BREAKING NEWS
ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | April 06, 2026 09:36 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੈਕਸ ਚੋਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਇਨਫੋਰਸਮੈਂਟ ਦੇ ਖੇਤਰ ਵਿੱਚ ਰਿਕਾਰਡ ਨਤੀਜੇ ਪ੍ਰਾਪਤ ਕੀਤੇ ਹਨ, ਜੋ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਅਤੇ ਮਾਲੀਏ ਦੀ ਮਜ਼ਬੂਤ ਸੁਰੱਖਿਆ ਵੱਲ ਇੱਕ ਨਿਰਣਾਇਕ ਬਦਲਾਅ ਨੂੰ ਦਰਸਾਉਂਦਾ ਹੈ।

ਕਾਰਗੁਜ਼ਾਰੀ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਫੋਕਸਡ ਅਤੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਸਦਕਾ, ਸੂਬੇ ਦੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਦੌਰਾਨ 1, 383.11 ਕਰੋੜ ਰੁਪਏ ਦੇ ਭਾਰੀ ਜੁਰਮਾਨੇ ਲਗਾਏ। ਇਸ ਲਗਾਏ ਗਏ ਜੁਰਮਾਨੇ ਵਿੱਚੋਂ 1, 137.85 ਕਰੋੜ ਰੁਪਏ ਪਹਿਲਾਂ ਹੀ ਵਸੂਲ ਕੀਤੇ ਜਾ ਚੁੱਕੇ ਹਨ, ਜੋ ਇਨਫੋਰਸਮੈਂਟ ਦੀ ਕੁਸ਼ਲਤਾ ਅਤੇ ਮਾਲੀਆ ਵਸੂਲੀ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਨੂੰ ਦਰਸਾਉਂਦਾ ਹੈ।"

ਇਸ ਸਫਲਤਾ ਦੀ ਰੀੜ੍ਹ ਦੀ ਹੱਡੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, “ਨਿਰੀਖਣ-ਅਧਾਰਤ ਇਨਫੋਰਸਮੈਂਟ ਨੇ ਮੁੱਖ ਭੂਮਿਕਾ ਨਿਭਾਈ, ਜਿਸ ਵਿੱਚ 1, 215.95 ਕਰੋੜ ਰੁਪਏ ਦਾ ਜੁਰਮਾਨਾ ਅਤੇ 972.15 ਕਰੋੜ ਰੁਪਏ ਦੀ ਅਸਲ ਵਸੂਲੀ ਸ਼ਾਮਲ ਹੈ। ਇਸ ਦੇ ਨਾਲ ਹੀ, ਸੜਕੀ ਚੈਕਿੰਗ ਮੁਹਿੰਮਾਂ ਨੇ 165.71 ਕਰੋੜ ਰੁਪਏ ਦਾ ਠੋਸ ਯੋਗਦਾਨ ਪਾਇਆ। ਇਹ ਕਾਰਗੁਜ਼ਾਰੀ ਵਿੱਤੀ ਸਾਲ 2024-25 ਦੇ ਮੁਕਾਬਲੇ ਕਈ ਗੁਣਾ ਸੁਧਾਰ ਨੂੰ ਦਰਸਾਉਂਦੀ ਹੈ। ਸਾਲ 2024-25 ਦੌਰਾਨ ਨਿਰੀਖਣ ਇਨਫੋਰਸਮੈਂਟ ਦੇ ਨਤੀਜੇ ਵਜੋਂ 147.28 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ ਅਤੇ 41.53 ਕਰੋੜ ਰੁਪਏ ਵਸੂਲੇ ਗਏ ਸੀ, ਅਤੇ ਸੜਕੀ ਚੈਕਿੰਗ ਦੀ ਵਸੂਲੀ 157.14 ਕਰੋੜ ਰੁਪਏ ਰਹੀ ਸੀ। ਵਿੱਤੀ ਸਾਲ 2025-26 ਵਿੱਚ ਇਹ ਭਾਰੀ ਵਾਧਾ ਸੂਬੇ ਦੀ ਖੋਜ, ਇਨਫੋਰਸਮੈਂਟ ਅਤੇ ਅਸਲ ਵਿੱਤੀ ਵਸੂਲੀ ਦੀ ਸਮਰੱਥਾ ਵਿੱਚ ਇੱਕ ਵੱਡੇ ਬਦਲਾਅ ਨੂੰ ਉਜਾਗਰ ਕਰਦਾ ਹੈ।"

