BREAKING NEWS
ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1763 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 07, 2026 06:18 PM

ਅੰਮ੍ਰਿਤਸਰ-ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1795 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਵੱਲੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।
ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜੇ ਲੱਗੇ ਹਨ ਉਹ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਉਨ੍ਹਾਂ ਦਾ ਸੀਰੀਅਲ ਨੰਬਰ 144, 146, 161, 163, 201, 225, 245, 250, 251, 252, 304, 370, 413, 441, 509, 510, 524, 645, 652, 679, 680, 895, 1026, 1027, 1038, 1087, 1276, 1277, 1510, 1547, 1785 ਤੇ 1786 ਸਾਮਲ ਹਨ।

Have something to say? Post your comment

 
 
 
 

ਪੰਜਾਬ

ਸ੍ਰੀ ਅਕਾਲ ਤਖਤ ਸਾਹਿਬ ਮੂਹਰੇ ਆਪਣੇ ਸਾਰੇ ਗੁਨਾਹ ਕਬੂਲ ਕਰਕੇ ਮੁਕਰਨ ਵਾਲਾ ਪਹਿਲਾਂ ਹੀ ਖਤਮ ਹੋ ਚੁੱਕਿਆ- ਰਵੀਇੰਦਰ ਸਿੰਘ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸਰਕਾਰ ਦੁਆਰਾ ਕਾਨੂੰਨ ਬਨਾਉਣ ਤੋਂ ਪਹਿਲਾਂ ਪੰਥਕ ਵਿਚਾਰਾਂ ਦੀ ਤਰਜ਼ਮਾਨੀ ਨੂੰ ਯਕੀਨੀ ਬਨਾਉਣ ਸਬੰਧੀ ਮਤਾ ਹੋਇਆ ਪਾਸ ਸ਼੍ਰੋਮਣੀ ਕਮੇਟੀ ਦੀ ਇਕੱਤਰਤਾ ਵਿੱਚ

ਦੋ ਦਸੰਬਰ ਦੇ ਹੁਕਮਨਾਮਿਆਂ ਖਿਲਾਫ ਸਿਰਜਿਆ ਜਾ ਰਿਹਾ ਬਿਰਤਾਂਤ, ਮੀਰੀ ਪੀਰੀ ਦੇ ਸਿਧਾਂਤ 'ਤੇ ਹਮਲਾ- ਅਕਾਲੀ ਆਗੂ

ਆਪਣੀ ਬਹਾਦਰੀ ਲਈ ਦੁਨੀਆਂ ਵਿੱਚ ਜਾਣੀ ਜਾਂਦੀ ਸਿੱਖ ਕੌਮ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ-ਬੀਬੀ ਕਿਰਨਜੋਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰੂਆਈ ਨੂੰ ਚਣੌਤੀ ਦੇਣ ਵਾਲਾ ਪੰਥ ਦੋਖੀ ਕਰਾਰ ਦਿੱਤਾ ਜਾਵੇਗਾ ਜਥੇਦਾਰ ਗੜਗੱਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