BREAKING NEWS
ਇਤਿਹਾਸਕ ਜਸ਼ਨਾਂ ਲਈ ਕਾਸ਼ੀ, ਬਠਿੰਡਾ, ਬਨਾਰਸ ਅਤੇ ਜੰਮੂ ਤੋਂ ਚਾਰ ਪ੍ਰਮੁੱਖ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖਵੋਲਵੋ, ਐਚਵੀਏਸੀ ਅਤੇ ਨਵੀਆਂ ਬੱਸਾਂ ਪੰਜਾਬ ਦੇ ਰੂਟਾਂ 'ਤੇ ਯਾਤਰੀਆਂ ਦੀ ਸਹੂਲਤ ਵਿੱਚ ਕਰਨਗੀਆਂ ਵਾਧਾ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਮੈਰਿਟ ਉਤੇ ਜ਼ੋਰ ਦੇਣ ਕਾਰਨ ਆਮ ਪਰਿਵਾਰਾਂ ਦੇ ਬੱਚਿਆਂ ਨੇ ਨਵੇਂ ਮਾਪਦੰਡ ਸਥਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਪੰਜਾਬ ਸਰਕਾਰ ਵਿਸ਼ਵ ਪੱਧਰ 'ਤੇ ਲੈ ਕੇ ਜਾਵੇਗੀ: ਮੁੱਖ ਮੰਤਰੀ ਮਾਨਮਾਨ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਪੰਜਾਬ

ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 11, 2026 08:50 PM

ਅੰਮ੍ਰਿਤਸਰ-ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਕਵੀਸ਼ਰੀ ਅਤੇ ਕਵਿਤਾ ਰਾਹੀਂ ਹਾਜ਼ਰੀ ਭਰੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਦਿਅਕ ਸੰਸਥਾਵਾਂ ਵੱਲੋਂ ਵਿਸ਼ੇਸ਼ ਤੌਰ ’ਤੇ ਕਲਾ ਪ੍ਰਦਰਸ਼ਨੀਆਂ ਲਗਾਈਆਂ ਗਈਆਂ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀਆਂ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਗਤਕਾ ਮੁਕਾਬਲੇ ਵੀ ਪ੍ਰਭਾਵਸ਼ਾਲੀ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸੰਸਥਾ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦਾ ਇਹ ਵਿਸ਼ੇਸ਼ ਸਮਾਗਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੰਤਵ ਬੱਚਿਆਂ ਅਤੇ ਨੌਜੁਆਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਅਤੇ ਇਤਿਹਾਸ ਦੀ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੀਆਂ ਵਿਦਿਅਕ ਸੰਸਥਾਵਾਂ ਵਿੱਚ ਦੁਨਿਆਵੀ ਵਿਦਿਆ ਦੇ ਨਾਲ ਨਾਲ ਬੱਚਿਆਂ ਨੂੰ ਆਪਣੀ ਵਿਰਾਸਤ ਨਾਲ ਜੋੜਣ ਦਾ ਵੀ ਉਪਰਾਲਾ ਕਰਦੀ ਹੈ। ਵਿਦਿਆਰਥੀਆਂ ਨੂੰ ਧਰਮ ਦੀ ਸਿੱਖਿਆ ਦੇਣ ਦੇ ਨਾਲ ਸਿੱਖ ਜੰਗਜੂ ਕਲਾ ਗਤਕੇ ਦੀ ਵੀ ਸਿੱਖਿਆ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਅੱਜ ਦੇ ਸਮਾਗਮ ਵਿਚ ਵਿਦਿਆਰਥੀਆਂ ਵੱਲੋਂ ਜਿਥੇ ਗੁਰਬਾਣੀ ਕੀਰਤਨ ਕੀਤਾ ਗਿਆ, ਉਥੇ ਹੀ ਕਵੀਸ਼ਰੀ ਅਤੇ ਕਵਿਤਾਵਾਂ ਰਾਹੀਂ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਨਾਉਣ।
ਇਸੇ ਦੌਰਾਨ ਘੰਟਾ ਘਰ ਪਲਾਜੇ ਵਿਖੇ ਵਿਸ਼ੇਸ਼ ਤੌਰ ’ਤੇ ਸਿੱਖ ਜੰਗਜੂ ਕਲਾ ਗਤਕਾ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆ ਵਿਚ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦਾ ਸੰਗਤਾਂ ਨੇ ਵੀ ਆਨੰਦ ਮਾਣਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਯੁਵਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਪ੍ਰਭਜੋਤ ਸਿੰਘ, ਕਥਾਵਾਚਕ ਗਿਆਨੀ ਹਰਮਿੱਤਰ ਸਿੰਘ, ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ, ਪ੍ਰਿੰਸੀਪਲ ਸ. ਚਰਨਜੀਤ ਸਿੰਘ, ਪ੍ਰਿੰਸੀਪਲ ਸ. ਹਰਮਨਦੀਪ ਸਿੰਘ, ਪ੍ਰਿੰਸੀਪਲ ਸ. ਰੁਪਿੰਦਰ ਸਿੰਘ, ਪ੍ਰਿੰਸੀਪਲ ਬੀਬੀ ਮਨਿੰਦਰਪਾਲ ਕੌਰ, ਪ੍ਰਿੰਸੀਪਲ ਬੀਬੀ ਮਮਤਾ ਕੌਰ, ਪ੍ਰਚਾਰਕ/ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਗ੍ਰੰਥੀ ਗਿਆਨੀ ਬਲਵੰਤ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਗੁਰਮੀਤ ਸਿੰਘ, ਗਿਆਨੀ ਗੁਰਲਾਲ ਸਿੰਘ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਵਡਾਲਾ, ਭਾਈ ਗੁਰਰਾਜ ਸਿੰਘ, ਭਾਈ ਮਨਦੀਪ ਸਿੰਘ ਝੰਡੇਰ, ਭਾਈ ਮਨਦੀਪ ਸਿੰਘ ਅਬਦਾਲ, ਭਾਈ ਜੱਜ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਸੁਖਰਾਜ ਸਿੰਘ, ਭਾਈ ਨਵਜੋਤ ਸਿੰਘ, ਗਤਕਾ ਕੋਚ ਸ. ਸੁਪ੍ਰੀਤ ਸਿੰਘ, ਸ. ਗੁਰਪ੍ਰੀਤ ਸਿੰਘ ਤੇ ਸੰਗਤਾਂ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਡੇਰਾ ਸੱਚਾ ਸੌਦਾ ਮੁਖੀ ਨੂੰ ਸਰਕਾਰ ਨੇ ਇੱਕ ਵੇਰਾਂ ਵੀ ਪ੍ਰੋਡਕਸ਼ਨ ਵਾਰੰਟ ਤੇ ਰਿਮਾਂਡ ਲਈ ਕਿਉਂ ਨਹੀਂ ਲਿਆਂਦਾ- ਵਿਧਾਇਕ ਸੁਖਪਾਲ ਸਿੰਘ ਖਹਿਰਾ

ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਮੱਥਾ ਟੇਕਿਆ

ਕੌਮਾਂਤਰੀ ਸਰਹੱਦ ਤੋਂ 300 ਮੀਟਰ ਦੀ ਦੂਰੀ 'ਤੇ ਵਾੜ ਲਗਾਉਣ ਨਾਲ ਕਿਸਾਨਾਂ ਨੂੰ ਬੀਐਸਐਫ ਦੀ ਜਾਂਚ ਤੋਂ ਰਾਹਤ ਮਿਲੇਗੀ: ਮੁੱਖ ਮੰਤਰੀ ਭਗਵੰਤ ਮਾਨ

ਸਿਹਤ ਕਾਰਡ ਰਜਿਸਟ੍ਰੇਸ਼ਨ 34 ਲੱਖ ਤੋਂ ਵੱਧ ਕੇ 40 ਲੱਖ ਹੋਈ; ਸਾਡਾ ਮਕਸਦ—100 ਫੀਸਦੀ ਕਵਰੇਜ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਚੌਥੇ ਦਸਤਾਰ ਸਜਾਉਣ ਮੁਕਾਬਲੇ ' ਗਗਨਪ੍ਰੀਤ ਸਿੰਘ ਤੇ ਸਰਬਜੋਤ ਸਿੰਘ ਅੱਵਲ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਬ-ਡਿਵੀਜ਼ਨਲ ਕੰਪਲੈਕਸ ਦਾ ਕੀਤਾ ਉਦਘਾਟਨ

ਜਲ੍ਹਿਆਂਵਾਲਾ ਬਾਗ ਕਤਲੇਆਮ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਲਈ ਇੱਕਜੁੱਟ ਕਰ ਦਿੱਤਾ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਸ਼ਮਸ਼ੇਰ ਸੰਧੂ ਨਾਲ ਰੂਬਰੂ ਸਮਾਗਮ ਰਚਾਇਆ- ਕੀਤੀਆਂ ਦਿਲ ਖੋਲ੍ਹ ਕੇ ਗੱਲਾਂ