BREAKING NEWS
ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | April 06, 2026 09:36 PM

ਪਟਿਆਲਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂਆਂ ਨੇ ਪੰਜਾਬ ਨੂੰ ਲੁੱਟਣ ਦੀ ਆਪਣੀ ਆਦਤ ਅਜੇ ਤੱਕ ਨਹੀਂ ਛੱਡੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸੱਤਾ ਤੋਂ ਬਾਹਰ ਹੋ ਕੇ ਵੀ ਉਹ ਅਜਿਹੀਆਂ ਘਟੀਆ ਕਾਰਵਾਈਆਂ ਕਰ ਰਹੇ ਹਨ ਤਾਂ ਫਿਰ ਸੱਤਾ 'ਚ ਆ ਕੇ ਤਾਂ ਉਹ ਜੋ ਨੁਕਸਾਨ ਪੰਜਾਬ ਨੂੰ ਪਹੁੰਚਾਉਣਗੇ, ਉਸ ਦਾ ਅੰਦਾਜ਼ਾ ਵੀ ਨਹੀਂ ਲਾਇਆ ਜਾ ਸਕਦਾ, ਜੋ ਗੰਭੀਰ ਸ਼ੰਕੇ ਖੜ੍ਹੇ ਕਰਦਾ ਹੈ। ਅਕਾਲੀਆਂ ਨੂੰ ਆਦਤਨ ਅਪਰਾਧੀ ਆਖਦਿਆਂ ਜਿਨ੍ਹਾਂ ਨੇ ਪਹਿਲਾਂ ਰੇਤਾ ਅਤੇ ਬੱਸਾਂ ਲੁੱਟੀਆਂ ਅਤੇ ਹੁਣ ਬਿਜਲੀ ਚੋਰੀ ਤੱਕ ਆ ਗਏ ਹਨ, ਉਨ੍ਹਾਂ ਕਿਹਾ ਕਿ ਅਜਿਹਾ ਘਟੀਆ ਵਿਵਹਾਰ ਸਰਕਾਰੀ ਸਰੋਤਾਂ ਦਾ ਸ਼ੋਸ਼ਣ ਕਰਨ ਦੀ ਉਨ੍ਹਾਂ ਦੀ ਦ੍ਰਿੜ੍ਹ ਮਾਨਸਿਕਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਇਸ ਦੇ ਆਧਾਰ 'ਤੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਬੇਅਦਬੀ ਅਤੇ ਲੋਕਾਂ 'ਤੇ ਅੱਤਿਆਚਾਰ ਢਾਹੁਣ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।

ਪਟਿਆਲਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਇਜਾਜ਼ਤ ਦੇ ਕੇ ਹਰੇਕ ਆਮ ਆਦਮੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਇਨ੍ਹਾਂ ਗੱਦਾਰਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਜ਼ਿੰਮੇਵਾਰ ਹਨ ਅਤੇ ਇਨ੍ਹਾਂ ਦੇ ਹੱਥ ਮਾਸੂਮ ਲੋਕਾਂ ਦੇ ਖੂਨ ਨਾਲ ਰੰਗੇ ਹੋਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਮਤਲਬ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਮਾਸੂਮ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਅਤੇ ਆਮ ਆਦਮੀ 'ਤੇ ਅੱਤਿਆਚਾਰਾਂ ਦਾ ਯੁੱਗ ਵਾਪਸ ਲਿਆਉਣ ਲਈ ਆਪਣੀ ਸਹਿਮਤੀ ਦੇਣਾ ਹੈ।

