BREAKING NEWS
ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ

ਕੌਮੀ ਮਾਰਗ ਬਿਊਰੋ | April 06, 2026 07:31 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ  ਦੀ ਸਰਕਾਰ ਅਧੀਨ ਪੰਜਾਬ ਦੇ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਆਇਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਕੇ ਵੀ ਮੁਨਾਫ਼ਾ ਕਮਾ ਰਿਹਾ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਨਾ ਸਿਰਫ਼ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਬਹੁਗਿਣਤੀ ਪਰਿਵਾਰਾਂ ਲਈ ਜ਼ੀਰੋ ਬਿਜਲੀ ਬਿੱਲ ਯਕੀਨੀ ਬਣਾਏ, ਸਗੋਂ ਪਿਛਲੀਆਂ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਵੇਚਣ ਦੇ ਪੁਰਾਣੇ ਰੁਝਾਨ ਨੂੰ ਬਦਲਦਿਆਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਬਿਜਲੀ ਉਪਲਬਧਤਾ ਵਿੱਚ ਅਹਿਮ ਸੁਧਾਰ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ ਸ਼੍ਰੇਣੀਆਂ ਲਈ ਟੈਰਿਫ ਘਟਾਏ ਗਏ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਵੇਂ ਸਬਸਟੇਸ਼ਨਾਂ ਅਤੇ ਟ੍ਰਾਂਸਫਾਰਮਰਾਂ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਰੁਜ਼ਗਾਰ ਪੈਦਾ ਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਵਿੱਚ 9593 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 1750 ਹੋਰ ਅਸਾਮੀਆਂ ਲਈ ਭਰਤੀ ਜਾਰੀ ਹੈ। ਪੰਜਾਬ ਬਿਜਲੀ ਵਿਭਾਗ (ਪੀਐਸਪੀਸੀਐਲ) ਵੱਲੋਂ ਏ+ ਰੇਟਿੰਗ ਹਾਸਲ ਕਰਨਾ, ਰਾਸ਼ਟਰੀ ਪੱਧਰ ’ਤੇ ਦੂਜਾ ਸਥਾਨ ਮਿਲਣਾ ਪੰਜਾਬ ਨੂੰ ਬਿਜਲੀ ਵਿੱਚ ਆਤਮ-ਨਿਰਭਰ ਬਣਾਉਣ ਅਤੇ ਲੋਕਾਂ ਲਈ 24 ਘੰਟੇ ਮੁਫ਼ਤ ਬਿਜਲੀ ਸਪਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਪ੍ਰੈਸ ਕਾਨਫਰੰਸ ਦੌਰਾਨ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਆਪ ਸਰਕਾਰ ਨੇ ਹਰ ਖੇਤਰ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਵਾ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਪਹਿਲੀ ਵਾਰ ਲੋਕਾਂ ਨੂੰ ਬਿਨਾਂ ਕਿਸੇ ਵਾਧੂ ਵਿੱਤੀ ਬੋਝ ਤੋਂ ਬਿਜਲੀ ਦੀ ਨਿਰੰਤਰ ਸਪਲਾਈ ਦਿੱਤੀ ਜਾ ਰਹੀ ਹੈ।” ਉਨ੍ਹਾਂ ਅੱਗੇ ਕਿਹਾ, ‘‘ਜਦੋਂ ਅਸੀਂ ਸੂਬੇ ਦੀ ਵਾਗਡੋਰ ਸੰਭਾਲੀ ਸੀ ਤਾਂ ਸਿੰਚਾਈ ਲਈ ਸਿਰਫ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਅੱਜ ਇਹ ਪ੍ਰਤੀਸ਼ਤ ਵਧ ਕੇ 78 ਫੀਸਦੀ ਹੋ ਗਿਆ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 90 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ।’’

ਸਿੰਚਾਈ ਸੁਧਾਰਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਖੜਾ ਨਹਿਰ ਦੀ ਸਮਰੱਥਾ 9500 ਕਿਊਸਿਕ ਹੈ ਪਰ ਸਾਡੇ ਯਤਨਾਂ ਸਦਕਾ ਹੁਣ ਕਿਸਾਨਾਂ ਨੂੰ 11, 000 ਕਿਊਸਿਕ ਨਹਿਰੀ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ। ਸੋ ਇਹ ਕਿਹਾ ਜਾ ਸਕਦਾ ਹੈ ਕਿ ਪੰਜਾਬ ਨੇ ਇੱਕ ਇੰਚ ਜ਼ਮੀਨ ਐਕਵਾਇਰ ਕੀਤੇ ਬਿਨਾਂ ਇੱਕ ਨਵੀਂ ਭਾਖੜਾ ਨਹਿਰ ਬਣਾ ਦਿੱਤੀ ਹੈ।” ਉਨ੍ਹਾਂ ਅੱਗੇ ਕਿਹਾ, “ਪਹਿਲੀ ਵਾਰ, ਪਾਣੀ ਦੀ ਬੂੰਦ-ਬੂੰਦ ਦਾ ਹਿਸਾਬ ਰੱਖਿਆ ਜਾ ਰਿਹਾ ਹੈ, ਜਿਸ ਨਾਲ ਕੇਵਲ ਪੈਦਾਵਾਰ ਵਧੇਗੀ, ਸਗੋਂ ਖੇਤੀ ਖੇਤਰ ਨੂੰ ਮੁਫ਼ਤ ਬਿਜਲੀ ਇਸੇ ਤਰ੍ਹਾਂ ਮਿਲਦੀ ਰਹੇਗੀ।

