ਤਲਵੰਡੀ ਸਾਬੋ -ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਖੁੱਲੇ ਮੈਦਾਨ ਵਿੱਚ ਅੱਜ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਦੀ ਮਹਾਨ ਪਰੰਪਰਾ ਨੂੰ ਮੁੱਖ ਰੱਖਦੇ ਘੋੜ ਦੌੜਾਂ ਨੇਜੇ ਬਾਜ਼ੀ ਕੁਸ਼ਤੀਆਂ ਘੋੜੇ ਹਾਥੀਆਂ ਨਾਲ ਮਹੱਲਾ ਕੱਢਿਆ ਗਿਆ
ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਖਾਲਸਾ ਪੰਥ ਦੀ ਸ਼ਾਨ ਹਨ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੀ ਬੇਮਿਸਾਲ ਸੇਵਾ ਅਤੇ ਬਹਾਦਰੀ ਸਦਾ ਯਾਦ ਰੱਖੀ ਜਾਵੇਗੀ।
ਉਨ੍ਹਾਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਇਕੱਠੇ ਹੋ ਕੇ ਜਬਰ ਜ਼ੁਲਮ ਖ਼ਿਲਾਫ਼ ਜੂਝਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਨਿਹੰਗ ਸਿੰਘ ਫੌਜਾਂ ਨੇ ਹਾਜ਼ਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ।