ ਪਿੰਡ ਹੱਲੋਮਾਜਰਾ ਅਤੇ ਪਿੰਡ ਬਹਿਲਾਣਾ ਦਾ ਲੰਬੜਦਾਰ ਨਿਯੁਕਤ ਕਰਕੇ ਸ਼ਨਾਖਤੀ ਕਾਰਡ ਜਾਰੀ ਕਰ ਦਿੱਤੇ ਗਏ ਹਨ।
ਬਡਹੇੜੀ ਨੇ ਦੱਸਿਆ ਕਿ ਜਥੇਬੰਦੀ ਦੇ ਕੰਮਾਂ ਨੂੰ ਪੂਰਾ ਤੇਜ਼ੀ ਨਾਲ ਕਰਨ ਲਈ ਅਤੇ ਜਥੇਬੰਦੀ ਵਿੱਚ ਨਵੀਂ ਰੂਹ ਫੂਕਣ ਲਈ ਅਤੇ ਚੁਸਤ ਦਰੁਸਤ ਕਰਨ ਲਈ ਪਿੰਡ ਬੁਟੇਰਲਾ ਦੀ ਲੰਬੜਦਾਰ ਡਾਕਟਰ ਅਮਨਜੋਤ ਕੌਰ ਨੂੰ ਜਥੇਬੰਦੀ ਦੀ ਦਫਤਰ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਹੱਲੋਮਾਜਰਾ ਦੇ ਲੰਬੜਦਾਰ ਕਪਤਾਨ ਸਿੰਘ ਨੂੰ ਜਥੇਬੰਦੀ ਦਾ ਸਕੱਤਰ ਤਾਲਮੇਲ ਨਿਯੁਕਤ ਕੀਤਾ ਗਿਆ ਹੈ । ਇਸੇ ਤਰ੍ਹਾਂ ਮੀਤ ਪ੍ਰਧਾਨ ਦੀ ਖਾਲੀ ਅਸਾਮੀ ਪੁਰ ਕਰਨ ਲਈ ਪਿੰਡ ਡੱਡੂ ਮਾਜਰਾ ਦੇ ਲੰਬੜਦਾਰ ਚੌਧਰੀ ਜੈ ਪ੍ਰਕਾਸ਼ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ।

Have something to say? Post your comment

 
 
 
 

ਪੰਜਾਬ

ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ-ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ

ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਨੂੰ ਕੀਤਾ ਪਰੇਸ਼ਾਨ  ਕਣਕ ਦੀ ਫਸਲ ਨੂੰ ਭਾਰੀ ਨੁਕਸਾਨ

ਹੈਰੋਇਨ ਸਮੇਤ ਵਿਅਕਤੀ ਮਾਨਸਾ ਪੁਲਿਸ ਨੇ ਕੀਤਾ ਕਾਬੂ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਬਾਦਲ ਸਾਬਤ ਕਰਨ ਕਿ 2 ਦਸੰਬਰ ਦੇ ਫੈਸਲੇ ਕਿਸੇ ਸਾਜਿਸ਼ ਦੇ ਤਹਿਤ ਲਏ ਗਏ ਸਨ- ਗਿਆਨੀ ਰਘਬੀਰ ਸਿੰਘ

ਖ਼ੁਮੈਨੀ ਦੀ ਸ਼ਹਾਦਤ ਨਾਲ ਸਬੰਧਤ ਧਾਰਮਿਕ ਰਸਮਾਂ ਵਿੱਚ ਜਥੇਦਾਰ ਤੇ ਐਡਵੋਕੇਟ ਧਾਮੀ ਲਈ ਸੱਦਾ ਪੁੱਤਰ ਲੈ ਕੇ ਪਹੁੰਚੇ ਇਰਾਨੀ ਆਗੂ ਦਰਬਾਰ ਸਾਹਿਬ ਵਿੱਚ

ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅੱਡਰੀ ਅਤੇ ਆਜਾਦ ਹਸਤੀ ਨੂੰ ਕਰ ਰਿਹਾ ਹੈ ਚੈਲੰਜ- ਗਿਆਨੀ ਹਰਪ੍ਰੀਤ ਸਿੰਘ

ਸਨਾਤਨ ਸੇਵਾ ਸਮਿਤੀ ਪੰਜਾਬ ਵੱਲੋਂ 12 ਅਪ੍ਰੈਲ ਨੂੰ ਪਠਾਨਕੋਟ ਵਿੱਚ ਰਾਜ ਪੱਧਰੀ ਹਿੰਦੂ ਨਵ ਵਰਸ਼ ਮਹੋਤਸਵ ਦਾ ਆਯੋਜਨ

ਰਾਜਨੀਤਿਕ ਜ਼ਮੀਨ ਖਿਸਕਦੀ ਦੇਖ ਪਵਿੱਤਰ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਨੇ ਸੁਖਬੀਰ ਬਾਦਲ: ਕੰਗ