BREAKING NEWS
ਵੇਰਕਾ ਦਾ ਕਾਇਆ ਕਲਪ ਕਰਨ ਦੀ ਮੁਹਿਮ ਵਿੱਢਣ ਦੀ ਤਿਆਰੀ ਵਿੱਚ ਭਗਵੰਤ ਸਰਕਾਰਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂ

ਪੰਜਾਬ

ਵੇਰਕਾ ਦਾ ਕਾਇਆ ਕਲਪ ਕਰਨ ਦੀ ਮੁਹਿਮ ਵਿੱਢਣ ਦੀ ਤਿਆਰੀ ਵਿੱਚ ਭਗਵੰਤ ਸਰਕਾਰ

ਕੌਮੀ ਮਾਰਗ ਬਿਊਰੋ | April 07, 2026 11:06 PM

 ਲੁਧਿਆਣਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਡੇਅਰੀ ਖੇਤਰ ਦੇ ਆਧੁਨਿਕੀਕਰਨ, ਨਿਰੰਤਰ ਮਜ਼ਬੂਤੀ ਅਤੇ ਮਿਆਰੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਮੁੱਖ ਮੰਤਰੀ ਦੀ ਇਸ ਦੂਰਅੰਦੇਸ਼ੀ ਸੋਚ ਅਨੁਸਾਰ ਸਕੱਤਰ (ਸਹਿਕਾਰਤਾ), ਅਜੀਤ ਬਾਲਾਜੀ ਜੋਸ਼ੀ ਅਤੇ ਮੈਨੇਜਿੰਗ ਡਾਇਰੈਕਟਰ ਮਿਲਕਫੈੱਡ ਰਾਹੁਲ ਗੁਪਤਾ ਨੇ ਅੱਜ ਮਿਲਕਫੈੱਡ ਦੇ ਅਧਿਕਾਰੀਆਂ ਨਾਲ ਡੇਅਰੀ ਦਾ ਦੌਰਾ ਕਰਕੇ ਆਧੁਨਿਕੀਕਰਨ ਪ੍ਰੋਜੈਕਟ ਦੀ ਸਮੀਖਿਆ ਕੀਤੀ। ਦੋਵੇਂ ਅਧਿਕਾਰੀਆਂ ਨੇ ਆਧੁਨਿਕੀਕਰਨ ਦੀਆਂ ਲੋੜਾਂ ਦਾ ਮੁਲਾਂਕਣ ਕਰਨ ਤੋਂ ਇਲਾਵਾ ਮੌਜੂਦਾ ਉਤਪਾਦਨ, ਭਰਾਈ ਅਤੇ ਪੈਕੇਜਿੰਗ ਬੁਨਿਆਦੀ ਢਾਂਚੇ ਦੀ ਸਮੀਖਿਆ ਵੀ ਕੀਤੀ।

ਅਧਿਕਾਰੀਆ ਨੇ ਵਿਸ਼ੇਸ਼ ਤੌਰ 'ਤੇ ਹੋਲ ਮਿਲਕ ਪਾਊਡਰ ਦੀ ਭਰਾਈ ਅਤੇ ਪੈਕੇਜਿੰਗ ਪ੍ਰਕਿਰਿਆ ਦਾ ਨਿਰੀਮਣ ਕੀਤਾ, ਜਿਸ ਦੌਰਾਨ ਇਹ ਦੇਖਿਆ ਗਿਆ ਕਿ ਮੌਜੂਦਾ ਢਾਂਚਾ ਕਾਫ਼ੀ ਪੁਰਾਣਾ ਹੈ, ਜੋ ਮੌਜੂਦਾ ਸਮੇਂ ਦੇ ਐਂਡ-ਟੂ-ਐਂਡ ਆਟੋਮੇਟਿਡ ਡੇਅਰੀ ਪ੍ਰੋਸੈਸਿੰਗ ਅਤੇ ਪੈਕੇਜਿੰਗ ਅਭਿਆਸਾਂ ਦੇ ਮੱਦੇਨਜ਼ਰ ਸਮਾਂ ਹੰਢਾ ਚੁੱਕਾ ਹੈ।

