ਪੰਜਾਬ

ਨਯਾ ਗਾਓਂ ਨਗਰ ਕੌਂਸਲ ਦੇ ਪ੍ਰਧਾਨ ਤੇ 5 ਕੌਂਸਲਰ ਅਕਾਲੀ ਦਲ ’ਚ ਸ਼ਾਮਲ ਹੋਣ ਨਾਲ ਭਾਜਪਾ ਦਾ ਹੋਇਆ ਸਫਾਇਆ

ਕੌਮੀ ਮਾਰਗ ਬਿਊਰੋ | April 09, 2026 07:41 PM

ਨਯਾ ਗਾਓਂ (ਮੁਹਾਲੀ)- ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਅੱਜ ਨਗਰ ਕੌਂਸਲ ਵਿਚ ਉਸ ਵੇਲੇ ਸਫਾਇਆ ਹੋ ਗਿਆ ਜਦੋਂ ਕੌਂਸਲ ਦੇ ਭਾਜਪਾ ਪ੍ਰਧਾਨ ਬਲਵਿੰਦਰ ਕੌਰ ਤੇ ਪੰਜ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।


ਭਾਜਪਾ ਕੌਂਸਲਰਾਂ ਤੋਂ ਇਲਾਵਾ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸੀਨੀਅਰ ਆਗੂ ਗੁਰਧਿਆਨ ਸਿੰਘ ਵੀ ਸ਼ਾਮਲ ਹਨ ਜੋ ਭਾਜਪਾ ਕੌਂਸਲ ਪ੍ਰਧਾਨ ਬਲਵਿੰਦਰ ਕੌਰ ਦੇ ਪਤੀ ਹਨ ਤੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਜਸਪ੍ਰੀਤ ਸਿੰਘ ਸੰਧੂ ਤੇ ਕਾਂਗਰਸੀ ਕੌਂਸਲਰ ਰਿੰਕੂ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਦੇ ਨਾਲ ਹੀ ਆਪ ਦੀਆਂ 7 ਪੰਚਾਇਤਾਂ ਵੀ ਅਕਾਲੀ ਦਲ ਵਿਚ ਸ਼ਾਮਲ ਹੋਈਆਂ।


ਇਸ ਮੌਕੇ ਪਾਰਟੀ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਨਾਲ ਮਿਲ ਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਗੁਰਧਿਆਨ ਸਿੰਘ ਦਾ ਇਲਾਕੇ ਦੀ ਸਮੁੱਚੀ ਸਿਖ਼ਰਲੀ ਭਾਜਪਾ ਲੀਡਰਸ਼ਿਪ ਨਾਲ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਅਤੇ ਕਿਹਾ ਕਿ ਭਾਜਪਾ ਆਗੂਆਂ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਇਸ ਲਈ ਕੀਤਾ ਕਿਉਂਕਿ ਸਿਰਫ ਅਕਾਲੀ ਦਲ ਨੇ ਹੀ ਸੱਤਾ ਵਿਚ ਹੁੰਦਿਆਂ ਨਯਾ ਗਾਓਂ ਦਾ ਵਿਕਾਸ ਕਰਵਾਇਆ ਸੀ। ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਭਾਜਪਾ ਕੌਂਸਲਰਾਂ ਵਿਚ ਅਮਨਦੀਪ ਕੌਰ, ਵਿਨੋਦ ਬਿੰਦੋਲੀਆ, ਵਿਸ਼ਾਨ ਪਾਸੀ ਤੇ ਸੁਨਹਿਰੀ ਦੇਵੀ ਸ਼ਾਮਲ ਹਨ।


ਸਰਦਾਰ ਬਾਦਲ ਨੇ ਗੁਰਧਿਆਨ ਸਿੰਘ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਤੇ ਪਾਰਟੀ ਆਗੂ ਹਰਦੀਪ ਸਿੰਘ ਖਿਜ਼ਰਾਬਾਦ ਨੂੰ ਪਾਰਲੀਮਾਨੀ ਮਾਮਲਿਆਂ ਦੀ ਕਮੇਟੀ (ਪੀ ਏ ਸੀ) ਦਾ ਮੈਂਬਰ ਨਿਯੁਕਤ ਕੀਤਾ।
ਅਕਾਲੀ ਦਲ ਦੇ ਪ੍ਰਧਾਨ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰਵਿੰਦਰ ਖੇੜਾ ਨੂੰ ਖਰੜ ਦਾ ਐਮ ਐਲ ਏ ਚੁਣਨ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਨਯਾ ਗਾਓਂ ਦੇ ਵਿਕਾਸ ਵਾਸਤੇ ਵਚਨਬੱਧ ਹਨ। ਉਹਨਾਂ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਦਾ ਕੰਮ ਮੂੰਹੋਂ ਬੋਲਦਾ ਹੈ। ਉਹਨਾਂ ਕਿਹਾ ਕਿ ਅਸੀ਼ ਨਿਊ ਚੰਡੀਗੜ੍ਹ ਦੀ ਸਥਾਪਨਾ ਕੀਤੀ ਤੇ ਮੁਹਾਲੀ ਵਿਚ ਕੌਮਾਂਤਰੀ ਹਵਾਈ ਅੱਡਾ ਬਣਾ ਕੇ ਇਸਨੂੰ ਵਿਸ਼ਵ ਦੇ ਨਕਸ਼ੇ ’ਤੇ ਲਿਆਂਦਾ।


ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਅਕਾਲੀ ਦਲ ’ਤੇ ਵਿਸ਼ਵਾਸ ਪ੍ਰਗਟ ਕਰ ਰਹੇ ਹਨ ਅਤੇ ਪਾਰਟੀ ਦੀਆਂ ਪੰਜਾਬ ਬਚਾਓ ਰੈਲੀਆਂ ਨੂੰ ਲਾਮਿਸਾਲ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ 100 ਸੀਟਾਂ ਜਿੱਤ ਕੇ ਅਗਲੀ ਸਰਕਾਰ ਬਣਾਏਗੀ।


ਨਯਾ ਗਾਓਂ ਦੇ ਲੋਕਾਂ ਦੀਆਂ ਪੇਸ਼ ਕਰਦਿਆਂ ਗੁਰਧਿਆਨ ਸਿੰਘ ਨੇ ਕਿਹਾ ਕਿ ਕੌਂਸਲ ਨੂੰ ਆਧੁਨਿਕ ਸੀਵਰੇਜ ਸਿਸਟਮ ਤੇ ਨਹਿਰੀ ਪਾਣੀ ਦੀ ਜ਼ਰੂਰਤ ਹੈ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਕੌਂਸਲ ਵੱਲੋਂ ਇਮਾਰਤਾਂ ਦੇ ਕਮਰਸ਼ੀਅਲ ਨਕਸ਼ੇ ਵੀ ਮਨਜ਼ੂਰ ਹੋਣੇ ਚਾਹੀਦੇ ਹਨ।
ਇਸ ਮੌਕੇ ਸੀਨੀਅਰ ਆਗੂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਹੀ ਨਯਾ ਗਾਓਂ ਦਾ ਵਿਕਾਸ ਕੀਤਾ ਹੈ ਤੇ ਉਹਨਾਂ ਨੇ ਕੌਂਸਲ ਨੂੰ ਅਣਡਿੱਠ ਕਰਨ ਵਾਸਤੇ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ। ਇਸ ਮੌਕੇ ਸੀਨੀਅਰ ਆਗੂ ਪਰਮਿੰਦਰ ਸਿੰਘ ਸੋਹਾਣਾ ਨੇ ਵੀ ਸੰਬੋਧਨ ਕੀਤਾ।

Have something to say? Post your comment

 
 
 
 

ਪੰਜਾਬ

ਨਿਰੰਤਰ ਸਿੱਖਿਆ ਸੁਧਾਰਾਂ ਨਾਲ ਬੁਨਿਆਦੀ ਢਾਂਚੇ ਤੋਂ ਨਤੀਜਿਆਂ ਤੱਕ ਦੀ ਤਬਦੀਲੀ ਦੇ ਸਾਖੀ ਬਣ ਰਹੇ ਹਨ ਪੰਜਾਬ ਦੇ ਸਕੂਲ: ਹਰਜੋਤ ਸਿੰਘ ਬੈਂਸ

ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਸਬੰਧੀ ਪ੍ਰਸਤਾਵਿਤ ਕਾਨੂੰਨ ਤੇ ਸਲੈਕਟ ਕਮੇਟੀ ਦੀ ਰਿਪੋਰਟ ਜਨਤਕ ਕੀਤੀ ਜਾਵੇ-ਸੁਨੀਲ ਜਾਖੜ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਬੀਬੀ ਜਗੀਰ ਕੌਰ ਨੂੰ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ

ਸੁਖਬੀਰ ਬਾਦਲ ਦੀਆਂ ਟਿੱਪਣੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਕਤ ਨੂੰ ਢਾਹ ਲਗਾਉਂਦੀਆਂ ਹਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ: ਹਰਜੋਤ ਸਿੰਘ ਬੈਂਸ

ਪੰਥ ਦੀ ਚੜ੍ਹਦੀ ਕਲਾ ਲਈ ਸਿੱਖਾਂ ਵਿੱਚੋਂ ਜਾਤ ਪਾਤ ਦਾ ਕੋਹੜ ਖਤਮ ਕਰਨਾ ਜਰੂਰੀ -ਭਾਈ ਗੁਰਿੰਦਰ ਸਿੰਘ ਰਾਜਾ

ਸੁਖਬੀਰ ਸਿੰਘ ਬਾਦਲ ਨੇ ਹਰਕੇਸ਼ ਸਿੰਘ ਮੋਹਰੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਹਰਿਆਣਾ ਸੂਬਾ ਪ੍ਰਧਾਨ ਨਿਯੁਕਤ ਕੀਤਾ 

ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਰਾਜ ਪੱਧਰ, ਲ਼ੋਕ ਸਭਾ ਹਲਕੇ, ਵਿਧਾਨ ਸਭਾ ਹਲਕੇ , ਸ਼ਹਿਰੀ/ਪੇੰਡੂ ਵਾਰਡਵਾਈਜ ਕਮੇਟੀਆਂ ਬਣਾਵਾਂਗੇ- ਪ੍ਰਧਾਨ ਪਰਮਿੰਦਰਪਾਲ ਸਿੰਘ ਸਾਬਕਾ ਜੱਜ

ਵਿੱਤ ਮੰਤਰੀ ਵੱਲੋਂ ਸਾਫਟਵੇਅਰ ਏਕੀਕਰਨ ਅਤੇ ਜੇ.ਪੀ.ਪੀ. ਦੀ ਤੁਰੰਤ ਪਾਲਣਾ ਲਈ ਠੋਸ ਹਦਾਇਤਾਂ ਜਾਰੀ