ਪੰਜਾਬ

ਪੰਜਾਬ ਪੁਲਿਸ ਵੱਲੋਂ ਸਾਬਤ ਸੂਰਤ ਦਸਤਾਰਧਾਰੀ ਸਿੱਖ ਦਾ ਹੈਲਮਟ ਨਾ ਪਹਿਨਣ ਤੇ ਕੱਟੇ ਚਲਾਨ ਤੇ ਭੜਕੇ ਭਾਜਪਾ ਆਗੂ ਮੰਗੀ ਪੁਲਿਸ ਅਫਸਰ ਤੇ ਸਖਤ ਕਾਰਵਾਈ

ਕੌਮੀ ਮਾਰਗ ਬਿਊਰੋ | April 11, 2026 07:28 PM

ਚੰਡੀਗੜ੍ਹ -ਪੰਜਾਬ ਪੁਲਿਸ ਵੱਲੋਂ ਇੱਕ ਸਾਬਤ ਸੂਰਤ ਦਰਸਾਤਧਾਰੀ ਸਿੱਖ ਅਧਿਆਪਕ ਜਗਜੀਤ ਸਿੰਘ ਮਾਨ ਦਾ ਬਿਨ੍ਹਾਂ ਹੈਲਮਟ ਚਲਾਨ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਤੇ ਭਾਜਪਾ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਸਖ਼ਤ ਇਤਰਾਜ ਜਤਾਇਆ ਹੈ।

ਪੰਜਾਬ ਦੀ ਮੌਜੂਦਾ ਆਪ ਸਰਕਾਰ ਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਬੱਲੀਏਵਾਲ ਨੇ ਕਿਹਾ ਕਿ ਇੱਕ ਪਾਸੇ ਆਪ ਸਰਕਾਰ ਖ਼ਾਲਸਾ ਸਾਜਨਾ ਦਿਵਸ ਤੇ ਸਰਕਾਰ ਬੇਅਦਬੀ ਕਾਨੂੰਨ ਬਾਰੇ ਸਪੈਸ਼ਲ ਸੈਸ਼ਨ ਬੁਲਾ ਰਹੀ ਹੈ, ਦੂਜੇ ਪਾਸੇ ਪੰਜਾਬ ਅੰਦਰ ਪੁਲਿਸ ਸਾਬਤ ਸੂਰਤ ਸਿੱਖ ਦਾ ਦਸਤਾਰ ਸਜਾਉਣ ਤੇ ਹੈਲਮੇਟ ਨਾ ਪਾਉਣ ਕਰਕੇ ਚਲਾਨ ਕੱਟ ਰਹੀ ਹੈ। ਕੀ ਹੁਣ ਸਿੱਖ ਨੂੰ ਦਸਤਾਰ ਸਜਾਉਣ ਵੀ ਪੰਜਾਬ ਅਪਰਾਧ ਹੋ ਗਿਆ ?

ਬੱਲੀਏਵਾਲ ਨੇ ਕਿਹਾ ਸਰਕਾਰ ਜੀ ਤੁਹਾਨੂੰ ਇਹ ਦੱਸਣ ਦੀ ਲੋੜ ਨਹੀ ਕਿ ਇਸ ਦਸਤਾਰ ਸਜਾਉਣ ਲਈ ਗੁਰੂ ਕਾਲ ਤੋਂ ਲੈਕੇ ਹੁਣ ਤਕ ਅਸੀ ਕਿੰਨੀਆਂ ਕੁਰਬਾਨੀਆਂ ਕੀਤੀਆਂ ਹਨ. ਕੀ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਇਹ ਨਹੀਂ ਪਤਾ ਕੀ ਸਾਬਤ ਸੂਰਤ ਸਿੱਖ ਦਾ ਹੈਲਮਟ ਦਾ ਚਲਾਨ ਨਹੀਂ ਕੱਟਿਆ ਜਾ ਸਕਦਾ ? ਇਹ ਸਾਬਤ ਸੂਰਤ ਸਿੱਖ , ਮੁੱਖ ਮੰਤਰੀ ਤੋਂ ਗੁਹਾਰ ਲਗਾ ਰਿਹਾ ਹੈ ਕਿ ਪੰਜਾਬ ਅੰਦਰ ਵੀ ਸਿੱਖਾਂ ਨੂੰ ਆਪਣੀ ਹੋਂਦ ਸਾਬਿਤ ਕਰਨ ਦੀ ਲੋੜ ਪੈ ਗਈ.?
ਬੱਲੀਏਵਾਲ ਨੇ ਕਿਹਾ ਪੰਜਾਬ ਪੁਲਿਸ ਦੇ ਨਿੱਤ ਨਵੇਂ ਕਾਰਨਾਮੇ ਸਾਹਮਣੇ ਆ ਰਹੇ ਹਨ ਪਿਛਲੀ ਦਿਨੀਂ ਲੁਧਿਆਣਾ ਵਿੱਚ ਵੀ ਇੱਕ ਇੰਸਪੈਕਟਰ ਨੇ ਇੱਕ ਸਿੱਖ ਦੀ ਮਾਰਕੁੱਟ ਕੀਤੀ ਸੀ, ਪਹਿਲਾਂ ਪਟਿਆਲਾ ਵਿੱਚ ਵੀ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਸਦੇ ਤਸ਼ੱਦਦ ਤੋਂ 4 ਵਿਅਕਤੀਆਂ ਨੂੰ ਛਡਵਾਇਆ ਸੀ।

ਬੱਲੀਏਵਾਲ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕਰਦੇ ਹਾਂ ਕਿ ਇਸ ਚਲਾਨ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਉਨ੍ਹਾਂ ਪੁਲਿਸ ਅਫ਼ਸਰਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸਿੱਖ ਸੰਗਤ ਨਾਲ ਵਿਚਾਰ ਤੋਂ ਬਾਅਦ ਕੁੱਝ ਫ਼ੈਸਲੇ ਲਏ ਜਾਣਗੇ।

Have something to say? Post your comment

 
 
 
 

ਪੰਜਾਬ

ਆਯੁਸ਼ਮਾਨ ਯੋਜਨਾ ਦੀ ਅਸਫਲਤਾ 'ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ 'ਤੇ ਹਮਲਾ

ਮਾਨ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ

ਐਕਟ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਦੁਬਿਧਾ ਵਾਲਾ- ਐਡਵੋਕੇਟ ਧਾਮੀ

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਪੰਜਾਬ ਸਰਕਾਰ ਵਿਸ਼ਵ ਪੱਧਰ 'ਤੇ ਲੈ ਕੇ ਜਾਵੇਗੀ: ਮੁੱਖ ਮੰਤਰੀ ਮਾਨ

ਵਰਿੰਦਾਵਨ ਵਿੱਚ ਯਮੁਨਾ ਨਦੀ ਵਿੱਚ ਕਿਸ਼ਤੀ ਡੁੱਬਣ ਕਾਰਨ ਹੋਈ ਮੌਤ ਤੇ ਬਾਬਾ ਬਲਬੀਰ ਸਿੰਘ ਨੇ ਗਹਿਰਾ ਦੁੱਖ ਪ੍ਰਗਟਾਇਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 53 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਮਾਨ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਵਾਪਸ ਲਿਆਉਣ ਲਈ ਗ੍ਰਹਿ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