ਪੰਜਾਬ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਬੀਬੀ ਜਗੀਰ ਕੌਰ ਨੂੰ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ

ਕੌਮੀ ਮਾਰਗ ਬਿਊਰੋ | April 09, 2026 09:05 PM

2 ਦਸੰਬਰ 2024 ਦੇ ਹੁਕਮਨਾਮਿਆਂ ਦੀ ਰੌਸ਼ਨੀ ਵਿੱਚ ਪੁਨਰ ਸੁਰਜੀਤ ਹੋਏ ਅਕਾਲੀ ਦਲ ਨੂੰ ਹੋਰ ਮਜਬੂਤੀ ਦੇਣ ਵਾਸਤੇ ਪਾਰਟੀ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਨਿਯੁਕਤ ਕੀਤਾ ਹੈ। ਸ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਪੰਥਕ ਪਾਰਟੀ ਆਪਣੇ ਪੁਰਾਣੇ ਕਾਡਰ ਵਿੱਚ ਹਰਮਨ ਪਿਆਰਤਾ ਹਾਸਲ ਕਰ ਰਹੀ ਹੈ। ਅਜਿਹੇ ਸਮੇਂ ਅਕਾਲੀ ਦਲ ਵਿੱਚ ਔਰਤਾਂ ਦੀ ਭੂਮਿਕਾ ਨੂੰ ਮੁੱਖ ਰੱਖਦਿਆਂ ਇਹ ਮਹੱਤਵਪੂਰਨ ਨਿਯੁਕਤੀ ਕੀਤੀ ਗਈ ਹੈ। ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਨ ਜੋ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਉਹਨਾਂ ਨੇ ਆਪਣੇ ਪ੍ਰਧਾਨਗੀ ਕਾਲ ਵਿੱਚ ਖਾਲਸਾ ਪੰਥ ਦੀ ਤੀਜੀ ਸ਼ਤਾਬਦੀ ਨੂੰ ਵਿਸ਼ਵ ਪੱਧਰ ਤੇ ਮਨਾਉਣ ਵਿੱਚ ਵੱਡਾ ਰੋਲ ਨਿਭਾਇਆ ਸੀ। ਪੰਜਾਬ ਦੀ ਅਕਾਲੀ ਸਰਕਾਰ ਵਿੱਚ ਉਹਨਾਂ ਨੇ ਆਵਾਜਾਈ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰਾਲੇ ਦੀ ਅਗਵਾਈ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਨੂੰ ਸੰਭਾਲਣ ਦਾ ਵੀ ਉਹਨਾਂ ਦਾ ਲੰਬਾ ਤਜਰਬਾ ਹੈ। ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਉਹਨਾਂ ਦੀ ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ-ਸਰਜੀਤ ਨੂੰ ਸੱਥਾਂ ਤੋਂ ਘਰਾਂ ਦੇ ਵਿਹੜਿਆਂ ਤੱਕ ਪਹੁੰਚਾਉਣ ਵਿੱਚ ਭਰਪੂਰ ਮਦਦ ਮਿਲੇਗੀ। ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨਾਲ ਪੁਨਰ ਸੁਰਜੀਤ ਹੋਇਆ ਅਕਾਲੀ ਦਲ ਇਸ ਤਰਾਂ ਮਾਈ-ਭਾਈ ਦੇ ਸਹਿਯੋਗ ਨਾਲ ਆਪਣੇ ਪੁਰਾਣੇ ਪੰਥਕ ਸਰੂਪ ਨੂੰ ਹਾਸਲ ਕਰ ਸਕੇਗਾ। ਮੀਡੀਆ ਨੂੰ ਇਹ ਬਿਆਨ  ਜਗਜੀਤ ਸਿੰਘ ਕੋਹਲੀ ਨੇ ਜਾਰੀ ਕੀਤਾ।

Have something to say? Post your comment

 
 
 
 

ਪੰਜਾਬ

ਨਿਰੰਤਰ ਸਿੱਖਿਆ ਸੁਧਾਰਾਂ ਨਾਲ ਬੁਨਿਆਦੀ ਢਾਂਚੇ ਤੋਂ ਨਤੀਜਿਆਂ ਤੱਕ ਦੀ ਤਬਦੀਲੀ ਦੇ ਸਾਖੀ ਬਣ ਰਹੇ ਹਨ ਪੰਜਾਬ ਦੇ ਸਕੂਲ: ਹਰਜੋਤ ਸਿੰਘ ਬੈਂਸ

ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਸਬੰਧੀ ਪ੍ਰਸਤਾਵਿਤ ਕਾਨੂੰਨ ਤੇ ਸਲੈਕਟ ਕਮੇਟੀ ਦੀ ਰਿਪੋਰਟ ਜਨਤਕ ਕੀਤੀ ਜਾਵੇ-ਸੁਨੀਲ ਜਾਖੜ

ਸੁਖਬੀਰ ਬਾਦਲ ਦੀਆਂ ਟਿੱਪਣੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਕਤ ਨੂੰ ਢਾਹ ਲਗਾਉਂਦੀਆਂ ਹਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ: ਹਰਜੋਤ ਸਿੰਘ ਬੈਂਸ

ਨਯਾ ਗਾਓਂ ਨਗਰ ਕੌਂਸਲ ਦੇ ਪ੍ਰਧਾਨ ਤੇ 5 ਕੌਂਸਲਰ ਅਕਾਲੀ ਦਲ ’ਚ ਸ਼ਾਮਲ ਹੋਣ ਨਾਲ ਭਾਜਪਾ ਦਾ ਹੋਇਆ ਸਫਾਇਆ

ਪੰਥ ਦੀ ਚੜ੍ਹਦੀ ਕਲਾ ਲਈ ਸਿੱਖਾਂ ਵਿੱਚੋਂ ਜਾਤ ਪਾਤ ਦਾ ਕੋਹੜ ਖਤਮ ਕਰਨਾ ਜਰੂਰੀ -ਭਾਈ ਗੁਰਿੰਦਰ ਸਿੰਘ ਰਾਜਾ

ਸੁਖਬੀਰ ਸਿੰਘ ਬਾਦਲ ਨੇ ਹਰਕੇਸ਼ ਸਿੰਘ ਮੋਹਰੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਹਰਿਆਣਾ ਸੂਬਾ ਪ੍ਰਧਾਨ ਨਿਯੁਕਤ ਕੀਤਾ 

ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਰਾਜ ਪੱਧਰ, ਲ਼ੋਕ ਸਭਾ ਹਲਕੇ, ਵਿਧਾਨ ਸਭਾ ਹਲਕੇ , ਸ਼ਹਿਰੀ/ਪੇੰਡੂ ਵਾਰਡਵਾਈਜ ਕਮੇਟੀਆਂ ਬਣਾਵਾਂਗੇ- ਪ੍ਰਧਾਨ ਪਰਮਿੰਦਰਪਾਲ ਸਿੰਘ ਸਾਬਕਾ ਜੱਜ

ਵਿੱਤ ਮੰਤਰੀ ਵੱਲੋਂ ਸਾਫਟਵੇਅਰ ਏਕੀਕਰਨ ਅਤੇ ਜੇ.ਪੀ.ਪੀ. ਦੀ ਤੁਰੰਤ ਪਾਲਣਾ ਲਈ ਠੋਸ ਹਦਾਇਤਾਂ ਜਾਰੀ