ਪੰਜਾਬ

ਦੋ ਵਿਸ਼ੇਸ਼ ਡੈਟੋਨੇਟਰ, ਕੋਡਰ ਅਤੇ ਡੀਕੋਡਰ ਵਾਲਾ ਪੀਟੀਟੀ ਟਾਈਮਰ, 9 ਵੋਲਟ ਬੈਟਰੀ, ਕੇਬਲ ਨਾਲ 1 ਬਾਓਫੇਂਗ ਵਾਕੀ-ਟਾਕੀ ਅਤੇ ਟਰਿੱਗਰ ਮਕੈਨਿਜ਼ਮ ਵੀ ਬਰਾਮਦ

ਕੌਮੀ ਮਾਰਗ ਬਿਊਰੋ | April 09, 2026 07:01 PM

ਗੁਰਦਾਸਪੁਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਅੱਜ ਇੱਥੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ ਮਸੀਹ ਅਤੇ ਜਬਲੌਨ, ਦੋਵੇਂ ਵਾਸੀ ਜ਼ਿਲ੍ਹਾ ਦੁੱਲਾ ਨੰਗਲ, ਥਾਣਾ ਘੁਮਾਣ ਕਲਾਂ, ਗੁਰਦਾਸਪੁਰ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਦੋਵਾਂ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ ਮਹੱਤਵਪੂਰਨ ਬਰਾਮਦਗੀਆਂ ਹੋਈਆਂ ਹਨ ਜਿਨ੍ਹਾਂ ਵਿੱਚ ਪੰਜ ਹੈਂਡ ਗ੍ਰਨੇਡ, ਦੋ ਵਿਸ਼ੇਸ਼ ਡੈਟੋਨੇਟਰ, ਕੋਡਰ ਅਤੇ ਡੀਕੋਡਰ ਵਾਲਾ ਪੁਸ਼-ਟੂ-ਟਾਕ (ਪੀਟੀਟੀ) ਟਾਈਮਰ, 9ਵੋਲਟ ਬੈਟਰੀ, ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸਮੱਗਰੀ (1 ਕਿਲੋਗ੍ਰਾਮ ਹਾਈ ਐਕਸਪਲੋਸਿਵ), ਕੇਬਲ ਅਤੇ ਟਰਿੱਗਰ ਵਾਲਾ ਇੱਕ ਬਾਓਫੇਂਗ ਵਾਕੀ-ਟਾਕੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਬਰਾਮਦਗੀ ਤੋਂ ਪਤਾ ਚੱਲਦਾ ਹੈ ਕਿ ਮਾਡਿਊਲ ਰਾਜ ਵਿੱਚ ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਉੱਚ-ਪ੍ਰਭਾਵੀ ਅੱਤਵਾਦੀ ਹਮਲੇ ਕਰਨ ਦੀ ਤਿਆਰੀ ਕਰ ਰਿਹਾ ਸੀ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਈਐਸਆਈ-ਸਮਰਥਿਤ ਅੱਤਵਾਦੀ ਮਾਡਿਊਲ ਵਿਦੇਸ਼ੀ-ਅਧਾਰਤ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅਗਲੇ-ਪਿਛਲੇ ਸਬੰਧਾਂ, ਸਮੁੱਚੀ ਸਾਜ਼ਿਸ਼ ਅਤੇ ਸਥਾਨਕ ਸਹਾਇਤਾ ਨੈਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਟੀ-ਪੁਆਇੰਟ ਜੋਗੋਵਾਲ ਬੇਦੀਆ ਵਿਖੇ ਇੱਕ ਵਿਸ਼ੇਸ਼ ਪੁਲਿਸ ਚੈਕਿੰਗ ਵਿੱਚ ਜੋਗੋਵਾਲ ਬੇਦੀਆ ਪਿੰਡ ਤੋਂ ਇੱਕ ਮੋਟਰਸਾਈਕਲ 'ਤੇ ਦੋ ਨੌਜਵਾਨਾਂ ਨੂੰ ਆਉਂਦੇ ਦੇਖਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਦੇਖ ਕੇ, ਸ਼ੱਕੀਆਂ ਨੇ ਮੌਕੇ ਤੋਂ ਭੱਜਣ ਲਈ ਯੂ-ਟਰਨ ਲੈਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਟੀਮਾਂ ਉਨ੍ਹਾਂ ਨੂੰ ਰੋਕਣ ਵਿੱਚ ਕਾਮਯਾਬ ਰਹੀਆਂ।

