BREAKING NEWS
ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੈਸ਼ਨਲ

ਬਿਹਾਰ ਦੇ ਰਾਜਪਾਲ ਸਯਿਦ ਅਤਾ ਹਸਨੈਨ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 06, 2026 08:53 PM

ਨਵੀਂ ਦਿੱਲੀ-ਬਿਹਾਰ ਦੇ ਨਵ ਨਿਯੁਕਤ ਰਾਜਪਾਲ ਲੈਫਟਿਨੈਂਟ ਜਨਰਲ (ਸੇਵਾਮੁਕਤ) ਸਯਿਦ ਅਤਾ ਹਸਨੈਨ ਬੀਤੇ ਦਿਨ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਜੀ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਂਟ ਕੀਤਾ ਗਿਆ। ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਂ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਉਪ ਪ੍ਰਧਾਨ ਲਖਵਿੰਦਰ ਸਿੰਘ ਅਤੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਕਿਰਪਾਨ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਤਖ਼ਤ ਸਾਹਿਬ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਮਾਣਯੋਗ ਰਾਜਪਾਲ ਲੈਫਟਿਨੈਂਟ ਜਨਰਲ (ਸੇਵਾਮੁਕਤ) ਸਯਿਦ ਅਤਾ ਹਸਨੈਨ ਨੇ ਅੱਜ ਤਖ਼ਤ ਸਾਹਿਬ ਵਿੱਚ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨੇ ਗੁਰਬਾਣੀ ਕੀਰਤਨ ਵੀ ਸ੍ਰਵਣ ਕੀਤਾ ਅਤੇ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜਾ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ। ਉਨ੍ਹਾਂ ਨੇ ਕਿਹਾ ਕਿ ਮਾਣਯੋਗ ਰਾਜਪਾਲ ਜੀ ਦੀ ਗੁਰੂ ਘਰ ਪ੍ਰਤੀ ਪੂਰੀ ਸ਼ਰਧਾ ਹੈ, ਜਿਸ ਕਰਕੇ ਸਾਨੂੰ ਪੂਰੀ ਉਮੀਦ ਹੈ ਕਿ ਸੰਗਤ ਦੀ ਸੁਵਿਧਾ ਲਈ ਤਖ਼ਤ ਸਾਹਿਬ ਕਮੇਟੀ ਨੂੰ ਉਨ੍ਹਾਂ ਦਾ ਸਹਿਯੋਗ ਮਿਲਦਾ ਰਹੇਗਾ ਅਤੇ ਕਮੇਟੀ ਵੱਲੋਂ ਰੱਖੀਆਂ ਜਾਣ ਵਾਲੀਆਂ ਮੰਗਾਂ ਨੂੰ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਿਛਲੇ ਰਾਜਪਾਲ ਵੱਲੋਂ ਕਮੇਟੀ ਨੂੰ ਐਮ.ਆਰ.ਆਈ. ਸੈਂਟਰ ਲਈ ਜਗ੍ਹਾ ਦਿੱਤੀ ਗਈ ਸੀ ਅਤੇ ਉਸ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਸੀ। ਉਸ ਕੰਮ ਨੂੰ ਪੂਰਾ ਕਰਨ ਲਈ ਅੱਗੇ ਵੀ ਸਹਿਯੋਗ ਮਿਲਦਾ ਰਹੇਗਾ।

Have something to say? Post your comment

 
 
 
 

ਨੈਸ਼ਨਲ

ਰਾਜ ਸਭਾ ਦੇ ਚੇਅਰਮੈਨ ਨੇ ਸੀਈਸੀ ਗਿਆਨੇਸ਼ ਕੁਮਾਰ ਨੂੰ ਹਟਾਉਣ ਦੇ ਨੋਟਿਸ ਨੂੰ ਰੱਦ ਕਰ ਦਿੱਤਾ

ਪੱਛਮੀ ਬੰਗਾਲ ਚੋਣਾਂ: ਕਾਂਗਰਸ ਨੇ ਪਹਿਲੇ ਪੜਾਅ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ

ਫਸਲਾਂ ਦੇ ਭਾਰੀ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਦੇ ਕਿਸਾਨਾਂ ਲਈ ਤੁਰੰਤ ਕੇਂਦਰੀ ਰਾਹਤ ਦੀ ਮੰਗ: ਵਿਕਰਮਜੀਤ ਸਿੰਘ ਸਾਹਨੀ

ਮੋਦੀ ਹਕੂਮਤ ਅਤੇ ਖੂਫੀਆ ਏਜੰਸੀਆ ਵੱਲੋ ਸਿੱਖਾਂ ਦੇ ਸਾਜਸੀ ਢੰਗਾਂ ਨਾਲ ਕੀਤੇ ਜਾ ਰਹੇ ਕਤਲਾਂ ਸੰਬੰਧੀ, ਵਿਰੋਧੀ ਧਿਰ ਦੇ ਆਗੂ ਚੁੱਪ ਕਿਉਂ ? : ਮਾਨ

ਸਿੱਖਿਆ ਤੋਂ ਰੁਜ਼ਗਾਰ ਦੇ ਸੰਕਲਪ 'ਤੇ ਕੀਤਾ ਗਿਆ ਵਿਚਾਰ-ਮੰਥਨ ਸੈਮੀਨਾਰ

ਨਾਮਧਾਰੀ ਮੁੱਖੀ ਦਲੀਪ ਸਿੰਘ  ਦੇ ਬਿਆਨ ਦੀ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਵਿਸਾਖੀ ਪੁਰਬ ਨੂੰ ਸਮਰਪਿਤ ਕਰਵਾਏ ਗਏ ਨਾਮ ਰਸ ਕੀਰਤਨ ਸਮਾਗਮ

ਬਾਦਲ ਅਕਾਲੀ ਦਲ ਨੂੰ ਵੱਡਾ ਝਟਕਾ, ਸਰਦਾਰ ਸੁਖਦੇਵ ਸਿੰਘ ਰਿਆਤ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ’ਚ ਹੋਏ ਸ਼ਾਮਲ

ਰਾਘਵ ਚੱਢਾ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ: ਫਤਿਹ ਜੰਗ ਬਾਜਵਾ

ਆਤਿਸ਼ੀ ਨੇ ਰਾਘਵ ਚੱਢਾ 'ਤੇ ਪਲਟਵਾਰ ਕਰਦੇ ਹੋਏ ਪੁੱਛਿਆ, "ਤੁਸੀਂ ਸਰਕਾਰ ਨੂੰ ਸਵਾਲ ਕਰਨ ਤੋਂ ਕਿਉਂ ਡਰਦੇ ਹੋ?"