BREAKING NEWS
ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ

ਮਾਨ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 100 ਮਿਡੀ ਅਤੇ 309 ਸਾਧਾਰਨ ਬੱਸਾਂ ਸ਼ਾਮਲ ਕਰਨ ਲਈ 125 ਕਰੋੜ ਰੁਪਏ ਦਾ ਨਿਵੇਸ਼: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | April 05, 2026 06:45 PM

ਚੰਡੀਗੜ੍ਹ-ਪੰਜਾਬ ਦੇ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ, 2026 ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਜੋ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ ਆਧੁਨਿਕ, ਕੁਸ਼ਲ ਅਤੇ ਪਹੁੰਚਯੋਗ ਆਵਾਜਾਈ ਪ੍ਰਤੀ ਵਚਨਬੱਧਤਾ ਨੂੰ ਹੋਰ ਪੱਕਾ ਕਰੇਗਾ।

ਇਸ ਪਹਿਲਕਦਮੀ ਦੇ ਵੱਡੇ ਪੱਧਰ 'ਤੇ ਚਾਨਣਾ ਪਾਉਂਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਭਰ ਦੇ ਲੋਕਾਂ ਲਈ ਇੱਕ ਭਰੋਸੇਮੰਦ ਅਤੇ ਪਹੁੰਚਯੋਗ ਆਵਾਜਾਈ ਨੈਟਵਰਕ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਅੱਗੇ ਕਿਹਾ, "ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾਉਣਾ ਇਸ ਦਿਸ਼ਾ ਵਿੱਚ ਸਰਕਾਰ ਦੇ ਨਿਰੰਤਰ ਯਤਨਾਂ ਦਾ ਸਪੱਸ਼ਟ ਪ੍ਰਮਾਣ ਹੈ।"

ਪੀ.ਆਰ.ਟੀ.ਸੀ. ਦੀ ਆਧੁਨਿਕੀਕਰਨ ਮੁਹਿੰਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਸਰਕਾਰ ਕੁੱਲ 100 ਮਿਡੀ ਅਤੇ 309 ਸਾਧਾਰਨ ਬੱਸਾਂ ਦੀ ਖਰੀਦ ਲਈ ਲਗਭਗ 125 ਕਰੋੜ ਰੁਪਏ ਦਾ ਪੂੰਜੀਗਤ ਨਿਵੇਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਪੜਾਅਵਾਰ ਢੰਗ ਨਾਲ ਬੇੜੇ ਵਿੱਚ ਸ਼ਾਮਲ ਕੀਤਾ ਜਾਵੇਗਾ। ਜਨਤਕ ਟਰਾਂਸਪੋਰਟ ਦੀ ਵੱਧ ਰਹੀ ਮੰਗ ਨੂੰ ਤੇਜ਼ੀ ਨਾਲ ਪੂਰਾ ਕਰਨ ਅਤੇ ਕਾਰਪੋਰੇਸ਼ਨ ਦੀ ਸੰਚਾਲਨ ਸਮਰੱਥਾ ਨੂੰ ਹੋਰ ਵਧਾਉਣ ਲਈ, ਪੀ.ਆਰ.ਟੀ.ਸੀ. ਕਿਲੋਮੀਟਰ ਸਕੀਮ ਤਹਿਤ 254 ਵਾਧੂ ਸਾਧਾਰਨ ਬੱਸਾਂ ਵੀ ਪਾਈਆਂ ਜਾਣਗੀਆਂ।" ਉਨ੍ਹਾਂ ਅੱਗੇ ਕਿਹਾ ਕਿ ਇਹ ਰਣਨੀਤਕ ਕਦਮ ਮੁੱਖ ਰੂਟਾਂ 'ਤੇ ਕੁਸ਼ਲ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ।

ਟਰਾਂਸਪੋਰਟ ਦੇ ਵਿਕਾਸ ਬਾਰੇ ਵਿਆਪਕ ਰੂਪਰੇਖਾ 'ਤੇ ਚਾਨਣਾ ਪਾਉਂਦਿਆਂ, ਵਿੱਤ ਮੰਤਰੀ ਨੇ ਪਨਬੱਸ ਲਈ ਇੱਕ ਅਭਿਲਾਸ਼ੀ ਵਿਸਥਾਰ ਯੋਜਨਾ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ, "ਸਰਕਾਰ ਵੱਲੋਂ ਪਨਬੱਸ ਦੇ ਬੇੜੇ ਵਿੱਚ ਕੁੱਲ 606 ਬੱਸਾਂ ਸ਼ਾਮਲ ਕਰਨ ਦੀ ਯੋਜਨਾ ਹੈ। ਇਸ ਵਿਆਪਕ ਯੋਜਨਾ ਵਿੱਚ 387 ਨਵੀਆਂ ਬੱਸਾਂ ਸ਼ਾਮਲ ਹਨ, ਜਿਨ੍ਹਾਂ ਨੂੰ ਸਿੱਧੇ ਤੌਰ 'ਤੇ ਬੇੜੇ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਕਿਲੋਮੀਟਰ ਸਕੀਮ ਤਹਿਤ, ਪਨਬੱਸ 19 ਵੋਲਵੋ ਬੱਸਾਂ, 100 ਐਚ.ਵੀ.ਏ.ਸੀ. ਬੱਸਾਂ ਅਤੇ 100 ਸਾਧਾਰਨ ਬੱਸਾਂ ਸ਼ਾਮਲ ਕਰੇਗੀ।"

