ਪੰਜਾਬ

ਬੱਚਿਆਂ ਦੇ ਪੁਨਰਵਾਸ ਅਤੇ ਪਰਿਵਾਰ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਹੋਵੇਗੀ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | April 10, 2026 07:30 PM

ਚੰਡੀਗੜ੍ਹ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖਤਾ-ਪੂਰਣ ਅਤੇ ਬਾਲ ਹਿਤੈਸ਼ੀ ਕਦਮ ਚੁੱਕਿਆ ਗਿਆ ਹੈ। ਬੱਚਿਆਂ ਲਈ ਗੱਲਬਾਤ ਦੀ ਸਹੂਲਤ ਯਕੀਨੀ ਬਣਾਉਣ ਅਤੇ ਭਾਸ਼ਾ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ 42 ਸਪੈਸ਼ਲ ਐਜੁਕੇਟਰ, 01 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਪੈਨਲ ‘ਤੇ ਸ਼ਾਮਲ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਅਕਸਰ ਆਪਣੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਬਿਆਨ ਕਰਨ ਵਿੱਚ ਮੁਸ਼ਕਲ ਆਉਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੰਭਾਲ ਅਤੇ ਪੁਨਰਵਾਸ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ। ਹੁਣ ਇਹ ਮਾਹਿਰ ਬੱਚਿਆਂ ਅਤੇ ਚਾਈਲਡ ਭਲਾਈ ਅਥਾਰਟੀਆਂ ਵਿਚਕਾਰ ਸੰਚਾਰ ਨੂੰ ਆਸਾਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਪੈਸ਼ਲ ਐਜੁਕੇਟਰ, ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ ਅਨੁਵਾਦਕ ਬੱਚਿਆਂ ਲਈ ਅਨੁਕੂਲ ਵਾਤਾਵਰਣ ਤਿਆਰ ਕਰਨ, ਉਨ੍ਹਾਂ ਦੀ ਕੌਂਸਲਿੰਗ ਕਰਨ, ਪੁਨਰਵਾਸ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਜਾਂ ਸਰਪ੍ਰਸਤਾਂ ਨਾਲ ਮੁੜ ਜੋੜਣ ਵਿੱਚ ਸਹਾਇਤਾ ਪ੍ਰਦਾਨ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਬੱਚਿਆਂ ਦੀ ਸੁਰੱਖਿਆ ਹੀ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਅੱਗੇ ਵੱਧਣ ਲਈ ਸਹੀ ਮਾਹੌਲ ਪ੍ਰਦਾਨ ਕਰਨਾ ਵੀ ਹੈ। ਇਸ ਪਹਿਲ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਵੱਡੀ ਮਦਦ ਮਿਲੇਗੀ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਇਸ ਤਰ੍ਹਾਂ ਦੇ ਮਨੁੱਖਤਾ-ਪੂਰਣ ਕਦਮ ਲਗਾਤਾਰ ਚੁੱਕੇ ਜਾ ਰਹੇ ਹਨ।

 

Have something to say? Post your comment

 
 
 
 

ਪੰਜਾਬ

ਮਹਾਰਾਜਾ ਦਲੀਪ ਸਿੰਘ ਦੀਆਂ ਅਸਥੀਆਂ ਕਬਰ ਚੋ ਕਢ ਕੇ ਅੰਮ੍ਰਿਤਸਰ ਜਾ ਲਾਹੌਰ ਵਿਚ ਕੀਤਾ ਜਾਵੇ ਅੰਤਮ ਸਸਕਾਰ

ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ

ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਸਰਕਾਰ ਵਚਨਬੱਧ – ਮੰਤਰੀ ਸੰਜੀਵ ਅਰੋੜਾ

ਨਿਰੰਤਰ ਸਿੱਖਿਆ ਸੁਧਾਰਾਂ ਨਾਲ ਬੁਨਿਆਦੀ ਢਾਂਚੇ ਤੋਂ ਨਤੀਜਿਆਂ ਤੱਕ ਦੀ ਤਬਦੀਲੀ ਦੇ ਸਾਖੀ ਬਣ ਰਹੇ ਹਨ ਪੰਜਾਬ ਦੇ ਸਕੂਲ: ਹਰਜੋਤ ਸਿੰਘ ਬੈਂਸ

ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਸਬੰਧੀ ਪ੍ਰਸਤਾਵਿਤ ਕਾਨੂੰਨ ਤੇ ਸਲੈਕਟ ਕਮੇਟੀ ਦੀ ਰਿਪੋਰਟ ਜਨਤਕ ਕੀਤੀ ਜਾਵੇ-ਸੁਨੀਲ ਜਾਖੜ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਬੀਬੀ ਜਗੀਰ ਕੌਰ ਨੂੰ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ

ਸੁਖਬੀਰ ਬਾਦਲ ਦੀਆਂ ਟਿੱਪਣੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਕਤ ਨੂੰ ਢਾਹ ਲਗਾਉਂਦੀਆਂ ਹਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ: ਹਰਜੋਤ ਸਿੰਘ ਬੈਂਸ

ਨਯਾ ਗਾਓਂ ਨਗਰ ਕੌਂਸਲ ਦੇ ਪ੍ਰਧਾਨ ਤੇ 5 ਕੌਂਸਲਰ ਅਕਾਲੀ ਦਲ ’ਚ ਸ਼ਾਮਲ ਹੋਣ ਨਾਲ ਭਾਜਪਾ ਦਾ ਹੋਇਆ ਸਫਾਇਆ

ਪੰਥ ਦੀ ਚੜ੍ਹਦੀ ਕਲਾ ਲਈ ਸਿੱਖਾਂ ਵਿੱਚੋਂ ਜਾਤ ਪਾਤ ਦਾ ਕੋਹੜ ਖਤਮ ਕਰਨਾ ਜਰੂਰੀ -ਭਾਈ ਗੁਰਿੰਦਰ ਸਿੰਘ ਰਾਜਾ

ਸੁਖਬੀਰ ਸਿੰਘ ਬਾਦਲ ਨੇ ਹਰਕੇਸ਼ ਸਿੰਘ ਮੋਹਰੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਹਰਿਆਣਾ ਸੂਬਾ ਪ੍ਰਧਾਨ ਨਿਯੁਕਤ ਕੀਤਾ