BREAKING NEWS
ਬਾਜਵਾ ਨੇ ਊਧਮ ਸਿੰਘ ਅਤੇ ਠੀਕਰੀਵਾਲਾ ਦੀ ਧਰਤੀ ਦਾ ਅਪਮਾਨ ਕੀਤਾ, ਬਿਨਾਂ ਸ਼ਰਤ ਮਾਫੀ ਮੰਗਣ: ਧਾਲੀਵਾਲਮੋਹਾਲੀ ਆਈ.ਟੀ. ਸਿਟੀ ਵਿੱਚ ਅਤਿ-ਆਧੁਨਿਕ ਈ.ਸੀ.ਸੀ. ਪ੍ਰਾਜੈਕਟ ਨਾਲ ਮਾਈਸ ਹੱਬ ਵਜੋਂ ਉੱਭਰ ਰਿਹੈ ਪੰਜਾਬ : ਸੰਜੀਵ ਅਰੋੜਾਵੇਰਕਾ ਦਾ ਕਾਇਆ ਕਲਪ ਕਰਨ ਦੀ ਮੁਹਿਮ ਵਿੱਢਣ ਦੀ ਤਿਆਰੀ ਵਿੱਚ ਭਗਵੰਤ ਸਰਕਾਰਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂ

ਪੰਜਾਬ

ਬਾਦਲ ਸਾਬਤ ਕਰਨ ਕਿ 2 ਦਸੰਬਰ ਦੇ ਫੈਸਲੇ ਕਿਸੇ ਸਾਜਿਸ਼ ਦੇ ਤਹਿਤ ਲਏ ਗਏ ਸਨ- ਗਿਆਨੀ ਰਘਬੀਰ ਸਿੰਘ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | April 08, 2026 08:47 PM

