ਨੈਸ਼ਨਲ

ਗੁਰੁ ਤੇਗ ਬਹਾਦਰ ਇੰਜੀਨੀਅਰਿੰਗ ਕਾਲਜ, ਹਰੀ ਨਗਰ ਵੱਲੋਂ ਦੋ ਦਿਨਾਂ ਸ਼ਾਨਦਾਰ ਰੰਗਾਰੰਗ ਸਟੂਡੈਂਟ ਫੈਸਟ ਦਾ ਆਯੋਜਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 11, 2026 07:20 PM

ਨਵੀਂ ਦਿੱਲੀ - ਗੁਰੁ ਤੇਗ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਵਿਦਿਆਰਥੀਆਂ ਲਈ ਦੋ ਦਿਨਾਂ ਦਾ ਰੰਗਾਰੰਗ ਸਟੂਡੈਂਟ ਫੈਸਟ ਆਯੋਜਿਤ ਕੀਤਾ ਗਿਆ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਫੈਸਟ ਦੌਰਾਨ ਸੱਭਿਆਚਾਰਕ, ਮਨੋਰੰਜਕ ਅਤੇ ਪ੍ਰੇਰਣਾਦਾਇਕ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ। ਫੈਸਟ ਦੇ ਪਹਿਲੇ ਦਿਨ ਪ੍ਰਸਿੱਧ ਫਿਲਮ ਐਕਟਰ ਰਿਆਤ ਨੇ ਆਪਣੀ ਹਾਜ਼ਰੀ ਨਾਲ ਸਮਾਗਮ ਨੂੰ ਚਾਰ ਚੰਦ ਲਗਾ ਦਿੱਤੇ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਸ ਤੋਂ ਬਾਦ ਮੋਟੀਵੇਸ਼ਨਲ ਸਪੀਕਰ, ਐਕਟਰ ਅਤੇ ਪੰਜਾਬੀ ਫਿਲਮਾਂ ਦੇ ਡਾਇਰੈਕਟਰ ਜਰਨੈਲ ਸਿੰਘ ਵੱਲੋਂ “ਸਿਆਣੇ ਕਹਿੰਦੇ ਹਨ” ਨਾਮਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਨੂੰ ਦਰਸ਼ਕਾਂ ਵੱਲੋਂ ਬਹੁਤ ਹੀ ਸਰਾਹਿਆ ਗਿਆ। ਉਨ੍ਹਾਂ ਦੀਆਂ ਗੱਲਾਂ ਨੇ ਨੌਜਵਾਨਾਂ ਨੂੰ ਜੀਵਨ ਦੇ ਮੂਲ ਮੰਤਰ ਸਮਝਾਏ। ਇਸ ਮੌਕੇ 'ਤੇ ਵਿਦਿਆਰਥੀਆਂ ਵੱਲੋਂ ਵੀ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਗੀਤ-ਸੰਗੀਤ ਅਤੇ ਨਾਟਕਾਂ ਨੇ ਸਭ ਨੂੰ ਪ੍ਰਭਾਵਿਤ ਕੀਤਾ। ਅਗਲੇ ਦਿਨ ਪ੍ਰਸਿੱਧ ਪੰਜਾਬੀ ਗਾਇਕ ਪ੍ਰੇਮ ਟਿੱਲੋ ਨੇ ਆਪਣੀ ਰੰਗੀਨ ਪ੍ਰਸਤੁਤੀ ਨਾਲ ਸਮਾਂ ਬੰਨ੍ਹ ਦਿੱਤਾ ਅਤੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਸਮਾਗਮ ਦੌਰਾਨ ਕਾਲਜ ਦੀ ਚੇਅਰਪਰਸਨ ਬੀਬੀ ਰਣਜੀਤ ਕੌਰ, ਵਾਈਸ ਚੇਅਰਮੈਨ ਸਰਦਾਰ ਅਮਰਜੀਤ ਸਿੰਘ ਪੱਪੂ ਅਤੇ ਡਾਇਰੈਕਟਰ ਰਮਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ, ਜਿਸ ਨਾਲ ਉਨ੍ਹਾਂ ਦਾ ਸਰਵਾਂਗੀਣ ਵਿਕਾਸ ਹੁੰਦਾ ਹੈ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਨਾਲ ਨਾਲ ਕਈ ਸ਼ਖਸ਼ੀਅਤਾਂ ਨੇ ਹਾਜ਼ਰੀ ਲਗਵਾਈ ਅਤੇ ਸਮਾਗਮ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਤੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਅਤੇ ਹੋਰ ਕਈ ਮੈਂਬਰਾਂ ਨੇ ਵੀ ਹਾਜਰੀ ਭਰਕੇ ਬੱਚਿਆਂ ਦਾ ਉਤਸ਼ਾਹ ਵਧਾਇਆ ਸੀ । ਕਾਲਜ ਪ੍ਰਬੰਧਕਾਂ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ।