ਅਜਿਹੇ ਆਗੂਆਂ ਖਿਲਾਫ਼ ਸਖ਼ਤ ਜਨਤਕ ਕਾਰਵਾਈ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸੂਬੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ ਅਤੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਕਿਸੇ ਵੀ ਹੀਲੇ ਮੁਆਫ਼ੀ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਉਨ੍ਹਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ। ਇਨ੍ਹਾਂ ਆਗੂਆਂ ਦਾ ਸਮਾਜਿਕ ਬਾਈਕਾਟ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਸੂਬੇ ਅਤੇ ਇਸ ਦੇ ਲੋਕਾਂ ਨੂੰ ਹੋਰ ਨੁਕਸਾਨ ਨਾ ਪਹੁੰਚਾ ਸਕਣ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਕੁਝ ਲੋਕ ਆਪਣੇ ਨਿੱਜੀ ਸਵਾਰਥੀ ਹਿੱਤਾਂ ਲਈ ਅਜਿਹੇ ਆਗੂਆਂ ਦੀਆਂ ਘਟੀਆ ਕਾਰਵਾਈਆਂ ਤੋਂ ਚੰਗੀ ਤਰ੍ਹਾਂ ਜਾਣੂ ਹੋਣ ਦੇ ਬਾਵਜੂਦ ਉਨ੍ਹਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰ ਰਹੇ ਹਨ, ਜੋ ਬਹੁਤ ਮੰਦਭਾਗਾ ਹੈ।

ਅਕਾਲੀ ਲੀਡਰਸ਼ਿਪ ਦੇ ਰਾਜਨੀਤਿਕ ਕੰਮਕਾਜ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਲੋਕ ਆਪਣੇ ਸਵਾਰਥਾਂ ਲਈ ਹਮੇਸ਼ਾ ਰਾਜਨੀਤੀ ਅਤੇ ਧਰਮ ਨੂੰ ਮਿਲਾ ਕੇ ਚੱਲੇ ਹਨ, ਜਿਨ੍ਹਾਂ ਨੇ ਸਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਰਗੀ ਸਰਵਉੱਚ ਅਥਾਰਟੀ ਦੀ ਦਾ ਅਪਮਾਨ ਕੀਤਾ ਹੈ। ਇਸ ਸਬੰਧੀ ਉਦਾਹਰਣਾਂ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਜਥੇਦਾਰ ਅਕਾਲੀ ਲੀਡਰਸ਼ਿਪ ਦੀ ਮਰਜ਼ੀ ਅਤੇ ਇੱਛਾ ਅਨੁਸਾਰ ਲਾਏ ਅਤੇ ਹਟਾਏ ਜਾਂਦੇ ਹਨ, ਜੋ ਜਥੇਦਾਰ ਦੀ ਪਦਵੀ ਦਾ ਵੱਡਾ ਅਪਮਾਨ ਹੈ।

ਅਕਾਲੀ ਦਲ ਦੀ ਅਖੌਤੀ 'ਪੰਜਾਬ ਬਚਾਓ ਯਾਤਰਾ' 'ਤੇ ਚੁਟਕੀ ਲੈਂਦਿਆਂ ਉਨ੍ਹਾਂ ਟਿੱਪਣੀ ਕੀਤੀ ਕਿ ਅਖੌਤੀ ਪੰਜਾਬ ਬਚਾਓ ਯਾਤਰਾ ਅਸਲ ਵਿੱਚ ਇੱਕ 'ਪਰਿਵਾਰ ਬਚਾਓ ਯਾਤਰਾ' ਹੈ। ਉਨ੍ਹਾਂ ਕਿਹਾ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਅਕਾਲੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ, ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ 'ਤੇ ਠੇਸ ਪਹੁੰਚਾਈ ਅਤੇ ਸੂਬੇ ਵਿੱਚ ਵੱਖ-ਵੱਖ ਮਾਫੀਆ ਨੂੰ ਸਰਪ੍ਰਸਤੀ ਦਿੱਤੀ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਉਨ੍ਹਾਂ ਦੇ ਲੰਬੇ ਸਮੇਂ ਦੇ ਕੁਸ਼ਾਸਨ ਦੌਰਾਨ ਹੀ ਇਹ ਵਧਿਆ-ਫੁੱਲਿਆ।