ਬਿਜਲੀ ਸਪਲਾਈ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਬਿਜਲੀ ਸਪਲਾਈ ਮਿਲੀ ਅਤੇ ਦਿਨ ਵੇਲੇ 95 ਫੀਸਦ ਸਪਲਾਈ ਯਕੀਨੀ ਬਣਾਈ ਗਈ।” ਉਨ੍ਹਾਂ ਅੱਗੇ ਕਿਹਾ, “ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਲਗਪਗ 90ਫੀਸਦ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ।”

ਰੁਜ਼ਗਾਰ ਮੌਕਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਪ੍ਰੈਲ 2022 ਤੋਂ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਵਿੱਚ ਲਗਪਗ 9593 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਹੈ, ਜਿਸ ਵਿੱਚ 8014 ਸਿੱਧੀਆਂ ਭਰਤੀਆਂ ਅਤੇ 1579 ਤਰਸ ਦੇ ਆਧਾਰ ’ਤੇ ਦਿੱਤੀਆਂ ਨੌਕਰੀਆਂ ਸ਼ਾਮਲ ਹਨ।” ਉਨ੍ਹਾਂ ਅੱਗੇ ਕਿਹਾ, ਪੀ.ਐਸ.ਪੀ.ਸੀ.ਐਲ. ਵਿੱਚ 1181 ਅਤੇ ਪੀ.ਐਸ.ਟੀ.ਸੀ.ਐਲ. ਵਿੱਚ 569 ਅਸਾਮੀਆਂ ਲਈ ਭਰਤੀ ਚੱਲ ਰਹੀ ਹੈ ਅਤੇ ਜੂਨ 2026 ਤੱਕ ਪੂਰੀ ਹੋ ਜਾਵੇਗੀ।”

ਰਿਕਾਰਡ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ 5 ਜੂਨ, 2025 ਨੂੰ 16, 670 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ, ਜੋ ਕਿ 29 ਜੂਨ, 2024 ਨੂੰ 16, 058 ਮੈਗਾਵਾਟ ਦੇ ਪਿਛਲੇ ਰਿਕਾਰਡ ਨੂੰ ਪਾਰ ਕਰ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਭਾਵੇਂ ਜ਼ਿਆਦਤਰ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਨਵੀਂ ਪਿਰਤ ਪਾਈ ਹੈ।”

ਇਸ ਪ੍ਰਾਪਤੀ ਬਾਰੇ ਫ਼ਖ਼ਰ ਨਾਲ ਜ਼ਿਕਰ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸੇ ਤਰ੍ਹਾਂ ਦੀ ਸਮਰੱਥਾ ਵਾਲੇ ਇੱਕ ਨਵੇਂ ਪਲਾਂਟ ਦੀ ਲਾਗਤ 4, 320 ਕਰੋੜ ਹੋਵੇਗੀ, ਜਿਸ ਨਾਲ ਇਹ ਕਿਸੇ ਵੀ ਸਰਕਾਰ ਵੱਲੋਂ ਅਮਲ ’ਚ ਲਿਆਂਦੀ ਸਭ ਤੋਂ ਸਸਤੀ ਤੇ ਲਾਹੇਵੰਦ ਪੇਸ਼ਕਦਮੀ ਹੋਵੇਗੀ। ਪਹਿਲਾਂ ਜੀਕੇਵੀ ਥਰਮਲ ਪਾਵਰ ਪਲਾਂਟ ਵਜੋਂ ਜਾਣੇ ਜਾਂਦੇ ਇਸ ਪਲਾਂਟ ਦਾ ਨਾਮ ਹੁਣ ਬਦਲ ਕੇ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖਿਆ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਫਰਵਰੀ 2024 ਵਿੱਚ ਇਸ ਦੀ ਪ੍ਰਾਪਤੀ ਤੋਂ ਬਾਅਦ, ਗੋਇੰਦਵਾਲ ਸਾਹਿਬ ਵਿਖੇ ਗੁਰੂ ਅਮਰਦਾਸ ਥਰਮਲ ਪਲਾਂਟ ਵਿੱਚ ਕਾਫ਼ੀ ਸੁਧਾਰ ਹੋਇਆ ਹੈ, ਵਿੱਤੀ ਸਾਲ 2024-25 ਵਿੱਚ ਪੀਐਲਐਫ 34 ਫੀਸਦੀ ਤੋਂ ਵੱਧ ਕੇ 65 ਫੀਸਦੀ ਹੋਇਆ ਹੈ, ਜੁਲਾਈ 2024 ਵਿੱਚ 90 ਫੀਸਦ ਅਤੇ ਜੁਲਾਈ 2025 ਵਿੱਚ 82 ਫੀਸਦੀ ਨੂੰ ਛੋਹ ਗਿਆ ।”