ਧੋਖੇਬਾਜ਼ ਨੈੱਟਵਰਕਾਂ 'ਤੇ ਸਖ਼ਤੀ ਦਾ ਜ਼ਿਕਰ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਟੈਕਸ ਵਿਭਾਗ ਨੇ ਸਾਲ ਭਰ ਵਿੱਚ 8 ਐਫ.ਆਈ.ਆਰ. ਅਤੇ 15 ਗ੍ਰਿਫਤਾਰੀਆਂ ਕੀਤੀਆਂ। ਦੋ ਸਭ ਤੋਂ ਪ੍ਰਮੁੱਖ ਐਫ.ਆਈ.ਆਰਜ਼ ਵਿੱਚ ਸੱਤ ਵਿਅਕਤੀ ਸ਼ਾਮਲ ਸਨ ਅਤੇ 385 ਕਰੋੜ ਰੁਪਏ ਦੇ ਧੋਖੇਬਾਜ਼ ਲੈਣ-ਦੇਣ ਦਾ ਪਰਦਾਫਾਸ਼ ਹੋਇਆ। ਇਹਨਾਂ ਟੀਚਾਗਤ ਕਾਰਵਾਈਆਂ ਨੇ ਮਾਲ ਦੀ ਅਸਲ ਸਪਲਾਈ ਤੋਂ ਬਿਨਾਂ ਇਨਵੌਇਸ ਜਾਰੀ ਕਰਨ ਵਾਲੀਆਂ ਫਰਮਾਂ ਦੁਆਰਾ ਕੀਤੀ ਗਈ 69.57 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼ ਕੀਤਾ।"

ਉਨ੍ਹਾਂ ਅੱਗੇ ਕਿਹਾ, “ਮਾਲ ਦੀ ਗੈਰ-ਕਾਨੂੰਨੀ ਢੋਆ-ਢੁਆਈ ਅਤੇ ਧੋਖੇਬਾਜ਼ ਬਿਲਿੰਗ ਨੈੱਟਵਰਕਾਂ ਵਿਰੁੱਧ ਠੋਸ ਕਾਰਵਾਈ ਕਰਨ ਲਈ ਬਠਿੰਡਾ, ਮੰਡੀ ਗੋਬਿੰਦਗੜ੍ਹ, ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਹੋਰ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ। ਇੱਕ ਬਹੁਤ ਹੀ ਮਹੱਤਵਪੂਰਨ ਕਾਰਵਾਈ ਵਿੱਚ 9 ਕਰੋੜ ਰੁਪਏ ਤੋਂ ਵੱਧ ਦਾ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਪਾਸ ਕਰਨ ਲਈ ਲੁਧਿਆਣਾ ਸਥਿਤ ਇੱਕ ਮਾਲਕ ਨੂੰ ਗ੍ਰਿਫਤਾਰ ਕੀਤਾ ਗਿਆ।”