Have something to say? Post your comment

 
 
 
 

ਨੈਸ਼ਨਲ

ਭਾਈ ਅਵਤਾਰ ਸਿੰਘ ਰਾਗੀ ਦੀ 100ਵੀਂ ਜਨਮ ਜਯੰਤੀ ਮੌਕੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

ਨਫ਼ਰਤ ਭਰੇ ਭਾਸ਼ਣ ਲਈ ਸਖ਼ਤ ਸਜ਼ਾ ਜਲਦੀ ਹੀ ਕੀਤੀ ਜਾਵੇਗੀ ਲਾਗੂ: ਵਿਕਰਮਜੀਤ ਸਿੰਘ ਸਾਹਨੀ

ਪੰਜਾਬ ਸਰਕਾਰ ਨੂੰ ਬੇਅਦਬੀ ਦੀ ਪਰਿਭਾਸ਼ਾ ਦਸਣੀ ਚਾਹੀਦੀ ਹੈ - ਪਰਮਜੀਤ ਸਿੰਘ ਵੀਰਜੀ

ਦਿੱਲੀ ਤੋਂ 409 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਵਿਖ਼ੇ ਗੁਰਧਾਮਾਂ ਦੇ ਦਰਸ਼ਨਾਂ ਲਈ ਹੋਇਆ ਰਵਾਨਾ

ਰਵਿੰਦਰ ਸਿੰਘ ਖੁਰਾਨਾ ਅਕਾਲੀ ਦਲ ਬਾਦਲ ਛੱਡ ਟੀਮ ਕਾਲਕਾ ਦਾ ਬਣੇ ਹਿੱਸਾ

ਬੇਅਦਬੀ ਬਾਰੇ ਪੰਥਕ ਇਕਤਰਤਾ ਵਿਚ ਸੱਦਾ ਨਾ ਮਿਲਣ ਕਰਕੇ ਹਰਮੀਤ ਸਿੰਘ ਕਾਲਕਾ ਕਰ ਰਹੇ ਹਨ ਦੂਸ਼ਣ ਬਾਜ਼ੀ: ਸਰਨਾ

ਕਾਂਗਰਸ ਨੇਤਾ ਪਵਨ ਖੇੜਾ ਨੇ ਅਸਾਮ ਦੇ ਮੁੱਖ ਮੰਤਰੀ 'ਤੇ ਫਿਰ ਨਿਸ਼ਾਨਾ ਸਾਧਿਆ-ਪਰਿਵਾਰ ਦੇ ਵਿਦੇਸ਼ੀ ਸਬੰਧਾਂ 'ਤੇ ਉਠਾਏ ਸਵਾਲ

ਪਾਕਿਸਤਾਨ ਨੇ ਜੋ ਕੰਮ ਕੀਤਾ ਹੈ ਉਹ ਭਾਰਤ ਨੂੰ ਕਰਨਾ ਚਾਹੀਦਾ ਸੀ -ਰਾਸ਼ਿਦ ਅਲਵੀ

ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਕਰਵਾਏ ਜਾ ਰਹੇ ਹਨ ਕੀਰਤਨ ਦਰਬਾਰ ਨੰਦੇੜ ਵਿਖੇ

ਕਾਂਗਰਸ ਨੇਤਾ ਪਵਨ ਖੇੜਾ ਵੱਲੋਂ ਅਸਾਮ ਦੇ ਮੁੱਖ ਮੰਤਰੀ ਦੀ ਪਤਨੀ ਤੇ ਤਿੰਨ ਦੇਸ਼ਾਂ ਦੇ ਪਾਸਪੋਰਟ ਰੱਖਣ ਦੇ ਦੋਸ਼ ਦੀ ਪੜਤਾਲ ਲਈ ਲਭ ਰਹੀ ਹੈ ਅਸਾਮ ਪੁਲਿਸ