ਅੰਮ੍ਰਿਤਸਰ - ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੂੰ ਚਣੌਤੀ ਦਿੱਤੀ ਹੈ ਕਿ ਉਹ ਸਾਬਤ ਕਰ ਦੇਣ ਕਿ 2 ਦਸੰਬਰ 2024 ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਉਨਾਂ ਦੇ ਖਿਲਾਫ ਕਿਸੇ ਸਾਜਿਸ਼ ਦੇ ਤਹਿਤ ਕੀਤੇ ਗਏ ਸਨ ਤਾਂ ਉਹ ਬਾਕੀ ਤਤਕਾਲੀ ਜਥੇਦਾਰਾਂ ਨਾਲ ਪੰਥ ਵਲੋ ਲੱਗੀ ਹਰ ਸਜਾ ਖਿੜੇ ਮੱਥੇ ਤੇ ਪ੍ਰਵਾਨ ਕਰਨਗੇ। ਜਾਰੀ ਇਕ ਵੀਡੀਓ ਸੰਦੇਸ਼ ਵਿਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਦੋ ਦਸੰਬਰ 2024 ਦੇ ਸਾਰੇ ਫੈਸਲੇ ਗੁਰੂ ਦੀ ਹਾਜਰੀ ਵਿੱਚ ਸੰਗਤ ਦੀ ਭਾਵਨਾਵਾਂ ਦੇ ਮੁਤਾਬਿਕ ਪੰਥਕ ਰਵਾਇਤਾਂ ਦੇ ਮੁਤਾਬਿਕ ਅਤੇ ਕੀਤੇ ਹੋਏ ਗੁਨਾਹਾਂ ਦੇ ਮੁਤਾਬਿਕ ਲਏ ਗਏ ਸਨ।ਫੈਸਲਾ ਪੰਥ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਹੋਇਆ ਕੀਤਾ ਗਿਆ ਸੀ।ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਕਹਿੰਦੇ ਹਨ ਕਿ ਇਸ ਫੈਸਲੇ ਪਿੱਛੇ ਸਾਜਿਸ਼ ਸੀ ਤੇ ਸੰਗਤ ਦੇ ਸਾਹਮਣੇ ਸਾਬਤ ਕਰਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਦੋ ਦਸੰਬਰ 2024 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਪੇਸ਼ ਹੋ ਕੇ ਆਪਣੇ ਕੀਤੇ ਹੋਏ ਗੁਨਾਹਾਂ ਨੂੰ ਕਬੂਲ ਕੀਤਾ, ਤਖ਼ਤ ਸਾਹਿਬ ਵਲੋ ਲੱਗੀ ਸੇਵਾ ਕੀਤੀ ਅਤੇ ਸੇਵਾ ਕਰਨ ਤੋਂ ਉਪਰੰਤ ਮੁੱਕਰ ਜਾਣਾ ਕਿ ਜੋ ਅਸੀਂ ਗੁਨਾਹ ੇ ਮੰਨੇ ਸਨ ਉਹ ਗੁਨਾਹ ਅਸੀਂ ਬਿਲਕੁਲ ਨਹੀ ਕੀਤੇ। ਇਸ ਤੋਂ ਬਾਅਦ ਇੱਕ ਹੋਰ ਬਹੁਤ ਵੱਡੀ ਗੱਲ ਸਾਹਮਣੇ ਆਈ ਕਿ ਇੱਕ ਦੋ ਦਿਨ ਪਹਿਲਾਂ ਸ ਸੁਖਬੀਰ ਸਿੰਘ ਬਾਦਲ ਹੋਰਾਂ ਨੇ ਇਹ ਗੱਲ ਕਹੀ ਕਿ ਦੋ ਦਸੰਬਰ 2024 ਦਾ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੋਇਆ ਫੈਸਲਾ ਮੇਰੇ ਖਿਲਾਫ ਇਕ ਬਹੁਤ ਵੱਡੀ ਸਾਜਿਸ਼ ਦੇ ਤਹਿਤ ਕੀਤਾ ਗਿਆ, ਇਸ ਬਿਆਨ ਨੇ ਪੰਥਕ ਭਾਵਨਾਵਾਂ ਨੂੰ ਬਹੁਤ ਵੱਡੀ ਸੱਟ ਮਾਰੀ ਹੈ।ਸ੍ਰੀ ਅਕਾਲ ਤਖਤ ਸਾਹਿਬ ਦੀ ਪਰੰਪਰਾ ਨੂੰ ਸੱਟ ਮਾਰੀ ਹੈ। ਉਨਾਂ ਕਿਹਾ ਕਿ ਮੈਂ ਅੱਜ ਵੀ ਗੁਰੂ ਰਾਮਦਾਸ ਜੀ ਮਹਾਰਾਜ ਨੂੰ ਹਾਜ਼ਰ ਨਾਜ਼ਰ ਜਾਣ ਤੇ ਆਖਦਾ ਕਿ ਜੋ ਗੁਰਮਤਿ ਮਰਿਆਦਾ ਪੰਥਕ ਭਾਵਨਾਵਾਂ ਦੇ ਅਨੁਸਾਰ ਅਤੇ ਜਿਵੇਂ ਮਾਈਕ ਫੜ ਕੇ ਗੁਨਾਹ ਕਬੂਲੇ ਉਸ ਦੇ ਤਹਿਤ ਇਹ ਫੈਸਲਾ ਕੀਤਾ ਗਿਆ ਸੀ। ਗਿਆਨH ਰਘਬੀਰ ਸਿੰਘ ਨੇ ਕਿਹਾ ਕਿ ਸ੍ਰ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਇਹ ਫੈਸਲਾ ਮੇਰੇ ਖਿਲਾਫ ਇੱਕ ਸਾਜਿਸ਼ ਤਹਿਤ ਕੀਤਾ ਗਿਆ। ਉਨਾਂ ਸਖਤ ਭਾਸ਼ਾ ਵਰਤਦਿਆਂ ਕਿਹਾ ਕਿ ਮੈਂ ਕਹਿੰਦਾ ਕਿ ਕੋਈ ਦਿਨ ਸ੍ਰ ਸੁਖਬੀਰ ਸਿੰਘ ਬਾਦਲ ਰੱਖ ਲੈਣ ਸ਼੍ਰੀ ਅਕਾਲ ਤਖਤ ਸਾਹਿਬ ਤੇ ਉਸੇ ਤਰ੍ਹਾਂ ਸੰਗਤ ਸੱਜ ਜਾਏ ਗੁਰੂ ਸਾਹਿਬ ਦਾ ਪ੍ਰਕਾਸ਼ ਹੋ ਜਾਏ ਪੰਜ ਸਿੰਘ ਸਾਹਿਬਾਨ ਖੜੇ ਹੋ ਜਾਣ ਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਆ ਕੇ ਸ੍ਰ ਸੁਖਬੀਰ ਸਿੰਘ ਬਾਦਲ ਇਹ ਗੱਲ ਸਾਬਤ ਕਰ ਦੇਣ ਕਿ ਇਹ ਫੈਸਲਾ ਮੇਰੇ ਨਾਲ ਇੱਕ ਸਾਜਿਸ਼ ਤਹਿਤ ਕੀਤਾ ਗਿਆ ਤੇ ਸਾਨੂੰ ਪੰਥ ਜ਼ੋ ਵੀ ਸਜ਼ਾ ਲਾਏਗਾ ਅਸੀ ਭੁਗਤਣ ਵਾਸਤੇ ਤਿਆਰ ਹੋਵਾਂਗੇ।

