BREAKING NEWS
ਇਤਿਹਾਸਕ ਜਸ਼ਨਾਂ ਲਈ ਕਾਸ਼ੀ, ਬਠਿੰਡਾ, ਬਨਾਰਸ ਅਤੇ ਜੰਮੂ ਤੋਂ ਚਾਰ ਪ੍ਰਮੁੱਖ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖਵੋਲਵੋ, ਐਚਵੀਏਸੀ ਅਤੇ ਨਵੀਆਂ ਬੱਸਾਂ ਪੰਜਾਬ ਦੇ ਰੂਟਾਂ 'ਤੇ ਯਾਤਰੀਆਂ ਦੀ ਸਹੂਲਤ ਵਿੱਚ ਕਰਨਗੀਆਂ ਵਾਧਾ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਮੈਰਿਟ ਉਤੇ ਜ਼ੋਰ ਦੇਣ ਕਾਰਨ ਆਮ ਪਰਿਵਾਰਾਂ ਦੇ ਬੱਚਿਆਂ ਨੇ ਨਵੇਂ ਮਾਪਦੰਡ ਸਥਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਪੰਜਾਬ ਸਰਕਾਰ ਵਿਸ਼ਵ ਪੱਧਰ 'ਤੇ ਲੈ ਕੇ ਜਾਵੇਗੀ: ਮੁੱਖ ਮੰਤਰੀ ਮਾਨਮਾਨ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

ਕੌਮੀ ਮਾਰਗ ਬਿਊਰੋ | April 11, 2026 08:52 PM

ਜਗਰਾਉਂ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੀੜਤਾਂ ਪਰਿਵਾਰਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਘਟਨਾ ਦੌਰਾਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵ੍ਰਿੰਦਾਵਣ ਦੀ ਯਾਤਰਾ ਦੌਰਾਨ ਯਮੁਨਾ ਨਦੀ ਵਿੱਚ ਪੀੜਤਾਂ ਦੀ ਕਿਸ਼ਤੀ ਪਲਟ ਗਈ, ਜਿਸ ਵਿੱਚੋਂ ਹੁਣ ਤੱਕ 11 ਲਾਸ਼ਾਂ ਬਰਾਮਦ ਹੋਈਆਂ ਹਨ ਅਤੇ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਜਾਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉੱਤਰ ਪ੍ਰਦੇਸ਼ ਸਰਕਾਰ ਦੇ ਸੰਪਰਕ ਵਿੱਚ ਹੈ ਅਤੇ ਪੰਜਾਬ ਵੱਲੋਂ ਬਚਾਅ ਕਾਰਜਾਂ ਵਿੱਚ ਸਹਾਇਤਾ ਲਈ ਗੋਤਾਖੋਰਾਂ ਦੀਆਂ ਟੀਮਾਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਜਵਾਬਦੇਹੀ ਅਤੇ ਰੋਕਥਾਮ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਸਥਾਨਾਂ 'ਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਹਰ ਕੀਮਤ 'ਤੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਭਵਿੱਖ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਅਜਿਹੇ ਦੁਖਾਂਤ ਰੋਕਣ ਲਈ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਉਠਾਇਆ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮਥੁਰਾ ਨੇੜੇ ਵਾਪਰੀ ਮੰਦਭਾਗੀ ਘਟਨਾ ਵਿੱਚ ਕੀਮਤੀ ਜਾਨਾਂ ਦੇ ਨੁਕਸਾਨ 'ਤੇ ਬੇਹੱਦ ਦੁੱਖ ਹੋਇਆ ਹੈ। ਮੇਰੀ ਦਿਲੀ ਹਮਦਰਦੀ ਉਨ੍ਹਾਂ ਪਰਿਵਾਰਾਂ ਦੇ ਨਾਲ ਹੈ ਜਿਨ੍ਹਾਂ ਨੇ ਇਸ ਦੁਖਾਂਤ ਵਿੱਚ ਆਪਣੇ ਅਜ਼ੀਜ਼ ਨੂੰ ਗੁਆ ਦਿੱਤਾ ਹੈ। ਪੀੜਤ ਵ੍ਰਿੰਦਾਵਣ ਵਿਖੇ ਮੱਥਾ ਟੇਕਣ ਜਾ ਰਹੇ ਸਨ, ਜਦੋਂ ਉਨ੍ਹਾਂ ਨੂੰ ਲਿਜਾ ਰਹੀ ਕਿਸ਼ਤੀ ਯਮੁਨਾ ਨਦੀ ਵਿੱਚ ਪਲਟ ਗਈ।"
ਮੁੱਖ ਮੰਤਰੀ ਨੇ ਦੱਸਿਆ, "ਹੁਣ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਅਜੇ ਵੀ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਬਚਾਅ ਕਾਰਜਾਂ ਵਿੱਚ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਦੀ ਸਹਾਇਤਾ ਲਈ ਹਾਦਸੇ ਵਾਲੀ ਥਾਂ 'ਤੇ ਗੋਤਾਖੋਰਾਂ ਦੀਆਂ ਟੀਮਾਂ ਵੀ ਭੇਜੀਆਂ ਗਈਆਂ ਹਨ।"
ਮੁੱਖ ਮੰਤਰੀ ਨੇ ਕਿਹਾ, "ਇਸ ਦੁਖਾਂਤ ਵਿੱਚ ਬਚੇ ਲੋਕਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੈਂ ਉੱਤਰ ਪ੍ਰਦੇਸ਼ ਵਿੱਚ ਆਪਣੇ ਹਮਰੁਤਬਾ ਨਾਲ ਲਗਾਤਾਰ ਸੰਪਰਕ ਵਿੱਚ ਹਾਂ ਅਤੇ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹਾਂ।"

