ਪੰਜਾਬ

ਖ਼ਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 09, 2026 07:11 PM

ਅੰਮ੍ਰਿਤਸਰ-ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ। ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਤਿਹਾਸਕ ਦਿਹਾੜਿਆਂ ’ਤੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਵਾਰ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਇਹ ਜਥਾ ਭਲਕੇ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1795 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਅਤੇ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਵੀ ਮੁੜ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਪ੍ਰਤੀ ਵੱਡੀ ਸ਼ਰਧਾ ਹੈ ਅਤੇ ਸਰਕਾਰਾਂ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ। ਐਡਵੋਕੇਟ ਧਾਮੀ ਨੇ ਇਹ ਵੀ ਮੰਗ ਕੀਤੀ ਕਿ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਅਤੇ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਫੀਸ ਵੀ ਸਮਾਪਤ ਕੀਤੀ ਜਾਵੇ।
ਇਸੇ ਦੌਰਾਨ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਸ. ਜਗਜੀਤ ਸਿੰਘ ਆਦਿ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਵਾਪਸ ਲਿਆਉਣ ਲਈ ਗ੍ਰਹਿ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਕੇਂਦਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੰਗ 'ਤੇ ਸਹਿਮਤ ਪ੍ਰਗਟਾਈ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਭਗਵੰਤ ਸਰਕਾਰ ਨੇ 7 ਲੱਖ ਮੁਲਾਜ਼ਮਾਂ ਦਾ ਰੋਕਿਆ ਮਹਿੰਗਾਈ ਭੱਤਾ- ਭਾਜਪਾ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਜਲੰਧਰ ਨਿਵਾਸੀ ਸ. ਇੰਦਰਜੀਤ ਸਿੰਘ ਗੋਲਾਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਲਈ ਦਿੱਤੇ 25 ਲੱਖ ਰੁਪਏ

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਅਪਰੂਵਲ ਸੂਚੀ ਵਿਚ ਨਾਮ ਨਾ ਸ਼ਾਮਲ ਹੋਣ ਕਾਰਨ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨ ਜਾ ਰਹੇ ਕੁਝ ਯਾਤਰੀਆਂ ਨੂੰ ਸਰਹੱਦ ਤੇ ਰੋਕਿਆ

ਮਹਾਰਾਜਾ ਦਲੀਪ ਸਿੰਘ ਦੀਆਂ ਅਸਥੀਆਂ ਕਬਰ ਚੋ ਕਢ ਕੇ ਅੰਮ੍ਰਿਤਸਰ ਜਾ ਲਾਹੌਰ ਵਿਚ ਕੀਤਾ ਜਾਵੇ ਅੰਤਮ ਸਸਕਾਰ