BREAKING NEWS
ਬਾਜਵਾ ਨੇ ਊਧਮ ਸਿੰਘ ਅਤੇ ਠੀਕਰੀਵਾਲਾ ਦੀ ਧਰਤੀ ਦਾ ਅਪਮਾਨ ਕੀਤਾ, ਬਿਨਾਂ ਸ਼ਰਤ ਮਾਫੀ ਮੰਗਣ: ਧਾਲੀਵਾਲਮੋਹਾਲੀ ਆਈ.ਟੀ. ਸਿਟੀ ਵਿੱਚ ਅਤਿ-ਆਧੁਨਿਕ ਈ.ਸੀ.ਸੀ. ਪ੍ਰਾਜੈਕਟ ਨਾਲ ਮਾਈਸ ਹੱਬ ਵਜੋਂ ਉੱਭਰ ਰਿਹੈ ਪੰਜਾਬ : ਸੰਜੀਵ ਅਰੋੜਾਵੇਰਕਾ ਦਾ ਕਾਇਆ ਕਲਪ ਕਰਨ ਦੀ ਮੁਹਿਮ ਵਿੱਢਣ ਦੀ ਤਿਆਰੀ ਵਿੱਚ ਭਗਵੰਤ ਸਰਕਾਰਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂ

ਪੰਜਾਬ

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 08, 2026 06:58 PM



ਅੰਮ੍ਰਿਤਸਰ- ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਲਈ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਅਨਮੋਲ ਸਿੱਖਿਆਵਾਂ ਸਬੰਧੀ ਚਰਚਾ ਕੀਤੀ।

ਇਸ ਮੌਕੇ ਸ: ਛੀਨਾ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆ ਕਿਹਾ ਕਿ ਗੁਰੂ ਜੀ ਨੇ ਮਨੁੱਖਤਾ ਦੀ ਭਲਾਈ ਅਤੇ ਧਾਰਮਿਕ ਆਜ਼ਾਦੀ ਲਈ ਅਪਾਰ ਕੁਰਬਾਨੀ ਦਿੱਤੀ। ਉਨ੍ਹਾਂ ਨੇ ਆਪਣੇ ਜੀਵਨ ਰਾਹੀਂ ਸੱਚਾਈ, ਧੀਰਜ ਅਤੇ ਨਿਡਰਤਾ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮਾਜ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੂੰ ‘ਹਿੰਦ ਦੀ ਚਾਦਰ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਦੀ ਸ਼ਹਾਦਤ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਸਵਤੰਤਰਤਾ ਦੀ ਸਭ ਤੋਂ ਵੱਡੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ ਕਰਨੇ ਚਾਹੀਦੇ ਹਨ।

ਇਸ ਤੋਂ ਪਹਿਲਾਂ ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਵਿਦਿਆਰਥੀਆਂ ਨੇ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਅਤੇ ਕੌਮ ਖਾਤਿਰ ਦਿੱਤੀ ਲਾਸਾਨੀ ਸ਼ਹਾਦਤ ਸਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚਾਨਣਾ ਪਾਇਆ। ਇਸ ਮੌਕੇ ਸ: ਛੀਨਾ ਨੇ ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਰਿਸਰਚ ਡੀਨ ਡਾ. ਆਰ. ਕੇ. ਧਵਨ, ਕੌਂਸਲ ਦੇ ਜੁਆਇੰਟ ਸਕੱਤਰ ਸ: ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਸ: ਗੁਰਮੀਤ ਸਿੰਘ ਭੱਟੀ, ਡਾ. ਰਮਿੰਦਰ ਕੌਰ, ਸ: ਕਰਮਜੀਤ ਸਿੰਘ ਭੱਟੀ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

 

Have something to say? Post your comment

 
 
 
 

ਪੰਜਾਬ

ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ-ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ

ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਨੂੰ ਕੀਤਾ ਪਰੇਸ਼ਾਨ  ਕਣਕ ਦੀ ਫਸਲ ਨੂੰ ਭਾਰੀ ਨੁਕਸਾਨ

ਹੈਰੋਇਨ ਸਮੇਤ ਵਿਅਕਤੀ ਮਾਨਸਾ ਪੁਲਿਸ ਨੇ ਕੀਤਾ ਕਾਬੂ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਬਾਦਲ ਸਾਬਤ ਕਰਨ ਕਿ 2 ਦਸੰਬਰ ਦੇ ਫੈਸਲੇ ਕਿਸੇ ਸਾਜਿਸ਼ ਦੇ ਤਹਿਤ ਲਏ ਗਏ ਸਨ- ਗਿਆਨੀ ਰਘਬੀਰ ਸਿੰਘ

ਖ਼ੁਮੈਨੀ ਦੀ ਸ਼ਹਾਦਤ ਨਾਲ ਸਬੰਧਤ ਧਾਰਮਿਕ ਰਸਮਾਂ ਵਿੱਚ ਜਥੇਦਾਰ ਤੇ ਐਡਵੋਕੇਟ ਧਾਮੀ ਲਈ ਸੱਦਾ ਪੁੱਤਰ ਲੈ ਕੇ ਪਹੁੰਚੇ ਇਰਾਨੀ ਆਗੂ ਦਰਬਾਰ ਸਾਹਿਬ ਵਿੱਚ

ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅੱਡਰੀ ਅਤੇ ਆਜਾਦ ਹਸਤੀ ਨੂੰ ਕਰ ਰਿਹਾ ਹੈ ਚੈਲੰਜ- ਗਿਆਨੀ ਹਰਪ੍ਰੀਤ ਸਿੰਘ

ਸਨਾਤਨ ਸੇਵਾ ਸਮਿਤੀ ਪੰਜਾਬ ਵੱਲੋਂ 12 ਅਪ੍ਰੈਲ ਨੂੰ ਪਠਾਨਕੋਟ ਵਿੱਚ ਰਾਜ ਪੱਧਰੀ ਹਿੰਦੂ ਨਵ ਵਰਸ਼ ਮਹੋਤਸਵ ਦਾ ਆਯੋਜਨ

ਰਾਜਨੀਤਿਕ ਜ਼ਮੀਨ ਖਿਸਕਦੀ ਦੇਖ ਪਵਿੱਤਰ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਨੇ ਸੁਖਬੀਰ ਬਾਦਲ: ਕੰਗ