ਪੰਜਾਬ

ਐਕਟ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਦੁਬਿਧਾ ਵਾਲਾ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 11, 2026 08:47 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਕੈਬਨਿਟ ਵੱਲੋਂ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026" ਨੂੰ ਪ੍ਰਵਾਨ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧੀ ਮੀਡੀਆ ਨੂੰ ਦਿੱਤੀ ਜਾਣਕਾਰੀ ਅਸਪਸ਼ਟਤਾ ਵਾਲੀ ਹੈ। ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇੰਜ ਲਗਦਾ ਹੈ ਕਿ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪ ਵੀ ਪੂਰੀ ਜਾਣਕਾਰੀ ਨਹੀਂ ਹੈ। ਉਨ੍ਹਾਂ ਆਖਿਆ ਕਿ ਕੈਬਨਿਟ ਮੰਤਰੀ ਚੀਮਾ ਇਕ ਪਾਸੇ ਇਸ ਬਿੱਲ ਨੂੰ ਬਿਲਕੁਲ ਨਵਾਂ ਦਸ ਰਹੇ ਹਨ ਜਦਕਿ ਦੂਜੇ ਪਾਸੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026 ਨਾਮ ਦਿਤਾ ਜਾ ਰਿਹਾ ਹੈ, ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਨਾਲ ਸਬੰਧਿਤ ਹੈ ਕੀ ਸਰਕਾਰ ਉਸ ਵਿੱਚ ਸੋਧ ਕਰ ਰਹੀ ਹੈ ਜਾਂ ਬੇਅਦਬੀਆਂ ਬਾਰੇ ਨਵਾਂ ਕਾਨੂੰਨ ਬਣਾਇਆ ਜਾ ਰਿਹਾ ਹੈ ਇਹ ਦੁਬਿਧਾ ਸੰਗਤਾਂ ਅੰਦਰ ਭਰਮ ਪੈਦਾ ਕਰਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਹਰਪਾਲ ਸਿੰਘ ਚੀਮਾ ਦੀ ਸ਼੍ਰੋਮਣੀ ਕਮੇਟੀ ਬਾਰੇ ਕੀਤੀ ਟਿਪਣੀ ਵੀ ਤੱਥਾਂ ਤੋਂ ਕੋਹਾਂ ਦੂਰ ਹੈ। ਹਕੀਕਤ ਤਾਂ ਇਹ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਉਚ ਪੱਧਰੀ ਕਮੇਟੀ ਨੇ ਸਰਕਾਰ ਦੀ ਸਲੈਕਟ ਕਮੇਟੀ ਅਤੇ ਸਰਕਾਰ ਤੱਕ ਕਈ ਵਾਰ ਪਹੁੰਚ ਕੀਤੀ ਪਰੰਤੂ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ ਵੱਖ ਸਮੇਂ ਲਿਖੇ ਪੱਤਰ ਪਿਛਲੇ ਦਿਨੀਂ ਮੀਡੀਆ ਨੂੰ ਵੀ ਦਿੱਤੇ ਗਏ ਸਨ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਇਸ ਦੀ ਅਹਿਮੀਅਤ ਨੂੰ ਸਮਝ ਨਹੀਂ ਰਹੀ। ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ਸਰਕਾਰ ਦਾ ਮਕਸਦ ਇਸ ਮਾਮਲੇ ਤੇ ਕੇਵਲ ਸਿਆਸਤ ਕਰਨਾ ਹੈ ਜੋ ਇਨ੍ਹਾਂ ਦੀ ਬਿਆਨਬਾਜ਼ੀ ਤੋਂ ਸਪੱਸ਼ਟ ਹੁੰਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇੰਝ ਮਹਿਸੂਸ ਹੋ ਰਿਹਾ ਹੈ ਜਿਵੇਂ ਬਣਾਏ ਜਾਣ ਵਾਲੇ ਕਾਨੂੰਨ ਬਾਰੇ ਮੀਡੀਆ ਨੂੰ ਜਾਣਕਾਰੀ ਦੇਣ ਲਈ ਅੱਗੇ ਕੀਤੇ ਮੰਤਰੀ ਹਰਪਾਲ ਸਿੰਘ ਚੀਮਾ ਕੇਵਲ ਲਿਖ ਕੇ ਦਿੱਤੀ ਗੱਲ ਹੀ ਬੋਲ ਰਹੇ ਹਨ। ਕਿਉਂਕਿ ਜੇਕਰ ਉਹ ਸਾਰੀ ਜਾਣਕਾਰੀ ਰੱਖਦੇ ਹੁੰਦੇ ਤਾਂ ਕਦੀ ਐਕਟ ਨੂੰ ਸੋਧ ਬਿੱਲ ਅਤੇ ਕਦੀ ਬਿਲਕੁਲ ਨਵਾਂ ਬਿੱਲ ਆਖ ਕੇ ਦੁਬਿਧਾ ਦਾ ਸ਼ਿਕਾਰ ਨਾ ਹੁੰਦੇ। ਸਰਕਾਰ ਦੀ ਇਸ ਅਸਪਸ਼ਟਤਾ ਕਾਰਨ ਹੀ ਸਿੱਖ ਕੌਮ ਦੀਆਂ ਸੰਸਥਾਵਾਂ ਤੇ ਜਥੇਬੰਦੀਆਂ ਇਸ ਦੇ ਖਰੜੇ ਨੂੰ ਜਨਤਕ ਕਰਨ ਦੀ ਮੰਗ ਕਰ ਰਹੀਆਂ ਹਨ।

Have something to say? Post your comment

 
 
 
 

ਪੰਜਾਬ

ਆਯੁਸ਼ਮਾਨ ਯੋਜਨਾ ਦੀ ਅਸਫਲਤਾ 'ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ 'ਤੇ ਹਮਲਾ

ਮਾਨ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਪੰਜਾਬ ਸਰਕਾਰ ਵਿਸ਼ਵ ਪੱਧਰ 'ਤੇ ਲੈ ਕੇ ਜਾਵੇਗੀ: ਮੁੱਖ ਮੰਤਰੀ ਮਾਨ

ਵਰਿੰਦਾਵਨ ਵਿੱਚ ਯਮੁਨਾ ਨਦੀ ਵਿੱਚ ਕਿਸ਼ਤੀ ਡੁੱਬਣ ਕਾਰਨ ਹੋਈ ਮੌਤ ਤੇ ਬਾਬਾ ਬਲਬੀਰ ਸਿੰਘ ਨੇ ਗਹਿਰਾ ਦੁੱਖ ਪ੍ਰਗਟਾਇਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 53 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਮਾਨ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਪੰਜਾਬ ਪੁਲਿਸ ਵੱਲੋਂ ਸਾਬਤ ਸੂਰਤ ਦਸਤਾਰਧਾਰੀ ਸਿੱਖ ਦਾ ਹੈਲਮਟ ਨਾ ਪਹਿਨਣ ਤੇ ਕੱਟੇ ਚਲਾਨ ਤੇ ਭੜਕੇ ਭਾਜਪਾ ਆਗੂ ਮੰਗੀ ਪੁਲਿਸ ਅਫਸਰ ਤੇ ਸਖਤ ਕਾਰਵਾਈ

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਵਾਪਸ ਲਿਆਉਣ ਲਈ ਗ੍ਰਹਿ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