BREAKING NEWS
ਵੇਰਕਾ ਦਾ ਕਾਇਆ ਕਲਪ ਕਰਨ ਦੀ ਮੁਹਿਮ ਵਿੱਢਣ ਦੀ ਤਿਆਰੀ ਵਿੱਚ ਭਗਵੰਤ ਸਰਕਾਰਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂ

ਪੰਜਾਬ

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | April 07, 2026 08:11 PM


ਹੁਸ਼ਿਆਰਪੁਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਵਿੱਚ 516 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਥਾਰ ਅਤੇ ਜ਼ਮੀਨੀ ਪੱਧਰ 'ਤੇ ਨਵੇਂ ਪ੍ਰੋਜੈਕਟ ਸ਼ਾਮਲ ਹਨ। ਰਾਜ ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੋ ਸਾਲਾਂ ਦੇ ਅੰਦਰ ਪੂਰਾ ਹੋ ਜਾਵੇਗਾ, ਜਿੱਥੇ ਸਾਲਾਨਾ 100 ਐਮਬੀਬੀਐਸ ਡਾਕਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਓਪੀਡੀ, ਐਮਆਰਆਈ, ਸੀਟੀ ਸਕੈਨ ਅਤੇ ਵਿਸ਼ੇਸ਼ ਵਿਭਾਗਾਂ ਸਮੇਤ ਉੱਨਤ ਸਹੂਲਤਾਂ ਨਾਲ ਲੈਸ 300 ਬਿਸਤਰਿਆਂ ਵਾਲਾ ਹਸਪਤਾਲ ਵੀ ਬਣਾਇਆ ਜਾਵੇਗਾ।

ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਨੂੰ ਮਜ਼ਬੂਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਮ ਚੌਰਾਸੀ ਵਿੱਚ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ, ਜੋ ਆਧੁਨਿਕ ਆਪ੍ਰੇਸ਼ਨ ਥੀਏਟਰ, ਲੈਬ, ਐਕਸ-ਰੇ, ਟੀਕਾਕਰਨ ਅਤੇ ਜਣੇਪਾ ਸੰਭਾਲ ਸੇਵਾਵਾਂ ਨਾਲ ਲੈਸ ਹੈ, ਜਿਸ ਨਾਲ 40 ਤੋਂ ਵੱਧ ਪਿੰਡਾਂ ਨੂੰ ਲਾਭ ਹੋਵੇਗਾ। ਉਨ੍ਹਾਂ ਨੇ ਹਰ ਕੋਨੇ ਤੱਕ ਸਿਹਤ ਸੰਭਾਲ ਪਹੁੰਚ ਦੇ ਵਿਸਥਾਰ ਲਈ ਹਲਕੇ ਵਿੱਚ ਸੱਤ ਵਾਧੂ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦਾ ਵੀ ਐਲਾਨ ਕੀਤਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਦੇ ਨੇੜੇ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਆਖਰੀ ਪੱਧਰ ਤੱਕ ਸਿਹਤ ਸੰਭਾਲ ਪ੍ਰਦਾਨ ਕਰਨ ਨੂੰ ਮਜ਼ਬੂਤ ਕਰਦੇ ਹੋਏ ਉਨ੍ਹਾਂ ਨੇ ਹਲਕੇ ਵਿੱਚ ਸੱਤ ਹੋਰ ਹੈਲਥ ਤੇ ਵੈਲਨੈੱਸ ਕੇਂਦਰਾਂ ਦੇ ਨਾਲ-ਨਾਲ 40 ਤੋਂ ਵੱਧ ਪਿੰਡਾਂ ਨੂੰ ਲਾਭ ਪਹੁੰਚਾਉਣ ਲਈ 9.18 ਕਰੋੜ ਰੁਪਏ ਦੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ। ਵਿਕਾਸ ਨੂੰ ਅੱਗੇ ਵਧਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 99 ਕਰੋੜ ਰੁਪਏ ਦੇ ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਸੜਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜੋ 105 ਕਿਲੋਮੀਟਰ ਲੰਬਾ ਕੋਰੀਡੋਰ ਹੈ, ਜੋ ਚੰਡੀਗੜ੍ਹ, ਪਠਾਨਕੋਟ ਅਤੇ ਜੰਮੂ-ਕਸ਼ਮੀਰ ਵਿਚਕਾਰ ਸੰਪਰਕ ਵਧਾਉਣ, ਜੰਮੂ ਅਤੇ ਦਿੱਲੀ ਵਿਚਕਾਰ ਯਾਤਰਾ ਦੇ ਸਮੇਂ ਨੂੰ ਘਟਾਉਣ ਅਤੇ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਅਤੇ ਮਾਤਾ ਜਵਾਲਾ ਜੀ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਸੁਚਾਰੂ ਪਹੁੰਚ ਦੀ ਸਹੂਲਤ ਪ੍ਰਦਾਨ ਕਰੇਗਾ।

ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਜ਼ਾਦੀ ਤੋਂ ਬਾਅਦ ਦੇ 70 ਸਾਲਾਂ ਤੋਂ ਵੱਧ ਸਮੇਂ ਤੱਕ ਰਵਾਇਤੀ ਵਿਰੋਧੀ ਪਾਰਟੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਇਨ੍ਹਾਂ ਪਾਰਟੀਆਂ ਦੀਆਂ ਪਿਛਾਖੜੀ ਅਤੇ ਵੰਡਪਾਊ ਨੀਤੀਆਂ ਕਾਰਨ ਸੂਬਾ ਵਿਕਾਸ ਦੀ ਰਫ਼ਤਾਰ ਤੋਂ ਪਛੜ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਨੁਕਸਾਨ ਝੱਲਣਾ ਪਿਆ ਸੀ। ਹਾਲਾਂਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦਾ ਸੰਪੂਰਨ ਵਿਕਾਸ ਯਕੀਨੀ ਬਣਾਇਆ ਗਿਆ ਹੈ ਅਤੇ ਪਹਿਲੀ ਵਾਰ ਸੂਬਾ ਸਰਕਾਰ ਨੇ ਇੰਨੇ ਘੱਟ ਸਮੇਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬੇ ਦੇ ਵਿਕਾਸ ਨੂੰ ਸਹੀ ਰਾਹ ਤੇ ਪਾਇਆ ਗਿਆ ਹੈ ਅਤੇ ਹੁਣ ਪੰਜਾਬ ਸਰਕਾਰ ਹਰ ਲੰਘੇ ਦਿਨ ਨਾਲ ਆਪਣੀ ਰਫ਼ਤਾਰ ਵਧਾ ਰਹੀ ਹੈ। ਸੂਬਾ ਸਰਕਾਰ ਨੇ 70 ਸਾਲਾਂ ਦੇ ਪਾੜੇ ਨੂੰ ਭਰ ਦਿੱਤਾ ਹੈ ਅਤੇ ਹੁਣ ਰੰਗਲਾ ਪੰਜਾਬ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ‘ਆਪ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ, ਜਿਸ ਨੇ ਲੋਕਾਂ ਲਈ ਚੋਣ ਮਨੋਰਥ ਪੱਤਰ ਲਾਗੂ ਕੀਤਾ ਹੈ ਕਿਉਂਕਿ ਲੋਕਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।"

ਵੱਡੀਆਂ ਵਿਕਾਸ ਪਹਿਲਕਦਮੀਆਂ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਅੱਗੇ ਕਿਹਾ, “ਅੱਜ ਸ਼ਾਮ ਚੁਰਾਸੀ ਵਿਖੇ 385 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ, ਜੋ ਇਸ ਖੇਤਰ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਣਗੇ।” ਉਨ੍ਹਾਂ ਅੱਗੇ ਕਿਹਾ, “ਹੁਸ਼ਿਆਰਪੁਰ ਵਿਖੇ 268 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ 300 ਬਿਸਤਰਿਆਂ ਵਾਲਾ ਹਸਪਤਾਲ ਬਣੇਗਾ, ਜੋ ਆਮ ਲੋਕਾਂ ਲਈ ਵੱਡਾ ਤੋਹਫ਼ਾ ਹੋਵੇਗਾ। ਇਹ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਨੂੰ ਡਾਕਟਰੀ ਸਿੱਖਿਆ ਦੇ ਕੇਂਦਰ ਵਜੋਂ ਉਭਾਰਨ ਵਿੱਚ ਬਹੁਤ ਮਦਦ ਕਰੇਗਾ।”