Have something to say? Post your comment

 
 
 
 

ਪੰਜਾਬ

ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ-ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ

ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਨੂੰ ਕੀਤਾ ਪਰੇਸ਼ਾਨ  ਕਣਕ ਦੀ ਫਸਲ ਨੂੰ ਭਾਰੀ ਨੁਕਸਾਨ

ਹੈਰੋਇਨ ਸਮੇਤ ਵਿਅਕਤੀ ਮਾਨਸਾ ਪੁਲਿਸ ਨੇ ਕੀਤਾ ਕਾਬੂ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਖ਼ੁਮੈਨੀ ਦੀ ਸ਼ਹਾਦਤ ਨਾਲ ਸਬੰਧਤ ਧਾਰਮਿਕ ਰਸਮਾਂ ਵਿੱਚ ਜਥੇਦਾਰ ਤੇ ਐਡਵੋਕੇਟ ਧਾਮੀ ਲਈ ਸੱਦਾ ਪੁੱਤਰ ਲੈ ਕੇ ਪਹੁੰਚੇ ਇਰਾਨੀ ਆਗੂ ਦਰਬਾਰ ਸਾਹਿਬ ਵਿੱਚ

ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅੱਡਰੀ ਅਤੇ ਆਜਾਦ ਹਸਤੀ ਨੂੰ ਕਰ ਰਿਹਾ ਹੈ ਚੈਲੰਜ- ਗਿਆਨੀ ਹਰਪ੍ਰੀਤ ਸਿੰਘ

ਸਨਾਤਨ ਸੇਵਾ ਸਮਿਤੀ ਪੰਜਾਬ ਵੱਲੋਂ 12 ਅਪ੍ਰੈਲ ਨੂੰ ਪਠਾਨਕੋਟ ਵਿੱਚ ਰਾਜ ਪੱਧਰੀ ਹਿੰਦੂ ਨਵ ਵਰਸ਼ ਮਹੋਤਸਵ ਦਾ ਆਯੋਜਨ

ਰਾਜਨੀਤਿਕ ਜ਼ਮੀਨ ਖਿਸਕਦੀ ਦੇਖ ਪਵਿੱਤਰ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਨੇ ਸੁਖਬੀਰ ਬਾਦਲ: ਕੰਗ

ਬਾਜਵਾ ਨੇ ਊਧਮ ਸਿੰਘ ਅਤੇ ਠੀਕਰੀਵਾਲਾ ਦੀ ਧਰਤੀ ਦਾ ਅਪਮਾਨ ਕੀਤਾ, ਬਿਨਾਂ ਸ਼ਰਤ ਮਾਫੀ ਮੰਗਣ: ਧਾਲੀਵਾਲ