BREAKING NEWS
ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਮਾਨਬੇਅਦਬੀ ਹੁਣ ਗੈਰ-ਜ਼ਮਾਨਤੀ ਅਪਰਾਧ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ: ਹਰਪਾਲ ਸਿੰਘ ਚੀਮਾਕਿਸ ਗੱਲ ਕਰਕੇ ਫਖਰੇ ਕੌਮ ਵਾਪਸ ਕੀਤਾ ਜਾਵੇ ????? -ਭਗਵੰਤ ਮਾਨ

ਪੰਜਾਬ

ਬੁੱਢਾ ਦਲ ਦੀ ਅਗਵਾਈ ਵਿਚ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਦੇ ਨਾਲ ਹੀ ਵਿਸਾਖੀ ਮੇਲਾ ਸਮਾਪਤ

ਕੌਮੀ ਮਾਰਗ ਬਿਊਰੋ | April 15, 2026 07:08 PM

ਦਮਦਮਾ ਸਾਹਿਬ- ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਿਹਾ ਜੋੜ ਮੇਲਾ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵਲੋਂ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੀ ਅਗਵਾਈ ‘ਚ ਪੁਰਾਤਨ ਰਵਾਇਤ ਮੁਤਾਬਕ ਮਹੱਲਾ ਸਜਾਉਣ ਨਾਲ ਹੀ ਵਿਸਾਖੀ ਮੇਲਾ ਰਸਮੀ ਤੌਰ `ਤੇ ਸਮਾਪਤ ਹੋ ਗਿਆ। ਸਭ ਤੋਂ ਪਹਿਲਾਂ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ 10ਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਦਸਮ ਗ੍ਰੰਥ ਅਤੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਗੁਰਬਾਣੀ ਦੇ ਮਨੋਹਰ ਕੀਰਤਨ ਹੋਏ। ਕਥਾਵਾਚਕਾਂ, ਗਿਆਨੀਆਂ, ਪ੍ਰਚਾਰਕਾਂ ਅਤੇ ਢਾਢੀ ਕਵੀਸਰਾਂ ਨੇ ਸਿੱਖ ਇਤਿਹਾਸ ਤੇ ਖਾਲਸੇ ਸਾਜਨਾ ਦਿਵਸ ਦੀ ਮਹਿਮਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।ਅਖੰਡ ਪਾਠ ਦੇ ਭੌਗ ਮੌਕੇ ਪੁੱਜੀਆਂ ਧਾਰਮਿਕ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ।ਬੁੱਢਾ ਦਲ ਵੱਲੋਂ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਵਿੱਚ 250 ਤੋਂ ਵੱਧ ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ।ਉਪਰੰਤ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ 10ਵੀਂ ਛਾਉਣੀ ਨਿਹੰਗ ਸਿੰਘਾਂ ਤੋਂ ਮਹੱਲੇ ਦੀ ਅਰੰਭਤਾ ਹੋਈ ਜਿਸ ‘ਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ, ਬਾਬਾ ਵੱਸਣ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਇੰਦਰਬੀਰ ਸਿੰਘ ਗੁਰੂਸਰ ਸਤਲਾਣੀ ਵਾਲੇ ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਆਪਣੇ-ਆਪਣੇ ਦਲਾਂ ਬਲਾਂ ਸਮੇਤ ਸ਼ਾਮਿਲ ਹੋਏ। ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ 10ਵੀਂ ਤੋਂ ਆਰੰਭ ਹੋਇਆ ਮਹੱਲਾ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋ ਕੇ, ਫਿਰ ਗੁਰਦੁਆਰਾ ਜੰਡਸਰ, ਗੁਰਦੁਆਰਾ ਮਹੱਲਸਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦੇ ਸਾਹਮਣੇ ਬੱਸ ਸਟੈਂਡ ਦੇ ਪਿਛੇ ਮੈਦਾਨ ਵਿੱਚ ਪੁੱਜਾ। ਸ਼੍ਰੋਮਣੀ ਸੇਵਾ ਰਤਨ ਨਿਹੰਗ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਨਿਹੰਗ ਸਿੰਘ ਦਲਪੰਥਾਂ ਦੇ ਮੁਖੀ ਅਤੇ ਅਨੇਕਾਂ ਹੀ ਤਰਨਾ ਦਲਾਂ ਦੇ ਨਿਹੰਗ ਸਿੰਘ ਦਲਪੰਥਾਂ ਦੇ ਨਿਹੰਗ ਸਿੰਘ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, ਊਠਾਂ ‘ਤੇ ਸਵਾਰ ਹੋ ਕੇ ਪਹੁੰਚੇ ਤੇ ਜਿਥੇ ਉਨ੍ਹਾਂ ਨੇ ਸੰਗਤਾਂ ਦੇ ਲਾ ਮਿਸਾਲ ਇਕੱਠ ਨੂੰ ਘੌੜ ਸਵਾਰੀ, ਨੇਜੇਬਾਜ਼ੀ, ਗਤਕੇਬਾਜ਼ੀ ਅਤੇ ਪਹਿਲਵਾਨਾਂ ਨੇ ਮੱਲ ਅਖਾੜ੍ਹੇ ਵਿੱਚ ਜੋਰ ਅਜਮਾਈ ਦੇ ਜੋਹਰ ਦਿਖਾਏ।ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਫੌਜਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ, ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ। ਉਪਰੰਤ ਘੋੜ ਦੋੜਾਂ ਹੋਈਆਂ। ਨਿਹੰਗ ਸਿੰਘ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ।ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨੇ ਸਮੁੱਚੇ ਦਲਾਂ ਦੇ ਮੁਖੀਆਂ ਦਾ ਵਿਸ਼ੇਸ਼ ਤੌਰ ਤੇ ਅਤੇ ਮਹੱਲੇ ਵਿਚ ਸ਼ਾਮਲ ਹੋਣ ਲਈ ਸਮੁੱਚੀਆਂ ਨਿਹੰਗ ਸਿੰਘਾਂ ਫੌਜਾਂ ਦਾ ਧੰਨਵਾਦ ਕੀਤਾ ਅਤੇ ਵਿਸ਼ੇਸ਼ ਤੌਰ ‘ਤੇ ਖਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਸੰਬੋਧਨ ਕਰਦਿਆਂ ਹਰੇਕ ਪ੍ਰਾਣੀ ਨੂੰ ਅੰਮ੍ਰਿਤ ਛਕ ਕੇ ਸ਼ਸ਼ਤਰਧਾਰੀ ਹੋਣ ਦੀ ਅਪੀਲ ਕੀਤੀ।ਸਾਰੀਆਂ ਖਾਲਸਾਈ ਫੌਜਾਂ ਗੁਰੂ ਗੋਬਿੰਦ ਸਿੰਘ ਨੂੰ ਅੰਗਸੰਗ ਰੱਖ ਕੇ ਹੋਲਾ ਮਹੱਲਾ ਖੇਡਦੇ ਦਿਖਾਈ ਦੇ ਰਹੇ ਸਨ। ਦਮਦਮਾ ਸਾਹਿਬ ਦੀ ਸਮੁੱਚੀ ਧਰਤੀ ਖਾਲਸਾਈ ਰੰਗ ਵਿਚ ਰੰਗੀ ਦਿਖਾਈ ਦੇ ਰਹੀ ਸੀ।
ਇਸ ਸਮੇਂ ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਾਬਾ ਬਿਧੀ ਚੰਦ ਸੁਰਸਿੰਘ, ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਕੁਲਦੀਪ ਸਿੰਘ ਮਾਣਕ ਝਾੜ ਸਾਹਿਬ ਵਾਲੇ, ਬਾਬਾ ਰਾਜਾ ਰਾਜ ਸਿੰਘ ਅਰਬਾ ਖਰਬਾ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਸ. ਇੰਦਰਪਾਲ ਸਿੰਘ ਫੌਜੀ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਭਾਈ ਸੁਖਜੀਤ ਸਿੰਘ ਘਨੱਈਆ, ਬਾਬਾ ਮੱਘਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਪਿਆਰਾ ਸਿੰਘ, ਬਾਬਾ ਗੁਰਮੁੱਖ ਸਿੰਘ, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਚਰਨ ਸਿੰਘ ਫਤਹਿਗੜ੍ਹ ਸਾਹਿਬ, ਬਾਬਾ ਸਰਵਨ ਸਿੰਘ ਮਝੈਲ ਲੱਖੀ ਜੰਗਲ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਪਿਆਰਾ ਸਿੰਘ ਮੋਹਾਲੀ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਖੜਕ ਸਿੰਘ, ਬਾਬਾ ਲਖਵਿੰਦਰ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ। ਖ਼ਾਲਸਾ ਪੰਥ ਦੇ ਜਾਹੋ-ਜਲਾਲ ਅਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਵਿਸਾਖੀ ਸ੍ਰੀ ਦਮਦਮਾ ਸਾਹਿਬ ਵਿਖੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਵਲੋਂ ਪੁਰਾਤਨ ਖਾਲਸਾਈ ਰਵਾਇਤ ਅਨੁਸਾਰ ਸਜਾਏ ਮਹੱਲੇ ਨਾਲ ਅਮਨ ਸ਼ਾਂਤੀ ਪੂਰਵਕ ਖਾਲਸੇ ਸਾਜਨਾ ਦਿਵਸ ਦਾ ਤਿਉਹਾਰ ਸਪੰਨ ਹੋ ਗਿਆ ਹੈ।

