BREAKING NEWS
ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੈਸ਼ਨਲ

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੀ ਗੁਰੂ ਤੇਗ ਬਹਾਦਰ ਇੰਸਟੀਟਿਊਟ ਆਫ ਟੈਕਨੋਲੋਜੀ ਵਿਖ਼ੇ ਸ਼ਰਧਾ ਨਾਲ ਮਨਾਇਆ ਗਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 07, 2026 06:21 PM

ਨਵੀਂ ਦਿੱਲੀ - ਸ਼੍ਰੀ ਗੁਰੂ ਤੇਗ ਬਹਾਦਰ ਇੰਸਟੀਟਿਊਟ ਆਫ ਟੈਕਨੋਲੋਜੀ ਰਾਜੌਰੀ ਗਾਰਡਨ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਇੰਸਟੀਟਿਊਟ ਦੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੀਰਤਨ ਅਤੇ ਕਥਾ ਦਾ ਪ੍ਰਵਾਹ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਦਾ ਗਾਇਨ ਕਰਣ ਦੇ ਨਾਲ ਬੜੀ ਭਾਵਨਾ ਨਾਲ ਹਿੱਸਾ ਲਿਆ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਮਹਾਨ ਸ਼ਹਾਦਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਤੇ ਇੰਸਟੀਟਿਊਟ ਦੀ ਚੇਅਰਪਰਸਨ ਬੀਬੀ ਰਣਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗੁਰੂ ਸਾਹਿਬ ਜੀ ਦੇ ਬਚਪਨ ਦਾ ਨਾਮ ਤਿਆਗ ਮੱਲ ਸੀ। ਕਰਤਾਰਪੁਰ ਦੀ ਜੰਗ ਵਿੱਚ ਬਹਾਦਰੀ ਦਿਖਾਉਣ 'ਤੇ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪ ਜੀ ਦਾ ਨਾਮ 'ਤੇਗ ਬਹਾਦਰ' (ਤਲਵਾਰ ਦੇ ਧਨੀ) ਰੱਖਿਆ। ਉਨ੍ਹਾਂ ਕਿਹਾ ਜਦੋਂ ਮੁਗਲ ਬਾਦਸ਼ਾਹ ਔਰੰਗਜ਼ੇਬ ਹਿੰਦੂਆਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰ ਰਿਹਾ ਸੀ, ਤਾਂ ਕਸ਼ਮੀਰੀ ਪੰਡਤ ਗੁਰੂ ਸਾਹਿਬ ਕੋਲ ਫਰਿਆਦ ਲੈ ਕੇ ਆਏ। ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਅੱਜ ਸੰਸਾਰ ਭਰ ਵਿੱਚ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੀ ਫਰਿਆਦ ਸੁਣਨ ਉਪਰੰਤ ਗੁਰੂ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਦਿੱਲੀ ਵੱਲ ਚਾਲੇ ਪਾਏ। ਇਸਲਾਮ ਕਬੂਲ ਨਾ ਕਰਨ 'ਤੇ 11 ਨਵੰਬਰ 1675 ਨੂੰ ਦਿੱਲੀ ਦੇ ਚਾਂਦਨੀ ਚੌਕ ਵਿੱਚ ਆਪ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ। ਦਿੱਲੀ ਵਿੱਚ ਜਿੱਥੇ ਆਪ ਜੀ ਦੀ ਸ਼ਹਾਦਤ ਹੋਈ, ਉੱਥੇ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਜਿੱਥੇ ਉਨ੍ਹਾਂ ਦੇ ਸਰੀਰ ਦਾ ਸੰਸਕਾਰ ਹੋਇਆ, ਉੱਥੇ ਗੁਰਦੁਆਰਾ ਰਕਾਬ ਗੰਜ ਸਾਹਿਬ ਸੁਸ਼ੋਭਿਤ ਹੈ। ਬੀਬੀ ਰਣਜੀਤ ਕੌਰ ਨੇ ਕਿਹਾ ਗੁਰੂ ਸਾਹਿਬ ਜੀ ਦੀ ਸ਼ਹਾਦਤ ਮਨੁੱਖਤਾ ਲਈ ਇਕ ਵੱਡੀ ਪ੍ਰੇਰਣਾ ਹੈ ਅਤੇ ਸਾਨੂੰ ਗੁਰੂ ਸਾਹਿਬ ਜੀ ਦੇ ਇਤਿਹਾਸ ਨੂੰ ਜ਼ਰੂਰ ਸੁਣਨਾ ਅਤੇ ਪੜ੍ਹਨਾ ਚਾਹੀਦਾ ਹੈ। ਉਸ ਤੋਂ ਸਿੱਖਿਆ ਲੈ ਕੇ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਇਸ ਸਮਾਗਮ ਵਿੱਚ ਕਈ ਮਾਣਯੋਗ ਹਸਤੀਆਂ ਨੇ ਵੀ ਸ਼ਿਰਕਤ ਕੀਤੀ ਅਤੇ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਯਾਦ ਕਰਦਿਆਂ ਸਭ ਨੂੰ ਧਾਰਮਿਕ ਅਤੇ ਨੈਤਿਕ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।

