ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 13, 2026 07:31 PM


ਸ੍ਰੀ ਅੰਮ੍ਰਿਤਸਰ-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਗੰਭੀਰ ਮਾਮਲੇ ‘ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫ਼ੈਸਲੇ ਦੀ ਮੰਗ ਕਰਦੀ ਆ ਰਹੀ ਹੈ, ਲੇਕਿਨ ਅਜੇ ਤੀਕ ਕੌਮੀ ਭਾਵਨਾਵਾਂ ਅਨੁਸਾਰ ਕੋਈ ਵੀ ਸਿੱਟਾ ਸਾਹਮਣੇ ਨਹੀਂ ਆ ਸਕਿਆ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ਵੱਲੋਂ ਇਸ ਸਬੰਧੀ ਬਿੱਲ ਪਾਸ ਕਰਨਾ ਇੱਕ ਸਕਾਰਾਤਮਕ ਕਦਮ ਜ਼ਰੂਰ ਹੈ, ਪਰ ਸਿਰਫ਼ ਬਿੱਲ ਪਾਸ ਕਰ ਦੇਣਾ ਹੀ ਕਾਫ਼ੀ ਨਹੀਂ। ਅਸਲ ਸਵਾਲ ਤਾਂ ਇਸ ਨੂੰ ਲਾਗੂ ਕਰਵਾਉਣ ਦਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਕਿਸੇ ਵੀ ਕੌਮੀ ਮਾਮਲੇ ਵਿਚ ਕੌਮੀ ਭਾਵਨਾਵਾਂ ਦੀ ਤਰਜਮਾਨੀ ਹੋਣੀ ਚਾਹੀਦੀ ਹੈ ਨਾ ਕਿ ਰਾਜਨੀਤੀ। ਉਨ੍ਹਾਂ ਕਿਹਾ ਕਿ ਬਿੱਲ ਪਾਸ ਕਰਨ ਦੀ ਪ੍ਰਕਿਰਿਆ ਤਾਂ ਪਹਿਲੀਆਂ ਸਰਕਾਰਾਂ ਸਮੇਂ ਵੀ ਦੋ ਵਾਰ ਪੂਰੀ ਹੋ ਚੁੱਕੀ ਹੈ। ਜਰੂਰੀ ਗੱਲ ਇਹ ਹੈ ਕਿ ਇਸ ਨੂੰ ਲੋੜੀਂਦੀ ਪ੍ਰਵਾਨਗੀ ਮਿਲੇ ਤਾਂ ਜੋ ਇਹ ਲਾਗੂ ਹੋ ਸਕੇ।
ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸਰਕਾਰ ਸ਼ੋਸ਼ਲ ਮੀਡੀਆ ਉਤੇ ਏਆਈ ਤਕਨੀਕ ਨਾਲ ਸਿੱਖ ਭਾਵਨਾਵਾਂ ਨਾਲ ਹੁੰਦੇ ਖਿਲਵਾੜ ਅਤੇ ਪਾਵਨ ਗੁਰਬਾਣੀ ਤੇ ਗੁਰਧਾਮਾਂ ਦੀ ਬੇਅਦਬੀ ਦੇ ਰੁਝਾਨ ਪ੍ਰਤੀ ਵੀ ਸੰਜੀਦਾ ਹੋਵੇ। ਉਨ੍ਹਾਂ ਆਖਿਆ ਕਿ ਬੇਅਦਬੀ ਦੀ ਪਰਿਭਾਸ਼ਾ ਬਹੁਪਰਤੀ ਹੈ ਜਿਸ ਨੂੰ ਵਿਆਪਕ ਸੰਦਰਭ ਵਿਚ ਲੈਣ ਦੀ ਜਰੂਰਤ ਹੈ। ਸੋਸ਼ਲ ਮੀਡੀਆ ਉਤੇ ਬੇਅਦਬੀ ਦਾ ਚਲਨ ਵੀ ਦੁੱਖਦਾਈ ਹੈ। ਹਾਲ ਹੀ ਵਿਚ ਕਿਸੇ ਸਿਰਫਿਰੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਉਪਰ ਚੜ੍ਹ ਕੇ ਬੇਅਦਬੀ ਕਰਨ ਦੀ ਏਆਈ ਵੀਡੀਓ ਵਾਇਰਲ ਕੀਤੀ ਗਈ ਹੈ। ਇਹ ਵੀਡੀਓ ਸ਼੍ਰੋਮਣੀ ਕਮੇਟੀ ਵੱਲੋਂ ਕਈ ਪਲੇਟਫ਼ਾਰਮਾਂ ਤੋਂ ਹਟਵਾਈ ਗਈ ਹੈ ਪਰ ਸਰਕਾਰ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪਾਸੇ ਵੀ ਧਿਆਨ ਦੇਵੇ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਕਾਰਵਾਈਆਂ ਰੋਕਣ ਲਈ ਸਖ਼ਤ ਕਦਮ ਚੁੱਕੇ।

Have something to say? Post your comment

 
 
 
 

ਪੰਜਾਬ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਜੈਕਾਰਿਆਂ ਦੀ ਗੂੰਜ ਵਿੱਚ ਮਾਨ ਸਰਕਾਰ ਵੱਲੋਂ ਪੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧਨਾ ਬਿੱਲ ਸਰਬ ਸੰਮਤੀ ਨਾਲ ਵਿਧਾਨ ਸਭਾ ਵਿੱਚ ਪਾਸ

ਖਾਲਸਾ ਯੂਨੀਵਰਸਿਟੀ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ

ਇਹ ਬਿੱਲ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਅਧਾਰਤ ਹੈ ਅਤੇ ਇਹ ਸਾਰੇ ਧਰਮਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਨੂੰ ਬਰਕਰਾਰ ਰੱਖੇਗਾ: ਹਰਜੋਤ ਸਿੰਘ ਬੈਂਸ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਬੇਅਦਬੀ ਹੁਣ ਗੈਰ-ਜ਼ਮਾਨਤੀ ਅਪਰਾਧ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ: ਹਰਪਾਲ ਸਿੰਘ ਚੀਮਾ

ਕਿਸ ਗੱਲ ਕਰਕੇ ਫਖਰੇ ਕੌਮ ਵਾਪਸ ਕੀਤਾ ਜਾਵੇ ????? -ਭਗਵੰਤ ਮਾਨ

ਡੇਰਾ ਸੱਚਾ ਸੌਦਾ ਮੁਖੀ ਨੂੰ ਸਰਕਾਰ ਨੇ ਇੱਕ ਵੇਰਾਂ ਵੀ ਪ੍ਰੋਡਕਸ਼ਨ ਵਾਰੰਟ ਤੇ ਰਿਮਾਂਡ ਲਈ ਕਿਉਂ ਨਹੀਂ ਲਿਆਂਦਾ- ਵਿਧਾਇਕ ਸੁਖਪਾਲ ਸਿੰਘ ਖਹਿਰਾ

ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