ਆਪਣੇ ਦੌਰੇ ਦੌਰਾਨ ਦੋਵਾਂ ਅਧਿਕਾਰੀਆਂ ਨੇ ਮੌਜੂਦਾ ਸਹੂਲਤਾਂ 'ਚ ਸੁਧਾਰ ਅਤੇ ਪੂਰੀ ਤਰ੍ਹਾਂ ਸਵੈਚਾਲਿਤ ਆਪ੍ਰੇਸ਼ਨਾਂ ਵੱਲ ਕਦਮ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਕਿ ਕਰਨਾਟਕ ਮਿਲਕ ਫੈਡਰੇਸ਼ਨ (ਨੰਦਨੀ) ਅਤੇ ਵਾਰਨਾ ਕੋਆਪਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਲਿਮਟਿਡ ਵਰਗੀਆਂ ਹੋਰ ਪ੍ਰਮੁੱਖ ਸਹਿਕਾਰੀ ਡੇਅਰੀ ਫੈਡਰੇਸ਼ਨਾਂ ਦੀ ਤਰਜ 'ਤੇ ਪੰਜਾਬ ਮਿਲਕਫੈੱਡ ਨੂੰ ਵੀ ਹੋਲ ਮਿਲਕ ਪਾਊਡਰ ਦੀ ਭਰਾਈ ਅਤੇ ਪੈਕਿੰਗ ਲਈ ਐਂਡ-ਟੂ-ਐਂਡ ਆਟੋਮੇਸ਼ਨ ਅਪਣਾਉਣੀ ਚਾਹੀਦੀ ਹੈ।

ਇਸ ਅਨੁਸਾਰ ਇਹ ਫੈਸਲਾ ਕੀਤਾ ਗਿਆ ਕਿ ਵੇਰਕਾ ਲੁਧਿਆਣਾ ਡੇਅਰੀ, ਮਿਲਰਡ ਹੈੱਡ ਆਫਿਸ ਪੰਜਾਬ ਅਤੇ ਐਨਡੀਬੀ ਦੇ ਅਧਿਕਾਰੀਆਂ ਦੀ ਟੀਮ ਇਨ੍ਹਾਂ ਫੈਡਰੇਸ਼ਨਾਂ ਦਾ ਦੌਰਾ ਕਰਕੇ ਪੂਰੀ ਤਰ੍ਹਾਂ ਸਵੈਚਾਲਿਤ ਪ੍ਰਣਾਲੀਆਂ ਦਾ ਅਧਿਐਨ ਕਰੇਗੀ।

ਸਕੱਤਰ (ਸਹਿਕਾਰਤਾ) ਨੇ ਕਿਹਾ ਕਿ ਤਕਨੀਕੀ ਮੁਲਾਂਕਣ ਦੇ ਅਧਾਰ 'ਤੇ ਮਿਲਕਫੈੱਡ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਵੇਰਕਾ ਲੁਧਿਆਣਾ ਡੇਅਰੀ ਵਿਖੇ ਹੋਲ ਮਿਲਕ ਪਾਊਡਰ ਫਿਲਿੰਗ ਅਤੇ ਪੈਕਿੰਗ ਪ੍ਰਕਿਰਿਆ ਦਾ ਐਂਡ-ਟੂ-ਐਂਡ ਆਟੋਮੇਸ਼ਨ ਕਰੇਗਾ।