ਐਸਐਸਪੀ ਨੇ ਕਿਹਾ ਕਿ ਪਿੱਛੇ ਬੈਠੇ ਵਿਅਕਤੀ ਕੋਲ ਨੀਲੇ ਅਤੇ ਪੀਲੇ ਰੰਗ ਦੇ ਦੋ ਬੈਗ ਸਨ, ਜਿਨ੍ਹਾਂ ਨੂੰ ਕੱਪੜੇ ਨਾਲ ਢੱਕਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਬੈਗਾਂ ਦੀ ਤਲਾਸ਼ੀ ਲੈਣ 'ਤੇ, ਉਨ੍ਹਾਂ ਦੇ ਕਬਜ਼ੇ ਵਿੱਚੋਂ ਵਿਸਫੋਟਕ ਸਮੱਗਰੀ ਅਤੇ ਉਪਕਰਣ ਬਰਾਮਦ ਕੀਤੇ ਗਏ। ਉਨ੍ਹਾਂ ਅੱਗੇ ਦੱਸਿਆ ਕਿ ਫੋਰੈਂਸਿਕ ਅਤੇ ਬੰਬ ਨਿਰੋਧਕ ਟੀਮਾਂ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਵਿਸਫੋਟਕ ਸਮੱਗਰੀ ਅਤੇ ਗ੍ਰਨੇਡਾਂ ਨੂੰ ਸਫਲਤਾਪੂਰਵਕ ਬੇਅਸਰ ਕਰ ਦਿੱਤਾ ਗਿਆ।

ਇਸ ਸਬੰਧੀ ਥਾਣਾ ਕਲਾਨੌਰ, ਗੁਰਦਾਸਪੁਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਐਫਆਈਆਰ ਨੰਬਰ 45 ਮਿਤੀ 08/04/2026 ਦਰਜ ਕੀਤੀ ਗਈ ਹੈ।

 

Have something to say? Post your comment

 
 
 
 

ਪੰਜਾਬ

ਨਿਰੰਤਰ ਸਿੱਖਿਆ ਸੁਧਾਰਾਂ ਨਾਲ ਬੁਨਿਆਦੀ ਢਾਂਚੇ ਤੋਂ ਨਤੀਜਿਆਂ ਤੱਕ ਦੀ ਤਬਦੀਲੀ ਦੇ ਸਾਖੀ ਬਣ ਰਹੇ ਹਨ ਪੰਜਾਬ ਦੇ ਸਕੂਲ: ਹਰਜੋਤ ਸਿੰਘ ਬੈਂਸ

ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਸਬੰਧੀ ਪ੍ਰਸਤਾਵਿਤ ਕਾਨੂੰਨ ਤੇ ਸਲੈਕਟ ਕਮੇਟੀ ਦੀ ਰਿਪੋਰਟ ਜਨਤਕ ਕੀਤੀ ਜਾਵੇ-ਸੁਨੀਲ ਜਾਖੜ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਬੀਬੀ ਜਗੀਰ ਕੌਰ ਨੂੰ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ

ਸੁਖਬੀਰ ਬਾਦਲ ਦੀਆਂ ਟਿੱਪਣੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਕਤ ਨੂੰ ਢਾਹ ਲਗਾਉਂਦੀਆਂ ਹਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ: ਹਰਜੋਤ ਸਿੰਘ ਬੈਂਸ

ਨਯਾ ਗਾਓਂ ਨਗਰ ਕੌਂਸਲ ਦੇ ਪ੍ਰਧਾਨ ਤੇ 5 ਕੌਂਸਲਰ ਅਕਾਲੀ ਦਲ ’ਚ ਸ਼ਾਮਲ ਹੋਣ ਨਾਲ ਭਾਜਪਾ ਦਾ ਹੋਇਆ ਸਫਾਇਆ

ਪੰਥ ਦੀ ਚੜ੍ਹਦੀ ਕਲਾ ਲਈ ਸਿੱਖਾਂ ਵਿੱਚੋਂ ਜਾਤ ਪਾਤ ਦਾ ਕੋਹੜ ਖਤਮ ਕਰਨਾ ਜਰੂਰੀ -ਭਾਈ ਗੁਰਿੰਦਰ ਸਿੰਘ ਰਾਜਾ

ਸੁਖਬੀਰ ਸਿੰਘ ਬਾਦਲ ਨੇ ਹਰਕੇਸ਼ ਸਿੰਘ ਮੋਹਰੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਹਰਿਆਣਾ ਸੂਬਾ ਪ੍ਰਧਾਨ ਨਿਯੁਕਤ ਕੀਤਾ 

ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਰਾਜ ਪੱਧਰ, ਲ਼ੋਕ ਸਭਾ ਹਲਕੇ, ਵਿਧਾਨ ਸਭਾ ਹਲਕੇ , ਸ਼ਹਿਰੀ/ਪੇੰਡੂ ਵਾਰਡਵਾਈਜ ਕਮੇਟੀਆਂ ਬਣਾਵਾਂਗੇ- ਪ੍ਰਧਾਨ ਪਰਮਿੰਦਰਪਾਲ ਸਿੰਘ ਸਾਬਕਾ ਜੱਜ