ਵਿਰੋਧੀ ਪਾਰਟੀਆਂ ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਰੋਧੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਸਾਜ਼ਿਸ਼ਾਂ ਰਚ ਰਹੀਆਂ ਹਨ ਕਿਉਂਕਿ ਉਹ ਸੂਬਾ ਸਰਕਾਰ ਵੱਲੋਂ ਜਨਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਈਰਖਾ ਕਰਦੀਆਂ ਹਨ। ਇਹ ਆਗੂ ਇਕ ਦੂਜੇ ਨਾਲ ਹੱਥ ਮਿਲਾ ਕੇ ਚੱਲ ਰਹੇ ਹਨ ਅਤੇ ਸੱਤਾ ਵਿੱਚ ਰਹਿੰਦਿਆਂ ਇਕ ਦੂਜੇ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਵਾਰੀ-ਵਾਰੀ ਰਾਜ ਕਰਨ ਦੀਆਂ ਖੇਡਾਂ ਖੇਡਦੇ ਸਨ ਪਰ ‘ਆਪ ਸਰਕਾਰ ਨੇ ਉਨ੍ਹਾਂ ਨੂੰ ਸੱਤਾ ਤੋਂ ਬੇਦਖ਼ਲ ਕਰ ਕੇ ਇਸ ਖੇਡ ਨੂੰ ਬੰਦ ਕਰ ਦਿੱਤਾ, ਜਿਸ ਨਾਲ ਆਮ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਹੋ ਰਹੀਆਂ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਚੰਡੀਗੜ੍ਹ ਵਿੱਚ ਮੁੱਖ ਮੰਤਰੀਆਂ ਲਈ ਬਣੇ ਸਰਕਾਰੀ ਨਿਵਾਸ ਵਿੱਚ ਨਹੀਂ ਰਹੇ। ਇਸ ਦੀ ਬਜਾਏ ਇਹ ਆਗੂ ਆਪਣੇ ਹੀ ਮਹਿਲਾਂ ਵਰਗੇ ਘਰਾਂ ਵਿੱਚ ਰਹਿੰਦੇ ਸਨ, ਜੋ ਚੰਡੀਗੜ੍ਹ ਵਿੱਚ ਬਣਾਏ ਗਏ ਹਨ ਕਿਉਂਕਿ ਉਹ ਸਰਕਾਰੀ ਘਰਾਂ ਵਿੱਚ ਆਰਾਮਦਾਇਕ ਮਹਿਸੂਸ ਨਹੀਂ ਕਰਦੇ ਸਨ। ਅਕਾਲੀਆਂ ਨੂੰ ਸੂਬੇ ਵਿੱਚ ਸ਼ਾਸਨ ਕਰਨ ਦੇ ਪੰਜ ਮੌਕੇ ਮਿਲੇ ਪਰ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਉਨ੍ਹਾਂ ਨੇ ਲੋਕਾਂ ਅਤੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ।"

ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਇਹੀ ਨਹੀਂ ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਧਰਮ ਨੂੰ ਵਰਤ ਕੇ ਲੋਕਾਂ ਨਾਲ ਧੋਖਾ ਕੀਤਾ। ਸਰਵਉੱਚ ਤਖ਼ਤਾਂ ਦੇ ਜਥੇਦਾਰ ਅਕਾਲੀ ਆਗੂਆਂ ਦੀਆਂ ਜੇਬਾਂ ‘ਚੋਂ ਚੁਣੇ ਜਾਂਦੇ ਰਹੇ ਹਨ। ਸਾਬਕਾ ਉਪ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਸੂਬੇ ਦਾ ਵੱਡਾ ਵਿਕਾਸ ਹੋਇਆ ਪਰ ਕੋਟਕਪੁਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ 'ਤੇ ਉਹ ਅੱਖਾਂ ਮੀਟ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਬੇਕਸੂਰ ਮਾਰੇ ਗਏ।

ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਕਾਲੀ ਦਲ ਦੀ ਇਸ ਚਾਲ ਦਾ ਅਸਲ ਨਾਮ ਪਰਿਵਾਰ ਬਚਾਓ ਯਾਤਰਾ ਹੈ। ਉਨ੍ਹਾਂ ਕਿਹਾ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ? ਅਕਾਲੀ ਦਲ ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ 'ਤੇ ਕੁਚਲਣ ਅਤੇ ਸੂਬੇ ਵਿੱਚ ਵੱਖ-ਵੱਖ ਮਾਫੀਆ ਨੂੰ ਸਰਪ੍ਰਸਤੀ ਦੇਣ ਤੋਂ ਇਲਾਵਾ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹੈ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਉਨ੍ਹਾਂ ਦੇ ਲੰਬੇ ਸਮੇਂ ਦੇ ਕੁਸ਼ਾਸਨ ਦੌਰਾਨ ਇਹ ਵਧਿਆ-ਫੁੱਲਿਆ।

ਅਕਾਲੀ ਲੀਡਰਸ਼ਿਪ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਹਨ ਜੋ ਆਪਣੀ ਸੁੱਖ-ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਆਪਣੇ ਰੰਗ ਅਤੇ ਸਟੈਂਡ ਬਦਲਦੇ ਹਨ। ਹਰ ਕੋਈ ਜਾਣਦਾ ਹੈ ਕਿ ਇਹ ਅਕਾਲੀਆਂ ਦਾ ਇੱਕ ਕੁਨਬਾ ਅੰਗਰੇਜ਼ਾਂ ਦੀ ਕਠਪੁਤਲੀ ਬਣ ਕੇ ਕੰਮ ਕਰਦਾ ਰਿਹਾ ਹੈ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਅੰਗਰੇਜ਼ਾਂ ਦਾ ਸਾਥ ਦੇਣ ਲਈ ਇਸ ਕੁਨਬੇ ਨੂੰ ਸਰ ਦੀ ਉਪਾਧੀ ਨਾਲ ਨਿਵਾਜ਼ਿਆ ਗਿਆ ਸੀ। ਅਕਾਲੀਆਂ ਨਾਲ ਸਬੰਧਤ ਇੱਕ ਪਰਿਵਾਰ ਨੇ ਹੀ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਲਈ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ।

