ਪੰਜਾਬ

ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | April 09, 2026 07:27 PM

ਭਵਾਨੀਗੜ੍ਹ- ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ, ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫਸਲ ਲਿਆਉਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਵਿੱਚ ਕਿਸਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

ਵਿਧਾਇਕ ਭਰਾਜ ਨੇ ਮੰਡੀ ਵਿੱਚ ਪਹੁੰਚ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਉਣ ਵਾਲੇ ਹਰ ਇਕ ਕਿਸਾਨ ਨੂੰ ਸੁਵਿਧਾਜਨਕ ਮਾਹੌਲ ਪ੍ਰਦਾਨ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਐਮ.ਐਸ.ਪੀ. 'ਤੇ ਯਕੀਨੀ ਬਣਾਈ ਜਾ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਆਨਲਾਈਨ ਪ੍ਰਣਾਲੀਆਂ ਨੂੰ ਲਾਗੂ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਭੁਗਤਾਨ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਨਿਰਧਾਰਤ ਸਮੇਂ ਅੰਦਰ ਹੋਵੇਗਾ।

ਵਿਧਾਇਕ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਣਕ ਦੀ ਤੁਰੰਤ ਤੁਲਾਈ ਸਮੇਂ-ਸਿਰ ਲਿਫਟਿੰਗ ਅਤੇ ਭੁਗਤਾਨ ਪ੍ਰਕਿਰਿਆ ਵਿੱਚ ਕੋਈ ਦੇਰੀ ਨਾ ਹੋਵੇ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਮੰਡੀ ਵਿੱਚ ਬਾਰਦਾਨਾ, ਤੋਲ ਕਾਂਟੇ ਅਤੇ ਹੋਰ ਲੋੜੀਂਦੇ ਸਾਜੋ-ਸਾਮਾਨ ਦੀ ਕੋਈ ਘਾਟ ਨਾ ਰਹੇ।

ਇਸ ਤੋਂ ਇਲਾਵਾ ਉਨ੍ਹਾਂ ਮੰਡੀ ਵਿੱਚ ਕਿਸਾਨਾਂ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਲਈ ਛਾਂ, ਸਫਾਈ ਅਤੇ ਸੁਰੱਖਿਆ ਦੇ ਉਚਿਤ ਪ੍ਰਬੰਧ ਦੀ ਸਮੀਖਿਆ ਕੀਤੀ।

ਵਿਧਾਇਕ ਭਰਾਜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਮੰਡੀ ਵਿੱਚ ਲਿਆਂਦੇ ਸਮੇਂ ਸਰਕਾਰੀ ਨਿਯਮਾਂ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ।

ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀ, ਖਰੀਦ ਏਜੰਸੀਆਂ ਦੇ ਪ੍ਰਤੀਨਿਧੀ, ਆੜ੍ਹਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

 

Have something to say? Post your comment

 
 
 
 

ਪੰਜਾਬ

ਨਿਰੰਤਰ ਸਿੱਖਿਆ ਸੁਧਾਰਾਂ ਨਾਲ ਬੁਨਿਆਦੀ ਢਾਂਚੇ ਤੋਂ ਨਤੀਜਿਆਂ ਤੱਕ ਦੀ ਤਬਦੀਲੀ ਦੇ ਸਾਖੀ ਬਣ ਰਹੇ ਹਨ ਪੰਜਾਬ ਦੇ ਸਕੂਲ: ਹਰਜੋਤ ਸਿੰਘ ਬੈਂਸ

ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਸਬੰਧੀ ਪ੍ਰਸਤਾਵਿਤ ਕਾਨੂੰਨ ਤੇ ਸਲੈਕਟ ਕਮੇਟੀ ਦੀ ਰਿਪੋਰਟ ਜਨਤਕ ਕੀਤੀ ਜਾਵੇ-ਸੁਨੀਲ ਜਾਖੜ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਬੀਬੀ ਜਗੀਰ ਕੌਰ ਨੂੰ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ

ਸੁਖਬੀਰ ਬਾਦਲ ਦੀਆਂ ਟਿੱਪਣੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਕਤ ਨੂੰ ਢਾਹ ਲਗਾਉਂਦੀਆਂ ਹਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ: ਹਰਜੋਤ ਸਿੰਘ ਬੈਂਸ

ਨਯਾ ਗਾਓਂ ਨਗਰ ਕੌਂਸਲ ਦੇ ਪ੍ਰਧਾਨ ਤੇ 5 ਕੌਂਸਲਰ ਅਕਾਲੀ ਦਲ ’ਚ ਸ਼ਾਮਲ ਹੋਣ ਨਾਲ ਭਾਜਪਾ ਦਾ ਹੋਇਆ ਸਫਾਇਆ

ਪੰਥ ਦੀ ਚੜ੍ਹਦੀ ਕਲਾ ਲਈ ਸਿੱਖਾਂ ਵਿੱਚੋਂ ਜਾਤ ਪਾਤ ਦਾ ਕੋਹੜ ਖਤਮ ਕਰਨਾ ਜਰੂਰੀ -ਭਾਈ ਗੁਰਿੰਦਰ ਸਿੰਘ ਰਾਜਾ

ਸੁਖਬੀਰ ਸਿੰਘ ਬਾਦਲ ਨੇ ਹਰਕੇਸ਼ ਸਿੰਘ ਮੋਹਰੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਹਰਿਆਣਾ ਸੂਬਾ ਪ੍ਰਧਾਨ ਨਿਯੁਕਤ ਕੀਤਾ 

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਰਾਜ ਪੱਧਰ, ਲ਼ੋਕ ਸਭਾ ਹਲਕੇ, ਵਿਧਾਨ ਸਭਾ ਹਲਕੇ , ਸ਼ਹਿਰੀ/ਪੇੰਡੂ ਵਾਰਡਵਾਈਜ ਕਮੇਟੀਆਂ ਬਣਾਵਾਂਗੇ- ਪ੍ਰਧਾਨ ਪਰਮਿੰਦਰਪਾਲ ਸਿੰਘ ਸਾਬਕਾ ਜੱਜ

ਵਿੱਤ ਮੰਤਰੀ ਵੱਲੋਂ ਸਾਫਟਵੇਅਰ ਏਕੀਕਰਨ ਅਤੇ ਜੇ.ਪੀ.ਪੀ. ਦੀ ਤੁਰੰਤ ਪਾਲਣਾ ਲਈ ਠੋਸ ਹਦਾਇਤਾਂ ਜਾਰੀ