BREAKING NEWS
ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਮਾਨਬੇਅਦਬੀ ਹੁਣ ਗੈਰ-ਜ਼ਮਾਨਤੀ ਅਪਰਾਧ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ: ਹਰਪਾਲ ਸਿੰਘ ਚੀਮਾਕਿਸ ਗੱਲ ਕਰਕੇ ਫਖਰੇ ਕੌਮ ਵਾਪਸ ਕੀਤਾ ਜਾਵੇ ????? -ਭਗਵੰਤ ਮਾਨਇਤਿਹਾਸਕ ਜਸ਼ਨਾਂ ਲਈ ਕਾਸ਼ੀ, ਬਠਿੰਡਾ, ਬਨਾਰਸ ਅਤੇ ਜੰਮੂ ਤੋਂ ਚਾਰ ਪ੍ਰਮੁੱਖ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ

ਪੰਜਾਬ

ਬੁੱਢਾ ਦਲ ਦੀ ਅਗਵਾਈ ਵਿਚ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਕੱਢਿਆ ਜਾਵੇਗਾ ਮਹੱਲਾ 

ਕੌਮੀ ਮਾਰਗ ਬਿਊਰੋ | April 14, 2026 07:21 PM

ਸ੍ਰੀ ਦਮਦਮਾ ਸਾਹਿਬ- ਬੁੱਢਾ ਦਲ ਵੱਲੋਂ ਗੁ: ਬੇਰ ਸਾਹਿਬ ਦੇਗਸਰ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜੋ ਪਰਸੋਂ ਰੋਜ਼ ਤੋਂ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ ਬਾਬਾ ਮੱਘਰ ਸਿੰਘ ਮੁਖ ਗ੍ਰੰਥੀ ਬੁੱਢਾ ਦਲ ਨੇ ਕੀਤਾ ਅਰਦਾਸ ਬਾਬਾ ਸੁਖਵਿੰਦਰ ਸਿੰਘ ਮੌਰ ਨੇ ਕੀਤੀ। ਇਸ ਮੌਕੇ ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਦਸਿਆ ਕਿ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਜੋੜ ਮੇਲੇ ਦੇ ਆਖਰੀ ਦਿਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੂੰ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਪੁਰਾਤਨ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੀ ਅਗਵਾਈ ਵਿਚ ਪੁਰਾਤਨ ਰਵਾਇਤ ਮੁਤਾਬਕ ਮਹੱਲਾ ਕੱਢਿਆ ਜਾਵੇਗਾ। ਮਹੱਲੇ ਦੀ ਸ਼ੁਰੂਆਤ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਸਾਹਿਬ ਪਾਤਸ਼ਾਹੀ 10ਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਦਸਮ ਗ੍ਰੰਥ ਜੀ ਅਤੇ ਸ੍ਰੀ ਸਰਬਲੋਹ ਗ੍ਰੰਥ ਜੀ ਦੇ ਪਾਠਾਂ ਦੇ ਭੋਗਾਂ ਉਪਰੰਤ ਹੋਵੇਗੀ। ਇਹ ਮਹੱਲਾ ਪੁਰਾਤਨ ਮਰਯਾਦਾ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਜੰਡਸਰ, ਗੁਰਦੁਆਰਾ ਮਹੱਲਸਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦੇ ਸਾਹਮਣੇ ਬੱਸ ਸਟੈਂਡ ਦੇ ਪਿਛੇ ਮੈਦਾਨ ਵਿੱਚ ਪੁੱਜੇਗਾ। ਜਿੱਥੇ ਸ਼੍ਰੋਮਣੀ ਸੇਵਾ ਰਤਨ ਨਿਹੰਗ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀਚੰਦ ਜੀ ਸੰਪਰਦਾਇ ਤਰਨਾ ਦਲ ਸੁਰਸਿੰਘ, ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦ ਤਰਨਾਦਲ ਬਾਬਾ ਬਕਾਲਾ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਮੇਤ ਸਾਰੇ ਤਰਨਾ ਦਲਾਂ ਦੀਆਂ ਅਕਾਲੀ ਫੌਜਾਂ ਸਿੱਖ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, ਊਠਾਂ ‘ਤੇ ਸਵਾਰ ਹੋ ਕੇ ਸ਼ਾਮਲ ਹੋਣਗੀਆਂ। ਖੁਲੇ ਮੈਦਾਨ ਵਿੱਚ ਨਿਹੰਗ ਸਿੰਘ ਘੋੜ ਦੋੜਾਂ ਅਤੇ ਜੰਗਜੂ ਗੱਤਕੇ ਦੇ ਜੌਹਰ ਵਖਾਉਣਗੇ।

Have something to say? Post your comment

 
 
 
 

ਪੰਜਾਬ

ਕੇਂਦਰ ਸਰਕਾਰ ਪੰਜਾਬ ਦੀਆਂ ਸ਼ਕਤੀਆਂ ਨੂੰ ਕਮਜ਼ੋਰ ਕਰ ਰਹੀ ਹੈ: ਬਿਕਰਮ ਸਿੰਘ ਮਜੀਠੀਆ

ਵਿਸਾਖੀ ਦੇ ਸ਼ੁਭ ਅਵਸਰ ਤੇ ਸੰਗਤਾਂ ਨੇ ਭਾਰੀ ਉਤਸਾਹ ਵਿੱਚ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ

ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਗੁਰੂ ਦਾ ਸੱਚਾ ਸਿੱਖ ਕਦੇ ਵੀ ਧਰਮ ਨਹੀਂ ਬਦਲਦਾ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕੇਂਦਰ ਸਰਕਾਰ ਅਣਸਿੱਧੇ ਤੌਰ ਤੇ ਪੰਜਾਬ ਉੱਤੇ ਸ਼ਾਸਨ ਚਲਾਉਣਾ ਚਾਹੁੰਦੇ ਹਨ: ਵੜਿੰਗ

ਹੁਣ ਸਮਾਂ ਚੁੱਪ ਰਹਿਣ ਦਾ ਨਹੀਂ ਸਗੋਂ ਪੰਥ ਅਤੇ ਪੰਜਾਬ ਦੀ ਰਾਖੀ ਲਈ ਇਕੱਠੇ ਹੋਣ ਦਾ : ਬਾਪੂ ਤਰਸੇਮ ਸਿੰਘ

ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਮਾਨ