ਪੰਜਾਬ

ਮਾਨ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਕੌਮੀ ਮਾਰਗ ਬਿਊਰੋ | April 11, 2026 08:42 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ। ਇਹ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ।
ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਖੁਲਾਸਾ ਕੀਤਾ, “ਬੀਤੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਸਮਾਜ ਵਿੱਚ ਬੇਚੈਨੀ ਦਾ ਮਾਹੌਲ ਪੈਦਾ ਹੋਇਆ।” ਭਾਵੇਂ ਕਿ ਭਾਰਤੀ ਨਿਆਂਏ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਸਲਿਆਂ ਨਾਲ ਨਿਪਟਦੀਆਂ ਹਨ ਪਰ ਇਹ ਧਾਰਾਵਾਂ ਅਜਿਹੇ ਗੁਨਾਹ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਣ ਲਈ ਸਖ਼ਤ ਸਜ਼ਾਵਾਂ ਦੀ ਢੁਕਵੀਂ ਵਿਵਸਥਾ ਨਹੀਂ ਦਰਸਾਉਂਦੀਆਂ।
ਬੜੇ ਗਹੁ ਨਾਲ ਕੀਤੇ ਗਏ ਵਿਚਾਰ-ਵਟਾਂਦਰੇ ਅਤੇ ਸਲਾਹ ਮਸ਼ਵਰੇ ਤੋਂ ਬਾਅਦ ਭਗਵੰਤ ਸਿੰਘ ਮਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ ਅਤੇ ਸਮਾਜ ਵਿੱਚ ਆਪਸੀ ਸਤਿਕਾਰ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਦਾ ਫੈਸਲਾ ਲਿਆ ਹੈ।
ਇਨ੍ਹਾਂ ਅਪਰਾਧਾਂ ਦੀ ਗੰਭੀਰਤਾ ਦੇ ਸੰਦਰਭ ਵਿੱਚ ਅਤੇ ਫਿਰਕੂ ਸਦਭਾਵਨਾ ਤੇ ਧਾਰਮਿਕ ਪਵਿੱਤਰਤਾ ਦੀ ਰਾਖੀ ਲਈ ਮੰਤਰੀ ਮੰਡਲ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਦਾ ਫੈਸਲਾ ਕੀਤਾ। ਇਸ ਨਾਲ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਸਮੇਤ ਸਜ਼ਾਵਾਂ ਵਧਾਉਣ ਦੀ ਵਿਵਸਥਾ ਕੀਤੀ ਗਈ ਹੈ। ਇਹ ਪ੍ਰਸਤਾਵਿਤ ਕਾਨੂੰਨ ਬਦਨੀਅਤ ਲੋਕਾਂ ਵਿਰੁੱਧ ਸਖ਼ਤੀ ਨਾਲ ਨਿਪਟੇਗਾ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਵਿੱਚ ਵੱਡਾ ਯੋਗਦਾਨ ਪਾਵੇਗਾ।

Have something to say? Post your comment

 
 
 
 

ਪੰਜਾਬ

ਆਯੁਸ਼ਮਾਨ ਯੋਜਨਾ ਦੀ ਅਸਫਲਤਾ 'ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ 'ਤੇ ਹਮਲਾ

ਮਾਨ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ

ਐਕਟ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਦੁਬਿਧਾ ਵਾਲਾ- ਐਡਵੋਕੇਟ ਧਾਮੀ

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਪੰਜਾਬ ਸਰਕਾਰ ਵਿਸ਼ਵ ਪੱਧਰ 'ਤੇ ਲੈ ਕੇ ਜਾਵੇਗੀ: ਮੁੱਖ ਮੰਤਰੀ ਮਾਨ

ਵਰਿੰਦਾਵਨ ਵਿੱਚ ਯਮੁਨਾ ਨਦੀ ਵਿੱਚ ਕਿਸ਼ਤੀ ਡੁੱਬਣ ਕਾਰਨ ਹੋਈ ਮੌਤ ਤੇ ਬਾਬਾ ਬਲਬੀਰ ਸਿੰਘ ਨੇ ਗਹਿਰਾ ਦੁੱਖ ਪ੍ਰਗਟਾਇਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 53 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਪੰਜਾਬ ਪੁਲਿਸ ਵੱਲੋਂ ਸਾਬਤ ਸੂਰਤ ਦਸਤਾਰਧਾਰੀ ਸਿੱਖ ਦਾ ਹੈਲਮਟ ਨਾ ਪਹਿਨਣ ਤੇ ਕੱਟੇ ਚਲਾਨ ਤੇ ਭੜਕੇ ਭਾਜਪਾ ਆਗੂ ਮੰਗੀ ਪੁਲਿਸ ਅਫਸਰ ਤੇ ਸਖਤ ਕਾਰਵਾਈ

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਵਾਪਸ ਲਿਆਉਣ ਲਈ ਗ੍ਰਹਿ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