BREAKING NEWS
ਇਤਿਹਾਸਕ ਜਸ਼ਨਾਂ ਲਈ ਕਾਸ਼ੀ, ਬਠਿੰਡਾ, ਬਨਾਰਸ ਅਤੇ ਜੰਮੂ ਤੋਂ ਚਾਰ ਪ੍ਰਮੁੱਖ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖਵੋਲਵੋ, ਐਚਵੀਏਸੀ ਅਤੇ ਨਵੀਆਂ ਬੱਸਾਂ ਪੰਜਾਬ ਦੇ ਰੂਟਾਂ 'ਤੇ ਯਾਤਰੀਆਂ ਦੀ ਸਹੂਲਤ ਵਿੱਚ ਕਰਨਗੀਆਂ ਵਾਧਾ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਮੈਰਿਟ ਉਤੇ ਜ਼ੋਰ ਦੇਣ ਕਾਰਨ ਆਮ ਪਰਿਵਾਰਾਂ ਦੇ ਬੱਚਿਆਂ ਨੇ ਨਵੇਂ ਮਾਪਦੰਡ ਸਥਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਪੰਜਾਬ ਸਰਕਾਰ ਵਿਸ਼ਵ ਪੱਧਰ 'ਤੇ ਲੈ ਕੇ ਜਾਵੇਗੀ: ਮੁੱਖ ਮੰਤਰੀ ਮਾਨਮਾਨ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਨੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 53 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | April 11, 2026 08:23 PM

ਸੁਨਾਮ- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਰਹਾਇਸ਼ੀ ਮਕਾਨਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਲੋਕ-ਭਲਾਈ ਯੋਜਨਾ “ਮੇਰਾ ਘਰ ਮੇਰੇ ਨਾਮ” ਤਹਿਤ ਅੱਜ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਅਕਾਲਗੜ੍ਹ ਚੱਠੇ ਨਕਟੇ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ 53 ਯੋਗ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਤਕਸੀਮ ਕੀਤੇ ਗਏ।

ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ, ਕਿਉਂਕਿ ਇਹ ਸਕੀਮ ਉਨ੍ਹਾਂ ਨੂੰ ਆਪਣੇ ਘਰਾਂ ’ਤੇ ਕਾਨੂੰਨੀ ਹੱਕ ਪ੍ਰਦਾਨ ਕਰਦੀ ਹੈ, ਜੋ ਲੰਮੇ ਸਮੇਂ ਤੋਂ ਉਨ੍ਹਾਂ ਦੀ ਲੋੜ ਸੀ।

ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤਕ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ “ਮੇਰਾ ਘਰ ਮੇਰੇ ਨਾਮ” ਸਕੀਮ ਰਾਹੀਂ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਥਿਰਤਾ ਅਤੇ ਸੁਰੱਖਿਆ ਦਾ ਅਹਿਸਾਸ ਪੈਦਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਨਾਲ ਲਾਭਪਾਤਰੀਆਂ ਨੂੰ ਕਾਨੂੰਨੀ ਦਸਤਾਵੇਜ਼ ਪ੍ਰਾਪਤ ਹੋਣ ਸਦਕਾ ਨਾ ਸਿਰਫ਼ ਉਨ੍ਹਾਂ ਦੇ ਮਕਾਨਾਂ ਦੀ ਪਹਿਚਾਣ ਮਜ਼ਬੂਤ ਹੋਵੇਗੀ, ਸਗੋਂ ਭਵਿੱਖ ਵਿੱਚ ਬੈਂਕਾਂ ਤੋਂ ਕਰਜ਼ਾ ਲੈਣ ਅਤੇ ਹੋਰ ਸਰਕਾਰੀ ਸਹੂਲਤਾਂ ਹਾਸਲ ਕਰਨ ਵਿੱਚ ਵੀ ਆਸਾਨੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਵਰਗ ਤਕ ਸੁਵਿਧਾਵਾਂ ਪਹੁੰਚਾਉਣਾ ਹੈ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਇਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਦਾ ਲਾਭ ਹਰ ਯੋਗ ਵਿਅਕਤੀ ਤਕ ਪਹੁੰਚਾਉਣ ਲਈ ਪੂਰੀ ਪਾਰਦਰਸ਼ਤਾ ਅਤੇ ਤੀਵਰਤਾ ਨਾਲ ਕੰਮ ਕੀਤਾ ਜਾਵੇ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

 

Have something to say? Post your comment

 
 
 
 

ਪੰਜਾਬ

ਡੇਰਾ ਸੱਚਾ ਸੌਦਾ ਮੁਖੀ ਨੂੰ ਸਰਕਾਰ ਨੇ ਇੱਕ ਵੇਰਾਂ ਵੀ ਪ੍ਰੋਡਕਸ਼ਨ ਵਾਰੰਟ ਤੇ ਰਿਮਾਂਡ ਲਈ ਕਿਉਂ ਨਹੀਂ ਲਿਆਂਦਾ- ਵਿਧਾਇਕ ਸੁਖਪਾਲ ਸਿੰਘ ਖਹਿਰਾ

ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਮੱਥਾ ਟੇਕਿਆ

ਕੌਮਾਂਤਰੀ ਸਰਹੱਦ ਤੋਂ 300 ਮੀਟਰ ਦੀ ਦੂਰੀ 'ਤੇ ਵਾੜ ਲਗਾਉਣ ਨਾਲ ਕਿਸਾਨਾਂ ਨੂੰ ਬੀਐਸਐਫ ਦੀ ਜਾਂਚ ਤੋਂ ਰਾਹਤ ਮਿਲੇਗੀ: ਮੁੱਖ ਮੰਤਰੀ ਭਗਵੰਤ ਮਾਨ

ਸਿਹਤ ਕਾਰਡ ਰਜਿਸਟ੍ਰੇਸ਼ਨ 34 ਲੱਖ ਤੋਂ ਵੱਧ ਕੇ 40 ਲੱਖ ਹੋਈ; ਸਾਡਾ ਮਕਸਦ—100 ਫੀਸਦੀ ਕਵਰੇਜ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਚੌਥੇ ਦਸਤਾਰ ਸਜਾਉਣ ਮੁਕਾਬਲੇ ' ਗਗਨਪ੍ਰੀਤ ਸਿੰਘ ਤੇ ਸਰਬਜੋਤ ਸਿੰਘ ਅੱਵਲ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਬ-ਡਿਵੀਜ਼ਨਲ ਕੰਪਲੈਕਸ ਦਾ ਕੀਤਾ ਉਦਘਾਟਨ

ਜਲ੍ਹਿਆਂਵਾਲਾ ਬਾਗ ਕਤਲੇਆਮ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਲਈ ਇੱਕਜੁੱਟ ਕਰ ਦਿੱਤਾ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਸ਼ਮਸ਼ੇਰ ਸੰਧੂ ਨਾਲ ਰੂਬਰੂ ਸਮਾਗਮ ਰਚਾਇਆ- ਕੀਤੀਆਂ ਦਿਲ ਖੋਲ੍ਹ ਕੇ ਗੱਲਾਂ