ਸੁਖਬੀਰ ਸਿੰਘ ਬਾਦਲ ਦਾ ਹਵਾਲਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ 'ਆਪ' ਵਰਕਰਾਂ ਨੂੰ ਅਕਸਰ ਬਦਨਾਮ ਕਰਦੇ ਰਹਿੰਦੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਆਮ ਆਦਮੀ ਲਈ ਆਉਂਦੇ ਫੰਡਾਂ ਦਾ ਪੈਸਾ ਹੜੱਪ ਕੇ ਅਮੀਰ ਬਣ ਹਨ ਅਤੇ ਇਨ੍ਹਾਂ ਨੇ ਵੱਡੀ ਦੌਲਤ ਇਕੱਠੀ ਕਰ ਲਈ ਹੈ। ਸਾਬਕਾ ਉਪ ਮੁੱਖ ਮੰਤਰੀ ਭੁੱਲ ਗਏ ਹਨ ਕਿ ਉਨ੍ਹਾਂ ਦੇ ਲੰਬੇ ਕੁਸ਼ਾਸਨ ਜਦੋਂ ਮਾਫੀਆ ਰਾਜ ਚਲਦਾ ਸੀ, ਦੌਰਾਨ ਹੀ ਸੂਬੇ ਦੀ ਦੁਰਦਸ਼ਾ ਹੋਈ। ਉਨ੍ਹਾਂ ਅੱਗੇ ਕਿਹਾ ਕਿ ਮਰਹੂਮ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੁਖਬੀਰ ਨੂੰ ਕਦੇ ਵੀ ਰਾਜ ਦਾ ਮੁਖੀ ਨਹੀਂ ਬਣਾਇਆ ਕਿਉਂਕਿ ਉਹ ਜਾਣਦੇ ਸਨ ਕਿ ਸਾਬਕਾ ਉਪ ਮੁੱਖ ਮੰਤਰੀ ਸੂਬੇ ਨੂੰ ਬਰਬਾਦੀ ਵੱਲ ਲੈ ਜਾਏਗਾ।

ਵਿਰੋਧੀ ਧਿਰ ਦੀਆਂ ਗੱਲਾਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਅਤੇ ਭਲਾਈ ਯੋਜਨਾਵਾਂ ਬਾਰੇ ਗੱਲ ਕਰਨ ਦੀ ਬਜਾਏ, ਸੁਖਬੀਰ ਮੱਝਾਂ ਬਾਰੇ ਗੱਲ ਕਰ ਰਹੇ ਹਨ, ਜੋ ਉਨ੍ਹਾਂ ਦੀ ਤੰਗ ਮਾਨਸਿਕਤਾ ਨੂੰ ਦਰਸਾਉਂਦਾ ਹੈ, ਕਿਉਂਕਿ ਉਹ ਨਹੀਂ ਚਾਹੁੰਦੇ ਕਿ ਸੂਬੇ ਦੇ ਨੌਜਵਾਨ ਅਫਸਰ ਬਣਨ।

ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਆਗੂ ਲੋਕਾਂ ਤੋਂ ਇੱਕ ਮੌਕਾ ਮੰਗ ਰਹੇ ਹਨ, ਪਰ ਸ਼ਾਇਦ ਉਹ ਭੁੱਲ ਗਏ ਹਨ ਕਿ ਉਨ੍ਹਾਂ ਨੂੰ ਪੰਜ ਵਾਰ ਮੌਕਾ ਦਿੱਤਾ ਗਿਆ ਸੀ। ਲੋਕਾਂ ਦੀ ਸੇਵਾ ਕਰਨ ਦੀ ਬਜਾਏ, ਉਨ੍ਹਾਂ ਨੇ ਜਨਤਾ ਅਤੇ ਸੂਬੇ ਨੂੰ ਲੁੱਟਿਆ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਦਰਵਾਜ਼ਾ ਦਿਖਾ ਦਿੱਤਾ।

