ਨੈਸ਼ਨਲ

ਦਸਮ ਪਾਤਸ਼ਾਹ ਨੇ ਪੰਥ ਖਾਲਸਾ ਦੀ ਸਿਰਜਣਾ ਕਰਕੇ ਸਿਰਜਿਆ ਨਵਾਂ ਪੰਥ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਕੀਤਾ ਖ਼ਤਮ: ਬਲ ਮਲਕੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 13, 2026 07:03 PM

ਨਵੀਂ ਦਿੱਲੀ - ਵਿਸਾਖੀ ਦਾ ਤਿਉਹਾਰ ਭਾਰਤੀ ਇਤਿਹਾਸ ਵਿੱਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਵਿੱਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵੱਜੋਂ ਮਨਾਇਆ ਜਾਂਦਾ ਹੈ। ਸਰਦਾਰ ਬੱਲ ਮਲਕੀਤ ਸਿੰਘ ਚੇਅਰਮੈਨ ਮਹਾਂਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਸਿਆ ਕਿ 1699 ਈ: ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਲਈ ਸਮੂਹ ਸਿੱਖ ਭਾਈਚਾਰਾ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਵਸ ਵੱਜੋਂ ਮਨਾਉਂਦਾ ਹੈ। ਇਸ ਦਿਨ ਨੂੰ ਵੈਸਾਖ ਮਹੀਨੇ ਦੇ ਪਹਿਲੇ ਦਿਨ ਵੱਜੋਂ ਇਹ ਦਿਹਾੜਾ ਹਰ ਸਾਲ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਆਮ ਤੌਰ 'ਤੇ ਇਹ ਤਿਉਹਾਰ ਹਾੜੀ ਦੀ ਫ਼ਸਲ ਪੱਕਣ ਦੀ ਖੁਸ਼ੀ ਵਿੱਚ ਵੀ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ ਵੀ ਕਿਹਾ ਜਾਂਦਾ ਹੈ। ਇਸ ਦਿਨ ਕਈ ਥਾਵਾਂ 'ਤੇ ਭਾਰੀ ਮੇਲੇ ਆਦਿ ਵੀ ਲੱਗਦੇ ਹਨ ਅਤੇ ਕਈ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਵੀ ਕਰਵਾਏ ਜਾਂਦੇ ਹਨ। 1699 ਈ: ਵਿੱਚ ਵਿਸਾਖੀ ਵਾਲੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਇੱਕ ਮਹਾਨ ਸਭਾ ਬੁਲਾਈ ਸੀ, ਇਸ ਸਭਾ ਵਿੱਚ ਵੱਖ-ਵੱਖ ਥਾਵਾਂ ਤੋਂ ਲਗਭਗ 80 ਹਜ਼ਾਰ ਸਿੱਖ ਇਕੱਠੇ ਹੋਏ। ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਮਿਆਨ ਵਿੱਚੋਂ ਤਲਵਾਰ ਕੱਢਦੇ ਹੋਏ ਕਿਹਾ, ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ। ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਹਨਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ। ਗੁਰੂ ਸਾਹਿਬ ਨੇ ਉਹਨਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਪਦਵੀ ਦਿੱਤੀ ਅਤੇ ਬਾਅਦ ਵਿੱਚ ਉਹਨਾਂ ਪਾਸੋਂ ਆਪ ਅੰਮ੍ਰਿਤ ਛੱਕਿਆ। ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇੱਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖ਼ਤਮ ਕਰ ਦਿੱਤਾ। ਗੁਰੂ ਸਾਹਿਬ ਨੇ ਅੰਮ੍ਰਿਤ ਛਕਾਉਣ ਤੋਂ ਬਾਅਦ ਮਰਦਾਂ ਦੇ ਨਾਂਅ ਪਿੱਛੇ 'ਸਿੰਘ' ਅਤੇ ਔਰਤਾਂ ਦੇ ਨਾਂਅ ਪਿੱਛੇ 'ਕੌਰ' ਲਗਾਉਣ ਦਾ ਹੁਕਮ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ।

Have something to say? Post your comment

 
 
 
 

ਨੈਸ਼ਨਲ

ਬੇਅਦਬੀ ਦੇ ਦੋਸ਼ੀਆਂ ਨੂੰ ਪੰਥਕ ਰਵਾਇਤ ਅਨੁਸਾਰ ਸਜਾਵਾਂ ਦੇਣ ਵਾਲੇ ਧਰਮੀਆਂ ਦਾ ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਵਿਖੇ ਕੀਤਾ ਗਿਆ ਸਨਮਾਨ

ਪੰਜਾਬ ਸਰਕਾਰ ਦਾ ਨਵਾਂ ਬਿੱਲ "ਪੰਥ ਨੂੰ ਪਿਛਲੇ ਦਰਵਾਜ਼ੇ 'ਤੋਂ ਕੰਟਰੋਲ" ਕਰਨ ਦਾ ਯਤਨ: ਸਰਨਾ

ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਲੱਗੇ ਵਿਸ਼ੇਸ਼ ਗੁਰਮਤਿ ਕੈਂਪ ’ਚ ਹਜ਼ਾਰਾਂ ਸੰਗਤਾਂ ਅੰਮ੍ਰਿਤ ਛੱਕ ਕੇ ਬਣੀਆਂ ਗੁਰੂ ਵਾਲੀਆਂ

ਇਤਿਹਾਸਕ ਜਸ਼ਨਾਂ ਲਈ ਕਾਸ਼ੀ, ਬਠਿੰਡਾ, ਬਨਾਰਸ ਅਤੇ ਜੰਮੂ ਤੋਂ ਚਾਰ ਪ੍ਰਮੁੱਖ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ

ਸਿੱਖਿਆ ਵਿੱਚ ਲੁੱਟ ਵਿਰੁੱਧ ਵਜਿਆ ਬਿਗਲ : ਕ੍ਰਿਸ਼ਨਾ ਸੋਸ਼ਲ ਵੈਲਫੇਅਰ ਟਰੱਸਟ ਨੇ ਬਣਾਈ ਨਵੀਂ ਟੀਮ

ਖਾਲਸੇ ਦੀ ਕੀਤੀ ਗਈ ਸਿਰਜਣਾ ਸ਼ਹਾਦਤਾਂ ਤੇ ਕੁਰਬਾਨੀਆਂ ਦੀਆਂ ਛੋਹ ਰਹੀਆਂ ਹਨ ਨਿੱਤ-ਨਵੀਆਂ ਸਿਖਰਾਂ : ਭਾਈ ਭਿਓਰਾ, ਭਾਈ ਤਾਰਾ

ਗੁਰਦੁਆਰਾ ਬੰਗਲਾ ਸਾਹਿਬ ’ਚ ਲੈਂਟਰ ਦੀ ਕਾਰ ਸੇਵਾ ’ਚ ਹਜ਼ਾਰਾਂ ਸੰਗਤਾਂ ਹੋਈਆਂ ਸ਼ਾਮਲ

13 ਅਪ੍ਰੈਲ 1978 ਦੇ ਸਾਕਾ ਨਿਰੰਕਾਰੀ ਕਾਂਡ ਵਿਚ ਸ਼ਹੀਦ ਹੋਏ ਸਿੰਘਾਂ ਨੂੰ ਯਾਦ ਕਰਦਿਆਂ: ਅਖੰਡ ਕੀਰਤਨੀ ਜੱਥਾ

ਭਾਈ ਅਵਤਾਰ ਸਿੰਘ ਰਾਗੀ ਦੀ 100ਵੀਂ ਜਨਮ ਜਯੰਤੀ ਮੌਕੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

ਨਫ਼ਰਤ ਭਰੇ ਭਾਸ਼ਣ ਲਈ ਸਖ਼ਤ ਸਜ਼ਾ ਜਲਦੀ ਹੀ ਕੀਤੀ ਜਾਵੇਗੀ ਲਾਗੂ: ਵਿਕਰਮਜੀਤ ਸਿੰਘ ਸਾਹਨੀ