ਰੋਕਥਾਮ ਉਪਾਵਾਂ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, "ਮੈਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਭਵਿੱਖ ਵਿੱਚ ਅਜਿਹੇ ਪਵਿੱਤਰ ਸਥਾਨਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਹ ਜ਼ਰੂਰੀ ਹੈ ਕਿ ਸਬੰਧਤ ਸੂਬਾ ਸਰਕਾਰਾਂ ਵੱਲੋਂ ਜਨਤਕ ਮਹੱਤਤਾ ਵਾਲੇ ਸਥਾਨਾਂ 'ਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣ।"
ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਮੈਂ ਜਾਨਾਂ ਗੁਆਉਣ ਵਾਲਿਆਂ ਦੇ ਪੀੜਤ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ। ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।"

Have something to say? Post your comment

 
 
 
 

ਪੰਜਾਬ

ਡੇਰਾ ਸੱਚਾ ਸੌਦਾ ਮੁਖੀ ਨੂੰ ਸਰਕਾਰ ਨੇ ਇੱਕ ਵੇਰਾਂ ਵੀ ਪ੍ਰੋਡਕਸ਼ਨ ਵਾਰੰਟ ਤੇ ਰਿਮਾਂਡ ਲਈ ਕਿਉਂ ਨਹੀਂ ਲਿਆਂਦਾ- ਵਿਧਾਇਕ ਸੁਖਪਾਲ ਸਿੰਘ ਖਹਿਰਾ

ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਮੱਥਾ ਟੇਕਿਆ

ਕੌਮਾਂਤਰੀ ਸਰਹੱਦ ਤੋਂ 300 ਮੀਟਰ ਦੀ ਦੂਰੀ 'ਤੇ ਵਾੜ ਲਗਾਉਣ ਨਾਲ ਕਿਸਾਨਾਂ ਨੂੰ ਬੀਐਸਐਫ ਦੀ ਜਾਂਚ ਤੋਂ ਰਾਹਤ ਮਿਲੇਗੀ: ਮੁੱਖ ਮੰਤਰੀ ਭਗਵੰਤ ਮਾਨ

ਸਿਹਤ ਕਾਰਡ ਰਜਿਸਟ੍ਰੇਸ਼ਨ 34 ਲੱਖ ਤੋਂ ਵੱਧ ਕੇ 40 ਲੱਖ ਹੋਈ; ਸਾਡਾ ਮਕਸਦ—100 ਫੀਸਦੀ ਕਵਰੇਜ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਚੌਥੇ ਦਸਤਾਰ ਸਜਾਉਣ ਮੁਕਾਬਲੇ ' ਗਗਨਪ੍ਰੀਤ ਸਿੰਘ ਤੇ ਸਰਬਜੋਤ ਸਿੰਘ ਅੱਵਲ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਬ-ਡਿਵੀਜ਼ਨਲ ਕੰਪਲੈਕਸ ਦਾ ਕੀਤਾ ਉਦਘਾਟਨ

ਜਲ੍ਹਿਆਂਵਾਲਾ ਬਾਗ ਕਤਲੇਆਮ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਲਈ ਇੱਕਜੁੱਟ ਕਰ ਦਿੱਤਾ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਸ਼ਮਸ਼ੇਰ ਸੰਧੂ ਨਾਲ ਰੂਬਰੂ ਸਮਾਗਮ ਰਚਾਇਆ- ਕੀਤੀਆਂ ਦਿਲ ਖੋਲ੍ਹ ਕੇ ਗੱਲਾਂ