Have something to say? Post your comment

 
 
 
 

ਨੈਸ਼ਨਲ

ਕਾਂਗਰਸ ਨੇਤਾ ਪਵਨ ਖੇੜਾ ਵੱਲੋਂ ਅਸਾਮ ਦੇ ਮੁੱਖ ਮੰਤਰੀ ਦੀ ਪਤਨੀ ਤੇ ਤਿੰਨ ਦੇਸ਼ਾਂ ਦੇ ਪਾਸਪੋਰਟ ਰੱਖਣ ਦੇ ਦੋਸ਼ ਦੀ ਪੜਤਾਲ ਲਈ ਲਭ ਰਹੀ ਹੈ ਅਸਾਮ ਪੁਲਿਸ

ਦਿੱਲੀ ਤੋਂ 409 ਸ਼ਰਧਾਲੂਆਂ ਨੂੰ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਲਈ ਮਿਲਿਆ ਵੀਜ਼ਾ

ਰਾਜ ਸਭਾ ਦੇ ਚੇਅਰਮੈਨ ਨੇ ਸੀਈਸੀ ਗਿਆਨੇਸ਼ ਕੁਮਾਰ ਨੂੰ ਹਟਾਉਣ ਦੇ ਨੋਟਿਸ ਨੂੰ ਰੱਦ ਕਰ ਦਿੱਤਾ

ਪੱਛਮੀ ਬੰਗਾਲ ਚੋਣਾਂ: ਕਾਂਗਰਸ ਨੇ ਪਹਿਲੇ ਪੜਾਅ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ

ਫਸਲਾਂ ਦੇ ਭਾਰੀ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਦੇ ਕਿਸਾਨਾਂ ਲਈ ਤੁਰੰਤ ਕੇਂਦਰੀ ਰਾਹਤ ਦੀ ਮੰਗ: ਵਿਕਰਮਜੀਤ ਸਿੰਘ ਸਾਹਨੀ

ਮੋਦੀ ਹਕੂਮਤ ਅਤੇ ਖੂਫੀਆ ਏਜੰਸੀਆ ਵੱਲੋ ਸਿੱਖਾਂ ਦੇ ਸਾਜਸੀ ਢੰਗਾਂ ਨਾਲ ਕੀਤੇ ਜਾ ਰਹੇ ਕਤਲਾਂ ਸੰਬੰਧੀ, ਵਿਰੋਧੀ ਧਿਰ ਦੇ ਆਗੂ ਚੁੱਪ ਕਿਉਂ ? : ਮਾਨ

ਸਿੱਖਿਆ ਤੋਂ ਰੁਜ਼ਗਾਰ ਦੇ ਸੰਕਲਪ 'ਤੇ ਕੀਤਾ ਗਿਆ ਵਿਚਾਰ-ਮੰਥਨ ਸੈਮੀਨਾਰ

ਬਿਹਾਰ ਦੇ ਰਾਜਪਾਲ ਸਯਿਦ ਅਤਾ ਹਸਨੈਨ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਨਾਮਧਾਰੀ ਮੁੱਖੀ ਦਲੀਪ ਸਿੰਘ  ਦੇ ਬਿਆਨ ਦੀ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਵਿਸਾਖੀ ਪੁਰਬ ਨੂੰ ਸਮਰਪਿਤ ਕਰਵਾਏ ਗਏ ਨਾਮ ਰਸ ਕੀਰਤਨ ਸਮਾਗਮ