BREAKING NEWS
• ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ • ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ • ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ • ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੜ੍ਹਾਈ ਅਤੇ ਖੇਡਾਂ ਨਾਲ ਜੁੜਨ ਦੀ ਅਪੀਲ-ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ • ਸਾਬਤ ਸੂਰਤ ਸੀਨੇ ਆਰਟਿਸਟ ਫੈਡਰੇਸ਼ਨ ਦੇ ਮੈਬਰਾਂ ਨੇ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਦਾ ਦਿੱਤਾ ਜਾਗਰੂਕ ਸੁਨੇਹਾ

ਧਰਮ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 07, 2026 06:15 PM

ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ।
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।
ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਵਾਲੇ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਭਾਈ ਪ੍ਰੇਮ ਸਿੰਘ, ਗ੍ਰੰਥੀ ਭਾਈ ਗੁਰਸੇਵਕ ਸਿੰਘ ਤੇ ਭਾਈ ਰਣਜੀਤ ਸਿੰਘ ਆਦਿ ਹਾਜ਼ਰ ਸਨ।

Have something to say? Post your comment

 
 
 
 

ਧਰਮ

ਸਿੱਖ ਮਿਸ਼ਨ ਦਿੱਲੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦਿੱਲੀ ’ਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ

ਕਾਲਕਾ ਅਤੇ ਕਾਹਲੋਂ ਵੱਲੋਂ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ 'ਤੇ ਵਧਾਈਆਂ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਤਖ਼ਤ ਸ੍ਰੀ ਪਟਨਾ ਸਾਹਿਬ ’ਤੇ ਸੰਗਤ ਦੀ ਸਹੂਲਤ ਲਈ ਵੱਡੀ ਪਹਿਲ, ਨਵੇਂ ਜੋੜਾਘਰ ਦੀ ਕਾਰ ਸੇਵਾ ਆਰੰਭ

ਧੂਮ ਧਾਮ ਨਾਲ ਮਨਾਈ ਗਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਪੂਰੇ ਦੇਸ਼ ਵਿੱਚ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼ੀਸ਼ਾ ਸਵਾਲ ਕਰਦਾ ਹੈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