ਨੈਸ਼ਨਲ

ਦਿੱਲੀ ਤੋਂ 409 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਵਿਖ਼ੇ ਗੁਰਧਾਮਾਂ ਦੇ ਦਰਸ਼ਨਾਂ ਲਈ ਹੋਇਆ ਰਵਾਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 09, 2026 07:17 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਮੌਕੇ ‘ਤੇ ਦਿੱਲੀ ਦੀ ਸੰਗਤ ਨੂੰ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ 409 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਭੇਜਿਆ ਗਿਆ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਸਕੱਤਰ ਜਗਦੀਪ ਸਿੰਘ ਕਾਹਲੋ ਨੇ ਜਥੇ ਵਿੱਚ ਜਾਣ ਵਾਲੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ। ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਦਿਲਬਾਗ ਸਿੰਘ ਵੱਲੋਂ ਅਰਦਾਸ ਕੀਤੀ ਗਈ। ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿੱਚ ਦਿੱਲੀ ਗੁਰਦੁਆਰਾ ਕਮੇਟੀ ਦੇ ਸਕੱਤਰ ਜਗਦੀਪ ਸਿੰਘ ਕਾਹਲੋ ਅਤੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਪਰਮਜੀਤ ਸਿੰਘ ਚੰਡੋਕ ਨੇ ਖਾਸ ਤੌਰ ‘ਤੇ ਪਹੁੰਚ ਕੇ ਜਥੇ ਨੂੰ ਰਵਾਨਾ ਕੀਤਾ। ਇਸ ਮੌਕੇ ‘ਤੇ ਦਿੱਲੀ ਕਮੇਟੀ ਦੇ ਮੀਡੀਆ ਸਲਾਹਕਾਰ ਸੁਦੀਪ ਸਿੰਘ, ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਚੇਅਰਮੈਨ ਸਤਨਾਮ ਸਿੰਘ ਜੱਗਾ ਸਮੇਤ ਕਈ ਸਨਮਾਨਿਤ ਸ਼ਖਸੀਅਤਾਂ ਮੌਜੂਦ ਸਨ । ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋ ਨੇ ਦੱਸਿਆ ਕਿ ਕੁੱਲ 2840 ਸ਼ਰਧਾਲੂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਜਥੇ ਵਿੱਚ ਸ਼ਾਮਲ ਹਨ, ਜਦਕਿ ਦਿੱਲੀ ਤੋਂ 409 ਸ਼ਰਧਾਲੂਆਂ ਦਾ ਜਥਾ ਅੱਜ ਸ੍ਰੀ ਅੰਮ੍ਰਿਤਸਰ ਲਈ ਰਵਾਨਾ ਹੋ ਗਿਆ ਹੈ। ਕੱਲ੍ਹ 10 ਤਾਰੀਖ ਨੂੰ ਸਵੇਰੇ ਸਾਰੇ ਸ਼ਰਧਾਲੂ ਵਾਘਾ ਬਾਰਡਰ ਰਾਹੀਂ ਪਾਕਿਸਤਾਨ ਵਿੱਚ ਦਾਖਲ ਹੋਣਗੇ ਅਤੇ ਗੁਰਦੁਆਰਾ ਪੰਜਾ ਸਾਹਿਬ ਵਿੱਚ ਖਾਲਸਾ ਸਾਜਣਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਕੇ 19 ਅਪ੍ਰੈਲ ਨੂੰ ਵਾਪਸ ਭਾਰਤ ਪਰਤਣਗੇ।

ਉਨ੍ਹਾਂ ਨੇ ਦੱਸਿਆ ਕਿ ਦਿੱਲੀ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਪੱਪਾ ਅਤੇ ਅਨੂਪ ਸਿੰਘ ਘੁੰਮਣ ਨੂੰ ਜਥੇ ਦਾ ਇੰਚਾਰਜ ਬਣਾ ਕੇ ਭੇਜਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀ ਵਾਰ ਸ਼ਿਰੋਮਣੀ ਕਮੇਟੀ ਦੇ ਜਥੇ ਵਿੱਚੋਂ ਇੱਕ ਮਹਿਲਾ ਦੇ ਵੱਖ ਹੋਣ ਦੀ ਘਟਨਾ ਤੋਂ ਸਬਕ ਲੈਂਦੇ ਹੋਏ ਇਸ ਵਾਰ ਦਿੱਲੀ ਕਮੇਟੀ ਨੇ ਸਾਰੇ ਸ਼ਰਧਾਲੂਆਂ ਦੀ ਪੂਰੀ ਜਾਂਚ ਤੋਂ ਬਾਅਦ ਹੀ ਵੀਜ਼ਾ ਲਈ ਭੇਜਿਆ ਸੀ। ਜਿਨ੍ਹਾਂ ਨੂੰ ਵੀਜ਼ਾ ਨਹੀਂ ਮਿਲ ਸਕਿਆ, ਉਨ੍ਹਾਂ ਲਈ ਅਰਦਾਸ ਕਰਦੇ ਹਾਂ ਕਿ ਅਗਲੀ ਵਾਰ ਜਥੇ ਵਿੱਚ ਉਨ੍ਹਾਂ ਨੂੰ ਦਰਸ਼ਨਾਂ ਦੀ ਮਨਜ਼ੂਰੀ ਮਿਲ ਸਕੇ। ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਖਾਸ ਧੰਨਵਾਦ ਕੀਤਾ, ਜਿਨ੍ਹਾਂ ਨੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਦੋਨਾਂ ਦੇਸ਼ਾਂ ਵਿੱਚ ਤਣਾਅਪੂਰਨ ਮਾਹੌਲ ਦੇ ਬਾਵਜੂਦ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਿਆਂ ਦੇ ਦਰਸ਼ਨ ਲਈ ਪਾਕਿਸਤਾਨ ਜਾਣ ਦੀ ਮਨਜ਼ੂਰੀ ਦਿੱਤੀ ਹੈ।