ਹਾਲ ਹੀ ਵਿੱਚ ਵਾਪਰੀ ਇੱਕ ਘਟਨਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਸਮਾਗਮ ਵਿੱਚ ਅਕਾਲੀ ਲੀਡਰਸ਼ਿਪ ਨੂੰ ਬਿਜਲੀ ਚੋਰੀ ਕਰਦਿਆਂ ਫੜਿਆ ਗਿਆ ਸੀ ਅਤੇ ਸੂਬਾ ਸਰਕਾਰ ਉਨ੍ਹਾਂ ਵਿਰੁੱਧ ਕੇਸ ਦਰਜ ਕਰੇਗੀ। ਉਨ੍ਹਾਂ ਸਵਾਲ ਪੁੱਛਿਆ ਕਿ ਅਜਿਹੇ ਲੋਕਾਂ ਤੋਂ ਭਲਾਈ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ ਜੋ ਬਿਜਲੀ ਚੋਰੀ ਵਰਗੇ ਛੋਟੇ-ਮੋਟੇ ਅਪਰਾਧਾਂ ਵਿੱਚ ਸ਼ਾਮਲ ਹਨ।” ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਸਖ਼ਤ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸੁਖਬੀਰ ਸਿੰਘ ਬਾਦਲ ਇੱਕ ਕਾਨਵੈਂਟ ਸਕੂਲ ਤੋਂ ਪੜ੍ਹੇ ਸਿਆਸੀ ਨੇਤਾ ਹਨ ਜੋ ਪੰਜਾਬ ਦੀ ਭੂਗੋਲਿਕ ਸਥਿਤੀ ਤੋਂ ਵੀ ਜਾਣੂ ਨਹੀਂ ਹਨ ਪਰ ਉਹ ਸੂਬੇ ਵਿੱਚ ਸਿਆਸੀ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਹਨ। ਇਨ੍ਹਾਂ ਆਗੂਆਂ ਨੇ ਸੱਤਾ ਵਿੱਚ ਰਹਿੰਦੀਆਂ ਸੂਬੇ ਨੂੰ ਬਹੁਤ ਬੇਰਹਿਮੀ ਨਾਲ ਲੁੱਟਿਆ ਅਤੇ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਇਆ। ਉਹ ਕਿਸੇ ਵੀ ਰਹਿਮ ਦੇ ਹੱਕਦਾਰ ਨਹੀਂ ਹਨ ਕਿਉਂਕਿ ਉਨ੍ਹਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੂਬੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ।”

ਸਮਾਜ ਭਲਾਈ ਦੇ ਉਪਾਵਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਰ ਔਰਤ ਦੇ ਬੈਂਕ ਖਾਤੇ ਵਿੱਚ ਸਿੱਧੇ ਟ੍ਰਾਂਸਫਰ ਰਾਹੀਂ ਪ੍ਰਤੀ ਮਹੀਨਾ 1, 000 ਰੁਪਏ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ 1, 500 ਰੁਪਏ ਪ੍ਰਾਪਤ ਕਰਨਗੀਆਂ। ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਲਾਭ ਦੇ ਯੋਗ ਹੋਣਗੀਆਂ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਲਗਭਗ 97 ਫ਼ੀਸਦ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਇਸ ਮੰਤਵ ਲਈ ਬਜਟ ਵਿੱਚ 9, 300 ਕਰੋੜ ਰੁਪਏ ਅਲਾਟ ਕੀਤੇ ਗਏ ਹਨ।”