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, "ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਸਬੇੜੇ ਵਿੱਚ ਇੱਕ ਹਜ਼ਾਰ ਤੋਂ ਵੱਧ ਨਵੀਆਂ ਅਤੇ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਨੂੰ ਸ਼ਾਮਲ ਕਰਕੇ, ਸੂਬਾ ਸਰਕਾਰ ਪੰਜਾਬ ਦੇ ਆਵਾਜਾਈ ਪ੍ਰਬੰਧ ਨੂੰ ਭਵਿੱਖ ਦੀਆਂ ਲੋੜਾਂ ਮੁਤਾਬਕ ਸਰਗਰਮੀ ਨਾਲ ਤਿਆਰ ਕਰ ਰਹੀ ਹੈ।"

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਵਿਸਥਾਰ ਭਗਵੰਤ ਮਾਨ ਸਰਕਾਰ ਦੀ ਜਨਤਕ ਬੇੜੇ ਦੇ ਆਧੁਨਿਕੀਕਰਨ ਅਤੇ ਜਨਤਕ ਟਰਾਂਸਪੋਰਟ ਨੂੰ ਸਫ਼ਰ ਦੇ ਭਰੋਸੇਮੰਦ ਸਾਧਨ ਵਜੋਂ ਮਜ਼ਬੂਤ ਕਰਨ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਸ ਪਹਿਲਕਦਮੀ ਦਾ ਉਦੇਸ਼ ਨਾ ਸਿਰਫ਼ ਬਿਹਤਰ ਸੰਪਰਕ ਰਾਹੀਂ ਆਰਥਿਕ ਵਿਕਾਸ ਨੂੰ ਸੁਵਿਧਾਜਨਕ ਬਣਾਉਣਾ ਹੈ, ਬਲਕਿ ਪੰਜਾਬ ਭਰ ਵਿੱਚ ਯਾਤਰੀਆਂ ਦੇ ਆਰਾਮ ਅਤੇ ਸੜਕ ਸੁਰੱਖਿਆ ਨੂੰ ਵੀ ਤਰਜੀਹ ਦੇਣਾ ਹੈ।"

Have something to say? Post your comment

 
 
 
 

ਪੰਜਾਬ

ਰਾਘਵ ਚੱਢਾ ਨੂੰ ਅਰਵਿੰਦ ਕੇਜਰੀਵਾਲ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ- ਸਿਹਤ ਮੰਤਰੀ ਬਲਬੀਰ ਸਿੰਘ

ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਵਾਲੀ ਸਰਕਾਰ ਵਿਰੁੱਧ ਹੁਣ ਆਰ-ਪਾਰ ਦੀ ਲੜਾਈ ਲੜੀ ਜਾਵੇਗੀ

ਬਡਹੇੜੀ ਵੱਲੋਂ ਲੰਬੜਦਾਰਾਂ ਦਾ ਮਾਣ ਭੱਤਾ ਵਧਾਉਣ ਲਈ ਰਾਜਪਾਲ ਅਤੇ ਪ੍ਰਸ਼ਾਸਨ ਦਾ ਕੀਤਾ ਧੰਨਵਾਦ

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਭਾਈ ਅਜਨਾਲਾ ਨੇ ਨਾਮਧਾਰੀ ਮੁਖੀ ਨੂੰ ਦਿੱਤਾ ਠੋਕਵਾਂ ਉੱਤਰ ਸਭ ਸਿਖਨ ਕੋ ਹੁਕਮ ਹੈ ਗੁਰੂ ਮਾਨਿਯੋ ਗ੍ਰੰਥ

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

ਮੁੱਖ ਮੰਤਰੀ ਮਾਨ ਵੱਲੋਂ ਬਠਿੰਡਾ ਦੇ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਗਗਨਦੀਪ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ ਮਿਲਣ ਤੱਕ ਭਾਜਪਾ ਆਪਣੀ ਲੜਾਈ ਜਾਰੀ ਰੱਖੇਗੀ – ਸੁਨੀਲ ਜਾਖੜ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਫ਼ਿਲਮ ਫੈਸਟੀਵਲ ’ਚ ਓਵਰ ਆਲ ਟਰਾਫ਼ੀ ’ਤੇ ਕੀਤਾ ਕਬਜ਼ਾ

ਰਾਘਵ ਚੱਢਾ ਨੇ ਪੰਜਾਬ ਦੇ ਲੋਕਾਂ ਅਤੇ ਆਮ ਆਦਮੀ ਪਾਰਟੀ ਨਾਲ ਧੋਖਾ ਕੀਤਾ: ਹਰਪਾਲ ਸਿੰਘ ਚੀਮਾ