Have something to say? Post your comment

 
 
 
 

ਨੈਸ਼ਨਲ

ਰਵਿੰਦਰ ਸਿੰਘ ਖੁਰਾਨਾ ਅਕਾਲੀ ਦਲ ਬਾਦਲ ਛੱਡ ਟੀਮ ਕਾਲਕਾ ਦਾ ਬਣੇ ਹਿੱਸਾ

ਬੇਅਦਬੀ ਬਾਰੇ ਪੰਥਕ ਇਕਤਰਤਾ ਵਿਚ ਸੱਦਾ ਨਾ ਮਿਲਣ ਕਰਕੇ ਹਰਮੀਤ ਸਿੰਘ ਕਾਲਕਾ ਕਰ ਰਹੇ ਹਨ ਦੂਸ਼ਣ ਬਾਜ਼ੀ: ਸਰਨਾ

ਕਾਂਗਰਸ ਨੇਤਾ ਪਵਨ ਖੇੜਾ ਨੇ ਅਸਾਮ ਦੇ ਮੁੱਖ ਮੰਤਰੀ 'ਤੇ ਫਿਰ ਨਿਸ਼ਾਨਾ ਸਾਧਿਆ-ਪਰਿਵਾਰ ਦੇ ਵਿਦੇਸ਼ੀ ਸਬੰਧਾਂ 'ਤੇ ਉਠਾਏ ਸਵਾਲ

ਪਾਕਿਸਤਾਨ ਨੇ ਜੋ ਕੰਮ ਕੀਤਾ ਹੈ ਉਹ ਭਾਰਤ ਨੂੰ ਕਰਨਾ ਚਾਹੀਦਾ ਸੀ -ਰਾਸ਼ਿਦ ਅਲਵੀ

ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਕਰਵਾਏ ਜਾ ਰਹੇ ਹਨ ਕੀਰਤਨ ਦਰਬਾਰ ਨੰਦੇੜ ਵਿਖੇ

ਕਾਂਗਰਸ ਨੇਤਾ ਪਵਨ ਖੇੜਾ ਵੱਲੋਂ ਅਸਾਮ ਦੇ ਮੁੱਖ ਮੰਤਰੀ ਦੀ ਪਤਨੀ ਤੇ ਤਿੰਨ ਦੇਸ਼ਾਂ ਦੇ ਪਾਸਪੋਰਟ ਰੱਖਣ ਦੇ ਦੋਸ਼ ਦੀ ਪੜਤਾਲ ਲਈ ਲਭ ਰਹੀ ਹੈ ਅਸਾਮ ਪੁਲਿਸ

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੀ ਗੁਰੂ ਤੇਗ ਬਹਾਦਰ ਇੰਸਟੀਟਿਊਟ ਆਫ ਟੈਕਨੋਲੋਜੀ ਵਿਖ਼ੇ ਸ਼ਰਧਾ ਨਾਲ ਮਨਾਇਆ ਗਿਆ

ਦਿੱਲੀ ਤੋਂ 409 ਸ਼ਰਧਾਲੂਆਂ ਨੂੰ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਲਈ ਮਿਲਿਆ ਵੀਜ਼ਾ

ਰਾਜ ਸਭਾ ਦੇ ਚੇਅਰਮੈਨ ਨੇ ਸੀਈਸੀ ਗਿਆਨੇਸ਼ ਕੁਮਾਰ ਨੂੰ ਹਟਾਉਣ ਦੇ ਨੋਟਿਸ ਨੂੰ ਰੱਦ ਕਰ ਦਿੱਤਾ

ਪੱਛਮੀ ਬੰਗਾਲ ਚੋਣਾਂ: ਕਾਂਗਰਸ ਨੇ ਪਹਿਲੇ ਪੜਾਅ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