ਉਨ੍ਹਾਂ ਅੱਗੇ ਦੱਸਿਆ, "ਵਿਭਾਗ ਦੇ ਆਧੁਨਿਕ ਖੁਫੀਆ ਨੈੱਟਵਰਕ ਨੇ ਕਈ ਵੱਡੇ ਪਰਦਾਫਾਸ਼ ਕੀਤੇ, ਜਿਨ੍ਹਾਂ ਵਿੱਚ ਲੁਧਿਆਣਾ ਵਿੱਚ ਸੋਨੇ ਦੇ ਲੈਣ-ਦੇਣ ਵਿੱਚ 900 ਕਰੋੜ ਰੁਪਏ ਦੀ ਜਾਅਲੀ ਬਿਲਿੰਗ, ਮੋਹਾਲੀ, ਖਰੜ ਅਤੇ ਕੋਟਕਪੂਰਾ ਵਿੱਚ ਨਜਾਇਜ਼ ਕੋਲੇ ਦੇ ਲੈਣ-ਦੇਣ ਵਿੱਚ 226 ਕਰੋੜ ਰੁਪਏ, ਅਤੇ ਲੁਧਿਆਣਾ ਤੇ ਮੰਡੀ ਗੋਬਿੰਦਗੜ੍ਹ ਵਿੱਚ ਕੰਮ ਕਰ ਰਹੇ 423 ਕਰੋੜ ਰੁਪਏ ਦੇ ਬੋਗਸ ਬਿਲਿੰਗ ਨੈੱਟਵਰਕ ਸ਼ਾਮਲ ਹਨ। ਇਸ ਤੋਂ ਇਲਾਵਾ, ਗੁੰਝਲਦਾਰ ਜਾਂਚ ਦੌਰਾਨ 'ਪੇਟ ਪੂਜਾ ਐਪ' ਨਾਲ ਜੁੜੇ 200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਹੋਇਆ, ਜੋ ਆਧੁਨਿਕ ਟੈਕਸ ਚੋਰੀ ਨੈੱਟਵਰਕਾਂ ਦੇ ਵੱਡੇ ਪੱਧਰ ਅਤੇ ਗੁੰਝਲਦਾਰ ਸੁਭਾਅ ਨੂੰ ਉਜਾਗਰ ਕਰਦਾ ਹੈ।"

ਵੈਰੀਫਿਕੇਸ਼ਨ ਮੁਹਿੰਮਾਂ ਬਾਰੇ ਵਿੱਤ ਮੰਤਰੀ ਨੇ ਕਿਹਾ, “ਫੋਕਸਡ ਵੈਰੀਫਿਕੇਸ਼ਨ ਅਭਿਆਸਾਂ ਦੌਰਾਨ 1, 579 ਸ਼ੱਕੀ ਡੀਲਰਾਂ ਦੀ ਪਛਾਣ ਕੀਤੀ ਗਈ। ਸਖ਼ਤ ਚੈਕਿੰਗ ਤੋਂ ਬਾਅਦ, ਇਹਨਾਂ ਵਿੱਚੋਂ 922 ਸੰਸਥਾਵਾਂ ਦੀ ਕੋਈ ਹੋਂਦ ਹੀ ਨਹੀਂ ਪਾਈ ਗਈ ਅਤੇ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਉਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ।”

ਆਈ.ਟੀ.ਸੀ. ਬਚਾਅ ਉਪਾਵਾਂ 'ਤੇ ਜ਼ੋਰ ਦਿੰਦਿਆਂ, ਉਨ੍ਹਾਂ ਕਿਹਾ, “ਮਜ਼ਬੂਤ ਇਨਪੁਟ ਟੈਕਸ ਕ੍ਰੈਡਿਟ ਕੰਟਰੋਲ ਉਪਾਵਾਂ ਦੇ ਨਤੀਜੇ ਵਜੋਂ 244.82 ਕਰੋੜ ਰੁਪਏ ਨੂੰ ਸਰਗਰਮੀ ਨਾਲ ਬਲਾਕ ਕੀਤਾ ਗਿਆ ਅਤੇ 206.64 ਕਰੋੜ ਰੁਪਏ ਦੀ ਵਾਪਸੀ ਸੁਨਿਸ਼ਚਿਤ ਕੀਤੀ ਗਈ। ਇਹਨਾਂ ਸਰਗਰਮ ਕਦਮਾਂ ਨੇ ਸਿੱਧੀ ਨਕਦ ਵਸੂਲੀ ਰਾਹੀਂ ਪ੍ਰਾਪਤ ਕੀਤੇ ਵਾਧੂ 19.08 ਕਰੋੜ ਰੁਪਏ ਦੇ ਨਾਲ-ਨਾਲ ਸੂਬੇ ਦੇ ਫੰਡਾਂ ਵਿੱਚ 451.46 ਕਰੋੜ ਰੁਪਏ ਨੂੰ ਸਫਲਤਾਪੂਰਵਕ ਬਚਾਇਆ।”

