ਖਾਲਸਾ ਸਾਜਨਾ ਦਿਵਸ ਵਿਸਾਖੀ ਉੱਪਰ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਦਸ਼ਮੇਸ਼ ਹਜੂਰੀ ਸੇਵਾ ਸੋਸਾਇਟੀ ਨੰਦੇੜ ਵੱਲੋਂ 16ਵੇਂ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ। ਇਸ ਕੀਰਤਨ ਦਰਬਾਰ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਪ੍ਰੀਤ ਸਿੰਘ ਜੀ ਅਟਾਰੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਭਾਈ ਮਨਪ੍ਰੀਤ ਸਿੰਘ ਜੀ ਪਟਿਆਲਾ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ । ਇਹ ਕੀਰਤਨ ਦਰਬਾਰ ਰਾਤ 8:30 ਵਜੇ ਤੋਂ ਆਰੰਭ ਹੋ ਕੇ ਤਕਰੀਬਨ 12.30 ਵਜੇ ਤੱਕ ਚੱਲੇਗਾ ਗੁਰਦੁਆਰਾ ਸਾਹਿਬ ਕਮੇਟੀ ਵੱਲੋਂ ਸੰਗਤ ਨੂੰ ਹੁਮ ਹੁਮਾ ਕੇ ਕੀਰਤਨ ਦਰਬਾਰ ਵਿੱਚ ਹਾਜ਼ਰੀਆਂ ਭਰਨ ਅਤੇ ਗੁਰੂ ਜਸ ਦੀਆਂ ਅਸੀਸਾਂ ਪ੍ਰਾਪਤ ਕਰਨ ਲਈ ਬੇਨਤੀ ਕੀਤੀ ਗਈ ਹੈ।