BREAKING NEWS
ਇਤਿਹਾਸਕ ਜਸ਼ਨਾਂ ਲਈ ਕਾਸ਼ੀ, ਬਠਿੰਡਾ, ਬਨਾਰਸ ਅਤੇ ਜੰਮੂ ਤੋਂ ਚਾਰ ਪ੍ਰਮੁੱਖ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖਵੋਲਵੋ, ਐਚਵੀਏਸੀ ਅਤੇ ਨਵੀਆਂ ਬੱਸਾਂ ਪੰਜਾਬ ਦੇ ਰੂਟਾਂ 'ਤੇ ਯਾਤਰੀਆਂ ਦੀ ਸਹੂਲਤ ਵਿੱਚ ਕਰਨਗੀਆਂ ਵਾਧਾ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਮੈਰਿਟ ਉਤੇ ਜ਼ੋਰ ਦੇਣ ਕਾਰਨ ਆਮ ਪਰਿਵਾਰਾਂ ਦੇ ਬੱਚਿਆਂ ਨੇ ਨਵੇਂ ਮਾਪਦੰਡ ਸਥਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਪੰਜਾਬ ਸਰਕਾਰ ਵਿਸ਼ਵ ਪੱਧਰ 'ਤੇ ਲੈ ਕੇ ਜਾਵੇਗੀ: ਮੁੱਖ ਮੰਤਰੀ ਮਾਨਮਾਨ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਪੰਜਾਬ

ਕੌਮਾਂਤਰੀ ਸਰਹੱਦ ਤੋਂ 300 ਮੀਟਰ ਦੀ ਦੂਰੀ 'ਤੇ ਵਾੜ ਲਗਾਉਣ ਨਾਲ ਕਿਸਾਨਾਂ ਨੂੰ ਬੀਐਸਐਫ ਦੀ ਜਾਂਚ ਤੋਂ ਰਾਹਤ ਮਿਲੇਗੀ: ਮੁੱਖ ਮੰਤਰੀ ਭਗਵੰਤ ਮਾਨ

ਕੌਮੀ ਮਾਰਗ ਬਿਊਰੋ | April 12, 2026 10:56 PM

ਤਲਵੰਡੀ ਸਾਬੋ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀਐਸਐਫ ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ।

ਸਰਹੱਦੀ ਜ਼ਿਲ੍ਹਿਆਂ ਵਿੱਚ ਸਰਵੇਖਣ ਦੇ ਆਦੇਸ਼ ਦਿੱਤੇ ਗਏ ਹਨ, ਇਸ ਕਦਮ ਨਾਲ ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਵਧੇਰੇ ਪਹੁੰਚ, ਮਨਪਸੰਦ ਫਸਲਾਂ ਦੀ ਚੋਣ ਅਤੇ ਖੇਤੀ ਲਈ ਸੀਮਤ ਘੰਟਿਆਂ ਅਤੇ ਵਾਰ-ਵਾਰ ਸੁਰੱਖਿਆ ਜਾਂਚਾਂ ਤੋਂ ਰਾਹਤ ਮਿਲੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਮੁੱਦਾ ਕਈ ਵਾਰ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਇਆ ਕਿ ਸਰਹੱਦ ਨੇੜੇ ਵਸਦੇ ਕਿਸਾਨਾਂ ਲਈ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਵਾੜ ਭਾਰਤੀ ਖੇਤਰ ਵਿੱਚ ਤਿੰਨ ਤੋਂ ਚਾਰ ਕਿਲੋਮੀਟਰ ਅੰਦਰ ਰੱਖੀ ਜਾਂਦੀ ਹੈ। ਨਤੀਜੇ ਵਜੋਂ ਉਨ੍ਹਾਂ ਦੇ ਖੇਤ ਵਾੜ ਤੋਂ ਪਰੇ ਰਹਿ ਜਾਂਦੇ ਹਨ।”

ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ, “ਕਿਸਾਨਾਂ ਨੂੰ ਬੀਐਸਐਫ ਵੱਲੋਂ ਨਿਰਧਾਰਤ ਸਮੇਂ 'ਤੇ ਹੀ ਖੇਤੀ ਲਈ ਵਾੜ ਤੋਂ ਪਾਰ ਜਾਣ ਦੀ ਇਜਾਜ਼ਤ ਹੈ। ਉਹ ਸਵੇਰੇ 9 ਵਜੇ ਤੋਂ ਪਹਿਲਾਂ ਨਹੀਂ ਜਾ ਸਕਦੇ। ਉਨ੍ਹਾਂ ਦੀ ਤਲਾਸ਼ੀ ਲਈ ਜਾਂਦੀ ਹੈ ਅਤੇ ਉਨ੍ਹਾਂ ਦੇ ਨਾਲ ਸੁਰੱਖਿਆ ਬਲ ਵੀ ਹੁੰਦੇ ਹਨ ਤਾਂ ਕਿ ਕੋਈ ਵੀ ਤਸਕਰੀ ਵਾਲਾ ਸਮਾਨ ਜਾਂ ਹਥਿਆਰ ਵਾਪਸ ਨਾ ਲਿਆਂਦੇ ਜਾਣ। ਸ਼ਾਮ 4 ਵਜੇ ਤੋਂ ਬਾਅਦ ਉਹ ਖੇਤਾਂ ਵਿੱਚ ਨਹੀਂ ਰਹਿ ਸਕਦੇ ਅਤੇ ਵਾਪਸ ਆਉਂਦੇ ਸਮੇਂ ਉਨ੍ਹਾਂ ਦੀ ਦੁਬਾਰਾ ਤਲਾਸ਼ੀ ਲਈ ਜਾਂਦੀ ਹੈ। ਸੁਰੱਖਿਆ ਬਲਾਂ ਦਾ ਕਾਫ਼ੀ ਸਮਾਂ ਸਾਡੇ ਆਪਣੇ ਨਾਗਰਿਕਾਂ ਦੀ ਜਾਂਚ ਕਰਨ ਵਿੱਚ ਲੱਗ ਜਾਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਇਸ ਦਾ ਜਲਦ ਹੀ ਹੱਲ ਕੀਤਾ ਜਾਵੇਗਾ। ਕਿਸਾਨਾਂ ਨੂੰ ਲੰਬੇ ਸਮੇਂ ਤੋਂ ਆਪਣੇ ਖੇਤਾਂ ਤੱਕ ਪਹੁੰਚਣ ਲਈ ਸ਼ਨਾਖਤੀ ਕਾਰਡਾਂ ਅਤੇ ਬੀਐਸਐਫ ਦੀ ਸੁਰੱਖਿਆ ਹੇਠ ਵਾੜ ਪਾਰ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ 532 ਕਿਲੋਮੀਟਰ ਭਾਰਤ ਪਾਕਿਸਤਾਨ ਸਰਹੱਦ 'ਤੇ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ, “ਹੁਣ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸਮੇਤ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਨੂੰ ਸਰਵੇਖਣ ਕਰਨ ਅਤੇ ਇਸ ਬਾਰੇ ਮੁਲਾਂਕਣ ਕਰਨ ਲਈ ਪੱਤਰ ਜਾਰੀ ਕੀਤੇ ਗਏ ਹਨ ਕਿ ਨਿਯਮਾਂ ਅਨੁਸਾਰ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਕਿੰਨੇ ਨੇੜੇ ਲਿਜਾਇਆ ਜਾ ਸਕਦਾ ਹੈ। ਐਸਡੀਐਮਜ਼ ਨੂੰ ਸਰਵੇਖਣ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਸ ਫੈਸਲੇ ਨੂੰ ਸਮੇਂ ਸਿਰ ਲਾਗੂ ਕਰਨ ਲਈ 300 ਮੀਟਰ ਖੇਤਰ ਦੀ ਚੰਗੀ ਤਰ੍ਹਾਂ ਨਿਸ਼ਾਨਦੇਹੀ ਕੀਤੀ ਜਾ ਸਕੇ।”