ਇਹ ਵੀ ਫੈਸਲਾ ਕੀਤਾ ਗਿਆ ਕਿ ਪ੍ਰੋਸੈਸਿੰਗ ਅਤੇ ਪੈਕੇਜਿੰਗ ਦੇ ਹਰ ਪੜਾਅ 'ਤੇ ਸੀਸੀਟੀਵੀ, ਕਿਊਆਰ ਸਮਰੱਥ ਡਾਇਨਾਮਿਕ ਸੀਲਿੰਗ ਸਿਸਟਮ, ਆਰ.ਐਫ.ਆਈ.ਡੀ. ਆਈ.ਆਰ.ਆਈ.ਐਸ. ਦੀ ਸਥਾਪਨਾ ਵਰਗੀਆਂ ਏਆਈ ਅਤੇ ਆਈਟੀ ਸਹੂਲਤਾਂ ਦੇ ਜਲਦ ਲਾਗੂਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਸਰਕਾਰ ਦੇ ਆਦੇਸ਼ ਅਨੁਸਾਰ ਮਿਲਕਫੈੱਡ ਦੀ ਸਥਿਤੀ ਨੂੰ ਮਾਰਕੀਟ ਲੀਡਰ ਵਜੋਂ ਮਜ਼ਬੂਤ ਕਰਨ ਲਈ ਮਿਆਰੀ ਗੁਣਵੱਤਾ ਭਰੋਸੇ ਅਤੇ ਸੰਚਾਲਨ ਮੁਕਾਬਲੇਬਾਜ਼ੀ ਨੂੰ ਹਮੇਸ਼ਾ ਤਰਜੀਹ ਦਿੱਤੀ ਜਾਂਦੀ ਹੈ।

ਇਸ ਤੋਂ ਬਾਅਦ ਸਕੱਤਰ ਨੇ ਵੇਰਕਾ ਮੋਗਾ ਡੇਅਰੀ ਬੱਸੀ ਪਠਾਣਾ ਅਤੇ ਕੈਟਲ ਫੀਡ ਪਲਾਂਟ ਖੰਨਾ ਦਾ ਵੀ ਦੌਰਾ ਕੀਤਾ।

Have something to say? Post your comment

 
 
 
 

ਪੰਜਾਬ

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖਤ ਸਾਹਿਬ ਮੂਹਰੇ ਆਪਣੇ ਸਾਰੇ ਗੁਨਾਹ ਕਬੂਲ ਕਰਕੇ ਮੁਕਰਨ ਵਾਲਾ ਪਹਿਲਾਂ ਹੀ ਖਤਮ ਹੋ ਚੁੱਕਿਆ- ਰਵੀਇੰਦਰ ਸਿੰਘ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1763 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸਰਕਾਰ ਦੁਆਰਾ ਕਾਨੂੰਨ ਬਨਾਉਣ ਤੋਂ ਪਹਿਲਾਂ ਪੰਥਕ ਵਿਚਾਰਾਂ ਦੀ ਤਰਜ਼ਮਾਨੀ ਨੂੰ ਯਕੀਨੀ ਬਨਾਉਣ ਸਬੰਧੀ ਮਤਾ ਹੋਇਆ ਪਾਸ ਸ਼੍ਰੋਮਣੀ ਕਮੇਟੀ ਦੀ ਇਕੱਤਰਤਾ ਵਿੱਚ

ਦੋ ਦਸੰਬਰ ਦੇ ਹੁਕਮਨਾਮਿਆਂ ਖਿਲਾਫ ਸਿਰਜਿਆ ਜਾ ਰਿਹਾ ਬਿਰਤਾਂਤ, ਮੀਰੀ ਪੀਰੀ ਦੇ ਸਿਧਾਂਤ 'ਤੇ ਹਮਲਾ- ਅਕਾਲੀ ਆਗੂ

ਆਪਣੀ ਬਹਾਦਰੀ ਲਈ ਦੁਨੀਆਂ ਵਿੱਚ ਜਾਣੀ ਜਾਂਦੀ ਸਿੱਖ ਕੌਮ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ-ਬੀਬੀ ਕਿਰਨਜੋਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰੂਆਈ ਨੂੰ ਚਣੌਤੀ ਦੇਣ ਵਾਲਾ ਪੰਥ ਦੋਖੀ ਕਰਾਰ ਦਿੱਤਾ ਜਾਵੇਗਾ ਜਥੇਦਾਰ ਗੜਗੱਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