Have something to say? Post your comment

 
 
 
 

ਪੰਜਾਬ

ਸੰਸਦ ਮੈਂਬਰ ਅਸ਼ੋਕ ਮਿੱਤਲ ਵਿਰੁੱਧ ਈਡੀ ਦੀ ਕਾਰਵਾਈ, 'ਆਪ' ਅਤੇ ਸਮਾਜਵਾਦੀ ਪਾਰਟੀ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ

ਸਰਕਾਰੀ ਸਿਹਤ ਸੰਸਥਾਵਾਂ ਦੀ ਓ.ਪੀ.ਡੀ. ਸੇਵਾਵਾਂ ਦਾ ਸਮਾਂ ਬਦਲਿਆ

ਅਕਾਲੀ ਦਲ ਗੁਰੂ ਸਾਹਿਬ ਦਾ ਦੋਸ਼ੀ -ਉਨ੍ਹਾਂ ਨੂੰ ਵੋਟ ਦੇਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੇ ਬਰਾਬਰ - ਮੁੱਖ ਮੰਤਰੀ ਭਗਵੰਤ ਮਾਨ

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ- ਰਾਜਾ ਵੜਿੰਗ

ਕਿਸਾਨਾ ਦੀ ਕਣਕ ਮੰਡੀਆਂ ਚੋਂ ਚੁੱਕਾਈ ਅਤੇ  ਖਰਾਬੇ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ - ਰਵੀਇੰਦਰ ਸਿੰਘ

ਕੇਂਦਰ ਸਰਕਾਰ ਵੱਲੋਂ ਸੰਸਦੀ ਹਲਕਿਆਂ ਦੀ ਆਬਾਦੀ-ਅਧਾਰਿਤ ਹੱਦਬੰਦੀ ਦਾ ਪ੍ਰਸਤਾਵਿਤ ਕਦਮ ਪੰਜਾਬ ਲਈ ਗੰਭੀਰ ਖ਼ਤਰਾ- ਗਿਆਨੀ ਹਰਪ੍ਰੀਤ ਸਿੰਘ

ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

ਹੱਦਬੰਦੀ ਦੀ ਕਾਰਵਾਈ ਨਾਲ ਭਾਰਤ ਦਾ ਸਾਰਾ ਕੰਟਰੋਲ ਹਿੰਦੀ ਬੋਲਣ ਵਾਲੇ ਰਾਜਾਂ ਹੱਥ ਚਲਾ ਜਾਵੇਗਾ ਤੇ ਸੰਘੀ ਢਾਂਚੇ ਨੂੰ ਮਾਰੂ ਸੱਟ ਵੱਜੇਗੀ- ਸੁਖਬੀਰ ਸਿੰਘ ਬਾਦਲ

ਖਾਲਸਾ ਕਾਲਜ ਵਿਖੇ ‘ਖਾਲਸਾ ਸਾਜਨਾ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