ਇਸ ਫੈਸਲੇ ਨਾਲ ਹੋਣ ਵਾਲੇ ਲਾਭਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਲੱਖਾਂ ਏਕੜ ਜ਼ਮੀਨ ਵਾੜ ਵਾਲੇ ਖੇਤਰ ਦੇ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨ ਖੁੱਲ੍ਹ ਕੇ ਖੇਤੀ ਕਰ ਸਕਣਗੇ।”

ਸੁਰੱਖਿਆ ਅਤੇ ਰਾਹਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, "ਇਸ ਨਾਲ ਬੀਐਸਐਫ ਲਈ ਵੀ ਆਸਾਨ ਹੋ ਜਾਵੇਗਾ ਕਿਉਂਕਿ ਸਰਹੱਦ ਦੇ ਨੇੜੇ ਹੋਣ ਨਾਲ ਚੌਕਸੀ ਵਿੱਚ ਵਾਧਾ ਹੋਵੇਗਾ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਮੈਂ ਇਸ ਪਵਿੱਤਰ ਮੌਕੇ 'ਤੇ ਐਲਾਨ ਕਰਨਾ ਚਾਹੁੰਦਾ ਹਾਂ ਕਿ ਇਸ ਫੈਸਲੇ ਨਾਲ ਲੱਖਾਂ ਕਿਸਾਨਾਂ ਨੂੰ ਲਾਭ ਹੋਵੇਗਾ।

Have something to say? Post your comment

 
 
 
 

ਪੰਜਾਬ

ਸਿਹਤ ਕਾਰਡ ਰਜਿਸਟ੍ਰੇਸ਼ਨ 34 ਲੱਖ ਤੋਂ ਵੱਧ ਕੇ 40 ਲੱਖ ਹੋਈ; ਸਾਡਾ ਮਕਸਦ—100 ਫੀਸਦੀ ਕਵਰੇਜ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਚੌਥੇ ਦਸਤਾਰ ਸਜਾਉਣ ਮੁਕਾਬਲੇ ' ਗਗਨਪ੍ਰੀਤ ਸਿੰਘ ਤੇ ਸਰਬਜੋਤ ਸਿੰਘ ਅੱਵਲ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਬ-ਡਿਵੀਜ਼ਨਲ ਕੰਪਲੈਕਸ ਦਾ ਕੀਤਾ ਉਦਘਾਟਨ

ਜਲ੍ਹਿਆਂਵਾਲਾ ਬਾਗ ਕਤਲੇਆਮ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਲਈ ਇੱਕਜੁੱਟ ਕਰ ਦਿੱਤਾ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਸ਼ਮਸ਼ੇਰ ਸੰਧੂ ਨਾਲ ਰੂਬਰੂ ਸਮਾਗਮ ਰਚਾਇਆ- ਕੀਤੀਆਂ ਦਿਲ ਖੋਲ੍ਹ ਕੇ ਗੱਲਾਂ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਵੋਲਵੋ, ਐਚਵੀਏਸੀ ਅਤੇ ਨਵੀਆਂ ਬੱਸਾਂ ਪੰਜਾਬ ਦੇ ਰੂਟਾਂ 'ਤੇ ਯਾਤਰੀਆਂ ਦੀ ਸਹੂਲਤ ਵਿੱਚ ਕਰਨਗੀਆਂ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਮੈਰਿਟ ਉਤੇ ਜ਼ੋਰ ਦੇਣ ਕਾਰਨ ਆਮ ਪਰਿਵਾਰਾਂ ਦੇ ਬੱਚਿਆਂ ਨੇ ਨਵੇਂ ਮਾਪਦੰਡ ਸਥਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਯੁਸ਼ਮਾਨ ਯੋਜਨਾ ਦੀ ਅਸਫਲਤਾ 'ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ 'ਤੇ ਹਮਲਾ