ਉਨ੍ਹਾਂ ਅੱਗੇ ਕਿਹਾ ਕਿ ਇਸ ਘਿਨਾਉਣੀ ਕਾਰਵਾਈ ਨੇ ਅਕਾਲੀਆਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਚਰਿੱਤਰ ਨੂੰ ਨੰਗਾ ਕਰ ਦਿੱਤਾ ਸੀ। ਇਸ ਕੁਨਬੇ ਨੇ ਅੰਗਰੇਜ਼ਾਂ ਵਿਰੁੱਧ ਡਟ ਕੇ ਖੜ੍ਹਨ ਵਾਲੇ ਲੱਖਾਂ ਆਜ਼ਾਦੀ ਘੁਲਾਟੀਆਂ ਨਾਲ ਧੋਖਾ ਕੀਤਾ। ਇੰਨਾ ਹੀ ਨਹੀਂ ਇਸ ਪਰਿਵਾਰ ਨੇ ਜਨਰਲ ਡਾਇਰ ਨੂੰ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦਿੱਤੇ ਜਾਣ ਨੂੰ ਵੀ ਯਕੀਨੀ ਬਣਾਇਆ। ਇਹ ਹੋਰ ਵੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਜਥੇਦਾਰ ਅਰੂੜ ਸਿੰਘ, ਜਿਨ੍ਹਾਂ ਨੇ ਇਹ ਸਿਰੋਪਾ ਦਿੱਤਾ ਸੀ, ਉਹ ਸਾਬਕਾ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਜੀ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਤਿਹਾਸ ਨੂੰ ਮਿਟਾਇਆ ਨਹੀਂ ਜਾ ਸਕਦਾ ਅਤੇ ਬਾਦਲ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਇਤਿਹਾਸ ਦੇ ਪੰਨਿਆਂ 'ਤੇ ਉੱਕਰੇ ਹੋਏ ਹਨ। ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਇਨ੍ਹਾਂ ਗੱਦਾਰਾਂ ਦੀ ਭੂਮਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਮੇਰੇ ਕੋਲ ਇਸ ਗੱਲ ਦੇ ਢੁਕਵੇਂ ਸਬੂਤ ਹਨ ਕਿ ਇਨ੍ਹਾਂ ਲੋਕਾਂ ਨੇ ਸੂਬੇ ਅਤੇ ਇਥੋਂ ਦੇ ਲੋਕਾਂ ਨੂੰ ਕਿਵੇਂ ਲੁੱਟਿਆ।

ਵਿਰੋਧੀ ਆਗੂਆਂ 'ਤੇ ਆਪਣੇ ਹਮਲੇ ਨੂੰ ਹੋਰ ਤੇਜ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਜ਼ਮੀਨੀ ਹਕੀਕਤਾਂ ਤੋਂ ਬਿਲਕੁਲ ਅਣਜਾਣ ਹਨ ਕਿਉਂਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਐਸ਼ੋ-ਆਰਾਮ ਵਾਲੇ ਮਾਹੌਲ ਵਿੱਚ ਬਿਤਾਈ ਹੈ। ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਹ ਆਗੂ ਹਨ, ਜੋ ਕਾਨਵੈਂਟ ਸਕੂਲਾਂ ‘ਚ ਪੜ੍ਹੇ-ਲਿਖੇ ਅਤੇ ਸੂਬੇ ਦੀ ਮੂਲ ਭੂਗੋਲਿਕ ਸਥਿਤੀ ਤੋਂ ਪੂਰੀ ਤਰ੍ਹਾਂ ਅਣਜਾਣ ਹਨ, ਪਰ ਫਿਰ ਵੀ ਪੰਜਾਬ ਵਿੱਚ ਸੱਤਾ ਹਥਿਆਉਣਾ ਲੋਚਦੇ ਹਨ। ਜੇ ਆਪਾਂ ਇਹ ਸਭ ਕੁਝ ਛੱਡ ਕੇ ਸੂਬੇ ਦੀਆਂ ਆਮ ਫਸਲਾਂ ਦੀ ਗੱਲ ਵੀ ਕਰੀਏ ਤਾਂ ਉਪ ਮੁੱਖ ਮੰਤਰੀ ਉਨ੍ਹਾਂ ਵਿੱਚ ਵੀ ਫ਼ਰਕ ਨਹੀਂ ਦੱਸ ਸਕਦੇ ਕਿਉਂਕਿ ਉਨ੍ਹਾਂ ਨੂੰ ਸੂਬੇ ਦੇ ਆਮ ਮੁੱਦਿਆਂ ਬਾਰੇ ਵੀ ਘੱਟ ਹੀ ਜਾਣਕਾਰੀ ਹੈ।

ਲੋਕ ਭਲਾਈ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ। ਇਸ ਯੋਜਨਾ ਤਹਿਤ 1.65 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ ਅਤੇ ਮੈਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਾ ਹਾਂ।”’’