ਫੀਲਡ ਇਨਫੋਰਸਮੈਂਟ ਵਿੱਚ ਤੇਜ਼ੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਵਿਖੇ ਇੱਕੋ ਸਮੇਂ ਚਲਾਈ ਗਈ ਇੱਕ ਵਿਸ਼ੇਸ਼ ਮੁਹਿੰਮ ਦੌਰਾਨ, ਇੱਕ ਦਿਨ ਵਿੱਚ ਰਿਕਾਰਡ 141 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਵਿਭਾਗ ਨੇ ਆਇਰਨ ਐਂਡ ਸਟੀਲ, ਸੀਮੈਂਟ, ਆਟੋ ਪਾਰਟਸ, ਤੰਬਾਕੂ ਅਤੇ ਧਾਤਾਂ ਵਰਗੇ ਉੱਚ-ਜੋਖਮ ਵਾਲੇ ਸੈਕਟਰਾਂ 'ਤੇ ਵਿਸ਼ੇਸ਼ ਨਜ਼ਰ ਰੱਖਦਿਆਂ ਰੇਲਵੇ ਸਟੇਸ਼ਨਾਂ ਅਤੇ ਪ੍ਰਮੁੱਖ ਟਰਾਂਜ਼ਿਟ ਪੁਆਇੰਟਾਂ 'ਤੇ ਵੀ ਇਨਫੋਰਸਮੈਂਟ ਨੂੰ ਮਜ਼ਬੂਤ ਕੀਤਾ।"

ਸੰਸਥਾਗਤ ਅਤੇ ਤਕਨੀਕੀ ਕਾਰਜ਼ਕੁਸ਼ਲਤਾ ਨੂੰ ਸਫਲਤਾ ਦਾ ਸਿਹਰਾ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ, ਟੈਕਸ ਇੰਟੈਲੀਜੈਂਸ ਯੂਨਿਟ, ਅਤੇ 'ਬਿੱਲ ਲਿਆਓ ਇਨਾਮ ਪਾਓ' ਸਕੀਮ ਦੀ ਭੂਮਿਕਾ ਅਹਿਮ ਰਹੀ। ਇਹਨਾਂ ਇਨਫੋਰਸਮੈਂਟ ਉਪਾਵਾਂ ਦੀ ਵੱਡੀ ਸਫਲਤਾ ਆਧੁਨਿਕ ਡਾਟਾ ਵਿਸ਼ਲੇਸ਼ਣ, ਰੀਅਲ-ਟਾਈਮ ਈ-ਵੇਅ ਬਿੱਲ ਟ੍ਰੈਕਿੰਗ, ਨਿਰੰਤਰ ਖੁਫੀਆ ਜਾਣਕਾਰੀ, ਅਤੇ ਨਵੇਂ ਵਿਕਸਤ ਡਿਜੀਟਲ ਇਨਫੋਰਸਮੈਂਟ ਪੋਰਟਲਾਂ ਸਦਕਾ ਸੰਭਵ ਹੋਈ। ਇਨ੍ਹਾਂ ਤਕਨੀਕੀ ਤਰੱਕੀਆਂ ਨੇ ਜ਼ਮੀਨੀ ਪੱਧਰ 'ਤੇ ਤੇਜ਼ ਅਤੇ ਬਹੁਤ ਤਾਲਮੇਲ ਵਾਲੀ ਕਾਰਵਾਈ ਨੂੰ ਸਮਰੱਥ ਬਣਾਇਆ ਹੈ।"

ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਵਿੱਤੀ ਸਾਲ 2025-26 ਦੀ ਕਾਰਗੁਜ਼ਾਰੀ ਪੰਜਾਬ ਭਰ ਵਿੱਚ ਟੈਕਸ ਅਦਾਇਗੀ ਅਤੇ ਮਾਲੀਆ ਜੁਟਾਉਣ ਨੂੰ ਮਹੱਤਵਪੂਰਨ ਤੌਰ 'ਤੇ ਮਜ਼ਬੂਤ ਕਰਦੇ ਹੋਏ, ਖੁਫੀਆ-ਅਗਵਾਈ ਵਾਲੀ ਇਨਫੋਰਸਮੈਂਟ ਵੱਲ ਇੱਕ ਤਬਦੀਲੀ ਵਾਲੇ ਬਦਲਾਅ ਨੂੰ ਦਰਸਾਉਂਦੀ ਹੈ। ਧੋਖੇਬਾਜ਼ ਨੈੱਟਵਰਕਾਂ ਨੂੰ ਪੱਕੇ ਤੌਰ 'ਤੇ ਖਤਮ ਕਰਨ, ਇਮਾਨਦਾਰ ਵਪਾਰਕ ਅਭਿਆਸਾਂ ਨੂੰ ਉਤਸ਼ਾਹਿਤ ਕਰਨ, ਇਮਾਨਦਾਰ ਟੈਕਸ ਦਾਤਿਆਂ ਦੀ ਰੱਖਿਆ ਕਰਨ ਅਤੇ ਸੂਬੇ ਦੇ ਮਹੱਤਵਪੂਰਨ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਅਜਿਹੀਆਂ ਰੋਕਥਾਮ ਕਾਰਵਾਈਆਂ ਹੋਰ ਵੀ ਤੇਜ਼ੀ ਨਾਲ ਜਾਰੀ ਰਹਿਣਗੀਆਂ।"

 

Have something to say? Post your comment

 
 
 
 

ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸਰਕਾਰ ਦੁਆਰਾ ਕਾਨੂੰਨ ਬਨਾਉਣ ਤੋਂ ਪਹਿਲਾਂ ਪੰਥਕ ਵਿਚਾਰਾਂ ਦੀ ਤਰਜ਼ਮਾਨੀ ਨੂੰ ਯਕੀਨੀ ਬਨਾਉਣ ਸਬੰਧੀ ਮਤਾ ਹੋਇਆ ਪਾਸ ਸ਼੍ਰੋਮਣੀ ਕਮੇਟੀ ਦੀ ਇਕੱਤਰਤਾ ਵਿੱਚ

ਦੋ ਦਸੰਬਰ ਦੇ ਹੁਕਮਨਾਮਿਆਂ ਖਿਲਾਫ ਸਿਰਜਿਆ ਜਾ ਰਿਹਾ ਬਿਰਤਾਂਤ, ਮੀਰੀ ਪੀਰੀ ਦੇ ਸਿਧਾਂਤ 'ਤੇ ਹਮਲਾ- ਅਕਾਲੀ ਆਗੂ

ਆਪਣੀ ਬਹਾਦਰੀ ਲਈ ਦੁਨੀਆਂ ਵਿੱਚ ਜਾਣੀ ਜਾਂਦੀ ਸਿੱਖ ਕੌਮ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ-ਬੀਬੀ ਕਿਰਨਜੋਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰੂਆਈ ਨੂੰ ਚਣੌਤੀ ਦੇਣ ਵਾਲਾ ਪੰਥ ਦੋਖੀ ਕਰਾਰ ਦਿੱਤਾ ਜਾਵੇਗਾ ਜਥੇਦਾਰ ਗੜਗੱਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਘਵ ਚੱਢਾ ਨੂੰ ਅਰਵਿੰਦ ਕੇਜਰੀਵਾਲ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ- ਸਿਹਤ ਮੰਤਰੀ ਬਲਬੀਰ ਸਿੰਘ

ਮਾਨ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 100 ਮਿਡੀ ਅਤੇ 309 ਸਾਧਾਰਨ ਬੱਸਾਂ ਸ਼ਾਮਲ ਕਰਨ ਲਈ 125 ਕਰੋੜ ਰੁਪਏ ਦਾ ਨਿਵੇਸ਼: ਹਰਪਾਲ ਸਿੰਘ ਚੀਮਾ