ਆਲੋਚਕਾਂ ਨੂੰ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਇਸ ਯੋਜਨਾ ਦਾ ਮਜ਼ਾਕ ਉਡਾਉਂਦੇ ਹਨ ਜਾਂ ਬੇਬੁਨਿਆਦ ਸਵਾਲ ਉਠਾਉਂਦੇ ਹਨ, ਉਹ ਇੱਕ ਆਮ ਵਿਅਕਤੀ ਲਈ 1, 000 ਰੁਪਏ ਦੀ ਕੀਮਤ ਨੂੰ ਨਹੀਂ ਸਮਝਦੇ। ਜੋ ਲੋਕ ਗੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਤੋਂ ਹਰੇਕ ਸਮੇਂ ਦੇ ਭੋਜਨ ‘ਤੇ 5, 000 ਰੁਪਏ ਤੋਂ ਵੱਧ ਖਰਚ ਕਰਦੇ ਹਨ, ਉਹ ਇਸ ਸਹਾਇਤਾ ਦੀ ਕਦਰ ਨਹੀਂ ਕਰ ਸਕਦੇ, ਜਦੋਂ ਕਿ ਇਹ ਰਾਸ਼ੀ ਉਨ੍ਹਾਂ ਸੰਘਰਸ਼ ਕਰਨ ਵਾਲੇ ਪਰਿਵਾਰਾਂ ਲਈ ਬਹੁਤ ਜ਼ਰੂਰੀ ਹੈ, ਜੋ ਤਿਉਹਾਰਾਂ ਦੌਰਾਨ ਵੀ ਆਪਣਾ ਗੁਜ਼ਾਰਾ ਬਹੁਤ ਮੁਸ਼ਕਲ ਢੰਗ ਨਾਲ ਚਲਾਉਂਦੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਅਮੀਰ ਆਗੂ ਆਮ ਪਰਿਵਾਰਾਂ ਦੀਆਂ ਹਕੀਕਤਾਂ ਤੋਂ ਕੋਹਾਂ ਦੂਰ ਹਨ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ., ਬਰਿੰਦਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਤੋਂ ਇਲਾਵਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਪੁਸ਼ਪਿੰਦਰ ਸਿੰਘ ਗਿੱਲ ਵੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸਰਕਾਰ ਦੁਆਰਾ ਕਾਨੂੰਨ ਬਨਾਉਣ ਤੋਂ ਪਹਿਲਾਂ ਪੰਥਕ ਵਿਚਾਰਾਂ ਦੀ ਤਰਜ਼ਮਾਨੀ ਨੂੰ ਯਕੀਨੀ ਬਨਾਉਣ ਸਬੰਧੀ ਮਤਾ ਹੋਇਆ ਪਾਸ ਸ਼੍ਰੋਮਣੀ ਕਮੇਟੀ ਦੀ ਇਕੱਤਰਤਾ ਵਿੱਚ

ਦੋ ਦਸੰਬਰ ਦੇ ਹੁਕਮਨਾਮਿਆਂ ਖਿਲਾਫ ਸਿਰਜਿਆ ਜਾ ਰਿਹਾ ਬਿਰਤਾਂਤ, ਮੀਰੀ ਪੀਰੀ ਦੇ ਸਿਧਾਂਤ 'ਤੇ ਹਮਲਾ- ਅਕਾਲੀ ਆਗੂ

ਆਪਣੀ ਬਹਾਦਰੀ ਲਈ ਦੁਨੀਆਂ ਵਿੱਚ ਜਾਣੀ ਜਾਂਦੀ ਸਿੱਖ ਕੌਮ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ-ਬੀਬੀ ਕਿਰਨਜੋਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰੂਆਈ ਨੂੰ ਚਣੌਤੀ ਦੇਣ ਵਾਲਾ ਪੰਥ ਦੋਖੀ ਕਰਾਰ ਦਿੱਤਾ ਜਾਵੇਗਾ ਜਥੇਦਾਰ ਗੜਗੱਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ

ਰਾਘਵ ਚੱਢਾ ਨੂੰ ਅਰਵਿੰਦ ਕੇਜਰੀਵਾਲ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ- ਸਿਹਤ ਮੰਤਰੀ ਬਲਬੀਰ ਸਿੰਘ

ਮਾਨ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 100 ਮਿਡੀ ਅਤੇ 309 ਸਾਧਾਰਨ ਬੱਸਾਂ ਸ਼ਾਮਲ ਕਰਨ ਲਈ 125 ਕਰੋੜ ਰੁਪਏ ਦਾ ਨਿਵੇਸ਼: ਹਰਪਾਲ ਸਿੰਘ ਚੀਮਾ