ਉਨ੍ਹਾਂ ਅੱਗੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਇਹ ਲੋਕਾਂ ਦੀ ਭਲਾਈ ’ਤੇ ਖਰਚ ਕੀਤਾ ਜਾ ਰਿਹਾ ਹੈ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਸੂਬਾ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ੇ ਬੰਦ ਹੋਣ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਅਤੇ ਬੁਨਿਆਦੀ ਢਾਂਚਾ ਉਸਾਰਿਆ ਜਾ ਰਿਹਾ ਹੈ। ਯੁੱਧ ਨਸ਼ਿਆਂ ਵਿਰੁੱਧ ਵਰਗੇ ਲੋਕਪੱਖੀ ਪ੍ਰੋਗਰਾਮ ਨੇ ਸੂਬੇ ਵਿੱਚ ਨਸ਼ਿਆਂ ਦਾ ਲੱਕ ਤੋੜਿਆ ਹੈ।”

ਹੋਰ ਯੋਜਨਾਵਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਰ ਔਰਤ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ 1500 ਰੁਪਏ ਪ੍ਰਤੀ ਮਹੀਨਾ ਪ੍ਰਾਪਤ ਕਰਨ ਦੀ ਹੱਕਦਾਰ ਹੋਵੇਗੀ। ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਸਕੀਮ ਲਈ ਯੋਗ ਹੋਣਗੀਆਂ। ਪੰਜਾਬ ਦੀਆਂ 97 ਫੀਸਦ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9300 ਕਰੋੜ ਰੁਪਏ ਅਲਾਟ ਕੀਤੇ ਹਨ।”

ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਵੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਵੇਰਕਾ ਦਾ ਕਾਇਆ ਕਲਪ ਕਰਨ ਦੀ ਮੁਹਿਮ ਵਿੱਢਣ ਦੀ ਤਿਆਰੀ ਵਿੱਚ ਭਗਵੰਤ ਸਰਕਾਰ

ਸ੍ਰੀ ਅਕਾਲ ਤਖਤ ਸਾਹਿਬ ਮੂਹਰੇ ਆਪਣੇ ਸਾਰੇ ਗੁਨਾਹ ਕਬੂਲ ਕਰਕੇ ਮੁਕਰਨ ਵਾਲਾ ਪਹਿਲਾਂ ਹੀ ਖਤਮ ਹੋ ਚੁੱਕਿਆ- ਰਵੀਇੰਦਰ ਸਿੰਘ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1763 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸਰਕਾਰ ਦੁਆਰਾ ਕਾਨੂੰਨ ਬਨਾਉਣ ਤੋਂ ਪਹਿਲਾਂ ਪੰਥਕ ਵਿਚਾਰਾਂ ਦੀ ਤਰਜ਼ਮਾਨੀ ਨੂੰ ਯਕੀਨੀ ਬਨਾਉਣ ਸਬੰਧੀ ਮਤਾ ਹੋਇਆ ਪਾਸ ਸ਼੍ਰੋਮਣੀ ਕਮੇਟੀ ਦੀ ਇਕੱਤਰਤਾ ਵਿੱਚ

ਦੋ ਦਸੰਬਰ ਦੇ ਹੁਕਮਨਾਮਿਆਂ ਖਿਲਾਫ ਸਿਰਜਿਆ ਜਾ ਰਿਹਾ ਬਿਰਤਾਂਤ, ਮੀਰੀ ਪੀਰੀ ਦੇ ਸਿਧਾਂਤ 'ਤੇ ਹਮਲਾ- ਅਕਾਲੀ ਆਗੂ

ਆਪਣੀ ਬਹਾਦਰੀ ਲਈ ਦੁਨੀਆਂ ਵਿੱਚ ਜਾਣੀ ਜਾਂਦੀ ਸਿੱਖ ਕੌਮ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ-ਬੀਬੀ ਕਿਰਨਜੋਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰੂਆਈ ਨੂੰ ਚਣੌਤੀ ਦੇਣ ਵਾਲਾ ਪੰਥ ਦੋਖੀ ਕਰਾਰ ਦਿੱਤਾ ਜਾਵੇਗਾ ਜਥੇਦਾਰ ਗੜਗੱਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