ਪੰਜਾਬ

ਜਲੰਧਰ ਨਿਵਾਸੀ ਸ. ਇੰਦਰਜੀਤ ਸਿੰਘ ਗੋਲਾਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਲਈ ਦਿੱਤੇ 25 ਲੱਖ ਰੁਪਏ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 10, 2026 09:44 PM

ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚਲ ਰਹੀਆਂ ਸੇਵਾਵਾਂ ਵਿਚ ਜਲੰਧਰ ਨਿਵਾਸੀ ਸ. ਇੰਦਰਜੀਤ ਸਿੰਘ ਗੋਲਾਟੀ ਨੇ 25 ਲੱਖ ਦੀ ਸੇਵਾ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਇੰਦਰਜੀਤ ਸਿੰਘ ਗੋਲਾਟੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਅਤੇ ਆਪਣੀ ਸਮਰਥਾ ਅਨੁਸਾਰ ਸੇਵਾ ਕਰਨ ਦੀ ਹਰ ਸਿੱਖ ਦੀ ਦਿਲੀ ਭਾਵਨਾ ਹੁੰਦੀ ਹੈ। ਸ਼ਰਧਾਲੂ ਸਿੱਖ ਆਪਣੀ ਦਸਵੰਦ ਭੇਟਾ ਗੁਰੂ ਸਾਹਿਬ ਦੇ ਅਰਪਣ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਦੇ ਹਨ। ਇਸੇ ਤਹਿਤ ਹੀ ਜਲੰਧਰ ਨਿਵਾਸੀ ਸ. ਇੰਦਰਜੀਤ ਸਿੰਘ ਗੋਲਾਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਚਲ ਰਹੀਆਂ ਸੇਵਾਵਾਂ ਲਈ 25 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਇੰਦਰਜੀਤ ਸਿੰਘ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰੂ ਸਾਹਿਬ ਅੱਗੇ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਵਾਪਸ ਲਿਆਉਣ ਲਈ ਗ੍ਰਹਿ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਕੇਂਦਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੰਗ 'ਤੇ ਸਹਿਮਤ ਪ੍ਰਗਟਾਈ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਭਗਵੰਤ ਸਰਕਾਰ ਨੇ 7 ਲੱਖ ਮੁਲਾਜ਼ਮਾਂ ਦਾ ਰੋਕਿਆ ਮਹਿੰਗਾਈ ਭੱਤਾ- ਭਾਜਪਾ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਅਪਰੂਵਲ ਸੂਚੀ ਵਿਚ ਨਾਮ ਨਾ ਸ਼ਾਮਲ ਹੋਣ ਕਾਰਨ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨ ਜਾ ਰਹੇ ਕੁਝ ਯਾਤਰੀਆਂ ਨੂੰ ਸਰਹੱਦ ਤੇ ਰੋਕਿਆ

ਮਹਾਰਾਜਾ ਦਲੀਪ ਸਿੰਘ ਦੀਆਂ ਅਸਥੀਆਂ ਕਬਰ ਚੋ ਕਢ ਕੇ ਅੰਮ੍ਰਿਤਸਰ ਜਾ ਲਾਹੌਰ ਵਿਚ ਕੀਤਾ ਜਾਵੇ ਅੰਤਮ ਸਸਕਾਰ

ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