ਬੁਨਿਆਦੀ ਢਾਂਚੇ ਅਤੇ ਬਾਲਣ ਸਪਲਾਈ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਟ੍ਰਾਂਸਮਿਸ਼ਨ ਸਮਰੱਥਾ 7, 400/8, 000 ਮੈਗਾਵਾਟ ਤੋਂ ਵਧ ਕੇ 10400/10, 900 ਮੈਗਾਵਾਟ ਹੋ ਗਈ ਹੈ, ਜਿਸ ਨਾਲ ਰਾਸ਼ਟਰੀ ਗਰਿੱਡ ਤੋਂ ਬਿਜਲੀ ਦਾ ਅਨੁਪਾਤ ਵਧਿਆ ਹੈ।” ਉਨ੍ਹਾਂ ਅੱਗੇ ਕਿਹਾ, “ਪਛਵਾੜਾ ਕੋਲਾ ਖਾਨ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ ਹੈ, ਸਾਲ 2024-25 ਵਿੱਚ 70 ਲੱਖ ਮੀਟ੍ਰਿਕ ਟਨ ਸਪਲਾਈ ਕੀਤੀ ਗਈ ਅਤੇ ਅਕਤੂਬਰ 2022 ਤੋਂ ਹੁਣ ਤੱਕ 1, 462 ਕਰੋੜ ਰੁਪਏ ਦੀ ਬਚਤ ਹੋਈ ਹੈ।”’’

ਕਿਸਾਨਾਂ ਦੀਆਂ ਚਿੰਤਾਵਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਾਲੀਆ ਮੌਸਮ ਕਾਰਨ ਕਣਕ ਦੀ ਫਸਲ ਦੇ ਖਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ ਅਤੇ ਡਿਪਟੀ ਕਮਿਸ਼ਨਰਾਂ ਦੀਆਂ ਰਿਪੋਰਟਾਂ ਤੋਂ ਬਾਅਦ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ।” ਉਨ੍ਹਾਂ ਭਰੋਸਾ ਦਿੱਤਾ, “ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।”

ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸਰਕਾਰ ਦੁਆਰਾ ਕਾਨੂੰਨ ਬਨਾਉਣ ਤੋਂ ਪਹਿਲਾਂ ਪੰਥਕ ਵਿਚਾਰਾਂ ਦੀ ਤਰਜ਼ਮਾਨੀ ਨੂੰ ਯਕੀਨੀ ਬਨਾਉਣ ਸਬੰਧੀ ਮਤਾ ਹੋਇਆ ਪਾਸ ਸ਼੍ਰੋਮਣੀ ਕਮੇਟੀ ਦੀ ਇਕੱਤਰਤਾ ਵਿੱਚ

ਦੋ ਦਸੰਬਰ ਦੇ ਹੁਕਮਨਾਮਿਆਂ ਖਿਲਾਫ ਸਿਰਜਿਆ ਜਾ ਰਿਹਾ ਬਿਰਤਾਂਤ, ਮੀਰੀ ਪੀਰੀ ਦੇ ਸਿਧਾਂਤ 'ਤੇ ਹਮਲਾ- ਅਕਾਲੀ ਆਗੂ

ਆਪਣੀ ਬਹਾਦਰੀ ਲਈ ਦੁਨੀਆਂ ਵਿੱਚ ਜਾਣੀ ਜਾਂਦੀ ਸਿੱਖ ਕੌਮ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ-ਬੀਬੀ ਕਿਰਨਜੋਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰੂਆਈ ਨੂੰ ਚਣੌਤੀ ਦੇਣ ਵਾਲਾ ਪੰਥ ਦੋਖੀ ਕਰਾਰ ਦਿੱਤਾ ਜਾਵੇਗਾ ਜਥੇਦਾਰ ਗੜਗੱਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਘਵ ਚੱਢਾ ਨੂੰ ਅਰਵਿੰਦ ਕੇਜਰੀਵਾਲ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ- ਸਿਹਤ ਮੰਤਰੀ ਬਲਬੀਰ ਸਿੰਘ

ਮਾਨ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 100 ਮਿਡੀ ਅਤੇ 309 ਸਾਧਾਰਨ ਬੱਸਾਂ ਸ਼ਾਮਲ ਕਰਨ ਲਈ 125 ਕਰੋੜ ਰੁਪਏ ਦਾ ਨਿਵੇਸ਼: ਹਰਪਾਲ ਸਿੰਘ ਚੀਮਾ